Welcome to Canadian Punjabi Post
Follow us on

28

September 2022
ਬ੍ਰੈਕਿੰਗ ਖ਼ਬਰਾਂ :
ਮੁੱਖ ਮੰਤਰੀ ਵੱਲੋਂ ਸ਼ਹੀਦ ਭਗਤ ਸਿੰਘ ਦੇ ਨਾਂ ’ਤੇ ਚੇਅਰ ਸਥਾਪਤ ਕਰਨ ਦਾ ਐਲਾਨ 30 ਸਤੰਬਰ ਨੂੰ ਸੰਯੁਕਤ ਕਿਸਾਨ ਮੋਰਚਾ ਕਰੇਗਾ ਪੰਜਾਬ ਵਿਚ ਚੱਕਾ ਜਾਮਮੁੱਖ ਮੰਤਰੀ ਵੱਲੋਂ ਸ਼ਹੀਦ ਭਗਤ ਸਿੰਘ ਅੰਤਰਰਾਸ਼ਟਰੀ ਹਵਾਈ ਅੱਡੇ ਤੋਂ ਹੋਰ ਕੌਮਾਂਤਰੀ ਉਡਾਨਾਂ ਸ਼ੁਰੂ ਕਰਨ ਦੀ ਮੰਗਸ਼ਹੀਦ-ਏ-ਆਜ਼ਮ ਭਗਤ ਸਿੰਘ ਦੇ ਜਨਮ ਦਿਨ ਮੌਕੇ ਮੁੱਖ ਮੰਤਰੀ ਭਗਵੰਤ ਮਾਨ ਵੱਲੋਂ ਸ਼ਹੀਦ-ਏ-ਆਜ਼ਮ ਭਗਤ ਸਿੰਘ ਰਾਜ ਯੁਵਾ ਪੁਰਸਕਾਰ ਦੇਣ ਦਾ ਐਲਾਨਵਿਧਾਨਸਭਾ ਵਿਚ ਮੁੱਖ ਮੰਤਰੀ ਭਗਵੰਤ ਮਾਨ ਨੇ ਕਿਹਾ: ਕਾਂਗਰਸ ਅਤੇ ਭਾਜਪਾ ਵੱਲੋਂ ਜਮਹੂਰੀ ਤਰੀਕੇ ਨਾਲ ਚੁਣੀ ਸਰਕਾਰ ਨੂੰ ਭੰਗ ਕਰਨ ਲਈ ਪਾਈ ਸਾਂਝ ਕਾਰਨ ਵਿਸ਼ਵਾਸ ਮਤਾ ਜ਼ਰੂਰੀਮੰਤਰੀ ਮੰਡਲ ਵੱਲੋਂ ਗ੍ਰਾਮ ਪੰਚਾਇਤਾਂ ਨੂੰ ਸਾਂਝੀ ਜ਼ਮੀਨ ਦੇ ਮਾਲਕੀ ਹੱਕ ਦੇਣ ਲਈ ਪੰਜਾਬ ਵਿਲੇਜ ਕਾਮਨ ਲੈਂਡਜ (ਰੈਗੂਲੇਸ਼ਨ) ਐਕਟ ਵਿੱਚ ਸੋਧ ਨੂੰ ਪ੍ਰਵਾਨਗੀਰੂਸ ਦੇ ਸਕੂਲ ਵਿਚ ਹੋਈ ਗੋਲੀਬਾਰੀ ਕਾਰਨ 13 ਹਲਾਕ, 21 ਜ਼ਖ਼ਮੀਈਰਾਨ ਵਿਚ ਹਿਜਾਬ ਖਿਲਾਫ਼ ਪ੍ਰਦਰਸ਼ਨ ਕਰ ਰਹੀ ਅਤੇ ਵਾਲ ਖੋਲ੍ਹਣ ਵਾਲੀ 20 ਸਾਲਾ ਲੜਕੀ ਨੂੰ ਪੁਲਿਸ ਨੇ ਮਾਰੀ ਗੋਲੀ
ਪੰਜਾਬ

ਭਾਖੜਾ ਨਹਿਰ ਵਿੱਚ ਧੱਕਾ ਦੇ ਕੇ ਪਤਨੀ ਦੀ ਹੱਤਿਆ

June 14, 2022 02:30 PM

ਪਟਿਆਲਾ, 14 ਜੂਨ (ਪੋਸਟ ਬਿਊਰੋ)- ਅਰਬਨ ਐਸਟੇਟ ਥਾਣਾ ਖੇਤਰ ਵਿਰਕ ਕਾਲੋਨੀ ਨਿਵਾਸੀ ਸੰਜੂ ਪੁੱਤਰ ਰਾਜਿੰਦਰ ਕੁਮਾਰ ਨੇ ਆਪਣੀ ਪਤਨੀ ਰੰਜਨਾ ਨੂੰ ਭਾਖੜਾ ਨਹਿਰ ਵਿੱਚ ਧੱਕਾ ਦੇ ਕੇ ਉਸਦੀ ਹੱਤਿਆ ਕਰ ਦਿੱਤੀ ਹੈ। ਰੰਜਨਾ ਦੀ ਮਾਂ ਫੂਲਾਂ ਦੇਵੀ ਦੀ ਸ਼ਿਕਾਇਤ ਉੱਤੇ ਸੰਜੂ ਦੇ ਖ਼ਿਲਾਫ਼ ਹੱਤਿਆ ਦਾ ਕੇਸ ਦਰਜ ਕੀਤਾ ਗਿਆ ਹੈ।
ਫੂਲਾਂ ਦੇਵੀ ਨੇ ਦੱਸਿਆ ਕਿ ਰੰਜਨਾ ਨੇ ਦੋ ਸਾਲ ਪਹਿਲੇ ਸੰਜੂ ਨਾਲ ਪ੍ਰੇਮ ਵਿਆਹ ਕੀਤਾ ਸੀ ਅਤੇ ਉਸ ਦੇ ਬਾਅਦ ਦੋਨਾਂ ਵਿੱਚ ਵਿਵਾਦ ਹੋ ਗਿਆ ਸੀ। ਇਸ ਪਿੱਛੋਂ ਸੰਜੂ ਸ਼ਰਾਬ ਪੀ ਕੇ ਰੰਜਨਾ ਦੇ ਨਾਲ ਅਕਸਰ ਕੁੱਟਮਾਰ ਕਰਨ ਲੱਗਿਆ। ਫੂਲਾਂ ਦੇਵੀ ਨੇ ਕਿਹਾ ਕਿ ਸੰਜੂ ਨੂੰ ਰੰਜਨਾ ਦੇ ਚਰਿੱਤਰ ਉੱਤੇ ਸ਼ੱਕ ਸੀ। 9 ਜੂਨ ਨੂੰ ਸਵੇਰੇ ਦੋ ਵਜੇ ਉਹ ਦੋਨੋਂ ਫੂਲਾਂ ਦੇਵੀ ਦੇ ਘਰ ਆਏ ਅਤੇ ਕਿਹਾ ਕਿ ਦੇਰ ਰਾਤ ਮਕਾਨ ਮਾਲਕਾਂ ਨੂੰ ਉਠਾਉਣਾ ਠੀਕ ਨਹੀਂ, ਅਗਲੇ ਦਿਨ ਸੰਜੂ ਉਸ ਨੂੰ ਦਰਗਾਹ ਉੱਤੇ ਮੱਥਾ ਟੇਕਣ ਦੇ ਬਹਾਨੇ ਲੈ ਗਿਆ ਤੇ ਅਬਲੋਵਾਲ ਜਾ ਕੇ ਨਹਿਰ ਵਿੱਚ ਧੱਕਾ ਦੇ ਦਿੱਤਾ। ਪੁਲਸ ਨੂੰ ਗੁਮਰਾਹ ਕਰਨ ਲਈ ਉਸ ਨੇ ਖੁਦ ਹੀ ਤਿ੍ਰਪੜੀ ਥਾਣੇ ਵਿੱਚ ਪਤਨੀ ਦੇ ਲਾਪਤਾ ਹੋਣ ਦੀ ਰਿਪੋਰਟ ਲਿਖਵਾਈ। ਇਸ ਪਿੱਛੋਂ ਉਸ ਨੇ ਰੰਜਨਾ ਦੇ ਘਰ ਫ਼ੋਨ ਕੀਤਾ ਤੇ ਪੁੱਛਿਆ ਕਿ ਕੀ ਉਹ ਘਰ ਆਈ ਹੈ ਕਿਉਂਕਿ ਸੰਜੂ ਦੇ ਮੁਤਾਬਕ ਉਹ ਝਗੜੇ ਦੇ ਬਾਅਦ ਦਰਗਾਹ ਤੋਂ ਨਿਕਲੀ ਸੀ।ਫੂਲਾਂ ਦੇਵੀ ਨੇ ਕਿਹਾ ਕਿ ਜਦੋਂ ਉਨ੍ਹਾਂ ਦੀ ਬੇਟੀ ਦਾ ਫੋਨ ਸਵਿਚ ਆਫ ਆਉਣ ਲੱਗਾ ਤਾਂ ਉਨ੍ਹਾਂ ਨੂੰ ਸ਼ੱਕ ਹੋਇਆ ਅਤੇ ਉਨ੍ਹਾਂ ਨੇ ਪੁਲਸ ਵਿੱਚ ਸ਼ਿਕਾਇਤ ਦਰਜ ਕਰਾਈ। ਫੂਲਾ ਦੇਵੀ ਮੁਤਾਬਕ ਸੰਜੂ ਹਰਿਦੁਆਰ ਵੀ ਰੰਜਨਾ ਨੂੰ ਮਾਰਨ ਦੇ ਇਰਾਦੇ ਨਾਲ ਲੈ ਗਿਆ ਸੀ ਪਰ ਉਥੇ ਉਸਦਾ ਪਲਾਨ ਨਹੀਂ ਚਲ ਪਾਇਆ। ਇਸ ਬਾਰੇ ਰੰਜਨਾ ਨੇ ਫੂਲਾਂ ਦੇਵੀ ਨੂੰ ਪਹਿਲੇ ਹੀ ਦੱਸਿਆ ਹੋਇਆ ਸੀ, ਪਰ ਉਸ ਦਿਨ ਸੰਜੂ ਨੇ ਇਸਨੂੰ ਮਜਾਕ ਬਣਾ ਕੇ ਟਾਲ ਦਿੱਤਾ।

Have something to say? Post your comment
ਹੋਰ ਪੰਜਾਬ ਖ਼ਬਰਾਂ
ਮੁੱਖ ਮੰਤਰੀ ਵੱਲੋਂ ਸ਼ਹੀਦ ਭਗਤ ਸਿੰਘ ਦੇ ਨਾਂ ’ਤੇ ਚੇਅਰ ਸਥਾਪਤ ਕਰਨ ਦਾ ਐਲਾਨ 30 ਸਤੰਬਰ ਨੂੰ ਸੰਯੁਕਤ ਕਿਸਾਨ ਮੋਰਚਾ ਕਰੇਗਾ ਪੰਜਾਬ ਵਿਚ ਚੱਕਾ ਜਾਮ ਸ਼ਹੀਦ-ਏ-ਆਜ਼ਮ ਸ. ਭਗਤ ਸਿੰਘ ਦੇ ਜਨਮ ਦਿਵਸ ਨੂੰ ਸਮਰਪਿਤ ਵਿਸ਼ਾਲ ਰੈਲੀ ਕੱਢੀ ਵਿਜੀਲੈਂਸ ਵੱਲੋਂ ਫੰਡਾਂ ਵਿੱਚ ਘਪਲੇ ਦੇ ਦੋਸ਼ ਹੇਠ ਨਗਰ ਕੌਂਸਲ ਸੁਨਾਮ ਦਾ ਸਾਬਕਾ ਪ੍ਰਧਾਨ ਗ੍ਰਿਫਤਾਰ ਸ਼ਹੀਦ-ਏ-ਆਜ਼ਮ ਸ. ਭਗਤ ਸਿੰਘ ਜੀ ਦੇ ਜਨਮ ਦਿਨ ਨੂੰ ਸਮਰਪਿਤ ਜ਼ਿਲ੍ਹਾ ਪ੍ਰਸ਼ਾਸ਼ਨ ਵੱਲੋਂ ਕੱਢੀ ਸਾਈਕਲ ਰੈਲੀ ਮੁੱਖ ਮੰਤਰੀ ਵੱਲੋਂ ਸ਼ਹੀਦ ਭਗਤ ਸਿੰਘ ਅੰਤਰਰਾਸ਼ਟਰੀ ਹਵਾਈ ਅੱਡੇ ਤੋਂ ਹੋਰ ਕੌਮਾਂਤਰੀ ਉਡਾਨਾਂ ਸ਼ੁਰੂ ਕਰਨ ਦੀ ਮੰਗ ਸ਼ਹੀਦ-ਏ-ਆਜ਼ਮ ਭਗਤ ਸਿੰਘ ਦੇ ਜਨਮ ਦਿਨ ਮੌਕੇ ਮੁੱਖ ਮੰਤਰੀ ਭਗਵੰਤ ਮਾਨ ਵੱਲੋਂ ਸ਼ਹੀਦ-ਏ-ਆਜ਼ਮ ਭਗਤ ਸਿੰਘ ਰਾਜ ਯੁਵਾ ਪੁਰਸਕਾਰ ਦੇਣ ਦਾ ਐਲਾਨ ਇੱਕ ਮਿਸ਼ਨ ਹੈ ਜੋ ਮੈਂ ਪੰਜਾਬ ਅਤੇ ਭਾਰਤ ਲਈ ਪੂਰਾ ਕਰਨਾ ਹੈ : ਕੈਪਟਨ ਅਮਰਿੰਦਰ ਸਰਕਾਰੀ ਫੰਡਾਂ ਵਿੱਚ 65 ਲੱਖ ਰੁਪਏ ਦਾ ਘਪਲਾ ਦੇ ਦੋਸ਼ 'ਚ ਸਿੱਧਵਾਂ ਬੇਟ ਦਾ ਬੀਡੀਪੀਓ ਅਤੇ ਬਲਾਕ ਸੰਮਤੀ ਦਾ ਚੇਅਰਮੈਨ ਗ੍ਰਿਫਤਾਰ ਵਿਧਾਨਸਭਾ ਵਿਚ ਮੁੱਖ ਮੰਤਰੀ ਭਗਵੰਤ ਮਾਨ ਨੇ ਕਿਹਾ: ਕਾਂਗਰਸ ਅਤੇ ਭਾਜਪਾ ਵੱਲੋਂ ਜਮਹੂਰੀ ਤਰੀਕੇ ਨਾਲ ਚੁਣੀ ਸਰਕਾਰ ਨੂੰ ਭੰਗ ਕਰਨ ਲਈ ਪਾਈ ਸਾਂਝ ਕਾਰਨ ਵਿਸ਼ਵਾਸ ਮਤਾ ਜ਼ਰੂਰੀ