Welcome to Canadian Punjabi Post
Follow us on

24

April 2024
ਬ੍ਰੈਕਿੰਗ ਖ਼ਬਰਾਂ :
ਕੇਜਰੀਵਾਲ ਦੀ ਹਿਰਾਸਤ 7 ਮਈ ਤੱਕ ਵਧਾਈ ਗਈ, ਜੇਲ੍ਹ ਵਿਚ ਦਿੱਤੀ ਗਈ ਇਨਸੁਲਿਨ ਰਾਜੌਰੀ 'ਚ ਅੱਤਵਾਦੀਆਂ ਨੇ ਸਰਕਾਰੀ ਮੁਲਾਜ਼ਮ ਦੇ ਮਾਰੀ ਗੋਲੀਮੁੰਬਈ ਏਅਰਪੋਰਟ 'ਤੇ 6.46 ਕਰੋੜ ਰੁਪਏ ਦੇ ਹੀਰੇ ਅਤੇ ਸੋਨਾ ਜ਼ਬਤ, ਚਾਰ ਗ੍ਰਿਫ਼ਤਾਰਪਤੰਜਲੀ ਮਾਮਲਾ `ਚ ਸੁਪਰੀਮ ਕੋਰਟ ਵੱਲੋਂ ਕੇਂਦਰ ਨੂੰ ਗੁੰਮਰਾਹਕੁੰਨ ਇਸ਼ਤਿਹਾਰਾਂ 'ਤੇ ਕੀਤੀ ਗਈ ਕਾਰਵਾਈ ਦੀ ਰਿਪੋਰਟ ਸੌਂਪਣ ਦਾ ਨਿਰਦੇਸ਼ਪੰਜਾਬ ਪੁਲਿਸ ਨੇ ਜੰਮੂ-ਕਸ਼ਮੀਰ ਵਿੱਚ ਸੰਭਾਵਿਤ ਟਾਰਗੇਟ ਕਿਲਿੰਗ ਨੂੰ ਟਾਲਿਆ, ਪਾਕਿ-ਅਧਾਰਤ ਦਹਿਸ਼ਤਗਰਦ ਮਾਡਿਊਲ ਦਾ ਇੱਕ ਮੈਂਬਰ ਕੀਤਾ ਕਾਬੂਐਲੋਨ ਮਸਕ ਨੂੰ ਆਸਟ੍ਰੇਲੀਆ ਦੇ ਪ੍ਰਧਾਨ ਮੰਤਰੀ ਨੇ ਕਿਹਾ 'ਹੰਕਾਰੀ ਅਰਬਪਤੀ'ਹਿਜ਼ਬੁੱਲਾ ਨੇ ਇਜ਼ਰਾਈਲ 'ਤੇ 35 ਰਾਕੇਟ ਦਾਗੇ, ਫੌਜ ਦੇ ਹੈੱਡਕੁਆਰਟਰ ਨੂੰ ਨਿਸ਼ਾਨਾ ਬਣਾਉਣ ਦਾ ਦਾਅਵਾ, ਇਜ਼ਰਾਈਲ ਨੇ ਵੀ ਹਮਲਿਆਂ ਦੀ ਕੀਤੀ ਪੁਸ਼ਟੀਮਲੇਸ਼ੀਆ ਨੇਵੀ ਦੇ 2 ਹੈਲੀਕਾਪਟਰ ਆਪਸ ਵਿੱਚ ਟਕਰਾਏ, ਚਾਲਕ ਦਲ ਦੇ 10 ਮੈਂਬਰਾਂ ਦੀ ਮੌਤ
 
ਟੋਰਾਂਟੋ/ਜੀਟੀਏ

ਬਰੈਂਪਟਨ ਵਿੱਚ ਚੱਲੀ ਗੋਲੀ, ਇੱਕ ਜ਼ਖ਼ਮੀ

June 21, 2022 09:00 AM

ਬਰੈਂਪਟਨ, 21 ਜੂਨ (ਪੋਸਟ ਬਿਊਰੋ) : ਸੋਮਵਾਰ ਦੇਰ ਰਾਤ ਨੂੰ ਬਰੈਂਪਟਨ ਦੇ ਕਮਰਸ਼ੀਅਲ ਪਲਾਜ਼ਾ ਵਿੱਚ ਗੋਲੀ ਮਾਰੇ ਜਾਣ ਕਾਰਨ ਇੱਕ ਵਿਅਕਤੀ ਨੂੰ ਗੰਭੀਰ ਜ਼ਖ਼ਮੀ ਹਾਲਤ ਵਿੱਚ ਹਸਪਤਾਲ ਦਾਖਲ ਕਰਵਾਇਆ ਗਿਆ। ਉਸ ਦੀ ਹਾਲਤ ਸਥਿਰ ਦੱਸੀ ਜਾਂਦੀ ਹੈ।
ਪੀਲ ਰੀਜਨਲ ਪੁਲਿਸ ਵੱਲੋਂ ਦਿੱਤੀ ਗਈ ਜਾਣਕਾਰੀ ਅਨੁਸਾਰ ਗੋਲੀਆਂ ਚੱਲਣ ਦੀ ਜਾਣਕਾਰੀ ਦੇ ਕੇ ਉਨ੍ਹਾਂ ਨੂੰ ਰਾਤੀਂ 11:12 ਵਜੇ ਸੈਂਡਲਵੁੱਡ ਪਾਰਕਵੇਅ ਵੈਸਟ ਤੇ ਚਿੰਗੁਆਕਸੇ ਰੋਡ ਉੱਤੇ ਸੱਦਿਆ ਗਿਆ।ਉੱਥੇ ਪਹੁੰਚਣ ਉੱਤੇ ਉਨ੍ਹਾਂ ਨੂੰ ਇੱਕ ਵਿਅਕਤੀ ਗੋਲੀ ਲੱਗਣ ਕਾਰਨ ਜ਼ਖ਼ਮੀ ਹਾਲਤ ਵਿੱਚ ਮਿਲਿਆ। ਉਸ ਨੂੰ ਹਸਪਤਾਲ ਦੇ ਟਰੌਮਾ ਸੈਂਟਰ ਲਿਜਾਇਆ ਗਿਆ।
ਇੱਕ ਚਸ਼ਮਦੀਦ ਗਵਾਹ ਨੇ ਦੱਸਿਆ ਕਿ ਮੌਕਾ-ਏ-ਵਾਰਦਾਤ ਕੋਲੋਂ ਉਸ ਨੇ ਇੱਕ ਸੰਤਰੀ ਰੰਗ ਦਾ ਡੌਜ ਰੈਮ 1500 ਪਿੱਕ ਅੱਪ ਟਰੱਕ ਜਾਂਦਿਆਂ ਵੇਖਿਆ। ਡੇਅਰੀ ਕੁਈਨ ਨੇੜੇ ਸਥਿਤ ਪਾਰਕਿੰਗ ਲੌਟ ਨੂੰ ਵਲ ਕੇ ਪੁਲਿਸ ਨੇ ਮਾਮਲੇ ਦੀ ਜਾਂਚ ਸ਼ੁਰੂ ਕਰ ਦਿੱਤੀ ਹੈ।

 

 

 
Have something to say? Post your comment
ਹੋਰ ਟੋਰਾਂਟੋ/ਜੀਟੀਏ ਖ਼ਬਰਾਂ