Welcome to Canadian Punjabi Post
Follow us on

25

April 2024
ਬ੍ਰੈਕਿੰਗ ਖ਼ਬਰਾਂ :
ਅੰਮ੍ਰਿਤਸਰ ਵਿੱਚ ਮਾਨ ਨੇ ਕਿਹਾ: ਮਾਝੇ ਦੇ ਲੋਕ ਜਦੋਂ ਮਨ ਬਣਾ ਲੈਂਦੇ ਹਨ ਤਾਂ ਫੇਰ ਬਦਲਦੇ ਨਹੀਂ, ਇਸ ਵਾਰ 'ਆਪ' ਨੂੰ ਜਿਤਾਉਣ ਦਾ ਪੂਰਾ ਮਨ ਬਣਾ ਲਿਆ ਹੈਜ਼ਮੀਨ ਦੇ ਇੰਤਕਾਲ ਬਦਲੇ 10,000 ਰੁਪਏ ਰਿਸ਼ਵਤ ਲੈਂਦਾ ਪਟਵਾਰੀ ਵਿਜੀਲੈਂਸ ਬਿਊਰੋ ਵੱਲੋਂ ਕਾਬੂਮੋਹਾਲੀ ਵਿਚ ਪੰਜਾਬੀ ਸੁਪਰਸਟਾਰ ਜੱਸੀ ਗਿੱਲ ਨੇ ਟ੍ਰਾਈਸਿਟੀ ਨਿਵਾਸੀਆਂ ਨਾਲ ਕੀਤੀ ਮੁਲਾਕਾਤਪ੍ਰਧਾਨ ਮੰਤਰੀ ਮੋਦੀ ਤੇ ਰਾਹੁਲ ਦੇ ਚੋਣ ਭਾਸ਼ਣਾਂ 'ਤੇ ਚੋਣ ਕਮਿਸ਼ਨ ਦਾ ਨੋਟਿਸ, ਭਾਸ਼ਣ 'ਚ ਨਫਰਤ ਫੈਲਾਉਣ ਦੇ ਦੋਸ਼ਅਰੁਣਾਚਲ ਪ੍ਰਦੇਸ਼ ਵਿੱਚ ਜ਼ਮੀਨ ਖਿਸਕੀ, ਨੈਸ਼ਨਲ ਹਾਈਵੇ-313 ਦਾ ਵੱਡਾ ਹਿੱਸਾ ਢਹਿ ਗਿਆ, ਦਿਬਾਂਗ ਘਾਟੀ ਦਾ ਦੇਸ਼ ਨਾਲ ਸੰਪਰਕ ਟੁੱਟਿਆਜੈਸਲਮੇਰ ਵਿਚ ਭਾਰਤੀ ਹਵਾਈ ਫੌਜ ਦਾ ਜਾਸੂਸੀ ਜਹਾਜ਼ ਕ੍ਰੈਸ਼ਪਟਨਾ ਦੇ ਇੱਕ ਹੋਟਲ ਵਿਚ ਲੱਗੀ ਭਿਆਨਕ ਅੱਗ `ਚ 6 ਮੌਤਾਂ, 19 ਜ਼ਖਮੀਤਿਹਾੜ ਜੇਲ੍ਹ `ਚ ਹੋਈ ਝੜਪ ਤੋਂ ਬਾਅਦ ‘ਆਪ’ ਨੇ ਅਰਵਿੰਦ ਕੇਜਰੀਵਾਲ ਦੀ ਜਾਨ ਨੂੰ ਦੱਸਿਆ ਖ਼ਤਰਾ
 
ਭਾਰਤ

ਗੁਰੂ ਹਰਕ੍ਰਿਸ਼ਨ ਪਬਲਿਕ ਸਕੂਲ ਦੇ ਤਨਖਾਹ ਦੇ ਕੇਸ ਵਿੱਚ ਅਦਾਲਤ ਵੱਲੋਂ ਸਖਤ ਕਾਰਵਾਈ ਦੇ ਸੰਕੇਤ

May 25, 2022 05:47 PM

* 41 ਪਟੀਸ਼ਨਾਂ ਦੀ ਇਕੱਠੀ ਸੁਣਵਾਈ

ਨਵੀਂ ਦਿੱਲੀ, 25 ਮਈ (ਪੋਸਟ ਬਿਊਰੋ)- ਦਿੱਲੀ ਹਾਈ ਕੋਰਟ ਦੇ ਜਸਟਿਸ ਸੁਬਰਾਮਨੀਅਮ ਪ੍ਰਸ਼ਾਦ ਨੇ ਗੁਰੂ ਹਰਿਕ੍ਰਿਸ਼ਨ ਪਬਲਿਕ ਸਕੂਲਜ਼ (ਜੀ ਐਚ ਪੀ ਐਸ) ਦੇ ਤਨਖਾਹ ਦੇ ਬਕਾਏ ਵਾਲੇ ਮਾਮਲੇ ਵਿੱਚ ਮਾਣਹਾਨੀ ਦੀਆਂ 41 ਪਟੀਸ਼ਨਾਂ ਦੀ ਇਕੱਠੀ ਸੁਣਵਾਈ ਕਰਦਿਆਂ ਸਖਤ ਕਾਰਵਾਈ ਕਰਨ ਦਾ ਇਸ਼ਾਰਾ ਦਿੱਤਾ ਅਤੇ ਦਿੱਲੀ ਡਾਇਰੈਕਟੋਰੇਟ ਆਫ ਐਜੂਕੇਸ਼ਨ ਤੋਂ ਸਕੂਲਾਂ ਦੀ ਪ੍ਰਬੰਧਕੀ ਯੋਜਨਾ ਦਾ ਖਾਕਾ ਮੰਗਿਆ ਹੈ। ਇਸ ਦੀ ਅਗਲੀ ਸੁਣਵਾਈ ਦੋ ਜੂਨ ਨੂੰ ਹੋਵੇਗੀ, ਜਿਸ ਵਿੱਚ ਨੂੰ 41 ਪਟੀਸ਼ਨਾਂ ਦੀ ਇਕੱਠੇ ਸੁਣਵਾਈ ਕਰਦਿਆਂ ਜ਼ਿੰਮੇਵਾਰ ਲੋਕਾਂ ਨੂੰ ਛੇ ਮਹੀਨੇ ਅਤੇ ਹਰ ਪਟੀਸ਼ਨ ਦੇ ਹਿਸਾਬ ਨਾਲ 20 ਸਾਲ ਛੇ ਮਹੀਨੇ ਦੀ ਸਜ਼ਾ ਸੁਣਾਉਣ ਦਾ ਇਸ਼ਾਰਾ ਵੀ ਅਦਾਲਤ ਨੇ ਕੀਤਾ ਹੈ।
ਇਸ ਮਾਮਲੇ ਵਿੱਚ ਵਿਰੋਧੀ ਧਿਰਾਂ ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਹਰਮੀਤ ਸਿੰਘ ਕਾਲਕਾ ਅਤੇ ਜਨਰਲ ਸੈਕਟਰੀ ਜਗਦੀਪ ਸਿੰਘ ਕਾਹਲੋਂ ਨੂੰ ਜ਼ਿੰਮੇਵਾਰ ਦੱਸ ਰਹੀਆਂ ਹਨ। ਦਿੱਲੀ ਹਾਈ ਕੋਰਟ ਵੱਲੋਂ ਜ਼ਿੰਮੇਵਾਰਾਂ ਨੂੰ 20 ਸਾਲ ਛੇ ਮਹੀਨੇ ਲਈ ਜੇਲ੍ਹ ਭੇਜਣ ਦੇ ਇਸ਼ਾਰੇ ਤੋਂ ਬਾਅਦ ਕਮੇਟੀ ਦੇ ਸਾਬਕਾ ਪ੍ਰਧਾਨ ਤੇ ਜਾਗੋ ਪਾਰਟੀ ਦੇ ਪ੍ਰਧਾਨ ਮਨਜੀਤ ਸਿੰਘ ਜੀ ਕੇ ਨੇ ਦਿੱਲੀ ਕਮੇਟੀ ਨੂੰ ਜੀ ਐਸ ਪੀ ਐਸ ਨੂੰ ਬਚਾਉਣ ਵਿੱਚ ਮਦਦ ਦੀ ਪੇਸ਼ਕਸ਼ ਕੀਤੀ ਹੈ। ਉਨ੍ਹਾ ਨੇ ਕਿਹਾ ਕਿ ਪ੍ਰਬੰਧਕਾਂ ਦੀ ਲਾਪਰਵਾਹੀ ਕਾਰਨ ਅਸੀਂ ਚੁੱਪ ਚੁਪੀਤੇ ਸਿੱਖ ਕੌਮ ਦੇ ਸਕੂਲਾਂ ਨੂੰ ਕੌਮ ਦੇ ਹੱਥੋਂ ਜਾਂਦੇ ਨਹੀਂ ਦੇਖ ਸਕਦੇ। ਉਨ੍ਹਾਂ ਕਿਹਾ ਕਿ ਮੇਰੇ ਪਿਤਾ ਜਥੇਦਾਰ ਸੰਤੋਖ ਸਿੰਘ ਨੇ ਇਨ੍ਹਾਂ ਸਕੂਲਾਂ ਦੀ ਨੀਂਹ ਰੱਖੀ ਸੀ, ਇਸ ਲਈ ਅਸੀਂ ਕੌਮ ਦੇ ਸਕੂਲਾਂ ਨੂੰ ਬਚਾਉਣ ਲਈ ਮੌਜੂਦਾ ਕਮੇਟੀ ਨਾਲ ਬੈਠਣ ਨੂੰ ਤਿਆਰ ਹਾਂ, ਹਾਲਾਂਕਿ ਇਨ੍ਹਾਂ ਦੀਆਂ ਗਲਤੀਆਂ ਨੇ ਸਕੂਲਾਂ ਨੂੰ ਇਸ ਤਰਸਯੋਗ ਹਾਲਤ ਵਿੱਚ ਪਾਇਆ ਹੈ। ਉਨ੍ਹਾਂ ਦੇ ਕਮੇਟੀ ਤੋਂ ਨਿਕਲਣ ਪਿੱਛੋਂ ਸੱਤ ਹਜ਼ਾਰ ਬੱਚੇ ਸਕੂਲ ਛੱਡ ਚੁੱਕੇ ਹਨ, ਜਿਸ ਨਾਲ ਸਕੂਲਾਂ ਦੇ ਵਿੱਤੀ ਸਰੋਤ ਪ੍ਰਭਾਵਤ ਹੋਏ ਹਨ। ਮਨਜੀਤ ਸਿੰਘ ਜੀ ਕੇ ਨੇ ਵਿਅੰਗਮਈ ਢੰਗ ਨਾਲ ਕਿਹਾ ਕਿ ਜਹਾਜ਼ ਦਾ ਕਪਤਾਨ ਮਨਜਿੰਦਰ ਸਿੰਘ ਸਿਰਸਾ ਪਹਿਲਾਂ ਹੀ ਭੱਜ ਗਿਆ ਹੈ ਅਤੇ ਪਿੱਛੇ ਛੱਡੇ ਪੱਲੇਦਾਰ ਤੇ ਅਰਦਲੀਆਂ ਦੇ ਵੱਸ ਵਿੱਚ ਕੁਝ ਵੀ ਨਹੀਂ ਹੈ, ਇਨ੍ਹਾਂ ਨੇ ਸਕੂਲਾਂ ਨੂੰ ਤਬਾਹ ਕਰ ਦਿੱਤਾ ਹੈ।

 
Have something to say? Post your comment
ਹੋਰ ਭਾਰਤ ਖ਼ਬਰਾਂ
ਪ੍ਰਧਾਨ ਮੰਤਰੀ ਮੋਦੀ ਤੇ ਰਾਹੁਲ ਦੇ ਚੋਣ ਭਾਸ਼ਣਾਂ 'ਤੇ ਚੋਣ ਕਮਿਸ਼ਨ ਦਾ ਨੋਟਿਸ, ਭਾਸ਼ਣ 'ਚ ਨਫਰਤ ਫੈਲਾਉਣ ਦੇ ਦੋਸ਼ ਅਰੁਣਾਚਲ ਪ੍ਰਦੇਸ਼ ਵਿੱਚ ਜ਼ਮੀਨ ਖਿਸਕੀ, ਨੈਸ਼ਨਲ ਹਾਈਵੇ-313 ਦਾ ਵੱਡਾ ਹਿੱਸਾ ਢਹਿ ਗਿਆ, ਦਿਬਾਂਗ ਘਾਟੀ ਦਾ ਦੇਸ਼ ਨਾਲ ਸੰਪਰਕ ਟੁੱਟਿਆ ਜੈਸਲਮੇਰ ਵਿਚ ਭਾਰਤੀ ਹਵਾਈ ਫੌਜ ਦਾ ਜਾਸੂਸੀ ਜਹਾਜ਼ ਕ੍ਰੈਸ਼ ਪਟਨਾ ਦੇ ਇੱਕ ਹੋਟਲ ਵਿਚ ਲੱਗੀ ਭਿਆਨਕ ਅੱਗ `ਚ 6 ਮੌਤਾਂ, 19 ਜ਼ਖਮੀ ਤਿਹਾੜ ਜੇਲ੍ਹ `ਚ ਹੋਈ ਝੜਪ ਤੋਂ ਬਾਅਦ ‘ਆਪ’ ਨੇ ਅਰਵਿੰਦ ਕੇਜਰੀਵਾਲ ਦੀ ਜਾਨ ਨੂੰ ਦੱਸਿਆ ਖ਼ਤਰਾ ਕੇਜਰੀਵਾਲ ਦੀ ਹਿਰਾਸਤ 7 ਮਈ ਤੱਕ ਵਧਾਈ ਗਈ, ਜੇਲ੍ਹ ਵਿਚ ਦਿੱਤੀ ਗਈ ਇਨਸੁਲਿਨ ਰਾਜੌਰੀ 'ਚ ਅੱਤਵਾਦੀਆਂ ਨੇ ਸਰਕਾਰੀ ਮੁਲਾਜ਼ਮ ਦੇ ਮਾਰੀ ਗੋਲੀ ਮੁੰਬਈ ਏਅਰਪੋਰਟ 'ਤੇ 6.46 ਕਰੋੜ ਰੁਪਏ ਦੇ ਹੀਰੇ ਅਤੇ ਸੋਨਾ ਜ਼ਬਤ, ਚਾਰ ਗ੍ਰਿਫ਼ਤਾਰ ਪਤੰਜਲੀ ਮਾਮਲਾ `ਚ ਸੁਪਰੀਮ ਕੋਰਟ ਵੱਲੋਂ ਕੇਂਦਰ ਨੂੰ ਗੁੰਮਰਾਹਕੁੰਨ ਇਸ਼ਤਿਹਾਰਾਂ 'ਤੇ ਕੀਤੀ ਗਈ ਕਾਰਵਾਈ ਦੀ ਰਿਪੋਰਟ ਸੌਂਪਣ ਦਾ ਨਿਰਦੇਸ਼ ਅਦਾਲਤ ਨੇ ਏਮਜ਼ ਨੂੰ ਅਰਵਿੰਦ ਕੇਜਰੀਵਾਲ ਦੀ ਜਾਂਚ ਲਈ ਇੱਕ ਮੈਡੀਕਲ ਬੋਰਡ ਬਣਾਉਣ ਦਾ ਦਿੱਤਾ ਨਿਰਦੇਸ਼