Welcome to Canadian Punjabi Post
Follow us on

26

April 2024
ਬ੍ਰੈਕਿੰਗ ਖ਼ਬਰਾਂ :
ਮੁੱਖ ਸਕੱਤਰ ਅਨੁਰਾਗ ਵਰਮਾ ਵੱਲੋਂ ਖੰਨਾ ਅਨਾਜ ਮੰਡੀ ਦਾ ਦੌਰਾ, ਕਣਕ ਦੇ ਖਰੀਦ ਪ੍ਰਬੰਧਾਂ ਦਾ ਲਿਆ ਜਾਇਜ਼ਾਮੁੱਖ ਮੰਤਰੀ ਭਗਵੰਤ ਮਾਨ ਨੇ ਪਵਿੱਤਰ ਨਗਰੀ ਅੰਮ੍ਰਿਤਸਰ ਦੇ ਧਾਰਮਿਕ ਸਥਾਨਾਂ 'ਤੇ ਟੇਕਿਆ ਮੱਥਾਰਾਜੂ ਸ਼ੂਟਰ ਫਰਾਰ ਮਾਮਲਾ: ਪੰਜਾਬ ਪੁਲਿਸ ਨੇ ਫਰਾਰ ਗੈਂਗਸਟਰ ਤੇ ਉਸ ਦੇ 10 ਗੁਰਗਿਆਂ ਨੂੰ ਪੰਜਾਬ ਤੇ ਜੰਮੂ-ਕਸ਼ਮੀਰ ਦੇ ਵੱਖ-ਵੱਖ ਹਿੱਸਿਆਂ ਤੋਂ ਕੀਤਾ ਗਿ੍ਰਫ਼ਤਾਰਇੰਟਰਨੈਸ਼ਨਲ ਸਟੂਡੈਂਟਸ ਦੇ ਭਵਿੱਖ ਨੂੰ ਲੈ ਕੇ ਸਿੱਖ ਜਥੇਬੰਦੀਆਂ ਨੇ ਪ੍ਰਗਟਾਈ ਚਿੰਤਾਆਸਟ੍ਰੇਲੀਆ ਦੇ ਤੱਟ 'ਤੇ ਫਸੀਆਂ 160 ਪਾਇਲਟ ਵ੍ਹੇਲ ਮੱਛੀਆਂ, 29 ਦੀ ਹੋਈ ਮੌਤ, 130 ਨੂੰ ਬਚਾਇਆਬੰਗਲਾਦੇਸ਼ ਸਾਡੇ ਤੋਂ ਅੱਗੇ ਨਿਕਲ ਗਿਆ ਹੈ : ਸ਼ਾਹਬਾਜ਼ ਸ਼ਰੀਫਅੰਮ੍ਰਿਤਸਰ ਵਿੱਚ ਮਾਨ ਨੇ ਕਿਹਾ: ਮਾਝੇ ਦੇ ਲੋਕ ਜਦੋਂ ਮਨ ਬਣਾ ਲੈਂਦੇ ਹਨ ਤਾਂ ਫੇਰ ਬਦਲਦੇ ਨਹੀਂ, ਇਸ ਵਾਰ 'ਆਪ' ਨੂੰ ਜਿਤਾਉਣ ਦਾ ਪੂਰਾ ਮਨ ਬਣਾ ਲਿਆ ਹੈਜ਼ਮੀਨ ਦੇ ਇੰਤਕਾਲ ਬਦਲੇ 10,000 ਰੁਪਏ ਰਿਸ਼ਵਤ ਲੈਂਦਾ ਪਟਵਾਰੀ ਵਿਜੀਲੈਂਸ ਬਿਊਰੋ ਵੱਲੋਂ ਕਾਬੂ
 
ਭਾਰਤ

ਕਾਂਗਰਸ ਵਿੱਚ ਨਵੀਂ ਰੂਹ ਫੂਕਣ ਲਈ ਟਾਸਕ ਫੋਰਸ ਬਣਾਈ ਗਈ

May 25, 2022 05:43 PM

ਨਵੀਂ ਦਿੱਲੀ, 25 ਮਈ (ਪੋਸਟ ਬਿਊਰੋ)- ਕਾਂਗਰਸ ਪ੍ਰਧਾਨ ਸੋਨੀਆ ਗਾਂਧੀ ਨੇ ਪਾਰਟੀ ਦੀ ਭਵਿੱਖ ਦੀ ਰੂਪ-ਰੇਖਾ ਲਈ ਖਾਕਾ ਤਿਆਰ ਕਰਦਿਆਂ ਕੱਲ੍ਹ ਤਿੰਨ ਗਰੁੱਪ ਬਣਾਏ ਹਨ। ਇਨ੍ਹਾਂ ਵਿੱਚ ਅਹਿਮ ਮਸਲਿਆਂ ਉੱਤੇ ਸੇਧ ਦੇਣ ਲਈ ਸਿਆਸੀ ਮਾਮਲਿਆਂ ਬਾਰੇ ਕਮੇਟੀ, ਉਦੈਪੁਰ ਨਵ ਸੰਕਲਪ ਐਲਾਨਨਾਮੇ ਨੂੰ ਲਾਗੂ ਕਰਨ ਲਈਟਾਸਕ ਫੋਰਸ 2024 ਅਤੇ ਇਸ ਦੇ ਨਾਲ ਦੋ ਅਕਤੂਬਰ ਦੀ ਤਜਵੀਜ਼ਤ ‘ਭਾਰਤ ਜੋੜੋ ਯਾਤਰਾ' ਦੇ ਤਾਲਮੇਲ ਲਈ ਕਮੇਟੀ ਸ਼ਾਮਲ ਹਨ।
ਇਸ ਕੰਮ ਵਿੱਚ ਰਾਹੁਲ ਗਾਂਧੀ ਅਤੇ ਜੀ-23 ਗਰੁੱਪ ਦੇ ਦੋ ਅਹਿਮ ਮੈਂਬਰਾਂ ਗੁਲਾਮ ਨਬੀ ਆਜ਼ਾਦ ਅਤੇ ਆਨੰਦ ਸ਼ਰਮਾ ਨੂੰ ਜਿੱਥੇ ਸਿਆਸੀ ਮਾਮਲਿਆਂ ਦੇ ਗਰੁੱਪ ਵਿੱਚ ਰੱਖਿਆ ਗਿਆ, ਉਥੇ ਸੀਨੀਅਰ ਆਗੂ ਪੀ ਚਿਦੰਬਰਮ, ਪ੍ਰਿਅੰਕਾ ਗਾਂਧੀ ਵਾਡਰਾ ਤੇ ਚੋਣ ਰਣਨੀਤੀਕਾਰ ਪ੍ਰਸ਼ਾਂਤ ਕਿਸ਼ੋਰ ਦੇ ਨੇੜਲੇ ਸਾਥੀ ਸੁਨੀਲ ਕਨੂਗੋਲੂ ਨੂੰ ਟਾਸਕ ਫੋਰਸ-2024 ਵਿੱਚ ਥਾਂ ਦਿੱਤੀ ਗਈ ਹੈ। ਪਾਰਟੀ ਪ੍ਰਧਾਨ ਸੋਨੀਆ ਗਾਂਧੀ ਨੇ ਗਾਂਧੀ ਜੈਅੰਤੀ ਮੌਕੇ ਕੰਨਿਆਕੁਮਾਰੀ ਤੋਂ ਕਸ਼ਮੀਰ ਤਕ ਵਿਊਂਤੀ ਗਈ ‘ਭਾਰਤ ਜੋੜੋ ਯਾਤਰਾ' ਵਿੱਚ ਤਾਲਮੇਲ ਲਈ ਵੀ ਗਰੁੱਪਬਣਾਇਆ ਹੈ। ਪਾਰਟੀ ਵੱਲੋਂ ਜਾਰੀ ਬਿਆਨ ਦੇ ਮੁਤਾਬਕ ਰਾਜਸਥਾਨ ਦੇ ਉਦੈਪੁਰ ਵਿੱਚ ਨਵ ਸੰਕਲਪ ਕੈਂਪਪਿੱਛੋਂ ਕਾਂਗਰਸ ਪ੍ਰਧਾਨ ਨੇ ਸਿਆਸੀ ਮਾਮਲਿਆਂ ਦਾਗਰੁੱਪਬਣਾਇਆਹੈ, ਜਿਸ ਦੀ ਅਗਵਾਈ ਉਹ ਖੁਦ ਕਰਨਗੇ। ਇਸ ਵਿੱਚ ਪਾਰਟੀ ਪ੍ਰਧਾਨ ਦੇ ਨਾਲ ਰਾਹੁਲ ਗਾਂਧੀ, ਮਲਿਕਾਰਜੁਨ ਖੜਗੇ, ਗੁਲਾਮ ਨਬੀ ਆਜ਼ਾਦ, ਅੰਬਿਕਾ ਸੋਨੀ, ਦਿਗਵਿਜੇ ਸਿੰਘ, ਆਨੰਦ ਸ਼ਰਮਾ, ਕੇ ਸੀ ਵੇਣੂਗੋਪਾਲ ਤੇ ਜਤਿੰਦਰ ਸਿੰਘ ਸ਼ਾਮਲ ਹਨ। ਟਾਸਕ ਫੋਰਸ-2024 ਦੇ ਮੈਂਬਰਾਂ ਵਿੱਚ ਪੀ ਚਿਦੰਬਰਮ, ਮੁਕੁਲ ਵਾਸਨਿਕ, ਜੈਰਾਮ ਰਮੇਸ਼, ਕੇ ਸੀ ਵੇਣੂਗੋਪਾਲ, ਅਜੈ ਮਾਕਨ, ਪ੍ਰਿਅੰਕਾ ਗਾਂਧੀ ਵਾਡਰਾ, ਰਣਦੀਪ ਸਿੰਘ ਸੁਰਜੇਵਾਲਾ ਅਤੇ ਸੁਨੀਲ ਕਨੂਗੋਲੂ ਹੋਣਗੇ। ਇਸ ਬਿਆਨ ਵਿੱਚ ਕਿਹਾ ਗਿਆ ਹੈ ਕਿ ਟਾਸਕ ਫੋਰਸ ਦੇ ਹਰ ਮੈਂਬਰ ਨੂੰ ਜਥੇਬੰਦੀ, ਸੰਚਾਰ ਅਤੇ ਮੀਡੀਆ, ਲੋਕਾਂ ਤਕ ਪਹੁੰਚ, ਵਿੱਤ ਅਤੇ ਚੋਣ ਪ੍ਰਬੰਧਾਂ ਜਿਹੇ ਵਿਸ਼ੇਸ਼ ਕਾਰਜਾਂ ਦੀ ਜ਼ਿੰਮੇਵਾਰੀ ਸੌਂਪੀ ਜਾਵੇਗੀ। ਬਿਆਨ ਮੁਤਾਬਕ ਨਾਮਜਦ ਟੀਮਾਂ ਨੂੰ ਜਲਦੀ ਹੀ ਨੋਟੀਫਾਈ ਕਰ ਦਿੱਤਾ ਜਾਵੇਗਾ ਅਤੇ ਟਾਸਕ ਫੋਰਸ ਉਦੈਪੁਰ ਨਵ ਸੰਕਲਪ ਐਲਾਨਨਾਮੇ ਨੂੰ ਲਾਗੂ ਕਰਨ ਦੇ ਅਮਲ ਉੱਤੇ ਨਿਗ੍ਹਾ ਵੀ ਰੱਖੇਗੀ। ਪਾਰਟੀ ਵਿੱਚ ਜਥੇਬੰਦਕ ਤਬਦੀਲੀਆਂ ਦਾ ਜ਼ਿੰਮਾ ਵੀ ਟਾਸਕ ਫੋਰਸ ਦਾ ਹੋਵੇਗਾ।
‘ਭਾਰਤ ਜੋੜੋ ਯਾਤਰਾ' ਦੇ ਤਾਲਮੇਲ ਲਈ ਕੇਂਦਰੀ ਯੋਜਨਾਬੰਦੀ ਗਰੁੱਪ ਦੇ ਮੈਂਬਰਾਂ ਵਿੱਚ ਦਿਗਵਿਜੈ ਸਿੰਘ, ਸਚਿਨ ਪਾਇਲਟ, ਸ਼ਸ਼ੀ ਥਰੂਰ, ਰਵਨੀਤ ਸਿੰਘ ਬਿੱਟੂ, ਕੇ ਜੇ ਜੌਰਜ, ਜੋਤੀ ਮਨੀ, ਪ੍ਰਦਯੁਤ ਬੋਰਡੋਲੋਈ, ਜੀਤੂ ਪਤਵਾਰੀ ਅਤੇ ਸਲੀਮ ਅਹਿਮਦ ਹੋਣਗੇ। ਬਿਆਨ ਮੁਤਾਬਕ ਟਾਸਕ ਫੋਰਸ ਦੇ ਸਾਰੇ ਮੈਂਬਰ ਤੇ ਕਾਂਗਰਸ ਦੀਆਂ ਸਾਰੀਆਂ ਮੂਹਰਲੀਆਂ ਜਥੇਬੰਦੀਆਂ ਦੇ ਸਾਰੇ ਮੁਖੀ ਕੇਂਦਰੀ ਗਰੁੱਪ ਦੇ ਵਿਸ਼ੇਸ਼ (ਐਕਸ ਆਫੀਸ਼ੀਓ) ਮੈਂਬਰ ਹੋਣਗੇ।

 
Have something to say? Post your comment
ਹੋਰ ਭਾਰਤ ਖ਼ਬਰਾਂ
ਪ੍ਰਧਾਨ ਮੰਤਰੀ ਮੋਦੀ ਤੇ ਰਾਹੁਲ ਦੇ ਚੋਣ ਭਾਸ਼ਣਾਂ 'ਤੇ ਚੋਣ ਕਮਿਸ਼ਨ ਦਾ ਨੋਟਿਸ, ਭਾਸ਼ਣ 'ਚ ਨਫਰਤ ਫੈਲਾਉਣ ਦੇ ਦੋਸ਼ ਅਰੁਣਾਚਲ ਪ੍ਰਦੇਸ਼ ਵਿੱਚ ਜ਼ਮੀਨ ਖਿਸਕੀ, ਨੈਸ਼ਨਲ ਹਾਈਵੇ-313 ਦਾ ਵੱਡਾ ਹਿੱਸਾ ਢਹਿ ਗਿਆ, ਦਿਬਾਂਗ ਘਾਟੀ ਦਾ ਦੇਸ਼ ਨਾਲ ਸੰਪਰਕ ਟੁੱਟਿਆ ਜੈਸਲਮੇਰ ਵਿਚ ਭਾਰਤੀ ਹਵਾਈ ਫੌਜ ਦਾ ਜਾਸੂਸੀ ਜਹਾਜ਼ ਕ੍ਰੈਸ਼ ਪਟਨਾ ਦੇ ਇੱਕ ਹੋਟਲ ਵਿਚ ਲੱਗੀ ਭਿਆਨਕ ਅੱਗ `ਚ 6 ਮੌਤਾਂ, 19 ਜ਼ਖਮੀ ਤਿਹਾੜ ਜੇਲ੍ਹ `ਚ ਹੋਈ ਝੜਪ ਤੋਂ ਬਾਅਦ ‘ਆਪ’ ਨੇ ਅਰਵਿੰਦ ਕੇਜਰੀਵਾਲ ਦੀ ਜਾਨ ਨੂੰ ਦੱਸਿਆ ਖ਼ਤਰਾ ਕੇਜਰੀਵਾਲ ਦੀ ਹਿਰਾਸਤ 7 ਮਈ ਤੱਕ ਵਧਾਈ ਗਈ, ਜੇਲ੍ਹ ਵਿਚ ਦਿੱਤੀ ਗਈ ਇਨਸੁਲਿਨ ਰਾਜੌਰੀ 'ਚ ਅੱਤਵਾਦੀਆਂ ਨੇ ਸਰਕਾਰੀ ਮੁਲਾਜ਼ਮ ਦੇ ਮਾਰੀ ਗੋਲੀ ਮੁੰਬਈ ਏਅਰਪੋਰਟ 'ਤੇ 6.46 ਕਰੋੜ ਰੁਪਏ ਦੇ ਹੀਰੇ ਅਤੇ ਸੋਨਾ ਜ਼ਬਤ, ਚਾਰ ਗ੍ਰਿਫ਼ਤਾਰ ਪਤੰਜਲੀ ਮਾਮਲਾ `ਚ ਸੁਪਰੀਮ ਕੋਰਟ ਵੱਲੋਂ ਕੇਂਦਰ ਨੂੰ ਗੁੰਮਰਾਹਕੁੰਨ ਇਸ਼ਤਿਹਾਰਾਂ 'ਤੇ ਕੀਤੀ ਗਈ ਕਾਰਵਾਈ ਦੀ ਰਿਪੋਰਟ ਸੌਂਪਣ ਦਾ ਨਿਰਦੇਸ਼ ਅਦਾਲਤ ਨੇ ਏਮਜ਼ ਨੂੰ ਅਰਵਿੰਦ ਕੇਜਰੀਵਾਲ ਦੀ ਜਾਂਚ ਲਈ ਇੱਕ ਮੈਡੀਕਲ ਬੋਰਡ ਬਣਾਉਣ ਦਾ ਦਿੱਤਾ ਨਿਰਦੇਸ਼