Welcome to Canadian Punjabi Post
Follow us on

18

April 2024
ਬ੍ਰੈਕਿੰਗ ਖ਼ਬਰਾਂ :
ਅਮਰੀਕਾ ਵਿਚ ਹੋਈ ਗੋਲੀਬਾਰੀ ਵਿਚ 2 ਪੁਲਿਸ ਅਫਸਰਾਂ ਦੀ ਮੌਤ, ਮੁਕਾਬਲੇ ਵਿਚ ਇਕ ਸ਼ੱਕੀ ਹਮਲਾਵਰ ਵੀ ਮਾਰਿਆ ਗਿਆਭਾਰਤੀ ਮੂਲ ਦੀ ਰਿਧੀ ਪਟੇਲ ਕੌਂਸਲ ਮੈਂਬਰਾਂ ਤੇ ਮੇਅਰ ਨੂੰ ਧਮਕੀਆਂ ਦੇਣ ਦੇ ਮਾਮਲੇ ਵਿਚ ਗ੍ਰਿਫਤਾਰਚੋਣ ਜ਼ਾਬਤਾ ਲਾਗੂ ਹੋਣ ਤੋਂ ਬਾਅਦ ਪੰਜਾਬ ਵਿੱਚ 243.95 ਕਰੋੜ ਦੀ ਨਕਦੀ, ਸ਼ਰਾਬ, ਡਰੱਗਜ਼ ਅਤੇ ਹੋਰ ਕੀਮਤੀ ਵਸਤਾਂ ਜ਼ਬਤ : ਸਿਬਿਨ ਸੀਕਰਮਜੀਤ ਅਨਮੋਲ ਨੇ ਰਾਮ ਨੌਮੀ ਮੌਕੇ ਮੋਗਾ ਦੇ ਪਾਠਸ਼ਾਲਾ ਮੰਦਰ ਵਿਖੇ ਟੇਕਿਆ ਮੱਥਾਬਾਲ ਭਿੱਖਿਆ ਦੇ ਖਾਤਮੇ ਲਈ ਪ੍ਰਸ਼ਾਸਨ ਹਰ ਸੰਭਵ ਯਤਨ ਕਰੇਡਿਪਟੀ ਕਮਿਸ਼ਨਰ ਵੱਲੋਂ ਸਕੂਲੀ ਮੁਖੀਆਂ ਨੂੰ ਨਿਰਦੇਸ਼, ਵਿਦਿਆਰਥੀਆਂ ਦੀ ਸੁਰੱਖਿਆ ਲਈ 'ਸੇਫ਼ ਸਕੂਲ ਵਾਹਨ ਪਾਲਿਸੀ' ਦੀ ਸਖ਼ਤੀ ਨਾਲ ਪਾਲਣਾ ਯਕੀਨੀ ਬਣਾਈ ਜਾਵੇਡਿਪਟੀ ਕਮਿਸ਼ਨਰ ਵੱਲੋਂ ਗਿੱਲ ਰੋਡ ਦਾਣਾ ਮੰਡੀ `ਚ ਅਚਨਚੇਤ ਨਿਰੀਖਣਲੰਡਨ 'ਚ ਵੀਜ਼ਾ ਸ਼ਰਤਾਂ ਦੀ ਉਲੰਘਣਾ ਕਰਕੇ ਗੈਰ-ਕਾਨੂੰਨੀ ਕਾਰੋਬਾਰ ਕਰਨ ਦੇ ਮਾਮਲੇ `ਚ 12 ਭਾਰਤੀ ਗ੍ਰਿਫ਼ਤਾਰ
 
ਭਾਰਤ

ਸੀ ਐਮ ਭੁਪੇਸ਼ ਬਘੇਲ ਦਾ ਦੋਸ਼: ਛੱਤੀਸਗੜ੍ਹ ਸਰਕਾਰ ਨੂੰ ਅਸਥਿਰ ਕਰਨ ਦੀ ਕੋਸ਼ਿਸ਼ ਕੀਤੀ ਜਾ ਰਹੀ ਹੈ

June 22, 2022 04:20 PM

* ਫ਼ੋਨ ਟੈਪਿੰਗ ਦਾ ਵੀ ਇਲਜ਼ਾਮ ਲਾਇਆ

ਰਾਏਪੁਰ, 22 ਜੂਨ (ਪੋਸਟ ਬਿਊਰੋ)- ਛੱਤੀਸਗੜ੍ਹ ਦੇ ਮੁੱਖ ਮੰਤਰੀ ਭੁਪੇਸ਼ ਬਘੇਲ ਨੇ ਕੇਂਦਰ ਸਰਕਾਰ ਉੱਤੇ ਫ਼ੋਨ ਟੈਪ ਕਰਨ ਅਤੇ ਸੂਬਾ ਸਰਕਾਰ ਨੂੰ ਅਸਥਿਰ ਕਰਨ ਦੀ ਕੋਸ਼ਿਸ਼ ਕਰਨ ਦੇ ਗੰਭੀਰ ਦੋਸ਼ ਲਾਏ ਹਨ।
ਕੱਲ੍ਹ ਕਾਂਗਰਸ ਦੇ ਅਹੁਦੇਦਾਰਾਂ ਅਤੇ ਵਰਕਰਾਂ ਨਾਲ ਨਵੀਂ ਦਿੱਲੀ ਦੇ ਕਾਂਗਰਸ ਹੈਡਕੁਆਰਟਰ ਤੋਂ ਈ ਡੀ ਦਫ਼ਤਰ ਤਕ ਰੋਸ ਮਾਰਚ ਅਤੇ ਧਰਨੇ ਪ੍ਰਦਰਸ਼ਨ ਵਿੱਚ ਸ਼ਮੂਲੀਅਤ ਪਿੱਛੋਂ ਪੱਤਰਕਾਰਾਂ ਨਾਲ ਗੱਲਬਾਤ ਦੌਰਾਨਬਘੇਲ ਨੇ ਕੇਂਦਰ ਸਰਕਾਰ ਉੱਤੇ ਇਹ ਦੋਸ਼ ਲਾਏ। ਉਸ ਨੇ ਕਿਹਾ ਕਿ ਰਾਜਸਥਾਨ ਦੇ ਮੁੱਖ ਮੰਤਰੀ ਅਸ਼ੋਕ ਗਹਿਲੋਤ ਦੇ ਭਰਾ ਉੱਤੇ ਸੀ ਬੀ ਆਈ ਦੀ ਛਾਪੇਮਾਰੀ ਹੋਈ। ਫਿਰ ਮੈਨੂੰ ਸੂਚਨਾ ਮਿਲੀ ਹੈ ਕਿ ਛੱਤੀਸਗੜ੍ਹ ਵਿੱਚ ਗੈਰ-ਕਾਨੂੰਨੀ ਫ਼ੋਨ ਟੈਪਿੰਗ ਹੋ ਰਹੀ ਹੈ। ਅਗਲੀ ਵਾਰੀ ਛੱਤੀਸਗੜ੍ਹ ਦੀ ਹੈ। ਕੇਂਦਰ ਸਰਕਾਰ ਰਾਜਸਥਾਨ ਅਤੇ ਛੱਤੀਸਗ਼ੜ੍ਹ ਦੀਆਂ ਸਰਕਾਰਾਂ ਨੂੰ ਅਸਥਿਰ ਕਰਨ ਦੀ ਕੋਸ਼ਿਸ਼ ਕਰ ਰਹੀ ਹੈ।ਉਨ੍ਹਾਂ ਇਹ ਵੀ ਕਿਹਾ ਕਿ ਦੇਸ਼ ਦੇ ਨੌਜਵਾਨ ਅਗਨੀਪਥ ਯੋਜਨਾ ਤੋਂ ਨਾਰਾਜ਼ ਹਨ। ਇਹ ਸਕੀਮ ਦੇਸ਼ ਦੇ ਹਿੱਤ ਵਿੱਚ ਨਹੀਂ। ਇਸ ਨੂੰ ਵਾਪਸ ਲੈਣਾ ਚਾਹੀਦਾ ਹੈ। ਬਘੇਲ ਨੇ ਕਿਹਾ ਕਿ ਚਾਰ ਸਾਲ ਬਾਅਦ ਸੇਵਾਮੁਕਤ ਨੌਜਵਾਨਾਂ ਨੂੰ ਭਾਜਪਾ ਆਪਣੇ ਦਫ਼ਤਰਾਂ ਵਿੱਚ ਚੌਕੀਦਾਰ ਰੱਖਣਾ ਚਾਹੁੰਦੀ ਹੈ।
ਰਾਜਸਥਾਨ ਦੇ ਮੁੱਖ ਮੰਤਰੀ ਅਸ਼ੋਕ ਗਹਿਲੋਤ ਨੇ ਮਹਾਰਾਸ਼ਟਰ ਦੇ ਮੌਜੂਦਾ ਸਿਆਸੀ ਹਾਲਤ ਨੂੰ ਭਾਜਪਾ ਦੀ ਇੱਕ ਸਾਜ਼ਿਸ਼ ਕਰਾਰ ਦਿੰਦੇ ਹੋਏ ਦਾਅਵਾ ਕੀਤਾ ਕਿ ਲੱਗਭਗ ਦੋ ਸਾਲ ਪਹਿਲਾਂ ਉਨ੍ਹਾਂ ਦੇ ਸੂਬੇ ਵਿੱਚ ਕਈ ਕਾਂਗਰਸ ਵਿਧਾਇਕਾਂ ਦੇ ਬਗਾਵਤ ਕਰਨ ਦੇ ਸਮੇਂ ਉਨ੍ਹਾਂ ਨਾਲ ਮੌਜੂਦ ਰਹੇ ਵਿਧਾਇਕਾਂ ਨੂੰ 10-10 ਕਰੋੜ ਰੁਪਏ ਦੀ ਪੇਸ਼ਕਸ਼ ਕੀਤੀ ਗਈ ਸੀ ਪਰ ਕੋਈ ਨਹੀਂ ਗਿਆ।ਉਨ੍ਹਾਂ ਜੁਲਾਈ, 2020 ਵਿੱਚ ਸਚਿਨ ਪਾਇਲਟ ਅਤੇ ਉਨ੍ਹਾਂ ਦੇ ਕੁਝ ਹਮਾਇਤੀ ਵਿਧਾਇਕਾਂ ਦੀ ਬਗਾਵਤ ਦੇ ਕਾਂਡ ਦਾ ਪ੍ਰਤੱਖ ਰੂਪ ਨਾਲ ਹਵਾਲਾ ਦਿੱਤਾ ਤੇ ਕਿਹਾ ਕਿ ਉਨ੍ਹਾਂ ਅਜਿਹਾ ਸੁਣਿਆ ਹੈ ਕਿ ਹੋਟਲ ਵਿੱਚ ਰਹਿਣ ਦੌਰਾਨ ਇਨ੍ਹਾਂ ਵਿਧਾਇਕਾਂ ਨੂੰ 10-10 ਕਰੋੜ ਰੁਪਏ ਵੰਡ ਵੀ ਦਿੱਤੇ ਗਏ ਸਨ।

 
Have something to say? Post your comment
ਹੋਰ ਭਾਰਤ ਖ਼ਬਰਾਂ
ਚੋਣ ਨਿਸ਼ਾਨ ਮਿਿਲਆ ਚੱਪਲ, ਗਲੇ 'ਚ ਚੱਪਲਾਂ ਦੀ ਮਾਲਾ ਪਾ ਕੇ ਵੋਟ ਮੰਗ ਰਿਹਾ ਲੋਕ ਸਭਾ ਉਮੀਦਵਾਰ ਈਡੀ ਨੇ ਦਿੱਲੀ ਅੰਤਰਰਾਸ਼ਟਰੀ ਏਅਰਪੋਰਟ ਤੋਂ 5 ਹਜ਼ਾਰ ਕਰੋੜ ਦੀ ਧੋਖਾਧੜੀ ਦਾ ਮੁਲਜ਼ਮ ਕੀਤਾ ਗ੍ਰਿਫਤਾਰ ਅੱਠ ਦਿਨਾਂ ਤੋਂ ਲਾਪਤਾ ਵਿਿਦਆਰਥਣ ਦਾ ਗਲਾ ਘੁੱਟ ਕੇ ਕਤਲ, ਮੁਲਜ਼ਮਾਂ ਵਿੱਚ ਕਾਲਜ ਦਾ ਦੋਸਤ ਵੀ ਸ਼ਾਮਲ ਅਵਾਰਾ ਕੁੱਤਿਆਂ ਨੇ ਦਰਗਾਹ ਕੋਲ ਬੈਠੀ ਲੜਕੀ ਨੂੰ ਬਣਾਇਆ ਸ਼ਿਕਾਰ, ਇਲਾਜ ਦੌਰਾਨ ਮੌਤ ਜਬਲਪੁਰ ਵਿੱਚ ਪੀਐਮ ਮੋਦੀ ਦੇ ਰੋਡ ਸ਼ੋਅ ਦੌਰਾਨ ਡਿੱਗੀ ਸਟੇਜ, ਔਰਤਾਂ ਤੇ ਬੱਚਿਆਂ ਸਣੇ 10 ਤੋਂ ਵੱਧ ਜ਼ਖ਼ਮੀ ਕੇਜਰੀਵਾਲ ਨੂੰ ਮੁੱਖ ਮੰਤਰੀ ਅਹੁਦੇ ਤੋਂ ਹਟਾਉਣ ਦੀ ਪਟੀਸ਼ਨ ਖਾਰਜ, ਸੰਕਟ ਦੀ ਸਥਿਤੀ ਵਿਚ ਰਾਸ਼ਟਰਪਤੀ ਲੈਣ ਫੈਸਲਾ ਭਾਰਤੀ ਫੌਜ ਨੇ ਜੰਮੂ ਦੇ ਉੜੀ ਸੈਕਟਰ 'ਚ ਘੁਸਪੈਠ ਦੀ ਕੋਸ਼ਿਸ਼ ਨੂੰ ਨਾਕਾਮ ਕਰ ਦਿੱਤਾ, ਇਕ ਅੱਤਵਾਦੀ ਮਾਰਿਆ ਹਿਮਾਚਲ ਪ੍ਰਦੇਸ਼ ਦੇ ਛੇ ਜ਼ਿਿਲ੍ਹਆਂ ਵਿੱਚ ਲੱਗੇ ਭੂਚਾਲ ਦੇ ਝਟਕੇ, 5.3 ਰਹੀ ਤੀਬਰਤਾ ਇੰਦੌਰ 'ਚ ਪ੍ਰੇਮੀ ਨੇ ਲੜਕੀ ਤੇ ਉਸ ਦੇ ਭਰਾ ਨੂੰ ਮਾਰੀ ਗੋਲੀ, ਖੁਦ ਨੂੰ ਵੀ ਉਡਾ ਲਿਆ ਰਿਸ਼ਵਤ ਲੈਣ ਦੇ ਦੋਸ਼ 'ਚ ਸਰਕਾਰੀ ਸਹਾਇਕ ਡਰੱਗ ਕੰਟਰੋਲਰ ਸਮੇਤ ਤਿੰਨ ਕਾਬੂ, ਵੱਡੀ ਨਕਦੀ ਬਰਾਮਦ