Welcome to Canadian Punjabi Post
Follow us on

26

April 2024
ਬ੍ਰੈਕਿੰਗ ਖ਼ਬਰਾਂ :
ਮੁੱਖ ਸਕੱਤਰ ਅਨੁਰਾਗ ਵਰਮਾ ਵੱਲੋਂ ਖੰਨਾ ਅਨਾਜ ਮੰਡੀ ਦਾ ਦੌਰਾ, ਕਣਕ ਦੇ ਖਰੀਦ ਪ੍ਰਬੰਧਾਂ ਦਾ ਲਿਆ ਜਾਇਜ਼ਾਮੁੱਖ ਮੰਤਰੀ ਭਗਵੰਤ ਮਾਨ ਨੇ ਪਵਿੱਤਰ ਨਗਰੀ ਅੰਮ੍ਰਿਤਸਰ ਦੇ ਧਾਰਮਿਕ ਸਥਾਨਾਂ 'ਤੇ ਟੇਕਿਆ ਮੱਥਾਰਾਜੂ ਸ਼ੂਟਰ ਫਰਾਰ ਮਾਮਲਾ: ਪੰਜਾਬ ਪੁਲਿਸ ਨੇ ਫਰਾਰ ਗੈਂਗਸਟਰ ਤੇ ਉਸ ਦੇ 10 ਗੁਰਗਿਆਂ ਨੂੰ ਪੰਜਾਬ ਤੇ ਜੰਮੂ-ਕਸ਼ਮੀਰ ਦੇ ਵੱਖ-ਵੱਖ ਹਿੱਸਿਆਂ ਤੋਂ ਕੀਤਾ ਗਿ੍ਰਫ਼ਤਾਰਇੰਟਰਨੈਸ਼ਨਲ ਸਟੂਡੈਂਟਸ ਦੇ ਭਵਿੱਖ ਨੂੰ ਲੈ ਕੇ ਸਿੱਖ ਜਥੇਬੰਦੀਆਂ ਨੇ ਪ੍ਰਗਟਾਈ ਚਿੰਤਾਆਸਟ੍ਰੇਲੀਆ ਦੇ ਤੱਟ 'ਤੇ ਫਸੀਆਂ 160 ਪਾਇਲਟ ਵ੍ਹੇਲ ਮੱਛੀਆਂ, 29 ਦੀ ਹੋਈ ਮੌਤ, 130 ਨੂੰ ਬਚਾਇਆਬੰਗਲਾਦੇਸ਼ ਸਾਡੇ ਤੋਂ ਅੱਗੇ ਨਿਕਲ ਗਿਆ ਹੈ : ਸ਼ਾਹਬਾਜ਼ ਸ਼ਰੀਫਅੰਮ੍ਰਿਤਸਰ ਵਿੱਚ ਮਾਨ ਨੇ ਕਿਹਾ: ਮਾਝੇ ਦੇ ਲੋਕ ਜਦੋਂ ਮਨ ਬਣਾ ਲੈਂਦੇ ਹਨ ਤਾਂ ਫੇਰ ਬਦਲਦੇ ਨਹੀਂ, ਇਸ ਵਾਰ 'ਆਪ' ਨੂੰ ਜਿਤਾਉਣ ਦਾ ਪੂਰਾ ਮਨ ਬਣਾ ਲਿਆ ਹੈਜ਼ਮੀਨ ਦੇ ਇੰਤਕਾਲ ਬਦਲੇ 10,000 ਰੁਪਏ ਰਿਸ਼ਵਤ ਲੈਂਦਾ ਪਟਵਾਰੀ ਵਿਜੀਲੈਂਸ ਬਿਊਰੋ ਵੱਲੋਂ ਕਾਬੂ
 
ਪੰਜਾਬ

ਫੜੇ ਗਏ ਆਈ ਏ ਐਸ ਅਫਸਰ ਸੰਜੇ ਪੋਪਲੀ ਅਤੇ ਸਾਥੀ ਦਾ ਚਾਰ ਦਿਨਾ ਪੁਲਸ ਰਿਮਾਂਡ

June 22, 2022 09:33 PM

* 7.30 ਕਰੋੜ ਦੇ ਟੈਂਡਰ ਵਿੱਚੋਂ ਮੰਗਿਆ 1 ਫ਼ੀਸਦੀ ਕਮਿਸ਼ਨ


ਐਸ ਏ ਐਸ ਨਗਰ, 22 ਜੂਨ (ਪੋਸਟ ਬਿਊਰੋ)- ਪੰਜਾਬ ਵਿਜੀਲੈਂਸ ਬਿਊਰੋ ਨੇ ਨਵਾਂਸ਼ਹਿਰ ਵਿਖੇ ਸੀਵਰੇਜ ਪਾਈਪ ਲਾਈਨ ਪਾਉਣ ਦੇ ਟੈਂਡਰਾਂ ਨੂੰ ਮਨਜ਼ੂਰੀ ਦੇਣ ਲਈ ਰਿਸ਼ਵਤ ਵਜੋਂ 1 ਫ਼ੀਸਦੀ ਕਮਿਸ਼ਨ ਦੀ ਮੰਗਣ ਦੇ ਦੋਸ਼ ਵਿੱਚ ਆਈ ਏ ਐਸ ਅਧਿਕਾਰੀ ਸੰਜੇ ਪੋਪਲੀ ਨੂੰ ਗ਼੍ਰਿਫ਼ਤਾਰ ਕੀਤਾ ਹੈ। ਉਸ ਦੇ ਸਾਥੀ ਸੰਦੀਪ ਵਤਸ ਨੂੰ ਵੀ ਜਲੰਧਰ ਤੋਂ ਗ਼੍ਰਿਫ਼ਤਾਰ ਕੀਤਾ ਗਿਆ ਹੈ, ਜਿਸ ਤੋਂ ਬਾਅਦ ਸੰਜੇ ਪੋਪਲੀ ਤੇ ਸੰਦੀਪ ਵਤਸ ਨੂੰ ਡਿਊਟੀ ਮੈਜਿਸਟ੍ਰੇਟ ਸੋਨਾਲੀ ਦੀ ਅਦਾਲਤ ਵਿੱਚ ਪੇਸ਼ ਕੀਤਾ ਗਿਆ, ਜਿੱਥੋਂ ਉਨ੍ਹਾਂ ਨੂੰ ਚਾਰ ਦਿਨ ਦੇ ਪੁਲਸ ਰਿਮਾਂਡ ਉੱਤੇ ਭੇਜ ਦਿੱਤਾ ਗਿਆ ਹੈ।
ਮਿਲੀ ਜਾਣਕਾਰੀ ਅਨੁਸਾਰ ਕਰਨਾਲ (ਹਰਿਆਣਾ) ਦੇ ਵਾਸੀ ਸੰਜੇ ਕੁਮਾਰ,ਜਿਹੜਾ ਸਰਕਾਰੀ ਠੇਕੇਦਾਰ ਹੈ, ਨੇ ਭਿ੍ਰਸ਼ਟਾਚਾਰ ਵਿਰੋਧੀ ਹੈਲਪਲਾਈਨ ਰਾਹੀਂ ਦਰਜ ਕਰਵਾਈ ਸ਼ਿਕਾਇਤ ਵਿੱਚ ਕਿਹਾ ਕਿ ਸੰਜੇ ਪੋਪਲੀ ਆਈ ਏ ਐਸ ਅਫਸਰ ਜਦੋਂ ਮੁੱਖ ਕਾਰਜਕਾਰੀ ਅਧਿਕਾਰੀ (ਸੀ ਈ ਓ) ਪੰਜਾਬ ਜਲ ਸਪਲਾਈ ਤੇ ਸੀਵਰੇਜ ਬੋਰਡ ਸਨ ਤਾਂ ਉਸ ਨੇ ਆਪਣੇ ਸਹਾਇਕ ਸੈਕਟਰੀ ਸੰਦੀਪ ਵਤਸ ਦੀ ਮਿਲੀਭਗਤ ਨਾਲ 7.30 ਕਰੋੜ ਰੁਪਏ ਦੇ ਟੈਂਡਰ ਕਲੀਅਰ ਕਰਨ ਲਈ ਰਿਸ਼ਵਤ ਮੰਗੀ ਸੀ। 12 ਜਨਵਰੀ 2022 ਨੂੰ ਸੰਦੀਪ ਵਤਸ ਦੇ ਵੱਟਸਐਪ ਤੋਂ ਉਸ ਨੂੰ ਆਈਕਾਲ ਵਿੱਚ ਸੰਜੇ ਪੋਪਲੀ ਵੱਲੋਂ ਟੈਂਡਰ ਅਲਾਟਮੈਂਟ ਲਈ ਸੱਤ ਲੱਖ ਰੁਪਏ (7 ਕਰੋੜ ਰੁਪਏ ਦੇ ਪ੍ਰਾਜੈਕਟ ਦਾ 1 ਫ਼ੀਸਦੀ) ਦੀ ਰਿਸ਼ਵਤ ਮੰਗੀ ਗਈ। ਉਸ ਨੇ ਡਰ ਕੇ ਆਪਣੇ ਪੀ ਐਨ ਬੀ ਖਾਤੇਤੋਂ 3.5 ਲੱਖ ਰੁਪਏ ਕਢਵਾ ਕੇ ਸੈਕਟਰ-20 ਚੰਡੀਗ਼ੜ੍ਹ ਵਿਖੇ ਇੱਕ ਕਾਰ ਵਿੱਚ ਸੰਦੀਪ ਵਤਸ ਨੂੰ ਦੇ ਦਿੱਤੇ। ਉਸ ਨੇ ਦੱਸਿਆ ਕਿ ਰਕਮ ਲੈਣ ਪਿੱਛੋਂ ਸੰਦੀਪ ਵਤਸ ਨੇ ਸੰਜੇ ਪੋਪਲੀ ਨੂੰ ਉਸ ਦੇ ਵੱਟਸਐਪ ਨੰਬਰ ਉੱਤੇ ਕਾਲ ਕਰਨ ਦੀ ਪੁਸ਼ਟੀ ਕੀਤੀ ਤੇ ਆਪਣੇ ਲਈ 5000 ਰੁਪਏ ਲਏ।
ਸ਼ਿਕਾਇਤਕਰਤਾ ਨੇ ਸਾਰੀ ਗੱਲਬਾਤ ਦੀ ਵੀਡੀਓ ਰਿਕਾਰਡਿੰਗ ਬਣਾ ਕੇ ਵਿਜੀਲੈਂਸ ਬਿਊਰੋ ਨੂੰ ਦੇ ਦਿੱਤੀ। ਉਧਰ ਵਿਜੀਲੈਂਸ ਬਿਊਰੋ ਦੇ ਬੁਲਾਰੇ ਨੇ ਦੱਸਿਆ ਕਿ ਸੰਜੇ ਕੁਮਾਰ ਦੇ ਬਿਆਨਾਂ ਦੇ ਨਾਲ ਉਸ ਵੱਲੋਂ ਪੇਸ਼ ਕੀਤੇ ਵੀਡੀਓ ਸਬੂਤਾਂ ਦੇ ਆਧਾਰ ਉੱਤੇ ਆਈ ਏ ਐਸ ਸੰਜੇ ਪੋਪਲੀ ਅਤੇ ਸੰਦੀਪ ਵਸਤ ਵਿਰੁੱਧ ਟੈਂਡਰ ਅਲਾਟ ਕਰਨ ਬਦਲੇ 1 ਫ਼ੀਸਦੀ ਰਿਸ਼ਵਤ ਮੰਗਣ ਤੇ 3.50 ਲੱਖ ਰੁਪਏ ਪ੍ਰਾਪਤ ਕਰਨ ਦੇ ਦੋਸ਼ ਹੇਠ ਕੇਸ ਦਰਜ ਕੀਤਾ ਗਿਆ ਹੈ।

 

 
Have something to say? Post your comment
ਹੋਰ ਪੰਜਾਬ ਖ਼ਬਰਾਂ
ਮੁੱਖ ਸਕੱਤਰ ਅਨੁਰਾਗ ਵਰਮਾ ਵੱਲੋਂ ਖੰਨਾ ਅਨਾਜ ਮੰਡੀ ਦਾ ਦੌਰਾ, ਕਣਕ ਦੇ ਖਰੀਦ ਪ੍ਰਬੰਧਾਂ ਦਾ ਲਿਆ ਜਾਇਜ਼ਾ ਮੁੱਖ ਮੰਤਰੀ ਭਗਵੰਤ ਮਾਨ ਨੇ ਪਵਿੱਤਰ ਨਗਰੀ ਅੰਮ੍ਰਿਤਸਰ ਦੇ ਧਾਰਮਿਕ ਸਥਾਨਾਂ 'ਤੇ ਟੇਕਿਆ ਮੱਥਾ ਰਾਜੂ ਸ਼ੂਟਰ ਫਰਾਰ ਮਾਮਲਾ: ਪੰਜਾਬ ਪੁਲਿਸ ਨੇ ਫਰਾਰ ਗੈਂਗਸਟਰ ਤੇ ਉਸ ਦੇ 10 ਗੁਰਗਿਆਂ ਨੂੰ ਪੰਜਾਬ ਤੇ ਜੰਮੂ-ਕਸ਼ਮੀਰ ਦੇ ਵੱਖ-ਵੱਖ ਹਿੱਸਿਆਂ ਤੋਂ ਕੀਤਾ ਗਿ੍ਰਫ਼ਤਾਰ ਸ਼ਹਿਬਜਾਦਾ ਅਜੀਤ ਸਿੰਘ ਨਗਰ ਦੇ ਵੋਟਰ ਸ਼ਾਖਰਤਾ ਕਲੱਬ ਦੀ ਸਰਗਰਮ ਭਾਗੀਦਾਰੀ ਨਾਲ ਵੋਟਰ ਜਾਗਰੂਕਤਾ ਮੁਹਿੰਮ ਹੋਈ ਤੇਜ਼ ਅੰਮ੍ਰਿਤਸਰ ਵਿੱਚ ਮਾਨ ਨੇ ਕਿਹਾ: ਮਾਝੇ ਦੇ ਲੋਕ ਜਦੋਂ ਮਨ ਬਣਾ ਲੈਂਦੇ ਹਨ ਤਾਂ ਫੇਰ ਬਦਲਦੇ ਨਹੀਂ, ਇਸ ਵਾਰ 'ਆਪ' ਨੂੰ ਜਿਤਾਉਣ ਦਾ ਪੂਰਾ ਮਨ ਬਣਾ ਲਿਆ ਹੈ ਅਦਾਰਾ ਲੋਹਮਣੀ ਤੇ ਅੰਤਰਾਸ਼ਟਰੀ ਪਾਠਕ ਮੰਚ ਵੱਲੋ ਸ੍ਰੀਮਤੀ ਨਛੱਤਰ ਕੌਰ ਗਿੱਲ ਦੀ ਯਾਦ ਵਿਚ ਸਲਾਨਾ ਸਮਾਗਮ 20,000 ਰੁਪਏ ਰਿਸ਼ਵਤ ਲੈਂਦਾ ਸੀਨੀਅਰ ਸਹਾਇਕ ਵਿਜੀਲੈਂਸ ਬਿਊਰੋ ਵੱਲੋਂ ਕਾਬੂ ਜ਼ਮੀਨ ਦੇ ਇੰਤਕਾਲ ਬਦਲੇ 10,000 ਰੁਪਏ ਰਿਸ਼ਵਤ ਲੈਂਦਾ ਪਟਵਾਰੀ ਵਿਜੀਲੈਂਸ ਬਿਊਰੋ ਵੱਲੋਂ ਕਾਬੂ ਮੋਹਾਲੀ ਵਿਚ ਪੰਜਾਬੀ ਸੁਪਰਸਟਾਰ ਜੱਸੀ ਗਿੱਲ ਨੇ ਟ੍ਰਾਈਸਿਟੀ ਨਿਵਾਸੀਆਂ ਨਾਲ ਕੀਤੀ ਮੁਲਾਕਾਤ ਗੁਰਦੁਆਰਾ ਸ੍ਰੀ ਨਾਨਕ ਮਤਾ ਸਾਹਿਬ ਦੀ ਪ੍ਰਬੰਧਕ ਕਮੇਟੀ ਨੂੰ ਤੰਗ ਪ੍ਰੇਸ਼ਾਨ ਨਾ ਕਰੇ ਉਤਰਾਖੰਡ ਸਰਕਾਰ : ਐਡਵੋਕੇਟ ਧਾਮੀ