Welcome to Canadian Punjabi Post
Follow us on

25

April 2024
ਬ੍ਰੈਕਿੰਗ ਖ਼ਬਰਾਂ :
ਅੰਮ੍ਰਿਤਸਰ ਵਿੱਚ ਮਾਨ ਨੇ ਕਿਹਾ: ਮਾਝੇ ਦੇ ਲੋਕ ਜਦੋਂ ਮਨ ਬਣਾ ਲੈਂਦੇ ਹਨ ਤਾਂ ਫੇਰ ਬਦਲਦੇ ਨਹੀਂ, ਇਸ ਵਾਰ 'ਆਪ' ਨੂੰ ਜਿਤਾਉਣ ਦਾ ਪੂਰਾ ਮਨ ਬਣਾ ਲਿਆ ਹੈਜ਼ਮੀਨ ਦੇ ਇੰਤਕਾਲ ਬਦਲੇ 10,000 ਰੁਪਏ ਰਿਸ਼ਵਤ ਲੈਂਦਾ ਪਟਵਾਰੀ ਵਿਜੀਲੈਂਸ ਬਿਊਰੋ ਵੱਲੋਂ ਕਾਬੂਮੋਹਾਲੀ ਵਿਚ ਪੰਜਾਬੀ ਸੁਪਰਸਟਾਰ ਜੱਸੀ ਗਿੱਲ ਨੇ ਟ੍ਰਾਈਸਿਟੀ ਨਿਵਾਸੀਆਂ ਨਾਲ ਕੀਤੀ ਮੁਲਾਕਾਤਪ੍ਰਧਾਨ ਮੰਤਰੀ ਮੋਦੀ ਤੇ ਰਾਹੁਲ ਦੇ ਚੋਣ ਭਾਸ਼ਣਾਂ 'ਤੇ ਚੋਣ ਕਮਿਸ਼ਨ ਦਾ ਨੋਟਿਸ, ਭਾਸ਼ਣ 'ਚ ਨਫਰਤ ਫੈਲਾਉਣ ਦੇ ਦੋਸ਼ਅਰੁਣਾਚਲ ਪ੍ਰਦੇਸ਼ ਵਿੱਚ ਜ਼ਮੀਨ ਖਿਸਕੀ, ਨੈਸ਼ਨਲ ਹਾਈਵੇ-313 ਦਾ ਵੱਡਾ ਹਿੱਸਾ ਢਹਿ ਗਿਆ, ਦਿਬਾਂਗ ਘਾਟੀ ਦਾ ਦੇਸ਼ ਨਾਲ ਸੰਪਰਕ ਟੁੱਟਿਆਜੈਸਲਮੇਰ ਵਿਚ ਭਾਰਤੀ ਹਵਾਈ ਫੌਜ ਦਾ ਜਾਸੂਸੀ ਜਹਾਜ਼ ਕ੍ਰੈਸ਼ਪਟਨਾ ਦੇ ਇੱਕ ਹੋਟਲ ਵਿਚ ਲੱਗੀ ਭਿਆਨਕ ਅੱਗ `ਚ 6 ਮੌਤਾਂ, 19 ਜ਼ਖਮੀਤਿਹਾੜ ਜੇਲ੍ਹ `ਚ ਹੋਈ ਝੜਪ ਤੋਂ ਬਾਅਦ ‘ਆਪ’ ਨੇ ਅਰਵਿੰਦ ਕੇਜਰੀਵਾਲ ਦੀ ਜਾਨ ਨੂੰ ਦੱਸਿਆ ਖ਼ਤਰਾ
 
ਭਾਰਤ

ਕਿਸਾਨਾਂ ਵੱਲੋਂ ਸੜਕ ਬਣਾਊ ਕੰਪਨੀ ਦੇ ਦੋ ਪਲਾਂਟਾਂ ਉਤੇ ਕਬਜ਼ਾ

May 25, 2022 05:45 PM

ਡੱਬਵਾਲੀ, 25 ਮਈ (ਪੋਸਟ ਬਿਊਰੋ)- ਉਸਾਰੀ ਅਧੀਨ ਅੰਮ੍ਰਿਤਸਰ-ਜਾਮਨਗਰ ਐਕਸਪ੍ਰੈਸਵੇਅ ਉੱਤੇਬਣਨ ਵਾਲੇ ਅੰਡਰਪਾਸ, ਸਿੰਜਾਈ ਖਾਲਾਂਅਤੇ ਬਕਾਇਆ ਐਵਾਰਡ ਜਾਰੀ ਕਰਨ ਸਣੇ ਹੋਰ ਮੰਗਾਂਦੀ ਸੁਣਵਾਈ ਨਾ ਹੋਣ ਦੇ ਵਿਰੋਧ ਵਿੱਚ ਕੱਲ੍ਹ ਪੀੜਤ ਕਿਸਾਨਾਂ ਨੇ ਠੇਕੇਦਾਰ ਕੰਪਨੀ ਦੇ ਅਲੀਕਾਂ ਅਤੇ ਅਬੁੱਲ ਸ਼ਹਿਰ ਵਾਲੇ ਦੋ ਪਲਾਂਟਾਂ ਦਾ ਘਿਰਾਓ ਕਰ ਕੇ ਉਥੇ ਚੱਲਦਾ ਕੰਮ ਰੁਕਵਾ ਦਿੱਤਾ। ਕੱਲ੍ਹ ਡੱਬਵਾਲੀ ਦੇ ਥਾਣਾ ਮੁਖੀ ਨੇ ਕਿਸਾਨਾਂ ਨੂੰ ਭਰੋਸਾ ਦਿਵਾਇਆ ਕਿ ਅੱਜ ਐਨ ਐਚ ਏ ਆਈ ਦੇ ਪ੍ਰੋਜੈਕਟ ਡਾਇਰੈਕਟਰ ਤੇ ਹੋਰ ਅਧਿਕਾਰੀ ਆ ਕੇ ਉਨ੍ਹਾਂ ਦੀ ਗੱਲ ਸੁਣਨਗੇ।
ਕਿਸਾਨਾਂ ਨੇ ਦੱਸਿਆ ਕਿ ਡੱਬਵਾਲੀ ਖੇਤਰ ਦੇ 9 ਪਿੰਡਾਂ ਵਿੱਚੋਂ ਲੰਘਦੇ ਭਾਰਤਮਾਲਾ ਐਕਸਪ੍ਰੈਸਵੇਅ ਤੋਂ ਪ੍ਰਭਾਵਤ ਕਿਸਾਨਾਂ ਨੇ ਧਰਨਾ ਲਾਇਆ ਹੋਇਆ ਹੈ ਤੇ ਕਿਸੇ ਨੇ ਉਨ੍ਹਾਂ ਦੀ ਸਾਰ ਨਹੀਂ ਲਈ। ਕੱਲ੍ਹ ਕਿਸਾਨਾਂ ਨੇ ਪਿੰਡ ਅਲੀਕਾਂ ਵਿੱਚ ਠੇਕੇਦਾਰ ਕੰਪਨੀ ਦੇ ਇੱਕ ਪਲਾਂਟ ਦਾ ਘਿਰਾਓ ਕਰ ਕੇ ਚਿਤਾਵਨੀ ਦਿੱਤੀ ਕਿ ਜੇ ਸਬੰਧਤ ਵਿਭਾਗਾਂ ਦੇ ਅਧਿਕਾਰੀ ਧਰਨੇ ਵਾਲੀ ਥਾਂਨਾ ਪਹੁੰਚੇ ਤਾਂ ਉਹ ਸੰਘਰਸ਼ ਤੇਜ਼ ਕਰਨਗੇ। ਇਸ ਮਗਰੋਂ ਸਿਟੀ ਥਾਣਾ ਮੁਖੀ ਨੇ ਕਿਸਾਨਾਂ ਨੂੰ ਕੱਲ੍ਹ ਇੱਕ ਵਜੇ ਤਕ ਪ੍ਰੋਜੈਕਟ ਡਾਇਰੈਕਟਰ ਤੇ ਹੋਰ ਅਧਿਕਾਰੀਆਂ ਨਾਲ ਗੱਲ ਕਰਵਾਉਣ ਦਾ ਭਰੋਸਾ ਦਿੱਤਾ ਸੀ। ਕੱਲ੍ਹ ਉਕਤ ਪਲਾਂਟ ਉੱਤੇ ਕਿਸੇ ਅਧਿਕਾਰੀ ਦੇ ਨਾ ਪੁੱਜਣ ਉੱਤੇਭੜਕੇ ਹੋਏ ਕਿਸਾਨਾਂ ਨੇ ਅਲੀਕਾਂ ਅਤੇ ਅਬੁੱਲ ਸ਼ਹਿਰ ਪਲਾਂਟਾਂ ਦਾ ਘਿਰਾਓ ਕੀਤਾ। ਉਨ੍ਹਾਂ ਦੱਸਿਆ ਕਿ ਪਲਾਂਟ ਦੇ ਮੁਲਾਜ਼ਮਾਂ ਨੂੰ ਅੰਦਰ-ਬਾਹਰ ਪੈਦਲ ਜਾਣ ਦੀ ਛੋਟ ਦਿੱਤੀ ਹੋਈ ਹੈ, ਪਰ ਨਿਰਮਾਣ ਸਮੱਗਰੀ ਅਤੇ ਵਾਹਨ ਅੰਦਰ ਆਉਣ ਉੱਤੇ ਪਾਬੰਦੀ ਹੈ। ਇਸ ਮੌਕੇ ਕਿਸਾਨਾਂ ਨੇ ਠੇਕੇਦਾਰ ਤੇ ਕੰਪਨੀ ਅਧਿਕਾਰੀ ਉੱਤੇ ਕਿਸਾਨਾਂ ਨਾਲ ਬਦਸਲੂਕੀ ਕਰਨ ਦੇ ਵੀ ਦੋਸ਼ ਲਾਏ। ਕਿਸਾਨਾਂ ਨੇ ਐਲਾਨ ਕੀਤਾ ਕਿ ਮੰਗਾਂ ਮੰਨੇ ਜਾਣ ਤਕ ਦੋਵੇਂ ਪਲਾਂਟਾਂ ਉੱਤੇ ਦਿਨ-ਰਾਤ ਦਾ ਪੱਕਾ ਧਰਨਾ ਜਾਰੀ ਰਹੇਗਾ ਤੇ ਐਕਸਪ੍ਰੈਸਵੇਅ ਦਾ ਕੰਮ ਨਹੀਂ ਚੱਲਣ ਦਿੱਤਾ ਜਾਵੇਗਾ।

 
Have something to say? Post your comment
ਹੋਰ ਭਾਰਤ ਖ਼ਬਰਾਂ
ਪ੍ਰਧਾਨ ਮੰਤਰੀ ਮੋਦੀ ਤੇ ਰਾਹੁਲ ਦੇ ਚੋਣ ਭਾਸ਼ਣਾਂ 'ਤੇ ਚੋਣ ਕਮਿਸ਼ਨ ਦਾ ਨੋਟਿਸ, ਭਾਸ਼ਣ 'ਚ ਨਫਰਤ ਫੈਲਾਉਣ ਦੇ ਦੋਸ਼ ਅਰੁਣਾਚਲ ਪ੍ਰਦੇਸ਼ ਵਿੱਚ ਜ਼ਮੀਨ ਖਿਸਕੀ, ਨੈਸ਼ਨਲ ਹਾਈਵੇ-313 ਦਾ ਵੱਡਾ ਹਿੱਸਾ ਢਹਿ ਗਿਆ, ਦਿਬਾਂਗ ਘਾਟੀ ਦਾ ਦੇਸ਼ ਨਾਲ ਸੰਪਰਕ ਟੁੱਟਿਆ ਜੈਸਲਮੇਰ ਵਿਚ ਭਾਰਤੀ ਹਵਾਈ ਫੌਜ ਦਾ ਜਾਸੂਸੀ ਜਹਾਜ਼ ਕ੍ਰੈਸ਼ ਪਟਨਾ ਦੇ ਇੱਕ ਹੋਟਲ ਵਿਚ ਲੱਗੀ ਭਿਆਨਕ ਅੱਗ `ਚ 6 ਮੌਤਾਂ, 19 ਜ਼ਖਮੀ ਤਿਹਾੜ ਜੇਲ੍ਹ `ਚ ਹੋਈ ਝੜਪ ਤੋਂ ਬਾਅਦ ‘ਆਪ’ ਨੇ ਅਰਵਿੰਦ ਕੇਜਰੀਵਾਲ ਦੀ ਜਾਨ ਨੂੰ ਦੱਸਿਆ ਖ਼ਤਰਾ ਕੇਜਰੀਵਾਲ ਦੀ ਹਿਰਾਸਤ 7 ਮਈ ਤੱਕ ਵਧਾਈ ਗਈ, ਜੇਲ੍ਹ ਵਿਚ ਦਿੱਤੀ ਗਈ ਇਨਸੁਲਿਨ ਰਾਜੌਰੀ 'ਚ ਅੱਤਵਾਦੀਆਂ ਨੇ ਸਰਕਾਰੀ ਮੁਲਾਜ਼ਮ ਦੇ ਮਾਰੀ ਗੋਲੀ ਮੁੰਬਈ ਏਅਰਪੋਰਟ 'ਤੇ 6.46 ਕਰੋੜ ਰੁਪਏ ਦੇ ਹੀਰੇ ਅਤੇ ਸੋਨਾ ਜ਼ਬਤ, ਚਾਰ ਗ੍ਰਿਫ਼ਤਾਰ ਪਤੰਜਲੀ ਮਾਮਲਾ `ਚ ਸੁਪਰੀਮ ਕੋਰਟ ਵੱਲੋਂ ਕੇਂਦਰ ਨੂੰ ਗੁੰਮਰਾਹਕੁੰਨ ਇਸ਼ਤਿਹਾਰਾਂ 'ਤੇ ਕੀਤੀ ਗਈ ਕਾਰਵਾਈ ਦੀ ਰਿਪੋਰਟ ਸੌਂਪਣ ਦਾ ਨਿਰਦੇਸ਼ ਅਦਾਲਤ ਨੇ ਏਮਜ਼ ਨੂੰ ਅਰਵਿੰਦ ਕੇਜਰੀਵਾਲ ਦੀ ਜਾਂਚ ਲਈ ਇੱਕ ਮੈਡੀਕਲ ਬੋਰਡ ਬਣਾਉਣ ਦਾ ਦਿੱਤਾ ਨਿਰਦੇਸ਼