Welcome to Canadian Punjabi Post
Follow us on

25

April 2024
ਬ੍ਰੈਕਿੰਗ ਖ਼ਬਰਾਂ :
ਅਮਰੀਕਾ ਦੀ ਕੋਲੰਬੀਆ ਯੁਨੀਵਰਸਿਟੀ ਵਿਚ ਫਲਸਤੀਨ ਪੱਖੀ ਪ੍ਰਦਰਸ਼ਨ ਦੌਰਾਨ ਪ੍ਰਦਰਸ਼ਨਕਾਰੀ ਪੁਲਿਸ ਨਾਲ ਭਿੜੇ, 100 ਤੋਂ ਵਧ ਗ੍ਰਿਫਤਾਰਗੁਰਦੁਆਰਾ ਸ੍ਰੀ ਨਾਨਕ ਮਤਾ ਸਾਹਿਬ ਦੀ ਪ੍ਰਬੰਧਕ ਕਮੇਟੀ ਨੂੰ ਤੰਗ ਪ੍ਰੇਸ਼ਾਨ ਨਾ ਕਰੇ ਉਤਰਾਖੰਡ ਸਰਕਾਰ : ਐਡਵੋਕੇਟ ਧਾਮੀਨਾਸਾ ਦੇ ਵਾਇਜਰ-1 ਨੇ 24 ਅਰਬ ਕਿਲੋਮੀਟਰ ਤੋਂ ਸਿਗਨਲ ਭੇਜਿਆ, 46 ਸਾਲ ਪਹਿਲਾਂ ਕੀਤਾ ਸੀ ਲਾਂਚਰੂਸ ਦਾ ਉਪ ਰੱਖਿਆ ਮੰਤਰੀ ਰਿਸ਼ਵਤ ਲੈਂਦਿਆਂ ਕਾਬੂ, ਭ੍ਰਿਸ਼ਟਾਚਾਰ ਦੇ ਦੋਸ਼ ਵੀ ਲੱਗੇਤੀਜੀ ਪੁਲਾੜ ਯਾਤਰਾ ਲਈ ਸੁਨੀਤਾ ਵਿਲੀਅਮਜ਼ ਤਿਆਰ, 6 ਮਈ ਨੂੰ ਬੋਇੰਗ ਦੇ ਕੈਪਸੂਲ ਵਿੱਚ ਪੁਲਾੜ `ਚ ਜਾਣਗੇਪੱਛਮੀ ਮੀਡੀਆ ਭਾਰਤ ਦੀ ਆਲੋਚਨਾ ਕਰਕੇ ਚੋਣਾਂ ਨੂੰ ਪ੍ਰਭਾਵਿਤ ਕਰਨ ਦੀ ਕੋਸਿ਼ਸ਼ ਕਰ ਰਿਹਾ : ਵਿਦੇਸ਼ ਮੰਤਰੀ ਜੈਸ਼ੰਕਰਕੇਜਰੀਵਾਲ ਦੀ ਹਿਰਾਸਤ 7 ਮਈ ਤੱਕ ਵਧਾਈ ਗਈ, ਜੇਲ੍ਹ ਵਿਚ ਦਿੱਤੀ ਗਈ ਇਨਸੁਲਿਨ ਰਾਜੌਰੀ 'ਚ ਅੱਤਵਾਦੀਆਂ ਨੇ ਸਰਕਾਰੀ ਮੁਲਾਜ਼ਮ ਦੇ ਮਾਰੀ ਗੋਲੀ
 
ਕੈਨੇਡਾ

ਇਸ ਹਫਤੇ ਏਅਰਪੋਰਟ ਤੇ ਏਅਰਲਾਈਨਜ਼ ਅਧਿਕਾਰੀਆਂ ਨਾਲ ਮੁਲਾਕਾਤ ਕਰਨਗੇ ਟਰਾਂਸਪੋਰਟ ਮੰਤਰੀ

June 21, 2022 11:43 PM

ਓਟਵਾ, 21 ਜੂਨ (ਪੋਸਟ ਬਿਊਰੋ) : ਦੇਸ਼ ਭਰ ਵਿੱਚ ਏਅਰਪੋਰਟਸ ਉੱਤੇ ਜਾਰੀ ਬੈਕਲਾਗਜ਼ ਦੀ ਸਮੱਸਿਆ ਨੂੰ ਹੱਲ ਕਰਨ ਦੇ ਇਰਾਦੇ ਨਾਲ ਇਸ ਹਫਤੇ ਫੈਡਰਲ ਟਰਾਂਸਪੋਰਟ ਮੰਤਰੀ ਏਅਰਪੋਰਟ ਅਧਿਕਾਰੀਆਂ ਤੇ ਏਅਰਲਾਈਨਜ਼ ਨਾਲ ਮੁਲਾਕਾਤ ਕਰਨਗੇ।
ਫਲਾਈਟ ਲੈਣ ਵਾਸਤੇ ਅਜੇ ਵੀ ਪੈਸੰਜਰਜ਼ ਨੂੰ ਦਿੱਕਤਾਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ। ਓਮਰ ਅਲਘਬਰਾ ਨੇ ਆਖਿਆ ਕਿ ਉਹ ਚਾਰ ਸੱਭ ਤੋਂ ਵੱਡੇ ਏਅਰਪੋਰਟਸ ਦੇ ਨਾਲ ਨਾਲ ਵੈਸਟਜੈੱਟ ਤੇ ਏਅਰ ਕੈਨੇਡਾ ਦੇ ਅਧਿਕਾਰੀਆਂ ਨਾਲ ਵੀ ਮੁਲਾਕਾਤ ਕਰਨਗੇ ਤਾਂ ਕਿ ਇਸ ਮਸਲੇ ਨੂੰ ਹੱਲ ਕੀਤਾ ਜਾ ਸਕੇ। ਉਨ੍ਹਾਂ ਆਖਿਆ ਕਿ ਏਅਰਲਾਈਨਜ਼ ਨੂੰ ਵੀ ਆਪਣੀ ਜਿ਼ੰਮੇਵਾਰੀ ਸਹੀ ਢੰਗ ਨਾਲ ਨਿਭਾਉਣੀ ਚਾਹੀਦੀ ਹੈ। ਸਾਨੂੰ ਲੋਕਾਂ ਦੇ ਸਮਾਨ ਗੁੰਮਣ ਤੇ ਫਲਾਈਟ ਰੱਦ ਹੋਣ ਵਰਗੀਆਂ ਖਬਰਾਂ ਵੀ ਮਿਲ ਰਹੀਆਂ ਹਨ। ਅਸੀਂ ਇਹ ਯਕੀਨੀ ਬਣਾਉਣਾ ਚਾਹੁੰਦੇ ਹਾਂ ਕਿ ਏਅਰਲਾਈਨਜ਼ ਵੀ ਆਪਣੀ ਜਿ਼ੰਮੇਵਾਰੀ ਚੰਗੀ ਤਰ੍ਹਾਂ ਨਿਭਾਉਣ।ਉਨ੍ਹਾਂ ਆਖਿਆ ਕਿ ਇਸ ਵਿੱਚ ਕੋਈ ਸ਼ੱਕ ਨਹੀਂ ਕਿ ਏਅਰਲਾਈਨਜ਼ ਬਹੁਤ ਮਿਹਨਤ ਕਰ ਰਹੀਆਂ ਹਨ ਪਰ ਅਸੀਂ ਚਾਹੁੰਦੇ ਹਾਂ ਕਿ ਏਅਰਲਾਈਨਜ਼ ਤੇ ਏਅਰਪੋਰਟ ਆਪਣੀ ਭੂਮਿਕਾ ਚੰਗੀ ਤਰ੍ਹਾਂ ਨਿਭਾਉਣ।
ਇਹ ਪੁੱਛੇ ਜਾਣ ਉੱਤੇ ਕਿ ਸਟਾਫ ਦੇ ਮੁੱਦੇ ਨੂੰ ਹੱਲ ਕਰਨ ਲਈ ਉਹ ਕੀ ਕਰਨਗੇ, ਤਾਂ ਅਲਘਬਰਾ ਨੇ ਆਖਿਆ ਕਿ ਹੁਣ ਏਅਰ ਪੈਸੈਂਜਰ ਬਿੱਲ ਆਫ ਰਾਈਟਸ ਆ ਗਿਆ ਹੈ ਜਿਸ ਤਹਿਤ ਏਅਰਲਾਈਨਜ਼ ਨੂੰ ਇੱਕ ਖਾਸ ਪੱਧਰ ਤੱਕ ਸੇਵਾ ਮੁਹੱਈਆ ਕਰਵਾਉਣੀ ਪੈਂਦੀ ਹੈ।ਮੰਤਰੀ ਨੇ ਆਖਿਆ ਕਿ ਫੈਡਰਲ ਸਰਕਾਰ ਨੇ ਹੋਰ ਬਾਰਡਰ ਏਜੰਟ ਤੇ 900 ਨਵੇਂ ਸਕ੍ਰੀਨਰਜ਼ ਭਰਤੀ ਕਰਕੇ ਆਪਣੀ ਜਿ਼ੰਮੇਵਾਰੀ ਨਿਭਾਈ ਹੈ। ਅਲਘਬਰਾ ਨੇ ਆਖਿਆ ਕਿ ਬਹੁਤ ਸਾਰੇ ਨਵੇਂ ਵਰਕਰ ਟਰੇਨਿੰਗ ਕਰ ਰਹੇ ਹਨ ਤੇ ਕਈਆਂ ਨੇ ਟਰੇਨਿੰਗ ਲੈ ਲਈ ਹੈ।ਕਈਆਂ ਨੇ ਤਾਂ ਕੰਮ ਵੀ ਸ਼ੁਰੂ ਕਰ ਦਿੱਤਾ ਹੈ।

 

 

 
Have something to say? Post your comment
ਹੋਰ ਕੈਨੇਡਾ ਖ਼ਬਰਾਂ
ਬਜਟ ਬਾਰੇ ਨਕਾਰਾਤਮਕ ਰਾਇ ਰੱਖਦੇ ਹਨ ਅੱਧੇ ਤੋਂ ਵੱਧ ਕੈਨੇਡੀਅਨਜ਼ : ਰਿਪੋਰਟ ਵੈਕਸੀਨ ਇੰਜਰੀ ਕੰਪਨਸੇਸ਼ਨ ਫੰਡ ਲਈ ਫੈਡਰਲ ਸਰਕਾਰ ਨੇ ਰਾਖਵੇਂ ਰੱਖੇ 36 ਮਿਲੀਅਨ ਡਾਲਰ ਉੱਚ ਆਮਦਨ ਵਾਲੇ ਕੈਨੇਡੀਅਨਜ਼ ਤੋਂ ਵੱਧ ਟੈਕਸ ਲੈਣ ਦੇ ਫੈਸਲੇ ਉੱਤੇ ਅਟਲ ਹਨ ਟਰੂਡੋ ਤੇ ਫਰੀਲੈਂਡ ਡਾਕਟਰਾਂ ਨੇ ਟੈਕਸ ਤਬਦੀਲੀਆਂ ਉੱਤੇ ਮੁੜ ਵਿਚਾਰ ਕਰਨ ਦੀ ਸਰਕਾਰ ਤੋਂ ਕੀਤੀ ਅਪੀਲ ਏਆਈ ਕਾਰਨ ਖੁੱਸਣ ਵਾਲੀਆਂ ਨੌਕਰੀਆਂ ਦੇ ਮੱਦੇਨਜ਼ਰ ਸਰਕਾਰ ਨੇ 50 ਮਿਲੀਅਨ ਡਾਲਰ ਰੱਖੇ ਪਾਸੇ ਟਰੂਡੋ ਦੀ ਅਗਵਾਈ ਹੇਠ ਹੀ ਅਗਲੀਆਂ ਚੋਣਾਂ ਲੜਨਾ ਚਾਹੁੰਦਾ ਹਾਂ : ਲੀਬਲੈਂਕ ਫਾਰਮਾਕੇਅਰ ਬਿੱਲ ਬਾਰੇ ਲੋਕਾਂ ਦੇ ਮਨਾਂ ਵਿੱਚ ਡਰ ਬਿਠਾਉਣ ਤੋਂ ਸਿਹਤ ਮੰਤਰੀ ਨੇ ਪੌਲੀਏਵਰ ਨੂੰ ਵਰਜਿਆ ਕੈਨੇਡੀਅਨਜ਼ ਦੀਆਂ ਮੁਸ਼ਕਲਾਂ ਘੱਟ ਕਰਨ ਦੀ ਥਾਂ ਵਧਾ ਰਹੀ ਹੈ ਟਰੂਡੋ ਸਰਕਾਰ ਲਿਬਰਲਾਂ ਨੇ ਹਾਊਸਿੰਗ ਸੰਕਟ ਨੂੰ ਖ਼ਤਮ ਕਰਨ ਵਾਲਾ ਬਜਟ ਕੀਤਾ ਪੇਸ਼ ਅੱਜ ਫੈਡਰਲ ਬਜਟ ਪੇਸ਼ ਕਰੇਗੀ ਫਰੀਲੈਂਡ