Welcome to Canadian Punjabi Post
Follow us on

18

April 2024
ਬ੍ਰੈਕਿੰਗ ਖ਼ਬਰਾਂ :
ਅਮਰੀਕਾ ਵਿਚ ਹੋਈ ਗੋਲੀਬਾਰੀ ਵਿਚ 2 ਪੁਲਿਸ ਅਫਸਰਾਂ ਦੀ ਮੌਤ, ਮੁਕਾਬਲੇ ਵਿਚ ਇਕ ਸ਼ੱਕੀ ਹਮਲਾਵਰ ਵੀ ਮਾਰਿਆ ਗਿਆਭਾਰਤੀ ਮੂਲ ਦੀ ਰਿਧੀ ਪਟੇਲ ਕੌਂਸਲ ਮੈਂਬਰਾਂ ਤੇ ਮੇਅਰ ਨੂੰ ਧਮਕੀਆਂ ਦੇਣ ਦੇ ਮਾਮਲੇ ਵਿਚ ਗ੍ਰਿਫਤਾਰਚੋਣ ਜ਼ਾਬਤਾ ਲਾਗੂ ਹੋਣ ਤੋਂ ਬਾਅਦ ਪੰਜਾਬ ਵਿੱਚ 243.95 ਕਰੋੜ ਦੀ ਨਕਦੀ, ਸ਼ਰਾਬ, ਡਰੱਗਜ਼ ਅਤੇ ਹੋਰ ਕੀਮਤੀ ਵਸਤਾਂ ਜ਼ਬਤ : ਸਿਬਿਨ ਸੀਕਰਮਜੀਤ ਅਨਮੋਲ ਨੇ ਰਾਮ ਨੌਮੀ ਮੌਕੇ ਮੋਗਾ ਦੇ ਪਾਠਸ਼ਾਲਾ ਮੰਦਰ ਵਿਖੇ ਟੇਕਿਆ ਮੱਥਾਬਾਲ ਭਿੱਖਿਆ ਦੇ ਖਾਤਮੇ ਲਈ ਪ੍ਰਸ਼ਾਸਨ ਹਰ ਸੰਭਵ ਯਤਨ ਕਰੇਡਿਪਟੀ ਕਮਿਸ਼ਨਰ ਵੱਲੋਂ ਸਕੂਲੀ ਮੁਖੀਆਂ ਨੂੰ ਨਿਰਦੇਸ਼, ਵਿਦਿਆਰਥੀਆਂ ਦੀ ਸੁਰੱਖਿਆ ਲਈ 'ਸੇਫ਼ ਸਕੂਲ ਵਾਹਨ ਪਾਲਿਸੀ' ਦੀ ਸਖ਼ਤੀ ਨਾਲ ਪਾਲਣਾ ਯਕੀਨੀ ਬਣਾਈ ਜਾਵੇਡਿਪਟੀ ਕਮਿਸ਼ਨਰ ਵੱਲੋਂ ਗਿੱਲ ਰੋਡ ਦਾਣਾ ਮੰਡੀ `ਚ ਅਚਨਚੇਤ ਨਿਰੀਖਣਲੰਡਨ 'ਚ ਵੀਜ਼ਾ ਸ਼ਰਤਾਂ ਦੀ ਉਲੰਘਣਾ ਕਰਕੇ ਗੈਰ-ਕਾਨੂੰਨੀ ਕਾਰੋਬਾਰ ਕਰਨ ਦੇ ਮਾਮਲੇ `ਚ 12 ਭਾਰਤੀ ਗ੍ਰਿਫ਼ਤਾਰ
 
ਕੈਨੇਡਾ

ਨੌਰਥ ਅਮੈਰੀਕਨ ਡਿਫੈਂਸ ਸਿਸਟਮ ਨੂੰ ਆਧੁਨਿਕ ਰੂਪ ਦੇਣ ਲਈ ਕੈਨੇਡਾ ਸਰਕਾਰ ਕਰੇਗੀ 4·9 ਬਿਲੀਅਨ ਡਾਲਰ ਦਾ ਨਿਵੇਸ਼

June 20, 2022 11:03 PM

ਓਟਵਾ, 20 ਜੂਨ (ਪੋਸਟ ਬਿਊਰੋ) : ਸੋਮਵਾਰ ਨੂੰ ਰੱਖਿਆ ਮੰਤਰੀ ਅਨੀਤਾ ਆਨੰਦ ਨੇ ਨੌਰਥ ਅਮਰੀਕਾ ਦੇ ਉਮਰਦਰਾਜ਼ ਹੋ ਚੁੱਕੇ ਰੱਖਿਆ ਸਿਸਟਮ ਨੂੰ ਆਧੁਨਿਕ ਰੂਪ ਦੇਣ ਲਈ ਅਗਲੇ 20 ਸਾਲਾਂ ਵਿੱਚ 4·9 ਬਿਲੀਅਨ ਡਾਲਰ ਖਰਚ ਕਰਨ ਦਾ ਵਾਅਦਾ ਕੀਤਾ। ਇਹ ਐਲਾਨ ਆਪਣੇ ਆਪ ਵਿੱਚ ਬਹੁਤ ਵੱਡਾ ਹੈ ਪਰ ਇਸ ਵਿੱਚ ਕਈ ਤਰ੍ਹਾਂ ਦੇ ਵੇਰਵੇ ਨਹੀਂ ਦਿੱਤੇ ਗਏ।
ਜਿ਼ਕਰਯੋਗ ਹੈ ਕਿ ਪਿਛਲੇ ਲੰਮੇਂ ਸਮੇਂ ਤੋਂ ਸੀਨੀਅਰ ਕੈਨੇਡੀਅਨ ਤੇ ਅਮੈਰੀਕਨ ਮਿਲਟਰੀ ਅਧਿਕਾਰੀ ਇਹ ਚੇਤਾਵਨੀ ਦਿੰਦੇ ਆਏ ਹਨ ਕਿ ਮਹਾਂਦੀਪ ਉੱਤੇ ਹੋਣ ਵਾਲੇ ਕਿਸੇ ਵੀ ਹਮਲੇ ਦੀ ਪਛਾਣ ਕਰਨਾ ਤੇ ਉਸ ਨੂੰ ਰੋਕਣਾ ਮੌਜੂਦਾ ਡਿਫੈਂਸਿਵ ਸਿਸਟਮ ਦੇ ਵੱਸ ਦੀ ਗੱਲ ਨਹੀਂ ਹੈ। ਆਨੰਦ ਵੱਲੋਂ ਇੱਕ ਤਰ੍ਹਾਂ ਇਸ ਖਤਰੇ ਨੂੰ ਧਿਆਨ ਵਿੱਚ ਰੱਖਕੇ ਇਸ ਤਰ੍ਹਾਂ ਦੇ ਨਿਵੇਸ਼ ਦਾ ਐਲਾਨ ਕੀਤਾ ਗਿਆ ਹੈ ਪਰ ਅਜੇ ਇਹ ਨਹੀਂ ਪਤਾ ਕਿ ਇਹ ਨਿਵੇਸ਼ ਕਦੋਂ ਅਮਲੀ ਰੂਪ ਲਵੇਗਾ।
ਕੈਨੇਡੀਅਨ ਸੈਨਾਵਾਂ ਦੇ ਟ੍ਰੈਂਟਨ ਸਥਿਤ ਟਿਕਾਣੇ ਉੱਤੇ ਸੀਐਫ-18 ਲੜਾਕੂ ਜੈੱਟ ਸਮੇਤ ਕਈ ਮਿਲਟਰੀ ਜਹਾਜ਼ਾਂ ਦੇ ਸਾਹਮਣੇ ਖੜ੍ਹੇ ਹੋ ਕੇ ਆਨੰਦ ਨੇ ਇਹ ਐਲਾਨ ਕੀਤਾ। ਉਨ੍ਹਾਂ ਆਖਿਆ ਕਿ ਮਹਾਂਦੀਪ ਦੀ ਰਾਖੀ ਲਈ ਕੈਨੇਡਾ ਅਗਲੇ ਛੇ ਸਾਲਾਂ ਵਿੱਚ 4·9 ਬਿਲੀਅਨ ਡਾਲਰ ਖਰਚ ਕਰੇਗਾ।ਉਨ੍ਹਾਂ ਆਖਿਆ ਕਿ ਪਿਛਲੇ ਚਾਰ ਦਹਾਕਿਆਂ ਤੋਂ ਕੈਨੇਡੀਅਨ ਪਰੀਪੇਖ ਤੋਂ ਜੇ ਵੇਖਿਆ ਜਾਵੇ ਤਾਂ ਨੋਰਾਡ ਵਾਸਤੇ ਇਹ ਬਹੁਤ ਹੀ ਅਹਿਮ ਅਪਗ੍ਰੇਡ ਹੈ। ਉਨ੍ਹਾਂ ਅੱਗੇ ਆਖਿਆ ਕਿ ਇਸ ਫੌਰੀ ਨਿਵੇਸ਼ ਦੇ ਨਾਲ ਨਾਲ ਇਸ ਯੋਜਨਾ ਉੱਤੇ ਲੰਮੇਂ ਸਮੇਂ ਲਈ ਵੀ ਖਰਚ ਕੀਤਾ ਜਾਵੇਗਾ। ਇਸ ਯੋਜਨਾ ਉੱਤੇ 20 ਸਾਲਾਂ ਵਿੱਚ ਕੁੱਲ ਮਿਲਾ ਕੇ 40 ਬਿਲੀਅਨ ਡਾਲਰ ਖਰਚੇ ਜਾਣਗੇ। ਇਸ ਨਾਲ ਕੈਨੇਡੀਅਨਜ਼ ਦੀਆਂ ਆਉਣ ਵਾਲੀਆਂ ਕਈ ਪੀੜ੍ਹੀਆਂ ਮਹਿਫੂਜ਼ ਹੋ ਜਾਣਗੀਆਂ।
ਆਨੰਦ ਨੇ ਪੰਜ ਖੇਤਰਾਂ ਦੀ ਗੱਲ ਕੀਤੀ ਜਿਨ੍ਹਾਂ ਵਿੱਚ ਇਹ ਨਿਵੇਸ਼ ਕੀਤਾ ਜਾਵੇਗਾ। ਇਸ ਦੌਰਾਨ ਸਰਵੇਲੈਂਸ ਸਿਸਟਮ- ਜਿਸ ਵਿੱਚ ਲਾਂਗ ਰੇਂਜ ਵਾਲੇ ਰਡਾਰ ਤੇ ਸੈਂਸਰ ਸ਼ਾਮਲ ਹੋਣਗੇ-ਜਿਹੜੇ ਆਰਕਟਿਕ ਵੱਲੋਂ ਆਉਣ ਵਾਲੇ ਕਿਸੇ ਵੀ ਤਰ੍ਹਾਂ ਦੇ ਖਤਰੇ ਨੂੰ ਪਛਾਣ ਲੈਣਗੇ।ਨਵਾਂ ਸਿਸਟਮ ਨੌਰਥ ਵਾਰਨਿੰਗ ਸਿਸਟਮ ਨੂੰ ਬਦਲੇਗਾ।ਇਹ ਪੁਰਾਣਾ ਸਿਸਟਮ 1980ਵਿਆਂ ਵਿੱਚ ਰੂਸੀ ਬੰਬਾਰਾਂ ਦੀ ਪਛਾਣ ਕਰਨ ਲਈ ਤਿਆਰ ਕੀਤਾ ਗਿਆ ਸੀ।ਪਰ ਨਾ ਹੀ ਆਨੰਦ ਤੇ ਨਾ ਹੀ ਚੀਫ ਆਫ ਦ ਡਿਫੈਂਸ ਸਟਾਫ ਜਨਰਲ ਵੇਅਨ ਆਇਰ ਜਾਂ ਨੋਰਾਡ ਦੇ ਡਿਪਟੀ ਕਮਾਂਡਰ ਲੈਫਟੀਨੈਂਟ ਜਨਰਲ ਐਲੇਨ ਪੈਲੇਤੀਅਰ ਵੱਲੋਂ ਇਹ ਜਾਣਕਾਰੀ ਦਿੱਤੀ ਗਈ ਕਿ ਨੌਰਥ ਵਾਰਨਿੰਗ ਸਿਸਟਮ ਨੂੰ ਕਦੋਂ ਬਦਲਿਆ ਜਾਵੇਗਾ।

 

 

 
Have something to say? Post your comment
ਹੋਰ ਕੈਨੇਡਾ ਖ਼ਬਰਾਂ
ਕੈਨੇਡੀਅਨਜ਼ ਦੀਆਂ ਮੁਸ਼ਕਲਾਂ ਘੱਟ ਕਰਨ ਦੀ ਥਾਂ ਵਧਾ ਰਹੀ ਹੈ ਟਰੂਡੋ ਸਰਕਾਰ ਲਿਬਰਲਾਂ ਨੇ ਹਾਊਸਿੰਗ ਸੰਕਟ ਨੂੰ ਖ਼ਤਮ ਕਰਨ ਵਾਲਾ ਬਜਟ ਕੀਤਾ ਪੇਸ਼ ਅੱਜ ਫੈਡਰਲ ਬਜਟ ਪੇਸ਼ ਕਰੇਗੀ ਫਰੀਲੈਂਡ ਕੁੱਝ ਕੈਨੇਡੀਅਨਜ਼ ਨੂੰ ਅੱਜ ਮਿਲ ਜਾਵੇਗੀ ਕੈਨੇਡਾ ਕਾਰਬਨ ਰਿਬੇਟ ਜਂੀ-7 ਮੁਲਕਾਂ ਨੇ ਦਿੱਤੀ ਚੇਤਾਵਨੀ-ਇਰਾਨ ਵੱਲੋਂ ਇਜ਼ਰਾਈਲ ਉੱਤੇ ਕੀਤੇ ਹਮਲੇ ਨਾਲ ਸਥਿਤੀ ਹੋ ਜਾਵੇਗੀ ਤਣਾਅਪੂਰਣ ਖੁਫੀਆ ਜਾਣਕਾਰੀ ਦਾ ਸਨਸਨੀਕਰਨ ਕੀਤੇ ਜਾਣ ਉੱਤੇ ਟਰੂਡੋ ਨੇ ਪ੍ਰਗਟਾਈ ਚਿੰਤਾ ਕਾਰਬਨ ਟੈਕਸ ਬਾਰੇ ਕੰਜ਼ਰਵੇਟਿਵਾਂ ਵੱਲੋਂ ਲਿਆਂਦਾ ਮਤਾ ਐਨਡੀਪੀ ਤੇ ਬਲਾਕ ਦੀ ਹਮਾਇਤ ਨਾਲ ਪਾਸ ਚੋਣਾਂ ਵਿੱਚ ਵਿਦੇਸ਼ੀ ਦਖ਼ਲਅੰਦਾਜ਼ੀ ਦੇ ਮਾਮਲੇ ਵਿੱਚ ਅੱਜ ਗਵਾਹੀ ਦੇ ਸਕਦੇ ਹਨ ਟਰੂਡੋ ਅੱਜ ਵਿਆਜ਼ ਦਰਾਂ ਬਾਰੇ ਐਲਾਨ ਕਰੇਗਾ ਬੈਂਕ ਆਫ ਕੈਨੇਡਾ ਅਮੀਰ ਤੇ ਕਾਰਪੋਰੇਟ ਕੈਨੇਡਾ ਉੱਤੇ ਨਵੇਂ ਟੈਕਸ ਲਾਉਣ ਤੋਂ ਫਰੀਲੈਂਡ ਨੇ ਨਹੀਂ ਕੀਤਾ ਇਨਕਾਰ