Welcome to Canadian Punjabi Post
Follow us on

29

March 2024
 
ਭਾਰਤ

ਮਹਿਲਾ ਕਾਂਗਰਸ ਦੀ ਪ੍ਰਧਾਨ ਨੇ ਪੁਲਸ ਵਾਲਿਆਂ ਉੱਤੇ ਥੁੱਕਿਆ

June 22, 2022 04:18 PM

ਨਵੀਂ ਦਿੱਲੀ, 22 ਜੂਨ (ਪੋਸਟ ਬਿਊਰੋ)- ਨੈਸ਼ਨਲ ਹੈਰਾਲਡ ਮਾਮਲੇ ਵਿੱਚ ਰਾਹੁਲ ਗਾਂਧੀ ਤੋਂ ਈ ਡੀ ਦੀ ਪੁੱਛਗਿੱਛ ਕੱਲ੍ਹ ਪੰਜਵੇਂ ਦਿਨ ਵੀ ਜਾਰੀ ਰਹੀ। ਇਸ ਦੌਰਾਨ ਮਹਿਲਾ ਕਾਂਗਰਸ ਪ੍ਰਧਾਨ ਨੇਟਾ ਡਿਸ਼ੂਜ਼ਾ ਦੀ ਸ਼ਰਮਨਾਕ ਹਰਕਤ ਦਾ ਵੀਡੀਓ ਸਾਹਮਣੇ ਆਇਆ।ਜਦੋਂ ਪੁਲਸ ਪ੍ਰਦਰਸ਼ਨਕਾਰੀਆਂ ਨੂੰ ਫੜ ਕੇ ਗੱਡੀਆਂ ਵਿੱਚ ਬਿਠਾ ਰਹੀ ਸੀ ਤਾਂ ਬੱਸ ਦੇ ਦਰਵਾਜ਼ੇ ਉੱਤੇ ਖੜੀ ਡਿਸੂਜ਼ਾ ਨੇ ਮਹਿਲਾ ਪੁਲਸ ਮੁਲਾਜ਼ਮਾਂ ਉੱਤੇ ਥੁਕਿਆ। ਇਸ ਤੋਂ ਪਹਿਲਾਂ ਕਾਂਗਰਸ ਨੇਤਾ ਅਲਕਾ ਲਾਂਬਾ ਦਾ ਇੱਕ ਵੀਡੀਓ ਵੀ ਸਾਹਮਣੇ ਆਇਆ ਹੈ ਜਿਸ ਵਿੱਚ ਉਹ ਫੁੱਟ-ਫੁੱਟ ਕੇ ਰੋ ਰਹੀ ਹੈ। ਗ਼੍ਰਿਫ਼ਤਾਰੀ ਦੌਰਾਨ ਅਲਕਾ ਲਾਂਬਾ ਦੀ ਇੱਕ ਮਹਿਲਾ ਪੁਲਸ ਕਰਮਚਾਰੀ ਨਾਲ ਝੜਪ ਹੋ ਗਈ ਅਤੇ ਉਹ ਰੋਂਦੀ ਨਜ਼ਰ ਆਈ।
ਕਾਂਗਰਸ ਵਰਕਰਾਂ ਨੇ ਰਾਹੁਲ ਗਾਂਧੀ ਉੱਤੇ ਈ ਡੀ ਦੀ ਕਾਰਵਾਈ ਦੇ ਖ਼ਿਲਾਫ਼ ਪਾਰਟੀ ਹੈਡਕੁਆਰਟਰ ਤਕ ਪੈਦਲ ਮਾਰਚ ਕੱਢਿਆ। ਪਾਰਟੀ ਆਗੂ ਨਾਅਰੇਬਾਜ਼ੀ ਕਰਦੇ ਹੋਏ ਜੰਤਰ-ਮੰਤਰ ਵੱਲ ਜਾ ਰਹੇ ਸਨ ਪਰ ਕੁਝ ਦੂਰੀ ਉੱਤੇ ਪੁਲਸ ਨੇ ਬੈਰੀਕੇਡ ਲਾ ਕੇ ਉਨ੍ਹਾਂ ਨੂੰ ਰੋਕ ਲਿਆ। ਵਰਕਰਾਂ ਨੇ ਉਥੇ ਖੜੇ ਹੋ ਕੇ ਨਾਅਰੇਬਾਜ਼ੀ ਸ਼ੁਰੂ ਕਰ ਦਿੱਤੀ। ਮਾਰਚ ਨੂੰ ਰੋਕਣ ਦੇ ਵਿਰੁੱਧ ਕਾਂਗਰਸੀ ਆਗੂ ਅਲਕਾ ਲਾਂਬਾ ਦੀ ਪੁਲਸ ਨਾਲ ਝੜਪ ਹੋ ਗਈ ਅਤੇ ਉਹ ਸੜਕ ਉੱਤੇ ਬੈਠ ਗਈ। ਉਸ ਨੇ ਰੋਂਦੇ ਹੋਏ ਕਿਹਾ,‘‘ਅੱਜ ਦੇਸ਼ ਦੀ ਜੋ ਹਾਲਤ ਹੋ ਗਈ ਹੈ ਉਸ ਨੂੰ ਦੇਖ ਕੇ ਪੂਰਾ ਦੇਸ਼ ਰੋ ਰਿਹਾ ਹੈ। ਅਸੀਂ ਜੈ ਜਵਾਨ, ਜੈ ਕਿਸਾਨ ਤੇ ਭਾਰਤ ਮਾਤਾ ਚਾਹੁੰਦੇ ਹਾਂ। ਇਹ ਸਾਡਾ ਸੰਵਿਧਾਨਕ ਹੱਕ ਹੈ, ਪਰ ਇਹ ਸਰਕਾਰ ਸਾਡੇ ਤੋਂ ਇਹ ਲੋਕਤੰਤਰੀ ਹੱਕ ਖੋਹਣਾ ਚਾਹੁੰਦੀ ਹੈ। ਬੱਚੇ ਫ਼ੌਜ ਵਿੱਚ ਭਰਤੀ ਹੋ ਕੇ ਦੇਸ਼ ਲਈ ਸ਼ਹੀਦ ਬਣਨਾ ਚਾਹੁੰਦੇ ਹਨ, ਪਰ ਸਰਕਾਰ ਉਨ੍ਹਾਂ ਤੋਂ ਇਹ ਮੌਕਾ ਖੋਹਣਾ ਚਾਹੁੰਦੀ ਹੈ।''ਜਦੋਂ ਪੁਲਸ ਮੁਲਾਜ਼ਮਾਂ ਨੇ ਅਲਕਾ ਲਾਂਬਾ ਨੂੰ ਉਠਾਉਣ ਦੀ ਕੋਸ਼ਿਸ਼ ਕੀਤੀ ਤਾਂ ਉਸ ਦਾ ਪੁਲਸ ਨਾਲ ਝਗੜਾ ਹੋ ਗਿਆ। ਇਸ ਦੌਰਾਨ ਛੱਤੀਸਗੜ੍ਹ ਦੇ ਮੁੱਖ ਮੰਤਰੀ ਭੁਪੇਸ਼ ਬਘੇਲ ਵਰਕਰਾਂ ਨਾਲ ਸੜਕ ਉੱਤੇ ਬੈਠ ਗਏ ਅਤੇ ਨਾਅਰੇਬਾਜ਼ੀ ਕੀਤੀ। ਪੁਲਸ ਨੇ ਕਈ ਕਾਰਕੁੰਨਾਂ ਨੂੰ ਹਿਰਾਸਤ ਵਿੱਚ ਲੈ ਕੇ ਥਾਣਿਆਂ ਵਿੱਚ ਭੇਜ ਦਿੱਤਾ।

 
Have something to say? Post your comment
ਹੋਰ ਭਾਰਤ ਖ਼ਬਰਾਂ
ਗੋਵਿੰਦਾ ਵੀ ਸਿਆਸਤ 'ਚ ਉਤਰੇ, ਸਿ਼ਵ ਸੈਨਾ ਸਿ਼ੰਦੇ 'ਚ ਹੋਏ ਸ਼ਾਮਿਲ ਜੇ ਲੋੜ ਪਈ ਤਾਂ ਅਗਨੀਵੀਰ ਯੋਜਨਾ 'ਚ ਬਦਲਾਅ ਕਰਾਂਗੇ : ਰਾਜਨਾਥ ਸਿੰਘ ਦੇਸ਼ ਦੀਆਂ ਅਮੀਰ ਔਰਤਾਂ ਵਿਚੋਂ ਸਭ ਤੋਂ ਅਮੀਰ ਔਰਤ ਸਾਵਿਤਰੀ ਜਿੰਦਲ ਭਾਜਪਾ `ਚ ਹੋਏ ਸ਼ਾਮਲ ਨਹੀਂ ਦਿਖਾਵਾਂਗੇ ਗੁੰਮਰਾਹਕੁੰਨ ਇਸ਼ਤਿਹਾਰ, ਪਤੰਜਲੀ ਨੇ ਸੁਪਰੀਮ ਕੋਰਟ ਤੋਂ ਮੰਗੀ ਮੁਆਫੀ ਈਡੀ ਨੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੂੰ ਕੀਤਾ ਗ੍ਰਿਫ਼ਤਾਰ ਸੁਪਰੀਮ ਕੋਰਟ ਨੇ ਕੀਤਾ ਬਾਬਾ ਰਾਮਦੇਵ ਅਤੇ ਆਚਾਰੀਆ ਬਾਲਕ੍ਰਿਸ਼ਨ ਨੂੰ ਨੋਟਿਸ ਜਾਰੀ, ਪੁੱਛਿਆ, ਮਾਣਹਾਨੀ ਦੀ ਕਾਰਵਾਈ ਕਿਉਂ ਨਾ ਕੀਤੀ ਜਾਵੇੇ ਨੌਜਵਾਨ ਵਿਗਿਆਨਕਾਂ ਲਈ ਕੁਰੂਕਸ਼ੇਤਰ ਯੂਨੀਵਰਸਿਟੀ ਨੇ ਰਾਜੀਬ ਗੋਇਲ ਪੁਰਸਕਾਰ ਦਾ ਕੀਤਾ ਐਲਾਨ ਝਾਰਖੰਡ ਦੇ ਸਾਬਕਾ ਮੁੱਖ ਮੰਤਰੀ ਹੇਮੰਤ ਸੋਰੇਨ ਦੀ ਭਾਬੀ ਸੀਤਾ ਸੋਰੇਨ ਭਾਜਪਾ `ਚ ਸ਼ਾਮਲ ਸੀਏਏ ਖਿਲਾਫ ਅਰਵਿੰਦ ਕੇਜਰੀਵਾਲ ਫਿਰ ਬੋਲੇ: ਦੇਸ਼ ਦੇ ਟੈਕਸ ਦਾ ਪੈਸਾ ਪਾਕਿਸਤਾਨੀਆਂ 'ਤੇ ਖਰਚ ਨਹੀਂ ਹੋਣ ਦੇਵਾਂਗੇ ਦਰਭੰਗਾ ਸਰਹੱਦ 'ਤੇ 8.65 ਕਰੋੜ ਰੁਪਏ ਦੀ ਕੀਮਤ ਦਾ 13.27 ਕਿਲੋ ਸੋਨਾ ਕਾਰ ਵਿਚੋਂ ਮਿਲਿਆ