Welcome to Canadian Punjabi Post
Follow us on

25

April 2024
ਬ੍ਰੈਕਿੰਗ ਖ਼ਬਰਾਂ :
ਅੰਮ੍ਰਿਤਸਰ ਵਿੱਚ ਮਾਨ ਨੇ ਕਿਹਾ: ਮਾਝੇ ਦੇ ਲੋਕ ਜਦੋਂ ਮਨ ਬਣਾ ਲੈਂਦੇ ਹਨ ਤਾਂ ਫੇਰ ਬਦਲਦੇ ਨਹੀਂ, ਇਸ ਵਾਰ 'ਆਪ' ਨੂੰ ਜਿਤਾਉਣ ਦਾ ਪੂਰਾ ਮਨ ਬਣਾ ਲਿਆ ਹੈਜ਼ਮੀਨ ਦੇ ਇੰਤਕਾਲ ਬਦਲੇ 10,000 ਰੁਪਏ ਰਿਸ਼ਵਤ ਲੈਂਦਾ ਪਟਵਾਰੀ ਵਿਜੀਲੈਂਸ ਬਿਊਰੋ ਵੱਲੋਂ ਕਾਬੂਮੋਹਾਲੀ ਵਿਚ ਪੰਜਾਬੀ ਸੁਪਰਸਟਾਰ ਜੱਸੀ ਗਿੱਲ ਨੇ ਟ੍ਰਾਈਸਿਟੀ ਨਿਵਾਸੀਆਂ ਨਾਲ ਕੀਤੀ ਮੁਲਾਕਾਤਪ੍ਰਧਾਨ ਮੰਤਰੀ ਮੋਦੀ ਤੇ ਰਾਹੁਲ ਦੇ ਚੋਣ ਭਾਸ਼ਣਾਂ 'ਤੇ ਚੋਣ ਕਮਿਸ਼ਨ ਦਾ ਨੋਟਿਸ, ਭਾਸ਼ਣ 'ਚ ਨਫਰਤ ਫੈਲਾਉਣ ਦੇ ਦੋਸ਼ਅਰੁਣਾਚਲ ਪ੍ਰਦੇਸ਼ ਵਿੱਚ ਜ਼ਮੀਨ ਖਿਸਕੀ, ਨੈਸ਼ਨਲ ਹਾਈਵੇ-313 ਦਾ ਵੱਡਾ ਹਿੱਸਾ ਢਹਿ ਗਿਆ, ਦਿਬਾਂਗ ਘਾਟੀ ਦਾ ਦੇਸ਼ ਨਾਲ ਸੰਪਰਕ ਟੁੱਟਿਆਜੈਸਲਮੇਰ ਵਿਚ ਭਾਰਤੀ ਹਵਾਈ ਫੌਜ ਦਾ ਜਾਸੂਸੀ ਜਹਾਜ਼ ਕ੍ਰੈਸ਼ਪਟਨਾ ਦੇ ਇੱਕ ਹੋਟਲ ਵਿਚ ਲੱਗੀ ਭਿਆਨਕ ਅੱਗ `ਚ 6 ਮੌਤਾਂ, 19 ਜ਼ਖਮੀਤਿਹਾੜ ਜੇਲ੍ਹ `ਚ ਹੋਈ ਝੜਪ ਤੋਂ ਬਾਅਦ ‘ਆਪ’ ਨੇ ਅਰਵਿੰਦ ਕੇਜਰੀਵਾਲ ਦੀ ਜਾਨ ਨੂੰ ਦੱਸਿਆ ਖ਼ਤਰਾ
 
ਟੋਰਾਂਟੋ/ਜੀਟੀਏ

ਬਿਨਾਂ ਤਜ਼ਰਬੇ ਵਾਲੇ ਵਰਕਰਜ਼ ਨੂੰ ਹਾਇਰ ਕਰਨ ਲਈ ਵੀ ਤਿਆਰ ਹਨ ਕੈਨੇਡੀਅਨ ਇੰਪਲੌਇਰਜ਼ : ਰਿਪੋਰਟ

June 20, 2022 09:00 AM

ਟੋਰਾਂਟੋ, 20 ਜੂਨ (ਪੋਸਟ ਬਿਊਰੋ) : ਇੱਕ ਨਵੇਂ ਸਰਵੇਖਣ ਵਿੱਚ ਸਾਹਮਣੇ ਆਇਆ ਹੈ ਕਿ ਕੈਨੇਡੀਅਨ ਇੰਪਲੌਇਰਜ਼ ਕਿਸੇ ਵੀ ਤਜ਼ਰਬੇ ਤੋਂ ਬਿਨਾਂ ਵਰਕਰਜ਼ ਨੂੰ ਹਾਇਰ ਕਰਨ ਲਈ ਤਿਆਰ ਹਨ। ਅਜਿਹਾ ਲੇਬਰ ਮਾਰਕਿਟ ਵਿੱਚ ਆਈ ਤੰਗੀ ਕਾਰਨ ਕੀਤਾ ਜਾ ਰਿਹਾ ਹੈ।
ਅੱਜ ਜਾਰੀ ਕੀਤੀ ਗਈ ਰਿਸਰਚ ਵਿੱਚ ਆਖਿਆ ਗਿਆ ਕਿ ਪਹਿਲਾਂ ਕਈ ਅਹੁਦਿਆਂ ਲਈ ਜਿੱਥੇ ਤਜ਼ਰਬਾ ਤੇ ਸਿੱਖਿਆ ਦੀ ਅਹਿਮ ਥਾਂ ਹੁੰਦੀ ਸੀ ਹੁਣ ਲੇਬਰ ਦੀ ਘਾਟ ਕਾਰਨ ਇਸ ਦੀ ਕੋਈ ਖਾਸ ਅਹਿਮੀਅਤ ਨਹੀਂ ਰਹਿ ਗਈ ਹੈ। ਇੰਪਲੌਇਮੈਂਟ ਵੈੱਬਸਾਈਟ ਇੰਡੀਡ ਲਈ ਸੈਂਸਸਵਾਈਡ ਵੱਲੋਂ ਆਨਲਾਈਨ ਕਰਵਾਏ ਗਏ ਸਰਵੇਖਣ ਵਿੱਚ ਇਹ ਨਤੀਜੇ ਸਾਹਮਣੇ ਆਏ। ਇਸ ਸਰਵੇਖਣ ਵਿੱਚ ਕੈਨੇਡਾ ਭਰ ਦੇ 1,000 ਇੰਪਲੌਇਰਜ਼ ਨੇ ਹਿੱਸਾ ਲਿਆ।
ਸਰਵੇਖਣ ਵਿੱਚ ਪਾਇਆ ਗਿਆ ਕਿ 77 ਫੀ ਸਦੀ ਕੈਨੇਡੀਅਨ ਇੰਪਲੌਇਰਜ਼ ਅਜਿਹੇ ਉਮੀਦਵਾਰਾਂ ਨੂੰ ਨੌਕਰੀ ਦੇਣੀ ਚਾਹੁੰਦੇ ਹਨ ਜਿਨ੍ਹਾਂ ਦੇ ਇੰਟਰਪਰਸਨਲ ਸਕਿੱਲਜ਼ ਵਧੀਆ ਹੋਣ ਤੇ ਜਿਨ੍ਹਾਂ ਵਿੱਚ ਕੁੱਝ ਨਵਾਂ ਸਿੱਖਣ ਦੀ ਚਾਹ ਹੋਵੇ। ਇਹ ਵੀ ਪਾਇਆ ਗਿਆ ਕਿ ਪੰਜ ਵਿੱਚੋਂ ਚਾਰ ਇੰਪਲੌਇਰਜ਼ ਦਾ ਕਹਿਣਾ ਹੈ ਕਿ ਉਨ੍ਹਾਂ ਦੀ ਕੰਪਨੀ ਉਨ੍ਹਾਂ ਬਿਨੈਕਾਰਾਂ ਨੂੰ ਹਾਇਰ ਕਰਨ ਉੱਤੇ ਵਿਚਾਰ ਕਰੇਗੀ ਜਿਨ੍ਹਾਂ ਕੋਲ ਨੌਕਰੀ ਲਈ ਕੋਈ ਡਿਗਰੀ ਜਾਂ ਸਰਟੀਫਿਕੇਸ਼ਨ ਨਾ ਹੋਵੇ ਸਗੋਂ ਉਨ੍ਹਾਂ ਵੱਲੋਂ ਨਵੇਂ ਵਰਕਰਜ਼ ਨੂੰ ਕੰਮ ਉੱਤੇ ਮੁਹੱਈਆ ਕਰਵਾਈ ਜਾਣ ਵਾਲੀ ਟਰੇਨਿੰਗ ਦੇ ਉਹ ਚਾਹਵਾਨ ਹੋਣ।
ਉਮੀਦਵਾਰਾਂ ਨੂੰ ਲੱਭਣ ਵਿੱਚ ਪੇਸ਼ ਆ ਰਹੀਆਂ ਚੁਣੌਤੀਆਂ ਕਾਰਨ ਸਰਵੇਖਣ ਵਿੱਚ ਪਾਇਆ ਗਿਆ ਕਿ ਇੰਪਲੌਇਰਜ਼ ਤਜਰਬੇ ਵਾਲੇ ਨੁਕਤੇ ਨੂੰ ਵੀ ਪਾਸੇ ਰੱਖਣ ਲਈ ਤਿਆਰ ਹਨ।

 

 

 
Have something to say? Post your comment
ਹੋਰ ਟੋਰਾਂਟੋ/ਜੀਟੀਏ ਖ਼ਬਰਾਂ
ਟੀਪੀਏਆਰ ਕਲੱਬ ਦੇ 64 ਮੈਂਬਰਾਂ ਨੇ ਟੀਮ 20 ਅਪ੍ਰੈਲ ਨੂੰ ਚੜ੍ਹੀਆਂ ਸੀ.ਐੱਨ. ਟਾਵਰ ਦੀਆਂ 1776 ਪੌੜੀਆਂ ਕੈਨੇਡੀਅਨ ਪੰਜਾਬੀ ਸਾਹਿਤ ਸਭਾ ਟੋਰਾਂਟੋ ਵੱਲੋਂ ਮੀਟਿੰਗ ਵਿੱਚ ਡਾ. ਗੁਰਬਖ਼ਸ਼ ਭੰਡਾਲ ਦੀ ਪੁਸਤਕ ‘ਕੱਚੇ ਪੱਕੇ ਰਾਹ’ ‘ਤੇ ਕਰਾਈ ਗਈ ਵਿਚਾਰ-ਚਰਚਾ ਤਰਕਸ਼ੀਲ ਸੁਸਾਇਟੀ ਕੈਨੇਡਾ ਦੀ ਓਂਟਾਰੀਓ ਇਕਾਈ ਦੇ ਨਵੇਂ ਅਹੁਦੇਦਾਰਾਂ ਦੀ ਚੋਣ ਬ੍ਰਹਮ ਗਿਆਨੀ ਸੰਤ ਬਾਬਾ ਰਣਜੀਤ ਸਿੰਘ ਜੀ ਭੋਗਪੁਰ ਵਾਲਿਆਂ ਦੀ 27ਵੀਂ ਬਰਸੀ 19 ਮਈ ਨੂੰ ਮਨਾਈ ਜਾਏਗੀ ਓਨਟਾਰੀਓ ਵਿਧਾਨਸਭਾ ਵਿੱਚ ਕੈਫੀਯੇਹ ਪਾਉਣ ਦੇ ਹੱਕ ਵਿੱਚ ਲਿਆਂਦਾ ਮਤਾ ਦੂਜੀ ਵਾਰੀ ਹੋਇਆ ਫੇਲ੍ਹ ਛਾਪੇਮਾਰੀ ਵਿੱਚ ਪੁਲਿਸ ਨੇ ਬਰਾਮਦ ਕੀਤੇ ਹਥਿਆਰ ਤੇ ਡਰੱਗਜ਼, ਤਿੰਨ ਭਰਾਵਾਂ ਨੂੰ ਕੀਤਾ ਗਿਆ ਚਾਰਜ ਕਈ ਗੱਡੀਆਂ ਆਪਸ ਵਿੱਚ ਟਕਰਾਈਆਂ, ਮਾਮਲੇ ਦੀ ਜਾਂਚ ਕਰ ਰਹੀ ਹੈ ਪੁਲਿਸ ਸਕੂਲ ਬੱਸ ਤੇ ਟਰੱਕ ਦੀ ਟੱਕਰ ਵਿੱਚ 3 ਬੱਚੇ ਜ਼ਖ਼ਮੀ ਸਬਵੇਅ ਉੱਤੇ ਚਾਕੂ ਮਾਰ ਕੇ ਇੱਕ ਵਿਅਕਤੀ ਨੂੰ ਜ਼ਖ਼ਮੀ ਕਰਨ ਵਾਲਾ ਮਸ਼ਕੂਕ ਕਾਬੂ ਗੱਡੀ ਵੱਲੋਂ ਟੱਕਰ ਮਾਰੇ ਜਾਣ ਕਾਰਨ 11 ਸਾਲਾ ਲੜਕੀ ਜ਼ਖ਼ਮੀ