Welcome to Canadian Punjabi Post
Follow us on

18

April 2024
ਬ੍ਰੈਕਿੰਗ ਖ਼ਬਰਾਂ :
ਅਮਰੀਕਾ ਵਿਚ ਹੋਈ ਗੋਲੀਬਾਰੀ ਵਿਚ 2 ਪੁਲਿਸ ਅਫਸਰਾਂ ਦੀ ਮੌਤ, ਮੁਕਾਬਲੇ ਵਿਚ ਇਕ ਸ਼ੱਕੀ ਹਮਲਾਵਰ ਵੀ ਮਾਰਿਆ ਗਿਆਭਾਰਤੀ ਮੂਲ ਦੀ ਰਿਧੀ ਪਟੇਲ ਕੌਂਸਲ ਮੈਂਬਰਾਂ ਤੇ ਮੇਅਰ ਨੂੰ ਧਮਕੀਆਂ ਦੇਣ ਦੇ ਮਾਮਲੇ ਵਿਚ ਗ੍ਰਿਫਤਾਰਚੋਣ ਜ਼ਾਬਤਾ ਲਾਗੂ ਹੋਣ ਤੋਂ ਬਾਅਦ ਪੰਜਾਬ ਵਿੱਚ 243.95 ਕਰੋੜ ਦੀ ਨਕਦੀ, ਸ਼ਰਾਬ, ਡਰੱਗਜ਼ ਅਤੇ ਹੋਰ ਕੀਮਤੀ ਵਸਤਾਂ ਜ਼ਬਤ : ਸਿਬਿਨ ਸੀਕਰਮਜੀਤ ਅਨਮੋਲ ਨੇ ਰਾਮ ਨੌਮੀ ਮੌਕੇ ਮੋਗਾ ਦੇ ਪਾਠਸ਼ਾਲਾ ਮੰਦਰ ਵਿਖੇ ਟੇਕਿਆ ਮੱਥਾਬਾਲ ਭਿੱਖਿਆ ਦੇ ਖਾਤਮੇ ਲਈ ਪ੍ਰਸ਼ਾਸਨ ਹਰ ਸੰਭਵ ਯਤਨ ਕਰੇਡਿਪਟੀ ਕਮਿਸ਼ਨਰ ਵੱਲੋਂ ਸਕੂਲੀ ਮੁਖੀਆਂ ਨੂੰ ਨਿਰਦੇਸ਼, ਵਿਦਿਆਰਥੀਆਂ ਦੀ ਸੁਰੱਖਿਆ ਲਈ 'ਸੇਫ਼ ਸਕੂਲ ਵਾਹਨ ਪਾਲਿਸੀ' ਦੀ ਸਖ਼ਤੀ ਨਾਲ ਪਾਲਣਾ ਯਕੀਨੀ ਬਣਾਈ ਜਾਵੇਡਿਪਟੀ ਕਮਿਸ਼ਨਰ ਵੱਲੋਂ ਗਿੱਲ ਰੋਡ ਦਾਣਾ ਮੰਡੀ `ਚ ਅਚਨਚੇਤ ਨਿਰੀਖਣਲੰਡਨ 'ਚ ਵੀਜ਼ਾ ਸ਼ਰਤਾਂ ਦੀ ਉਲੰਘਣਾ ਕਰਕੇ ਗੈਰ-ਕਾਨੂੰਨੀ ਕਾਰੋਬਾਰ ਕਰਨ ਦੇ ਮਾਮਲੇ `ਚ 12 ਭਾਰਤੀ ਗ੍ਰਿਫ਼ਤਾਰ
 
ਟੋਰਾਂਟੋ/ਜੀਟੀਏ

ਅਗਲੇ ਦੋ ਦਿਨ ਟੋਰਾਂਟੋ ਵਿੱਚ ਪਵੇਗੀ ਭਖਵੀਂ ਗਰਮੀ

June 21, 2022 09:06 AM

ਟੋਰਾਂਟੋ, 21 ਜੂਨ (ਪੋਸਟ ਬਿਊਰੋ) : ਦੱਖਣੀ ਤੇ ਉੱਤਰੀ ਓਨਟਾਰੀਓ ਸਮੇਤ ਗ੍ਰੇਟਰ ਟੋਰਾਂਟੋ ਏਰੀਆ ਵਿੱਚ ਦੋ ਦਿਨ ਭਖਵੀਂ ਗਰਮੀ ਪੈਣ ਦੀ ਸੰਭਾਵਨਾ ਹੈ। ਐਨਵਾਇਰਮੈਂਟ ਕੈਨੇਡਾ ਵੱਲੋਂ ਅਗਲੇ ਦੋ ਦਿਨਾਂ ਲਈ ਇਸ ਇਲਾਕੇ ਵਿੱਚ ਹੀਟ ਵਾਰਨਿੰਗ ਦੀ ਚੇਤਾਵਨੀ ਦਿੱਤੀ ਗਈ ਹੈ।
ਇਸ ਵਾਰਨਿੰਗ ਅਨੁਸਾਰ ਮੰਗਲਵਾਰ ਤੇ ਬੁੱਧਵਾਰ ਨੂੰ ਇਨ੍ਹਾਂ ਥਾਂਵਾਂ ਉੱਤੇ ਤਾਪਮਾਨ 30 ਡਿਗਰੀ ਸੈਲਸੀਅਸ ਤੱਕ ਜਾ ਸਕਦਾ ਹੈ। ਇਸ ਦੌਰਾਨ ਰਾਤ ਸਮੇਂ ਵੀ ਤਾਪਮਾਨ ਵਿੱਚ ਕੋਈ ਖਾਸ ਫਰਕ ਨਹੀਂ ਪਵੇਗਾ।ਟੋਰਾਂਟੋ ਵਿੱਚ ਮੰਗਲਵਾਰ ਨੂੰ ਤਾਪਮਾਨ 29 ਡਿਗਰੀ ਸੈਲਸੀਅਸ ਤੱਕ ਵੱਧ ਸਕਦਾ ਹੈ ਤੇ ਨਮੀ ਹੋਣ ਕਾਰਨ ਇਹ 34 ਡਿਗਰੀ ਤੱਕ ਮਹਿਸੂਸ ਹੋ ਸਕਦਾ ਹੈ।ਐਨਵਾਇਰਮੈਂਟ ਕੈਨੇਡਾ ਨੇ ਇਹ ਵੀ ਚੇਤਾਵਨੀ ਦਿੱਤੀ ਕਿ ਇਸ ਦੌਰਾਨ ਯੂਵੀ ਇੰਡੈਕਸ 10 ਜਾਂ ਹੋਰ ਵੀ ਵੱਧ ਰਹਿ ਸਕਦਾ ਹੈ।
ਬੁੱਧਵਾਰ ਨੂੰ ਵੀ ਤਾਪਮਾਨ ਗਰਮ ਰਹਿਣ ਦੀ ਹੀ ਸੰਭਾਵਨਾ ਹੈ। ਵੱਧ ਤੋਂ ਵੱਧ ਤਾਪਮਾਨ 33 ਡਿਗਰੀ ਸੈਲਸੀਅਸ ਰਹਿ ਸਕਦਾ ਹੈ ਤੇ ਮੀਂਹ ਪੈਣ ਦੀ ਸੰਭਾਵਨਾ 40 ਫੀ ਸਦੀ ਹੈ। ਐਨਵਾਇਰਮੈਂਟ ਕੈਨੇਡਾ ਵੱਲੋਂ ਦਿੱਤੀ ਗਈ ਜਾਣਕਾਰੀ ਅਨੁਸਾਰ ਠੰਢੀਆਂ ਹਵਾਵਾਂ ਵੀਰਵਾਰ ਤੱਕ ਪਹੁੰਚ ਸਕਦੀਆਂ ਹਨ।ਇਸ ਦੌਰਾਨ ਨਿੱਕੇ ਬੱਚਿਆਂ, ਗਰਭਵਤੀ ਔਰਤਾਂ, ਬਜੁ਼ਰਗਾਂ ਤੇ ਲੰਮੀਆਂ ਬਿਮਾਰੀਆਂ ਤੋਂ ਪੀੜਤ ਲੋਕਾਂ ਦੇ ਨਾਲ ਨਾਲ ਆਊਟਡੋਰਜ਼ ਵਿੱਚ ਕੰਮ ਕਰਨ ਵਾਲਿਆਂ ਜਾਂ ਐਕਸਰਸਾਈਜ਼ ਕਰਨ ਵਾਲਿਆਂ ਨੂੰ ਵੀ ਇਸ ਗਰਮੀ ਕਾਰਨ ਖਤਰਾ ਹੋ ਸਕਦਾ ਹੈ।
ਇਹ ਚੇਤਾਵਨੀ ਵੀ ਦਿੱਤੀ ਗਈ ਹੈ ਕਿ ਲੋਕ ਇਸ ਭਖਵੀਂ ਗਰਮੀ ਵਿੱਚ ਆਪਣੇ ਬੱਚਿਆਂ ਜਾਂ ਪਾਲਤੂ ਜਾਨਵਰਾਂ ਨੂੰ ਕਾਰਾਂ ਵਿੱਚ ਛੱਡ ਕੇ ਕਿਤੇ ਨਾ ਜਾਣ ਤੇ ਆਊਟਡੋਰ ਵਰਕਰਜ਼ ਨੂੰ ਵੀ ਨਿਯਮਿਤ ਤੌਰ ਉੱਤੇ ਠੰਢੀਆਂ ਥਾਂਵਾਂ ਉੱਤੇ ਬ੍ਰੇਕ ਲੈਣ ਦੀ ਸਲਾਹ ਦਿੱਤੀ ਗਈ ਹੈ।

 

 

 
Have something to say? Post your comment
ਹੋਰ ਟੋਰਾਂਟੋ/ਜੀਟੀਏ ਖ਼ਬਰਾਂ
ਟੋਰਾਂਟੋ ਵਿੱਚ ਸੀਐਸਆਈਐਸ ਦੀ ਮੌਜੂਦਗੀ ਵਧਾਉਣ ਲਈ ਫੈਡਰਲ ਸਰਕਾਰ ਮੁਹੱਈਆ ਕਰਾਵੇਗੀ ਸੈਂਕੜੇ ਮਿਲੀਅਨ ਡਾਲਰ ਜੀਟੀਏ ਵਿੱਚ ਅੱਜ 14 ਸੈਂਟ ਤੱਕ ਵੱਧ ਜਾਣਗੀਆਂ ਗੈਸ ਦੀਆਂ ਕੀਮਤਾਂ 20 ਮਿਲੀਅਨ ਡਾਲਰ ਦਾ ਸੋਨਾ ਪੀਅਰਸਨ ਏਅਰਪੋਰਟ ਤੋਂ ਚੋਰੀ ਕਰਨ ਵਾਲੇ 9 ਵਿਅਕਤੀਆਂ ਨੂੰ ਕੀਤਾ ਗਿਆ ਚਾਰਜ ਸਪੀਕਰ ਵੱਲੋਂ ਕੈਫੀਯੇਹ ਉੱਤੇ ਲਾਈ ਪਾਬੰਦੀ ਵਾਲਾ ਫੈਸਲਾ ਬਦਲਣ ਦੀ ਫੋਰਡ ਨੇ ਕੀਤੀ ਮੰਗ ਓਨਟਾਰੀਓ ਵਿੱਚ ਇਸ ਹਫਤੇ ਵੱਧ ਸਕਦੀਆਂ ਹਨ ਗੈਸ ਦੀਆਂ ਕੀਮਤਾਂ ਫਲਸਤੀਨ ਪੱਖੀ ਮੁਜ਼ਾਹਰੇ ਦੌਰਾਨ 4 ਵਿਅਕਤੀਆਂ ਨੂੰ ਕੀਤਾ ਗਿਆ ਗ੍ਰਿਫਤਾਰ ਪੀਅਰਸਨ ਤੋਂ ਚੋਰੀ ਹੋਏ 20 ਮਿਲੀਅਨ ਡਾਲਰ ਸੋਨੇ ਦੇ ਸਬੰਧ ਵਿੱਚ ਪੁਲਿਸ ਨੇ ਕੁੱਝ ਵਿਅਕਤੀਆਂ ਨੂੰ ਕੀਤਾ ਗ੍ਰਿਫਤਾਰ 20 ਮਿੰਟ ਦੀ ਟੈਕਸੀ ਰਾਈਡ ਲਈ ਓਨਟਾਰੀਓ ਦੀ ਮਹਿਲਾ ਤੋਂ ਚਾਰਜ ਕੀਤੇ ਗਏ 7,000 ਡਾਲਰ ਕੇਟਰਿੰਗ ਵਰਕਰਜ਼ ਦੀ ਹੜਤਾਲ ਕਾਰਨ ਕਈ ਜਹਾਜ਼ਾਂ ਵਿੱਚ ਨਹੀਂ ਮਿਲੇਗਾ ਖਾਣਾ ਫੋਰਡ ਸਰਕਾਰ ਬਣਾ ਰਹੀ ਹੈ ਗੋ ਟਰੇਨ ਲਾਈਨਜ਼ ਉੱਤੇ 300 ਨਵੇਂ ਟਰਿੱਪ ਸ਼ੁਰੂ ਕਰਨ ਦੀ ਯੋਜਨਾ