Welcome to Canadian Punjabi Post
Follow us on

19

April 2024
ਬ੍ਰੈਕਿੰਗ ਖ਼ਬਰਾਂ :
ਅਮਰੀਕਾ ਵਿਚ ਹੋਈ ਗੋਲੀਬਾਰੀ ਵਿਚ 2 ਪੁਲਿਸ ਅਫਸਰਾਂ ਦੀ ਮੌਤ, ਮੁਕਾਬਲੇ ਵਿਚ ਇਕ ਸ਼ੱਕੀ ਹਮਲਾਵਰ ਵੀ ਮਾਰਿਆ ਗਿਆਭਾਰਤੀ ਮੂਲ ਦੀ ਰਿਧੀ ਪਟੇਲ ਕੌਂਸਲ ਮੈਂਬਰਾਂ ਤੇ ਮੇਅਰ ਨੂੰ ਧਮਕੀਆਂ ਦੇਣ ਦੇ ਮਾਮਲੇ ਵਿਚ ਗ੍ਰਿਫਤਾਰਚੋਣ ਜ਼ਾਬਤਾ ਲਾਗੂ ਹੋਣ ਤੋਂ ਬਾਅਦ ਪੰਜਾਬ ਵਿੱਚ 243.95 ਕਰੋੜ ਦੀ ਨਕਦੀ, ਸ਼ਰਾਬ, ਡਰੱਗਜ਼ ਅਤੇ ਹੋਰ ਕੀਮਤੀ ਵਸਤਾਂ ਜ਼ਬਤ : ਸਿਬਿਨ ਸੀਕਰਮਜੀਤ ਅਨਮੋਲ ਨੇ ਰਾਮ ਨੌਮੀ ਮੌਕੇ ਮੋਗਾ ਦੇ ਪਾਠਸ਼ਾਲਾ ਮੰਦਰ ਵਿਖੇ ਟੇਕਿਆ ਮੱਥਾਬਾਲ ਭਿੱਖਿਆ ਦੇ ਖਾਤਮੇ ਲਈ ਪ੍ਰਸ਼ਾਸਨ ਹਰ ਸੰਭਵ ਯਤਨ ਕਰੇਡਿਪਟੀ ਕਮਿਸ਼ਨਰ ਵੱਲੋਂ ਸਕੂਲੀ ਮੁਖੀਆਂ ਨੂੰ ਨਿਰਦੇਸ਼, ਵਿਦਿਆਰਥੀਆਂ ਦੀ ਸੁਰੱਖਿਆ ਲਈ 'ਸੇਫ਼ ਸਕੂਲ ਵਾਹਨ ਪਾਲਿਸੀ' ਦੀ ਸਖ਼ਤੀ ਨਾਲ ਪਾਲਣਾ ਯਕੀਨੀ ਬਣਾਈ ਜਾਵੇਡਿਪਟੀ ਕਮਿਸ਼ਨਰ ਵੱਲੋਂ ਗਿੱਲ ਰੋਡ ਦਾਣਾ ਮੰਡੀ `ਚ ਅਚਨਚੇਤ ਨਿਰੀਖਣਲੰਡਨ 'ਚ ਵੀਜ਼ਾ ਸ਼ਰਤਾਂ ਦੀ ਉਲੰਘਣਾ ਕਰਕੇ ਗੈਰ-ਕਾਨੂੰਨੀ ਕਾਰੋਬਾਰ ਕਰਨ ਦੇ ਮਾਮਲੇ `ਚ 12 ਭਾਰਤੀ ਗ੍ਰਿਫ਼ਤਾਰ
 
ਭਾਰਤ

ਕਪਿਲ ਸਿੱਬਲ ਨੇ ਕਾਂਗਰਸ ਛੱਡੀ, ਅਖਿ਼ਲੇਸ਼ ਯਾਦਵ ਦੀ ਪਾਰਟੀ ਵੱਲੋਂ ਰਾਜ ਸਭਾ ਦੇ ਕਾਗਜ਼ ਭਰੇ

May 25, 2022 10:16 PM

ਲਖਨਊ, 25 ਮਈ, (ਪੋਸਟ ਬਿਊਰੋ)-ਕਾਂਗਰਸ ਨੂੰ ਅੱਜ ਬੁੱਧਵਾਰ ਵੱਡਾ ਝਟਕਾ ਲੱਗਾ ਹੈ, ਜਦੋਂ ਸੀਨੀਅਰ ਆਗੂ ਅਤੇ ਸਾਬਕਾ ਕੇਂਦਰੀ ਮੰਤਰੀ ਕਪਿਲ ਸਿੱਬਲ ਨੇ ਪਾਰਟੀ ਤੋਂ ਅਸਤੀਫ਼ਾ ਦਿੱਤਾ ਤੇ ਸਮਾਜਵਾਦੀ ਪਾਰਟੀਨਾਲ ਚਲੇ ਗਏ। ਉਨ੍ਹਾਂ ਨੇ ਸਮਾਜਵਾਦੀ ਪਾਰਟੀ ਦੀ ਟਿਕਟ ਉੱਤੇ ਰਾਜ ਸਭਾ ਚੋਣਾਂ ਦੇ ਕਾਗਜ਼ ਭਰ ਦਿੱਤੇ ਹਨ। ਕਾਂਗਰਸ ਦੇ ਜੀ-23 ਵਾਲੇ ਧੜੇ ਦੇ ਪ੍ਰਮੁੱਖ ਬਾਗੀ ਰਹਿ ਚੁੱਕੇ ਕਪਿਲ ਸਿੱਬਲ ਨੇ ਬਹੁਤ ਖ਼ਾਮੋਸ਼ੀ ਨਾਲ ਕਾਂਗਰਸ ਛੱਡ ਦਿੱਤੀ ਹੈ।
ਵਰਨਣ ਯੋਗ ਹੈ ਕਿ ਸਮਾਜਵਾਦੀ ਪਾਰਟੀ ਦੇ ਆਗੂ ਆਜ਼ਮ ਖਾਨ ਨੇ ਜਦੋਂ ਬੀਤੇ ਦਿਨੀਂ ਕਪਿਲ ਸਿੱਬਲ ਦੀ ਚੋਖੀ ਤਾਰੀਫ਼ ਕੀਤੀ ਤਾਂਚਰਚੇ ਚੱਲ ਪਏ ਸਨ ਕਿ ਸਮਾਜਵਾਦੀ ਪਾਰਟੀ ਉਨ੍ਹਾਂ ਨੂੰ ਰਾਜ ਸਭਾ ਦੀ ਟਿਕਟ ਦੇ ਸਕਦੀ ਹੈ। ਕਪਿਲ ਸਿੱਬਲ ਨੇ ਅੱਜ ਲਖਨਊ ਵਿੱਚ ਰਾਜ ਸਭਾ ਉਮੀਦਵਾਰ ਵਜੋਂ ਕਾਗਜ਼ ਭਰਨ ਪਿੱਛੋਂਕਿਹਾ ਕਿ ਉਨ੍ਹਾਂ ਕਾਂਗਰਸ ਪਾਰਟੀ ਤੋਂ 16 ਮਈ ਨੂੰ ਅਸਤੀਫ਼ਾ ਦੇ ਦਿੱਤਾ ਸੀ। ਉਨ੍ਹਾਂ ਕਿਹਾ ਕਿ ਉਹ ਸਮਾਜਵਾਦੀ ਪਾਰਟੀ ਦੀ ਮਦਦ ਨਾਲਆਜ਼ਾਦਮੈਂਬਰ ਵਜੋਂ ਉੱਤਰ ਪ੍ਰਦੇਸ਼ ਤੋਂ ਰਾਜ ਸਭਾ ਜਾਣਗੇ। ਉਨ੍ਹਾਂ ਕਿਹਾ ਕਿ ‘ਮੈਂ ਕਾਂਗਰਸ ਬਾਰੇ ਹਾਲੇ ਕੁਝ ਨਹੀਂ ਕਹਾਂਗਾ। ਮੈਂ ਅਸਤੀਫਾ ਦੇ ਦਿੱਤਾ ਹੈ, ਇਸ ਲਈ ਕਾਂਗਰਸ ਬਾਰੇ ਮੇਰਾ ਕੁਝ ਕਹਿਣਾ ਠੀਕ ਨਹੀਂ। 30-31 ਸਾਲ ਦਾ ਰਿਸ਼ਤਾ ਛੱਡਣਾ ਆਸਾਨ ਨਹੀਂ ਹੁੰਦਾ।’ ਉਨ੍ਹਾ ਕਿਹਾ, ‘ਆਜ਼ਾਦ ਆਵਾਜ਼ ਦਾ ਹੋਣਾ ਮਹੱਤਵਪੂਰਨ ਹੈ। ਵਿਰੋਧੀ ਧਿਰ ਵਿੱਚ ਰਹਿ ਕੇ ਅਸੀਂ ਇੱਕ ਗੱਠਜੋੜ ਬਣਾਉਣਾ ਚਾਹੁੰਦੇ ਹਾਂ ਤਾਂ ਕਿ ਮੋਦੀ ਸਰਕਾਰ ਦਾ ਮੁਕਾਬਲਾ ਕਰ ਸਕੀਏ।’ ਉਨ੍ਹਾਂ ਕਿਹਾ ਕਿ ਸਾਲ 2024 ਦੀਆਂ ਚੋਣਾਂ ਤੋਂ ਪਹਿਲਾਂ ਅਸੀਂ ਮੋਦੀ ਸਰਕਾਰ ਦੀਆਂ ਕਮੀਆਂ ਅਤੇ ਖ਼ਾਮੀਆਂ ਜਨਤਾ ਨੂੰ ਦੱਸਾਂਗੇ।
ਕਪਿਲ ਸਿੱਬਲ ਨੇ ਰਸਮੀ ਤੌਰ ਉੱਤੇ ਸਮਾਜਵਾਦੀ ਪਾਰਟੀ ਦਾ ਪੱਲਾ ਨਹੀਂ ਫੜਿਆ ਅਤੇ ਆਜ਼ਾਦ ਉਮੀਦਵਾਰ ਵਜੋਂ ਕਾਗਜ਼ ਭਰ ਕੇ ਇਸ ਪਾਰਟੀ ਦੇ ਸਮਰਥਨ ਨਾਲ ਰਾਜ ਸਭਾ ਜਾਣਗੇ।ਉਹ ਕਾਂਗਰਸ ਵਿਚਲੇ ਜੀ-23 ਗਰੁੱਪ ਨਾਲ ਜੁੜੇ ਹੋਏ ਸਨ ਅਤੇ ਇਸ ਗਰੁੱਪ ਦੇ ਆਗੂਆਂ ਨੇ ਪਿਛਲੇ ਸਾਲ ਪਾਰਟੀ ਲੀਡਰਸ਼ਿਪ ਦੇ ਕੰਮ-ਢੰਗ ਉੱਤੇ ਗੰਭੀਰ ਸਵਾਲ ਉਠਾਏਤੇ ਸੋਨੀਆ ਗਾਂਧੀ ਨੂੰ ਇੱਕ ਚਿੱਠੀ ਲਿਖ ਕੇ ਸੰਗਠਨ ਚੋਣਾਂ ਜਲਦੀ ਕਰਾਉਣ ਦੀ ਮੰਗਕੀਤੀ ਸੀ। ਕਪਿਲ ਸਿੱਬਲ ਨੇ ਇਸ ਮਹੀਨੇ ਉਦੈਪੁਰ ਵਿੱਚ ਕਾਂਗਰਸ ਦੇ ਚਿੰਤਨ ਸਿ਼ਵਿਰ ਤੋਂ ਪਹਿਲਾਂ ਗਾਂਧੀ ਪਰਿਵਾਰ ਉੱਤੇ ਨਿਸ਼ਾਨਾ ਸਾਧਿਆ ਸੀ ਤੇ ਉਹ ਲੰਬੇ ਸਮੇਂ ਤੋਂ ਗਾਂਧੀ ਪਰਿਵਾਰ ਨੂੰ ਕਾਂਗਰਸ ਦੀ ਅਗਵਾਈ ਤੋਂ ਵੱਖ ਕਰਨ ਦੀਮੰਗ ਕਰ ਰਹੇ ਸਨ।
ਸਿੱਬਲ ਤੋਂ ਪਹਿਲਾਂ ਡਾਕਟਰ ਮਨਮੋਹਨ ਸਿੰਘ ਦੀ ਸਰਕਾਰ ਦੇ ਕਾਨੂੰਨ ਮੰਤਰੀ ਰਹੇ ਅਸ਼ਵਨੀ ਕੁਮਾਰ ਨੇ ਪੰਜਾਬ ਵਿਧਾਨ ਸਭਾ ਚੋਣਾਂ ਤੋਂ ਪਹਿਲਾਂ ਫਰਵਰੀ ਵਿੱਚ ਕਾਂਗਰਸ ਤੋਂ ਅਸਤੀਫਾ ਦੇ ਕੇ ਕਿਹਾ ਸੀ ਕਿ ਕਾਂਗਰਸ ਅੱਗੇ ਵਾਲੀ ਨਹੀਂ ਰਹੀ, ਸਾਡੇ ਕੋਲ ਪਾਰਟੀ ਦੀ ਅਗਵਾਈ ਲਈ ਪ੍ਰੇਰਣਾਦਾਇਕ ਲੀਡਰਸਿ਼ਪ ਨਹੀਂ।ਬੀਤੇ ਹਫਤੇ ਗੁਜਰਾਤ ਦੇ ਪਾਟੀਦਾਰ ਭਾਈਚਾਰੇ ਦੇ ਨੇਤਾ ਹਾਰਦਿਕ ਪਟੇਲ ਨੇ ਪਾਰਟੀ ਤੋਂ ਅਸਤੀਫਾ ਦੇ ਦਿੱਤਾ ਹੈ।ਗੁਜਰਾਤ ਕਾਂਗਰਸ ਦੇ ਕਾਰਜਕਾਰੀ ਪ੍ਰਧਾਨ ਰਹੇ ਹਾਰਦਿਕ ਪਟੇਲ ਪਾਰਟੀ ਲੀਡਰਸਿ਼ਪ ਤੋਂ ਨਾਰਾਜ਼ ਸਨ ਅਤੇ ਉਨ੍ਹਾਂ ਨੇ ਏਥੋਂ ਤੱਕ ਕਿਹਾ ਸੀ ਕਿ ਦਿੱਲੀ ਦੇ ਕਾਂਗਰਸੀ ਨੇਤਾ ਚਿਕਨ ਸੈਂਡਵਿਚ ਉੱਤੇਵੱਧ ਧਿਆਨ ਦਿੰਦੇ ਹਨ।ਮਨਮੋਹਨ ਸਿੰਘ ਸਰਕਾਰ ਦੇ ਮੰਤਰੀ ਰਹੇ ਆਰਪੀਐਨ ਸਿੰਘ ਨੇ ਉੱਤਰ ਪ੍ਰਦੇਸ਼ ਅਸੈਂਬਲੀ ਸਭਾ ਚੋਣਾਂ ਤੋਂ ਪਹਿਲਾਂ ਕਾਂਗਰਸ ਪਾਰਟੀਛੱਡ ਦਿੱਤੀ ਸੀ। ਉਹ ਪਿਛਲੇ ਤਿੰਨ ਦਹਾਕਿਆਂ ਤੋਂ ਕਾਂਗਰਸ ਵਿੱਚ ਸਨ ਅਤੇ ਲਗਾਤਾਰ ਤਿੰਨ ਵਾਰ ਉੱਤਰ ਪ੍ਰਦੇਸ਼ ਵਿਧਾਨ ਸਭਾ ਦੇ ਮੈਂਬਰ ਰਹਿ ਚੁੱਕੇ ਸਨ।

 

 
Have something to say? Post your comment
ਹੋਰ ਭਾਰਤ ਖ਼ਬਰਾਂ
ਚੋਣ ਨਿਸ਼ਾਨ ਮਿਿਲਆ ਚੱਪਲ, ਗਲੇ 'ਚ ਚੱਪਲਾਂ ਦੀ ਮਾਲਾ ਪਾ ਕੇ ਵੋਟ ਮੰਗ ਰਿਹਾ ਲੋਕ ਸਭਾ ਉਮੀਦਵਾਰ ਈਡੀ ਨੇ ਦਿੱਲੀ ਅੰਤਰਰਾਸ਼ਟਰੀ ਏਅਰਪੋਰਟ ਤੋਂ 5 ਹਜ਼ਾਰ ਕਰੋੜ ਦੀ ਧੋਖਾਧੜੀ ਦਾ ਮੁਲਜ਼ਮ ਕੀਤਾ ਗ੍ਰਿਫਤਾਰ ਅੱਠ ਦਿਨਾਂ ਤੋਂ ਲਾਪਤਾ ਵਿਿਦਆਰਥਣ ਦਾ ਗਲਾ ਘੁੱਟ ਕੇ ਕਤਲ, ਮੁਲਜ਼ਮਾਂ ਵਿੱਚ ਕਾਲਜ ਦਾ ਦੋਸਤ ਵੀ ਸ਼ਾਮਲ ਅਵਾਰਾ ਕੁੱਤਿਆਂ ਨੇ ਦਰਗਾਹ ਕੋਲ ਬੈਠੀ ਲੜਕੀ ਨੂੰ ਬਣਾਇਆ ਸ਼ਿਕਾਰ, ਇਲਾਜ ਦੌਰਾਨ ਮੌਤ ਜਬਲਪੁਰ ਵਿੱਚ ਪੀਐਮ ਮੋਦੀ ਦੇ ਰੋਡ ਸ਼ੋਅ ਦੌਰਾਨ ਡਿੱਗੀ ਸਟੇਜ, ਔਰਤਾਂ ਤੇ ਬੱਚਿਆਂ ਸਣੇ 10 ਤੋਂ ਵੱਧ ਜ਼ਖ਼ਮੀ ਕੇਜਰੀਵਾਲ ਨੂੰ ਮੁੱਖ ਮੰਤਰੀ ਅਹੁਦੇ ਤੋਂ ਹਟਾਉਣ ਦੀ ਪਟੀਸ਼ਨ ਖਾਰਜ, ਸੰਕਟ ਦੀ ਸਥਿਤੀ ਵਿਚ ਰਾਸ਼ਟਰਪਤੀ ਲੈਣ ਫੈਸਲਾ ਭਾਰਤੀ ਫੌਜ ਨੇ ਜੰਮੂ ਦੇ ਉੜੀ ਸੈਕਟਰ 'ਚ ਘੁਸਪੈਠ ਦੀ ਕੋਸ਼ਿਸ਼ ਨੂੰ ਨਾਕਾਮ ਕਰ ਦਿੱਤਾ, ਇਕ ਅੱਤਵਾਦੀ ਮਾਰਿਆ ਹਿਮਾਚਲ ਪ੍ਰਦੇਸ਼ ਦੇ ਛੇ ਜ਼ਿਿਲ੍ਹਆਂ ਵਿੱਚ ਲੱਗੇ ਭੂਚਾਲ ਦੇ ਝਟਕੇ, 5.3 ਰਹੀ ਤੀਬਰਤਾ ਇੰਦੌਰ 'ਚ ਪ੍ਰੇਮੀ ਨੇ ਲੜਕੀ ਤੇ ਉਸ ਦੇ ਭਰਾ ਨੂੰ ਮਾਰੀ ਗੋਲੀ, ਖੁਦ ਨੂੰ ਵੀ ਉਡਾ ਲਿਆ ਰਿਸ਼ਵਤ ਲੈਣ ਦੇ ਦੋਸ਼ 'ਚ ਸਰਕਾਰੀ ਸਹਾਇਕ ਡਰੱਗ ਕੰਟਰੋਲਰ ਸਮੇਤ ਤਿੰਨ ਕਾਬੂ, ਵੱਡੀ ਨਕਦੀ ਬਰਾਮਦ