Welcome to Canadian Punjabi Post
Follow us on

01

July 2025
 
ਕੈਨੇਡਾ

ਰਵਾਂਡਾ, ਜਰਮਨੀ, ਸਪੇਨ ਨਾਲ ਕੌਮਾਂਤਰੀ ਮੀਟਿੰਗਾਂ ਵਿੱਚ ਹਿੱਸਾ ਲੈਣ ਲਈ ਟਰੂਡੋ ਰਵਾਨਾ

June 21, 2022 11:45 PM

ਓਟਵਾ, 21 ਜੂਨ (ਪੋਸਟ ਬਿਊਰੋ) : ਪ੍ਰਧਾਨ ਮੰ਼ਤਰੀ ਜਸਟਿਨ ਟਰੂਡੋ ਮੰਗਲਵਾਰ ਰਾਤ 10 ਦਿਨਾਂ ਦੇ ਕੌਮਾਂਤਰੀ ਦੌਰੇ ਲਈ ਰਵਾਨਾ ਹੋਣਗੇ। ਇਸ ਦੌਰੇ ਦੌਰਾਨ ਵਧੇਰੇ ਧਿਆਨ ਰੂਸ-ਯੂਕਰੇਨ ਸੰਘਰਸ਼ ਉੱਤੇ ਕੇਂਦਰਿਤ ਰਹੇਗਾ।
ਟਰੂਡੋ ਮੰਗਲਵਾਰ ਰਾਤ ਨੂੰ ਕਿਗਾਲੀ, ਰਵਾਂਡਾ ਰਵਾਨਾ ਹੋਣਗੇ, ਜਿੱਥੇ ਉਹ 2018 ਤੋਂ ਬਾਅਦ ਪਹਿਲੀ ਵਾਰੀ ਕਾਮਨਵੈਲਥ ਦੇਸ਼ਾਂ ਦੇ ਮੁਖੀਆਂ ਨਾਲ ਮੁਲਾਕਾਤ ਕਰਨਗੇ। ਇਨ੍ਹਾਂ ਮੀਟਿੰਗਾਂ ਦੌਰਾਨ ਕੈਨੇਡਾ ਯੂਕਰੇਨ ਲਈ ਮਦਦ ਤੇ ਰੂਸ ਦੀ ਨੁਕਤਾਚੀਨੀ ਨੂੰ ਹੱਲਾਸ਼ੇਰੀ ਦੇਣ ਦੀ ਯੋਜਨਾ ਬਣਾ ਰਿਹਾ ਹੈ। ਇਸ ਦੌਰੇ ਦੌਰਾਨ ਟਰੂਡੋ ਜੀ-7 ਸਿਖਰ ਵਾਰਤਾ ਲਈ ਜਰਮਨੀ ਵੀ ਜਾਣਗੇ ਤੇ ਫਿਰ ਨਾਟੋ ਸਿਖਰ ਵਾਰਤਾ ਲਈ ਮੈਡਰਿਡ ਰਵਾਨਾ ਹੋਣਗੇ।
ਇਸ ਦੌਰਾਨ ਯੂਕਰੇਨ ਦੇ ਰਾਸ਼ਟਰਪਤੀ ਵੋਲੋਦੀਮੀਰ ਜ਼ੈਲੈਂਸਕੀ ਵੱਲੋਂ ਇਨ੍ਹਾਂ ਦੋਵਾਂ ਸਿਖਰ ਵਾਰਤਾਵਾਂ ਨੂੰ ਸੰਬੋਧਨ ਕਰਨ ਦੀ ਯੋਜਨਾ ਹੈ। ਜਿ਼ਕਰਯੋਗ ਹੈ ਕਿ ਜ਼ੈਲੈਂਸਕੀ ਵਿੱਤੀ ਤੇ ਫੌਜੀ ਮਦਦ ਲਈ ਦੁਨੀਆਂ ਭਰ ਦੇ ਆਗੂਆਂ ਨਾਲ ਮੁਲਾਕਾਤ ਕਰ ਰਹੇ ਹਨ।ਸਵੀਡਨ ਤੇ ਫਿਨਲੈਂਡ ਦਾ ਵਫਦ ਨਾਟੋ ਆਗੂਆਂ ਨਾਲ ਮੁਲਾਕਾਤ ਕਰੇਗਾ। ਰੂਸ ਵੱਲੋਂ ਯੂਕਰੇਨ ਉੱਤੇ ਕੀਤੀ ਚੜ੍ਹਾਈ ਦੇ ਮੱਦੇਨਜ਼ਰ ਇਨ੍ਹਾਂ ਦੋਵਾਂ ਦੇਸ਼ਾਂ ਵੱਲੋਂ ਵੀ ਨਾਟੋ ਵਿੱਚ ਸ਼ਮੂਲੀਅਤ ਲਈ ਅਪਲਾਈ ਕੀਤਾ ਗਿਆ ਹੈ। ਇਨ੍ਹਾਂ ਤੋਂ ਇਲਾਵਾ ਜਪਾਨ ਤੇ ਸਾਊਥ ਕੋਰੀਆ ਦੇ ਆਗੂਆਂ ਵੱਲੋਂ ਵੀ ਇਨ੍ਹਾਂ ਸਿਖਰ ਵਾਰਤਾਵਾਂ ਵਿੱਚ ਹਿੱਸਾ ਲੈਣ ਦੀ ਹਾਮੀ ਭਰੀ ਗਈ ਹੈ।
ਆਪਣੇ ਇਸ ਬਿਜ਼ੀ ਸ਼ਡਿਊਲ ਦੌਰਾਨ ਟਰੂਡੋ ਸਪੇਨ ਦੇ ਪ੍ਰਧਾਨ ਮੰਤਰੀ ਪੈਡਰੋ ਸਾਂਚੇਜ਼ ਨਾਲ ਵੀ ਦੁਵੱਲੀ ਮੁਲਾਕਾਤ ਕਰਨਗੇ। ਇਸ ਤੋਂ ਬਾਅਦ ਪਹਿਲੀ ਜੁਲਾਈ ਨੂੰ ਕੈਨੇਡਾ ਡੇਅ ਦੇ ਜਸ਼ਨਾਂ ਮੌਕੇ ਟਰੂਡੋ ਦੇਸ਼ ਪਰਤਣ ਦੀ ਯੋਜਨਾ ਵੀ ਬਣਾ ਰਹੇ ਹਨ।

 

 

 
Have something to say? Post your comment
ਹੋਰ ਕੈਨੇਡਾ ਖ਼ਬਰਾਂ
ਕੈਨੇਡਾ ਮੁਕਤ ਵਪਾਰ ਸਮਝੌਤੇ ਵਿੱਚ ਹਟਾ ਦਿੱਤੀਆਂ ਗਈਆਂ ਨੇ 53 ਫੈਡਰਲ ਛੋਟਾਂ : ਫ੍ਰੀਲੈਂਡ ਕੈਨੇਡਾ ਦੀ ਤਰਲ ਕੁਦਰਤੀ ਗੈਸ ਏਸ਼ੀਆ `ਚ ਲਿਜਾਣ ਵਾਲਾ ਪਹਿਲਾ ਟੈਂਕਰ ਰਵਾਨਾ ਅੰਦਰੂਨੀ ਵਪਾਰ ਰੁਕਾਵਟਾਂ ਦਾ ਕਰ ਲਿਆ ਜਾਵੇਗਾ ਹੱਲ : ਕਾਰਨੀ ਕੈਨੇਡਾ ਅਤੇ ਅਮਰੀਕਾ ਵਿੱਚ ਖਰੀਦਦਾਰਾਂ 'ਤੇ ਟੈਰਿਫ ਦਾ ਅਸਰ, ਲੋਬਲਾ ਸਟੋਰਾਂ 'ਤੇ ਕੁਝ ਕੀਮਤਾਂ ਵਧਣ ਦਾ ਅਨੁਮਾਨ ਉੱਤਰ-ਪੱਛਮੀ ਅਲਬਰਟਾ ਕਤਲ ਮਾਮਲੇ `ਚ ਲੋੜੀਂਦੇ ਵਿਅਕਤੀ ਨਦੀ ਪੁਲਿਸ ਨੂੰ ਭਾਲ ਬਾਈਵਾਰਡ ਮਾਰਕੀਟ ਵਿੱਚ ਪੈਦਲ ਜਾ ਰਹੀ ਔਰਤ ਨੂੰ ਕਾਰ ਨੇ ਟੱਕਰ ਮਾਰ ਦਿੱਤੀ, ਗੰਭੀਰ ਜ਼ਖਮੀ 49 ਸਾਲਾ ਕੈਨੇਡੀਅਨ ਨਾਗਰਿਕ ਦੀ ਅਮਰੀਕੀ ਇੰਮੀਗ੍ਰੇਸ਼ਨ ਏਜੰਸੀ ਆਈਸੀਈ ਦੀ ਹਿਰਾਸਤ `ਚ ਮੌਤ ਪੋਰਟਰ ਏਅਰਲਾਈਨਜ਼ 13 ਦਸੰਬਰ ਤੋਂ ਓਟਵਾ-ਮੈਕਸੀਕੋ ਲਈ ਚਲਾਏਗਾ ਨਾਨ-ਸਟਾਪ ਉਡਾਨਾਂ ਓਂਟਾਰੀਓ ਦੇ ਅਲਮੋਂਟੇ ਵਿੱਚ ਸਕੂਲ ਬੱਸ ਦੀ ਟੱਕਰ ਨਾਲ ਬੱਚੇ ਦੀ ਮੌਤ ਚਾਓ ਲਾਮ ਨੇ ਬਿਆਨ `ਚ ਮਾਂ ਦੀ ਹੱਤਿਆ ਤੋਂ ਪਹਿਲਾਂ ਸਾਲਾਂ ਤੱਕ ਹੋਏ ਦੁਰਵਿਵਹਾਰ ਦਾ ਦਿੱਤਾ ਵੇਰਵਾ