Welcome to Canadian Punjabi Post
Follow us on

30

June 2025
ਬ੍ਰੈਕਿੰਗ ਖ਼ਬਰਾਂ :
ਈਰਾਨ ਦੇ ਵਿਦੇਸ਼ ਮੰਤਰੀ ਅੱਬਾਸ ਅਰਾਘਚੀ ਨੇ ਟਰੰਪ ਨੂੰ ਦਿੱਤੀ ਚਿਤਾਵਨੀਸੰਯੁਕਤ ਰਾਸ਼ਟਰ ਦੀ ਏਜੰਸੀ ਨੇ ਕਿਹਾ- ਈਰਾਨ ਕੋਲ ਐਟਮ ਬੰਬ ਬਣਾਉਣ ਲਈ ਯੂਰੇਨੀਅਮ ਮੌਜ਼ੂਦਪਾਕਿਸਤਾਨ ਨੇ ਭਾਰਤ 'ਤੇ ਆਤਮਘਾਤੀ ਬੰਬ ਹਮਲੇ ਦਾ ਲਾਇਆ ਦੋਸ਼, ਭਾਰਤ ਨੇ ਕੀਤਾ ਰੱਦਰਿਵਰਡੇਲ ਵਿੱਚ ਵਿਅਕਤੀ 'ਤੇ ਚਾਕੂ ਨਾਲ ਹਮਲਾ ਕਰਨ ਵਾਲੇ ਨਾਬਾਲਿਗਾਂ ਦੇ ਸਮੂਹ ਦੀ ਭਾਲ ਕਰ ਰਹੀ ਪੁਲਿਸ ਡੀਐੱਚਐੱਲ ਐਕਸਪ੍ਰੈੱਸ ਕੈਨੇਡਾ ਦੇ ਵਰਕਰਾਂ ਦੀ ਹੜਤਾਲ ਖ਼ਤਮ, ਭਲਕ ਤੋਂ ਲਾਗੂ ਹੋ ਜਾਣਗੇ ਕਾਰਜਕੈਨੇਡਾ ਅਤੇ ਅਮਰੀਕਾ ਵਿੱਚ ਖਰੀਦਦਾਰਾਂ 'ਤੇ ਟੈਰਿਫ ਦਾ ਅਸਰ, ਲੋਬਲਾ ਸਟੋਰਾਂ 'ਤੇ ਕੁਝ ਕੀਮਤਾਂ ਵਧਣ ਦਾ ਅਨੁਮਾਨਉੱਤਰ-ਪੱਛਮੀ ਅਲਬਰਟਾ ਕਤਲ ਮਾਮਲੇ `ਚ ਲੋੜੀਂਦੇ ਵਿਅਕਤੀ ਨਦੀ ਪੁਲਿਸ ਨੂੰ ਭਾਲ ਦਿਲਜੀਤ ਦੀ ‘ਸਰਦਾਰ ਜੀ 3’ ਨੂੰ ਪਾਕਿਸਤਾਨ ਦੇ ਤਿੰਨ ਸੈਂਸਰ ਬੋਰਡਾਂ ਨੇ ਦਿੱਤੀ ਮਨਜ਼ੂਰੀ
 
ਪੰਜਾਬ

ਕੈਪਟਨ ਅਮਰਿੰਦਰ ਨੇ ਕਿਹਾ: ਮੈਂ ਭ੍ਰਿਸ਼ਟ ਨੇਤਾਵਾਂ ਦੇ ਨਾਂਅ ਭਗਵੰਤ ਮਾਨ ਨੂੰ ਦੱਸਣ ਨੂੰ ਤਿਆਰ ਹਾਂ

May 25, 2022 10:15 PM

* ਸੁਖਜਿੰਦਰ ਰੰਧਾਵਾ ਦੇ ਬਿਆਨ ਪਿੱਛੋਂ ਜਵਾਬੀ ਹੱਲਾ ਬੋਲਿਆ


ਚੰਡੀਗੜ੍ਹ, 25 ਮਈ, (ਪੋਸਟ ਬਿਊਰੋ)-ਪੰਜਾਬ ਦੇ ਸਾਬਕਾ ਮੁੱਖ ਮੰਤਰੀ ਤੇ ਪੰਜਾਬ ਲੋਕ ਕਾਂਗਰਸ ਦੇ ਪ੍ਰਧਾਨ ਕੈਪਟਨ ਅਮਰਿੰਦਰ ਸਿੰਘ ਨੇ ਸਾਬਕਾ ਉੱਪ ਮੁੱਖ ਮੰਤਰੀ ਸੁਖਜਿੰਦਰ ਸਿੰਘ ਰੰਧਾਵਾ ਵੱਲੋਂਮੁੱਖ ਮੰਤਰੀ ਭਗਵੰਤ ਮਾਨ ਨੂੰ ਉਨ੍ਹਾਂ (ਕੈਪਟਨ ਅਮਰਿੰਦਰ ਸਿੰਘ) ਕੋਲੋਂ ਪਿਛਲੀ ਕਾਂਗਰਸ ਸਰਕਾਰ ਦੇ ਭ੍ਰਿਸ਼ਟ ਮੰਤਰੀਆਂ ਤੇ ਵਿਧਾਇਕਾਂ,ਖਾਸਕਰ ਜਿਹੜੇ ਰੇਤ ਦੀ ਗੈਰ ਕਾਨੂੰਨੀ ਖੁਦਾਈ ਵਿੱਚ ਸ਼ਾਮਲ ਸਨ, ਦੇ ਨਾਂ ਪੁੱਛਣ ਦੇ ਸੁਝਾਅ ਦਾ ਸਵਾਗਤ ਕੀਤਾ ਹੈ।
ਕੈਪਟਨ ਅਮਰਿੰਦਰ ਸਿੰਘ ਨੇ ਕਿਹਾ ਕਿ ਉਹ ਖੁਦ ਸੁਖਜਿੰਦਰ ਸਿੰਘ ਰੰਧਾਵਾ ਤੇ ਉਨ੍ਹਾਂ ਦੇ ਕੁਝ ਸਾਥੀਆਂ ਸਮੇਤ ਇਨ੍ਹਾਂ ਗਲਤ ਕੰਮਾਂ ਵਿੱਚ ਸ਼ਾਮਲ ਸਾਰੇ ਲੋਕਾਂ ਦੇ ਨਾਵਾਂ ਦਾ ਖੁਲਾਸਾ ਕਰਨ ਤੇ ਵੇਰਵੇ ਦੇਣ ਨੂੰ ਤਿਆਰ ਹਨ। ਉਨ੍ਹਾ ਕਿਹਾ ਕਿ ਉਹ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਵੱਲੋਂ ਆਪਣੇਮੰਤਰੀ ਦੇ ਖਿਲਾਫ ਭ੍ਰਿਸ਼ਟਾਚਾਰ ਦੇ ਦੋਸ਼ਾਂ ਵਿੱਚ ਕਾਰਵਾਈ ਦਾ ਸਵਾਗਤ ਕਰਦੇ ਹਨ, ਭਾਵੇਂ ਮੰਤਰੀ ਕੋਰਟਵਿੱਚ ਆਪਣਾ ਬਚਾਅ ਕਰ ਸਕਦਾ ਹੈ, ਪਰ ਭਗਵੰਤ ਮਾਨ ਨੇ ਸਿ਼ਕਾਇਤ ਤੋਂ ਬਾਅਦ ਜੋ ਕੀਤਾ, ਉਹ ਇੱਕ ਮਜ਼ਬੂਤ ਅਤੇ ਦ੍ਰਿੜ੍ਹ ਸੰਦੇਸ਼ ਦੇਣ ਲਈ ਸਹੀ ਕੰਮ ਸੀ।
ਇਸ ਮੌਕੇ ਕੈਪਟਨ ਅਮਰਿੰਦਰ ਸਿੰਘ ਨੇ ਆਖਿਆ ਕਿ ਉਹ ਸੁਖਜਿੰਦਰ ਸਿੰਘ ਰੰਧਾਵਾ ਦਾ ਚੈਲਿੰਜ ਕਬੂਲ ਕਰਦੇ ਅਤੇ ਮੁੱਖ ਮੰਤਰੀ ਭਗਵੰਤ ਮਾਨ ਨੂੰ ਪਿਛਲੀ ਕਾਂਗਰਸ ਸਰਕਾਰ ਦੇ ਭ੍ਰਿਸ਼ਟ ਮੰਤਰੀਆਂ ਦੇ ਨਾਂਅ ਦੱਸਣ ਨੂੰ ਤਿਆਰ ਹਨ ਅਤੇ ਉਨ੍ਹਾਂ ਵਿੱਚ ਉਹ ਸਾਰੇ ਲੋਕ ਹੋਣਗੇ, ਜਿਹੜੇ ਰੇਤ ਦੀ ਮਾਈਨਿੰਗ ਸਮੇਤ ਕਈ ਧੰਦਿਆਂ ਨਾਲ ਜੁੜੇ ਹੋਏ ਹਨ। ਇਸ ਤੋਂ ਪਹਿਲਾਂ ਸੁਖਜਿੰਦਰ ਸਿੰਘ ਰੰਧਾਵਾ ਨੇ ਕਿਹਾ ਸੀ ਕਿ ਭਗਵੰਤ ਮਾਨ ਨੇ ਕਾਰਵਾਈ ਸ਼ੁਰੂ ਹੀ ਕੀਤੀ ਹੈ ਤਾਂ ਉਹ ਕੈਪਟਨ ਅਮਰਿੰਦਰ ਸਿੰਘ ਤੋਂ ਪਿਛਲੀਆਂ ਸਰਕਾਰਾਂ ਦੇ ਭ੍ਰਿਸ਼ਟ ਮੰਤਰੀਆਂ ਦੀ ਸੂਚੀ ਵੀ ਲੈ ਲੈਣ, ਜਿਸ ਬਾਰੇ ਕੈਪਟਨ ਅਮਰਿੰਦਰ ਸਿੰਘ ਵਾਰ-ਵਾਰ ਜਿ਼ਕਰ ਕਰਦੇ ਰਹਿੰਦੇ ਹਨ।

 
Have something to say? Post your comment
ਹੋਰ ਪੰਜਾਬ ਖ਼ਬਰਾਂ
ਪੰਜਾਬ ਕੈਬਨਿਟ ਦਾ ਇਤਿਹਾਸਕ ਫੈਸਲਾ: ਪੰਜਾਬ ਦੀ ਸਨਅਤ ਨੂੰ ਵੱਡੀ ਰਾਹਤ, ਕੈਬਨਿਟ ਵੱਲੋਂ ਸਨਅਤੀ ਪਲਾਟ ਤਬਾਦਲਾ ਨੀਤੀ ਮਨਜ਼ੂਰ ਛੋਟੀਆਂ ਮੱਛੀਆਂ ਤੋਂ ਬਾਅਦ ਹੁਣ ਨਸ਼ੇ ਦੇ ਕਾਰੋਬਾਰ ਵਿੱਚ ਸ਼ਾਮਿਲ ‘ਜਰਨੈਲਾਂ’ ਦੀ ਵਾਰੀ : ਮੁੱਖ ਮੰਤਰੀ ਰੋਸ ਪ੍ਰਦਰਸ਼ਨਾਂ 'ਤੇ ਪਾਬੰਦੀ ਦੇ ਲੋਕਤੰਤਰ ਵਿਰੋਧੀ ਫੈਸਲੇ ਨੂੰ ਵਾਪਸ ਲਿਆ ਜਾਵੇ : ਮੀਤ ਹੇਅਰ ਪੰਜਾਬ ਪੁਲਿਸ ਅਤੇ ਯੂਆਈਡੀਏਆਈ ਨੇ ਪੁਲਿਸਿੰਗ ਵਿੱਚ ਆਧਾਰ ਦੀ ਸੁਰੱਖਿਅਤ ਵਰਤੋਂ ਬਾਰੇ ਵਰਕਸ਼ਾਪ ਲਾਈ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਵੱਲੋਂ ਵੱਡੀ ਕਾਰਵਾਈ, ਆਬਕਾਰੀ ਤੇ ਕਰ ਵਿਭਾਗ ਦੀ ਅਚਨਚੇਤ ਚੈਕਿੰਗ ਅਗਰਵਾਲ ਸਮਾਜ ਸਭਾ ਮੋਗਾ ਨੇ ਸਿਵਲ ਹਸਪਤਾਲ ਮੋਗਾ ਨੂੰ ਭੇਂਟ ਕੀਤੀਆਂ ਬੈੱਡ ਸ਼ੀਟਾਂ ਐੱਨਸੀਸੀ ਗਰਲ ਕੈਡੇਟਸ ਲਈ ਸਾਈਬਰ ਫਸਟ ਰਿਸਪਾਂਡਰ ਪ੍ਰੋਗਰਾਮ 'ਤੇ ਆਨਲਾਈਨ ਵਰਕਸ਼ਾਪ ਲਗਾਈ ਵੀਹ ਹਜ਼ਾਰ ਰੁਪਏ ਰਿਸ਼ਵਤ ਲੈਂਦਾ ਬਲਾਕ ਸੰਮਤੀ ਪਟਵਾਰੀ ਗ੍ਰਿਫ਼ਤਾਰ ਤਰਨਤਾਰਨ ਵਿੱਚ ਡਾ. ਬੀ.ਆਰ. ਅੰਬੇਡਕਰ ਭਵਨ ਦੇ ਨਿਰਮਾਣ ਲਈ 5.33 ਕਰੋੜ ਰੁਪਏ ਦੀ ਹੋਰ ਰਾਸ਼ੀ ਮਨਜ਼ੂਰ : ਡਾ. ਬਲਜੀਤ ਕੌਰ ਪ੍ਰਗਤੀਸ਼ੀਲ ਨੀਤੀਆਂ ਸਦਕਾ ਇਤਿਹਾਸਕ ਉਦਯੋਗਿਕ ਇਨਕਲਾਬ ਦੀ ਗਵਾਹੀ ਭਰ ਰਿਹਾ ਪੰਜਾਬ : ਹਰਪਾਲ ਸਿੰਘ ਚੀਮਾ