Welcome to Canadian Punjabi Post
Follow us on

24

April 2024
ਬ੍ਰੈਕਿੰਗ ਖ਼ਬਰਾਂ :
ਅਮਰੀਕਾ ਦੀ ਕੋਲੰਬੀਆ ਯੁਨੀਵਰਸਿਟੀ ਵਿਚ ਫਲਸਤੀਨ ਪੱਖੀ ਪ੍ਰਦਰਸ਼ਨ ਦੌਰਾਨ ਪ੍ਰਦਰਸ਼ਨਕਾਰੀ ਪੁਲਿਸ ਨਾਲ ਭਿੜੇ, 100 ਤੋਂ ਵਧ ਗ੍ਰਿਫਤਾਰਗੁਰਦੁਆਰਾ ਸ੍ਰੀ ਨਾਨਕ ਮਤਾ ਸਾਹਿਬ ਦੀ ਪ੍ਰਬੰਧਕ ਕਮੇਟੀ ਨੂੰ ਤੰਗ ਪ੍ਰੇਸ਼ਾਨ ਨਾ ਕਰੇ ਉਤਰਾਖੰਡ ਸਰਕਾਰ : ਐਡਵੋਕੇਟ ਧਾਮੀਨਾਸਾ ਦੇ ਵਾਇਜਰ-1 ਨੇ 24 ਅਰਬ ਕਿਲੋਮੀਟਰ ਤੋਂ ਸਿਗਨਲ ਭੇਜਿਆ, 46 ਸਾਲ ਪਹਿਲਾਂ ਕੀਤਾ ਸੀ ਲਾਂਚਰੂਸ ਦਾ ਉਪ ਰੱਖਿਆ ਮੰਤਰੀ ਰਿਸ਼ਵਤ ਲੈਂਦਿਆਂ ਕਾਬੂ, ਭ੍ਰਿਸ਼ਟਾਚਾਰ ਦੇ ਦੋਸ਼ ਵੀ ਲੱਗੇਤੀਜੀ ਪੁਲਾੜ ਯਾਤਰਾ ਲਈ ਸੁਨੀਤਾ ਵਿਲੀਅਮਜ਼ ਤਿਆਰ, 6 ਮਈ ਨੂੰ ਬੋਇੰਗ ਦੇ ਕੈਪਸੂਲ ਵਿੱਚ ਪੁਲਾੜ `ਚ ਜਾਣਗੇਪੱਛਮੀ ਮੀਡੀਆ ਭਾਰਤ ਦੀ ਆਲੋਚਨਾ ਕਰਕੇ ਚੋਣਾਂ ਨੂੰ ਪ੍ਰਭਾਵਿਤ ਕਰਨ ਦੀ ਕੋਸਿ਼ਸ਼ ਕਰ ਰਿਹਾ : ਵਿਦੇਸ਼ ਮੰਤਰੀ ਜੈਸ਼ੰਕਰਕੇਜਰੀਵਾਲ ਦੀ ਹਿਰਾਸਤ 7 ਮਈ ਤੱਕ ਵਧਾਈ ਗਈ, ਜੇਲ੍ਹ ਵਿਚ ਦਿੱਤੀ ਗਈ ਇਨਸੁਲਿਨ ਰਾਜੌਰੀ 'ਚ ਅੱਤਵਾਦੀਆਂ ਨੇ ਸਰਕਾਰੀ ਮੁਲਾਜ਼ਮ ਦੇ ਮਾਰੀ ਗੋਲੀ
 
ਭਾਰਤ

ਅਸਥੀਆਂ ਪ੍ਰਵਾਹ ਕੇ ਪਰਤਦੇ ਪਰਵਾਰ ਦੇ ਛੇ ਜੀਆਂ ਦੀ ਸੜਕ ਹਾਦਸੇ ਵਿੱਚ ਮੌਤ

May 25, 2022 05:49 PM

ਜੀਂਦ, 25 ਮਈ (ਪੋਸਟ ਬਿਊਰੋ)- ਹਰਿਆਣਾ ਦੇ ਜੀਂਦ ਵਿੱਚ ਕੱਲ੍ਹ ਇੱਕ ਸੜਕ ਹਾਦਸਾ ਵਾਪਰਿਆ, ਜਿੱਥੇ ਹਰਿਦੁਆਰ ਤੋਂ ਅਸਥੀਆਂ ਪ੍ਰਵਾਹ ਕੇ ਵਾਪਸ ਪਰਤ ਰਹੇ ਨਾਰਨੌਦ ਦੇ ਇੱਕ ਪਰਵਾਰ ਦੀ ਪਿਕਅੱਪ ਗੱਡੀ ਕੈਥਲ ਰੋਡ ਉੱਤੇ ਪਿੰਡ ਕੰਡੇਲਾ ਨੇੜੇ ਇੱਕ ਟਰੱਕ ਨਾਲ ਟਕਰਾਅ ਗਈ। ਇਸ ਹਾਦਸੇ ਵਿੱਚ ਦੋ ਔਰਤਾਂ ਸਣੇ ਛੇ ਲੋਕਾਂ ਦੀ ਮੌਤ ਹੋ ਗਈ, ਜਦਕਿ 17 ਲੋਕ ਗੰਭੀਰ ਰੂਪ ਵਿੱਚ ਜ਼ਖ਼ਮੀ ਹੋ ਗਏ। ਹਾਦਸੇ ਵਿੱਚ ਮਾਰੇ ਗਏ ਸਾਰੇ ਲੋਕ ਇੱਕੋ ਪਰਵਾਰ ਦੇ ਸਨ। ਇਹ ਸਾਰੇ ਜਣੇ ਪਰਵਾਰ ਦੇ ਮੁਖੀ ਦੀ ਮੌਤ ਪਿੱਛੋਂ ਉਸਦੀਆਂ ਅਸਥੀਆਂ ਪ੍ਰਵਾਹ ਕੇ ਹਰਿਦੁਆਰ ਤੋਂ ਪਰਤ ਰਹੇ ਸਨ।
ਇਸ ਘਟਨਾ ਦੇ ਜ਼ਖ਼ਮੀਆਂ ਨੇ ਦੱਸਿਆ ਕਿ ਹਿਸਾਰ ਜ਼ਿਲ੍ਹੇ ਦੇ ਪਿੰਡ ਨਾਰਨੌਦ ਦੇ ਵਾਸੀ ਪਿਆਰੇ ਲਾਲ ਦੀ ਪਿਛਲੇ ਦਿਨੀਂ ਮੌਤ ਹੋ ਗਈ ਸੀ। ਪਰਵਾਰਕ ਮੈਂਬਰ ਪਿਕਅੱਪ ਗੱਡੀ ਵਿੱਚ ਅਸਥੀਆਂ ਪ੍ਰਵਾਹ ਕਰਨ ਲਈ ਹਰਿਦੁਆਰ ਗਏ ਸਨ। ਸਵੇਰੇ ਜਦੋਂ ਉਹ ਹਰਿਦੁਆਰ ਤੋਂ ਮੁੜ ਰਹੇ ਸਨ ਤਾਂ ਪਿੰਡ ਕੰਡੇਲਾ ਨੇੜੇ ਜੀਂਦ ਤੋਂ ਕੈਥਲ ਜਾਂਦੇ ਟਰੱਕ ਨਾਲ ਪਿਕਅੱਪ ਦੀ ਟੱਕਰ ਹੋ ਗਈ। ਹਾਦਸੇ ਵਿੱਚ ਪਿਕਅੱਪ ਦਾ ਅਗਲਾ ਹਿੱਸਾ ਪੂਰੀ ਤਰ੍ਹਾਂ ਨੁਕਸਾਨਿਆ ਗਿਆ। ਜ਼ਖ਼ਮੀਆਂ ਨੂੰ ਸਿਵਲ ਹਸਪਤਾਲ ਦਾਖ਼ਲ ਕਰਵਾਇਆ ਗਿਆ। ਜਿੱਥੇ ਡਾਕਟਰਾਂ ਨੇ ਛੇ ਜਣਿਆਂ ਨੂੰ ਮ੍ਰਿਤਕ ਐਲਾਨ ਦਿੱਤਾ ਅਤੇ 17 ਜ਼ਖ਼ਮੀਆਂ ਦਾ ਸਿਵਲ ਹਸਪਤਾਲ ਵਿਖੇ ਇਲਾਜ ਚੱਲ ਰਿਹਾ ਹੈ।ਸਦਰ ਥਾਣਾ ਇੰਚਾਰਜ ਨੇ ਦੱਸਿਆ ਕਿ ਟਰੱਕ ਜੀਂਦ ਤੋਂ ਕੈਥਲ ਵੱਲ ਜਾ ਰਿਹਾ ਸੀ। ਹਾਦਸੇ ਤੋਂ ਬਾਅਦ ਡਰਾਈਵਰ ਟਰੱਕ ਨੂੰ ਮੌਕੇ ਉੱਤੇ ਛੱਡ ਕੇ ਫਰਾਰ ਹੋ ਗਿਆ ਹੈ।

 
Have something to say? Post your comment
ਹੋਰ ਭਾਰਤ ਖ਼ਬਰਾਂ
ਕੇਜਰੀਵਾਲ ਦੀ ਹਿਰਾਸਤ 7 ਮਈ ਤੱਕ ਵਧਾਈ ਗਈ, ਜੇਲ੍ਹ ਵਿਚ ਦਿੱਤੀ ਗਈ ਇਨਸੁਲਿਨ ਰਾਜੌਰੀ 'ਚ ਅੱਤਵਾਦੀਆਂ ਨੇ ਸਰਕਾਰੀ ਮੁਲਾਜ਼ਮ ਦੇ ਮਾਰੀ ਗੋਲੀ ਮੁੰਬਈ ਏਅਰਪੋਰਟ 'ਤੇ 6.46 ਕਰੋੜ ਰੁਪਏ ਦੇ ਹੀਰੇ ਅਤੇ ਸੋਨਾ ਜ਼ਬਤ, ਚਾਰ ਗ੍ਰਿਫ਼ਤਾਰ ਪਤੰਜਲੀ ਮਾਮਲਾ `ਚ ਸੁਪਰੀਮ ਕੋਰਟ ਵੱਲੋਂ ਕੇਂਦਰ ਨੂੰ ਗੁੰਮਰਾਹਕੁੰਨ ਇਸ਼ਤਿਹਾਰਾਂ 'ਤੇ ਕੀਤੀ ਗਈ ਕਾਰਵਾਈ ਦੀ ਰਿਪੋਰਟ ਸੌਂਪਣ ਦਾ ਨਿਰਦੇਸ਼ ਅਦਾਲਤ ਨੇ ਏਮਜ਼ ਨੂੰ ਅਰਵਿੰਦ ਕੇਜਰੀਵਾਲ ਦੀ ਜਾਂਚ ਲਈ ਇੱਕ ਮੈਡੀਕਲ ਬੋਰਡ ਬਣਾਉਣ ਦਾ ਦਿੱਤਾ ਨਿਰਦੇਸ਼ ਐਲੋਨ ਮਸਕ ਦਾ ਭਾਰਤ ਦੌਰਾ ਮੁਲਤਵੀ, ਪ੍ਰਧਾਨ ਮੰਤਰੀ ਮੋਦੀ ਨਾਲ ਕਰਨੀ ਸੀ ਮੁਲਾਕਾਤ ਸਿ਼ਵ ਸੈਨਾ ਊਧਵ ਧੜੇ ਨੂੰ ਚੋਣ ਕਮਿਸ਼ਨ ਦਾ ਨੋਟਿਸ: ਪ੍ਰਚਾਰ ਵਾਲੇ ਗੀਤ 'ਚੋਂ ਭਵਾਨੀ ਸ਼ਬਦ ਨੂੰ ਹਟਾਉਣ ਲਈ ਕਿਹਾ ਜੰਮੂ-ਕਸ਼ਮੀਰ ਦੇ ਪੁੰਛ ਵਿਚ ਅੱਤਵਾਦੀਆਂ ਦਾ ਮੱਦਦਗਾਰ ਕਾਬੂ, ਪਾਕਿਸਤਾਨੀ ਪਿਸਤੌਲ ਅਤੇ ਚੀਨੀ ਗ੍ਰਨੇਡ ਬਰਾਮਦ ਮਹੂਆ ਮੋਇਤਰਾ ਦੇ ਚੋਣ ਹਲਫ਼ਨਾਮੇ ਵਿੱਚ ਖੁਲਾਸਾ: 80 ਲੱਖ ਰੁਪਏ ਦੀ ਹੀਰੇ ਦੀ ਮੁੰਦਰੀ, 2.72 ਲੱਖ ਰੁਪਏ ਦੀ ਕੀਮਤ ਦਾ ਚਾਂਦੀ ਦਾ ਡਿਨਰ ਸੈੱਟ ਅਰਵਿੰਦ ਕੇਜਰੀਵਾਲ ਦੀ ਪਤਨੀ ਸੁਨੀਤਾ ਕੇਜਰੀਵਾਲ ਨੇ ਕਿਹਾ: ਜੇਲ੍ਹ 'ਚ ਅਰਵਿੰਦ ਨੂੰ ਮਾਰਨ ਦੀ ਸਾਜਿ਼ਸ਼