Welcome to Canadian Punjabi Post
Follow us on

27

April 2024
ਬ੍ਰੈਕਿੰਗ ਖ਼ਬਰਾਂ :
ਮੁੱਖ ਸਕੱਤਰ ਅਨੁਰਾਗ ਵਰਮਾ ਵੱਲੋਂ ਖੰਨਾ ਅਨਾਜ ਮੰਡੀ ਦਾ ਦੌਰਾ, ਕਣਕ ਦੇ ਖਰੀਦ ਪ੍ਰਬੰਧਾਂ ਦਾ ਲਿਆ ਜਾਇਜ਼ਾਮੁੱਖ ਮੰਤਰੀ ਭਗਵੰਤ ਮਾਨ ਨੇ ਪਵਿੱਤਰ ਨਗਰੀ ਅੰਮ੍ਰਿਤਸਰ ਦੇ ਧਾਰਮਿਕ ਸਥਾਨਾਂ 'ਤੇ ਟੇਕਿਆ ਮੱਥਾਰਾਜੂ ਸ਼ੂਟਰ ਫਰਾਰ ਮਾਮਲਾ: ਪੰਜਾਬ ਪੁਲਿਸ ਨੇ ਫਰਾਰ ਗੈਂਗਸਟਰ ਤੇ ਉਸ ਦੇ 10 ਗੁਰਗਿਆਂ ਨੂੰ ਪੰਜਾਬ ਤੇ ਜੰਮੂ-ਕਸ਼ਮੀਰ ਦੇ ਵੱਖ-ਵੱਖ ਹਿੱਸਿਆਂ ਤੋਂ ਕੀਤਾ ਗਿ੍ਰਫ਼ਤਾਰਇੰਟਰਨੈਸ਼ਨਲ ਸਟੂਡੈਂਟਸ ਦੇ ਭਵਿੱਖ ਨੂੰ ਲੈ ਕੇ ਸਿੱਖ ਜਥੇਬੰਦੀਆਂ ਨੇ ਪ੍ਰਗਟਾਈ ਚਿੰਤਾਆਸਟ੍ਰੇਲੀਆ ਦੇ ਤੱਟ 'ਤੇ ਫਸੀਆਂ 160 ਪਾਇਲਟ ਵ੍ਹੇਲ ਮੱਛੀਆਂ, 29 ਦੀ ਹੋਈ ਮੌਤ, 130 ਨੂੰ ਬਚਾਇਆਬੰਗਲਾਦੇਸ਼ ਸਾਡੇ ਤੋਂ ਅੱਗੇ ਨਿਕਲ ਗਿਆ ਹੈ : ਸ਼ਾਹਬਾਜ਼ ਸ਼ਰੀਫਅੰਮ੍ਰਿਤਸਰ ਵਿੱਚ ਮਾਨ ਨੇ ਕਿਹਾ: ਮਾਝੇ ਦੇ ਲੋਕ ਜਦੋਂ ਮਨ ਬਣਾ ਲੈਂਦੇ ਹਨ ਤਾਂ ਫੇਰ ਬਦਲਦੇ ਨਹੀਂ, ਇਸ ਵਾਰ 'ਆਪ' ਨੂੰ ਜਿਤਾਉਣ ਦਾ ਪੂਰਾ ਮਨ ਬਣਾ ਲਿਆ ਹੈਜ਼ਮੀਨ ਦੇ ਇੰਤਕਾਲ ਬਦਲੇ 10,000 ਰੁਪਏ ਰਿਸ਼ਵਤ ਲੈਂਦਾ ਪਟਵਾਰੀ ਵਿਜੀਲੈਂਸ ਬਿਊਰੋ ਵੱਲੋਂ ਕਾਬੂ
 
ਟੋਰਾਂਟੋ/ਜੀਟੀਏ

ਟੋਰਾਂਟੋ ਵਿੱਚ ਮੌਂਕੀਪੌਕਸ ਦੇ ਦੋ ਨਵੇਂ ਸ਼ੱਕੀ ਮਾਮਲੇ ਆਏ ਸਾਹਮਣੇ

May 26, 2022 01:33 AM

ਟੋਰਾਂਟੋ, 25 ਮਈ (ਪੋਸਟ ਬਿਊਰੋ) : ਟੋਰਾਂਟੋ ਪਬਲਿਕ ਹੈਲਥ (ਟੀਪੀਐਚ) ਦਾ ਕਹਿਣਾ ਹੈ ਕਿ ਸ਼ਹਿਰ ਵਿੱਚ ਮੌਂਕੀਪੌਕਸ ਦੇ ਦੋ ਨਵੇਂ ਸ਼ੱਕੀ ਮਾਮਲੇ ਮਿਲੇ ਹਨ। ਇਸ ਦੇ ਨਾਲ ਹੀ ਇੱਕ ਮਾਮਲਾ ਪੁਖ਼ਤਾ ਤੌਰ ਉੱਤੇ ਇਸੇ ਵਾਇਰਸ ਦਾ ਹੀ ਹੈ ਪਰ ਮਾਮਲੇ ਦੀ ਅਜੇ ਵੀ ਜਾਂਚ ਕੀਤੀ ਜਾ ਰਹੀ ਹੈ।
ਟੀਪੀਐਚ ਨੇ ਦੱਸਿਆ ਕਿ ਇਹ ਤਿੰਨੇ ਮਾਮਲੇ ਪੁਰਸ਼ਾਂ ਵਿੱਚ ਹੀ ਪਾਏ ਗਏ ਹਨ ਜਿਨ੍ਹਾਂ ਵਿੱਚੋਂ ਦੋ 30 ਸਾਲਾਂ ਦੇ ਤੇ ਇੱਕ ਆਪਣੇ 20ਵਿਆਂ ਵਿੱਚ ਹੈ। ਇਹ ਵੀ ਦੱਸਿਆ ਗਿਆ ਕਿ ਤਿੰਨੇ ਵਿਅਕਤੀ ਜ਼ੇਰੇ ਇਲਾਜ ਹਨ। ਏਜੰਸੀ ਨੇ ਆਖਿਆ ਕਿ ਤਿੰਨਾਂ ਵਿੱਚੋਂ ਇੱਕ ਵਿਅਕਤੀ ਮਾਂਟਰੀਅਲ ਜਾ ਕੇ ਆਇਆ ਸੀ ਤੇ ਟੋਰਾਂਟੋ ਪਬਲਿਕ ਹੈਲਥ ਦਾ ਕਹਿਣਾ ਹੈ ਕਿ ਇਹ ਇੱਥੇ ਸਾਹਮਣੇ ਆਏ ਪਹਿਲੇ ਮਾਮਲੇ ਦੇ ਸੰਪਰਕ ਵਿੱਚ ਵੀ ਆਇਆ ਸੀ।
ਮੌਂਕੀਪੌਕਸ ਇੱਕ ਵਿਲੱਖਣ ਕਿਸਮ ਦੀ ਬਿਮਾਰੀ ਹੈ ਜਿਹੜੀ ਸਮਾਲਪੌਕਸ ਲਈ ਜਿੰ਼ਮੇਵਾਰ ਵਾਇਰਸਿਜ਼ ਦੇ ਪਰਿਵਾਰ ਦਾ ਹੀ ਹਿੱਸਾ ਹੈ। ਵਰਲਡ ਹੈਲਥ ਆਰਗੇਨਾਈਜ਼ੇਸ਼ਨ ਦਾ ਦਾਅਵਾ ਹੈ ਕਿ ਸਮਾਲਪੌਕਸ ਨੂੰ 1980 ਵਿੱਚ ਹੀ ਖ਼ਤਮ ਕੀਤਾ ਜਾ ਚੁੱਕਿਆ ਹੈ।ਟੀਪੀਐਚ ਨੇ ਦੱਸਿਆ ਕਿ ਇਸ ਦੇ ਲੱਛਣਾਂ ਵਿੱਚ ਬੁਖਾਰ, ਸਿਰ ਦਰਦ, ਮਸਲਜ਼ ਵਿੱਚ ਦਰਦ ਤੇ ਸ਼ਰੀਰ ਉੱਤੇ ਧੱਫੜ ਪੈ ਜਾਂਦੇ ਹਨ। ਪਹਿਲਾਂ ਇਹ ਮੂੰਹ ਤੋਂ ਸ਼ੁਰੂ ਹੋ ਕੇ ਸ਼ਰੀਰ ਦੇ ਹੋਰਨਾਂ ਹਿੱਸਿਆਂ ਵਿੱਚ ਫੈਲਦੀ ਹੈ। ਬਹੁਤੇ ਲੋਕ ਬਿਨਾਂ ਇਲਾਜ ਤੋਂ ਆਪਣੇ ਆਪ ਵੀ ਠੀਕ ਹੋ ਜਾਂਦੇ ਹਨ। ਸਿਹਤ ਅਧਿਕਾਰੀਆਂ ਦਾ ਕਹਿਣਾ ਹੈ ਕਿ ਇਸ ਕਾਰਨ ਖਤਰਾ ਕਾਫੀ ਘੱਟ ਹੈ।

 

 

 
Have something to say? Post your comment
ਹੋਰ ਟੋਰਾਂਟੋ/ਜੀਟੀਏ ਖ਼ਬਰਾਂ
ਕੈਫੀਯੇਹ ਪਾਉਣ ਕਾਰਨ ਐਮਪੀਪੀ ਸਾਰਾਹ ਜਾਮਾ ਨੂੰ ਵਿਧਾਨਸਭਾ ਵਿੱਚੋਂ ਬਾਹਰ ਜਾਣ ਦੇ ਸਪੀਕਰ ਨੇ ਦਿੱਤੇ ਹੁਕਮ ਅਪਾਰਟਮੈਂਟ ਵਿੱਚ ਦਾਖਲ ਹੋ ਕੇ ਲੁਟੇਰਿਆਂ ਨੇ ਚਲਾਈ ਗੋਲੀ, 1 ਹਲਾਕ ਰਿਹਾਇਸ਼ੀ ਬਿਲਡਿੰਗ ਵਿੱਚੋਂ ਮਿਲੀ ਵਿਅਕਤੀ ਦੀ ਲਾਸ਼, ਹੋਮੀਸਾਈਡ ਯੂਨਿਟ ਕਰ ਰਹੀ ਹੈ ਜਾਂਚ ਟੀਪੀਏਆਰ ਕਲੱਬ ਦੇ 64 ਮੈਂਬਰਾਂ ਨੇ ਟੀਮ 20 ਅਪ੍ਰੈਲ ਨੂੰ ਚੜ੍ਹੀਆਂ ਸੀ.ਐੱਨ. ਟਾਵਰ ਦੀਆਂ 1776 ਪੌੜੀਆਂ ਕੈਨੇਡੀਅਨ ਪੰਜਾਬੀ ਸਾਹਿਤ ਸਭਾ ਟੋਰਾਂਟੋ ਵੱਲੋਂ ਮੀਟਿੰਗ ਵਿੱਚ ਡਾ. ਗੁਰਬਖ਼ਸ਼ ਭੰਡਾਲ ਦੀ ਪੁਸਤਕ ‘ਕੱਚੇ ਪੱਕੇ ਰਾਹ’ ‘ਤੇ ਕਰਾਈ ਗਈ ਵਿਚਾਰ-ਚਰਚਾ ਤਰਕਸ਼ੀਲ ਸੁਸਾਇਟੀ ਕੈਨੇਡਾ ਦੀ ਓਂਟਾਰੀਓ ਇਕਾਈ ਦੇ ਨਵੇਂ ਅਹੁਦੇਦਾਰਾਂ ਦੀ ਚੋਣ ਬ੍ਰਹਮ ਗਿਆਨੀ ਸੰਤ ਬਾਬਾ ਰਣਜੀਤ ਸਿੰਘ ਜੀ ਭੋਗਪੁਰ ਵਾਲਿਆਂ ਦੀ 27ਵੀਂ ਬਰਸੀ 19 ਮਈ ਨੂੰ ਮਨਾਈ ਜਾਏਗੀ ਓਨਟਾਰੀਓ ਵਿਧਾਨਸਭਾ ਵਿੱਚ ਕੈਫੀਯੇਹ ਪਾਉਣ ਦੇ ਹੱਕ ਵਿੱਚ ਲਿਆਂਦਾ ਮਤਾ ਦੂਜੀ ਵਾਰੀ ਹੋਇਆ ਫੇਲ੍ਹ ਛਾਪੇਮਾਰੀ ਵਿੱਚ ਪੁਲਿਸ ਨੇ ਬਰਾਮਦ ਕੀਤੇ ਹਥਿਆਰ ਤੇ ਡਰੱਗਜ਼, ਤਿੰਨ ਭਰਾਵਾਂ ਨੂੰ ਕੀਤਾ ਗਿਆ ਚਾਰਜ ਕਈ ਗੱਡੀਆਂ ਆਪਸ ਵਿੱਚ ਟਕਰਾਈਆਂ, ਮਾਮਲੇ ਦੀ ਜਾਂਚ ਕਰ ਰਹੀ ਹੈ ਪੁਲਿਸ