Welcome to Canadian Punjabi Post
Follow us on

20

April 2024
ਬ੍ਰੈਕਿੰਗ ਖ਼ਬਰਾਂ :
ਪੰਜਾਬ ਸਕੂਲ ਸਿੱਖਿਆ ਬੋਰਡ ਵੱਲੋਂ ਐਲਾਨੇ ਗਏ 10ਵੀਂ ਕਲਾਸ ਦੇ ਨਤੀਜਿਆਂ ਵਿਚ ਫਿ਼ਰੋਜ਼ਪੁਰ ਜਿ਼ਲ੍ਹੇ ਦੇ 17 ਵਿਦਿਆਰਥੀ ਮੈਰਿਟ ਵਿੱਚਅਮਰੀਕਾ ਵਿਚ ਹੋਈ ਗੋਲੀਬਾਰੀ ਵਿਚ 2 ਪੁਲਿਸ ਅਫਸਰਾਂ ਦੀ ਮੌਤ, ਮੁਕਾਬਲੇ ਵਿਚ ਇਕ ਸ਼ੱਕੀ ਹਮਲਾਵਰ ਵੀ ਮਾਰਿਆ ਗਿਆਭਾਰਤੀ ਮੂਲ ਦੀ ਰਿਧੀ ਪਟੇਲ ਕੌਂਸਲ ਮੈਂਬਰਾਂ ਤੇ ਮੇਅਰ ਨੂੰ ਧਮਕੀਆਂ ਦੇਣ ਦੇ ਮਾਮਲੇ ਵਿਚ ਗ੍ਰਿਫਤਾਰਚੋਣ ਜ਼ਾਬਤਾ ਲਾਗੂ ਹੋਣ ਤੋਂ ਬਾਅਦ ਪੰਜਾਬ ਵਿੱਚ 243.95 ਕਰੋੜ ਦੀ ਨਕਦੀ, ਸ਼ਰਾਬ, ਡਰੱਗਜ਼ ਅਤੇ ਹੋਰ ਕੀਮਤੀ ਵਸਤਾਂ ਜ਼ਬਤ : ਸਿਬਿਨ ਸੀਕਰਮਜੀਤ ਅਨਮੋਲ ਨੇ ਰਾਮ ਨੌਮੀ ਮੌਕੇ ਮੋਗਾ ਦੇ ਪਾਠਸ਼ਾਲਾ ਮੰਦਰ ਵਿਖੇ ਟੇਕਿਆ ਮੱਥਾਬਾਲ ਭਿੱਖਿਆ ਦੇ ਖਾਤਮੇ ਲਈ ਪ੍ਰਸ਼ਾਸਨ ਹਰ ਸੰਭਵ ਯਤਨ ਕਰੇਡਿਪਟੀ ਕਮਿਸ਼ਨਰ ਵੱਲੋਂ ਸਕੂਲੀ ਮੁਖੀਆਂ ਨੂੰ ਨਿਰਦੇਸ਼, ਵਿਦਿਆਰਥੀਆਂ ਦੀ ਸੁਰੱਖਿਆ ਲਈ 'ਸੇਫ਼ ਸਕੂਲ ਵਾਹਨ ਪਾਲਿਸੀ' ਦੀ ਸਖ਼ਤੀ ਨਾਲ ਪਾਲਣਾ ਯਕੀਨੀ ਬਣਾਈ ਜਾਵੇਡਿਪਟੀ ਕਮਿਸ਼ਨਰ ਵੱਲੋਂ ਗਿੱਲ ਰੋਡ ਦਾਣਾ ਮੰਡੀ `ਚ ਅਚਨਚੇਤ ਨਿਰੀਖਣ
 
ਅੰਤਰਰਾਸ਼ਟਰੀ

ਭਾਰਤੀ ਮੂਲ ਦੀ ਡਾ. ਆਰਤੀ ਪ੍ਰਭਾਕਰ ਅਮਰੀਕਾ ਦੇ ਰਾਸ਼ਟਰਪਤੀ ਦੀ ਪ੍ਰਮੁੱਖ ਵਿਗਿਆਨ ਸਲਾਹਕਾਰ ਬਣੀ

June 22, 2022 10:32 PM

ਵਾਸ਼ਿੰਗਟਨ, 22 ਜੂਨ, (ਪੋਸਟ ਬਿਊਰੋ)- ਅਮਰੀਕੀ ਰਾਸ਼ਟਰਪਤੀ ਜੋਅ ਬਾਇਡਨ ਨੇ ਭਾਰਤੀ ਮੂਲ ਦੀ ਡਾ. ਆਰਤੀ ਪ੍ਰਭਾਕਰ ਨੂੰ ਆਪਣਾ ਪ੍ਰਮੁੱਖ ਵਿਗਿਆਨ ਸਲਾਹਕਾਰ ਬਣਾਇਆ ਹੈ। ਸੈਨੇਟ ਤੋਂ ਡਾਕਟਰ ਆਰਤੀ (63) ਨੂੰ ਮੰਜ਼ੂਰੀ ਮਿਲ ਗਈ ਤਾਂ ਉਹ ਆਫਿਸ ਆਫ ਸਾਇੰਸ ਐਂਡ ਟੈਕਨਾਲੋਜੀ ਪਾਲਿਸੀ (ਓਐੱਸਟੀਪੀ) ਦੀ ਡਾਇਰੈਕਟਰ ਬਣਨ ਵਾਲੀ ਪਹਿਲੀ ਮਹਿਲਾ, ਪਰਵਾਸੀ ਜਾਂ ਗੈਰ-ਗੋਰੀ ਵਿਅਕਤੀ ਹੋਣਗੇ। ਬਾਇਡਨ ਪ੍ਰਸ਼ਾਸਨਵਿੱਚ ਨਾਮਜ਼ਦ ਕੀਤੀ ਜਾ ਰਹੀ ਉਹ ਉੱਚ ਪੜ੍ਹੀ ਲਿਖੀ ਭਾਰਤਵੰਸ਼ੀ ਹੈ, ਜਿਸ ਦੇ ਕੰਮ ਦੀ ਪ੍ਰਸੰਸਾ ਹੋ ਰਹੀ ਹੈ।
ਜੋਅ ਬਾਇਡਨ ਨੇ ਮੰਗਲਵਾਰ ਨੂੰ ਕਿਹਾ, 'ਡਾ. ਪ੍ਰਭਾਕਰ ਇੱਕ ਬਿਹਤਰੀਨ ਤੇ ਸਨਮਾਨਿਤ ਇੰਜੀਨੀਅਰ ਦੇ ਨਾਲ ਅਪਲਾਈਡ ਫਿਜਿ਼ਕਸ ਦੀ ਵਿਗਿਆਨੀ ਹਨ। ਉਹ ਸਾਡੀਆਂ ਆਸਾਂ ਨੂੰ ਅੱਗੇ ਵਧਾਉਣ, ਮੁਸ਼ਕਲ ਚੁਣੌਤੀਆਂ ਹੱਲ ਕਰਨ, ਅਸੰਭਵ ਨੂੰ ਸੰਭਵ ਬਣਾਉਣ ਤੇ ਵਿਗਿਆਨ, ਟੈਕਨਾਲੋਜੀ ਤੇ ਨਵੀਨੀਕਰਨ ਦਾ ਲਾਭ ਉਠਾਉਣ ਲਈ ਐੱਸਟੀ ਪੀ ਦੀ ਅਗਵਾਈ ਕਰਨਗੇ।' ਸੈਨੇਟ ਤੋਂ ਹਰੀ ਝੰਡੀ ਮਿਲਣ ਤੋਂ ਬਾਅਦ ਡਾ. ਆਰਤੀ ਓਐੱਸਟੀਪੀਵਿੱਚ ਐਰਿਕ ਲੈਂਡਰ ਦੀ ਥਾਂ ਲੈਣਗੇ। ਉਹ ਵਿਗਿਆਨ ਤੇ ਟੈਕਨਾਲੋਜੀ ਮਾਮਲਿਆਂਵਿੱਚ ਰਾਸ਼ਟਰਪਤੀ ਦੀ ਮੁੱਖ ਸਲਾਹਕਾਰ ਤੇ ਉਨ੍ਹਾਂ ਦੀ ਕੈਬਨਿਟ ਦੀ ਮੈਂਬਰ ਹੋਣਗੇ। ਡਾ. ਆਰਤੀ ਨੇ 1993ਵਿੱਚਓਦੋਂ ਦੇ ਰਾਸ਼ਟਰਪਤੀ ਬਿਲ ਕਲਿੰਟਨ ਦੇ ਪ੍ਰਸ਼ਾਸਨਵਿੱਚ ਰਾਸ਼ਟਰੀ ਸਟੈਂਡਰਡ ਤੇ ਟੈਕਨਾਲੋਜੀ ਇੰਸਟੀਚਿਊਟ (ਐੱਨਆਈਐੱਸਟੀ) ਦੀ ਮੁਖੀ ਵਜੋਂ ਕੰਮ ਕੀਤਾ। ਉਹ ਐੱਨਆਈਐੱਸਟੀ ਦੀ ਮੁਖੀ ਬਣੀ ਪਹਿਲੀ ਮਹਿਲਾ ਸਨ। 30 ਜੁਲਾਈ 2012 ਤੋਂ 20 ਜਨਵਰੀ 2017 ਤਕ ਰਾਸ਼ਟਰਪਤੀ ਬਰਾਕ ਓਬਾਮਾ ਦੇ ਰਾਜਵਿੱਚ ਉਹ ਡਿਫੈਂਸ ਐਡਵਾਂਸ ਰਿਸਰਚ ਪ੍ਰਰਾਜੈਕਟਸ ਏਜੰਸੀ (ਡੀਏਆਰਪੀਏ) ਦੀ ਡਾਇਰੈਕਟਰ ਰਹੀ ਹੈ। ਡਾ. ਆਰਤੀ ਦਾ ਜਨਮ ਦਿੱਲੀਵਿੱਚ ਹੋਇਆ ਤੇ ਤਿੰਨ ਸਾਲ ਦੀ ਉਮਰਵਿੱਚ ਅਮਰੀਕਾ ਚੱਲੀ ਗਈ ਸੀ।ਉਸ ਦੀ ਮੁੱਢਲੀ ਸਿੱਖਿਆ ਟੈਕਸਾਸਵਿੱਚ ਹੋਈ। ਕੈਲੀਫੋਰਨੀਆ ਇੰਸਟੀਚਿਊਟ ਆਫ ਟੈਕਨਾਲੋਜੀ ਤੋਂ ਅਪਲਾਇਡ ਫਿਜ਼ੀਕਸਵਿੱਚ ਪੀਐੱਚਡੀ ਕਰਨ ਵਾਲੀ ਉਹ ਪਹਿਲੀ ਮਹਿਲਾ ਹਨ।

 
Have something to say? Post your comment
ਹੋਰ ਅੰਤਰਰਾਸ਼ਟਰੀ ਖ਼ਬਰਾਂ
ਯੂ.ਏ.ਈ. ਸਮੇਤ 4 ਖਾੜੀ ਦੇਸ਼ਾਂ ਵਿਚ ਹੜ੍ਹ ਅਤੇ ਮੀਂਹ: ਮਾਰੂਥਲ ਖੇਤਰਾਂ ਵਿਚ ਇੱਕ ਦਿਨ ਵਿਚ 2 ਸਾਲ ਜਿੰਨਾ ਮੀਂਹ ਪ੍ਰਿੰਸ ਹੈਰੀ ਨੇ ਅਧਿਕਾਰਤ ਤੌਰ 'ਤੇ ਬ੍ਰਿਟੇਨ ਛੱਡਿਆ, ਆਪਣੇ ਪਤੇ ਵਿਚ ਕੈਲੀਫੋਰਨੀਆ ਦਾ ਪਤਾ ਲਿਖਵਾਇਆ ਸਟਾਕਟਨ ਕੈਲੀਫੋਰਨੀਆ ਦੇ ਇਤਿਹਾਸਿਕ ਗੁਰਦੁਆਰਾ ਸਾਹਿਬ ਵਿਖੇ ਵਿਸ਼ਾਲ ਨਗਰ ਕੀਰਤਨ ਕੱਢਿਆ ਅਮਰੀਕਾ ਦੇ ਸ਼ਿਕਾਗੋ ਸ਼ਹਿਰ ਵਿਚ ਹੋਈ ਗੋਲੀਬਾਰੀ `ਚ ਇਕ ਬੱਚੀ ਦੀ ਮੌਤ, 7 ਜ਼ਖਮੀ, ਜ਼ਖਮੀਆਂ ਵਿਚੋਂ 2 ਬੱਚਿਆਂ ਦੀ ਹਾਲਤ ਗੰਭੀਰ ਅਮਰੀਕਾ ਵਿਚ ਹੋਈ ਗੋਲੀਬਾਰੀ ਵਿਚ 2 ਪੁਲਿਸ ਅਫਸਰਾਂ ਦੀ ਮੌਤ, ਮੁਕਾਬਲੇ ਵਿਚ ਇਕ ਸ਼ੱਕੀ ਹਮਲਾਵਰ ਵੀ ਮਾਰਿਆ ਗਿਆ ਭਾਰਤੀ ਮੂਲ ਦੀ ਰਿਧੀ ਪਟੇਲ ਕੌਂਸਲ ਮੈਂਬਰਾਂ ਤੇ ਮੇਅਰ ਨੂੰ ਧਮਕੀਆਂ ਦੇਣ ਦੇ ਮਾਮਲੇ ਵਿਚ ਗ੍ਰਿਫਤਾਰ ਚੜ੍ਹਦੀ ਕਲਾ ਸਿੱਖ ਆਰਗੇਨਾਈਜ਼ੇਸ਼ਨ ਯੂਕੇ ਵੱਲੋਂ ਵਿਸ਼ਾਲ ਦਸਤਾਰਾਂ ਸਜਾਉਣ ਸੰਬੰਧੀ ਕੈਂਪ 13 ਅਪ੍ਰੈਲ ਨੂੰ ਲੰਡਨ 'ਚ ਵੀਜ਼ਾ ਸ਼ਰਤਾਂ ਦੀ ਉਲੰਘਣਾ ਕਰਕੇ ਗੈਰ-ਕਾਨੂੰਨੀ ਕਾਰੋਬਾਰ ਕਰਨ ਦੇ ਮਾਮਲੇ `ਚ 12 ਭਾਰਤੀ ਗ੍ਰਿਫ਼ਤਾਰ ਸੂਰਜ ਗ੍ਰਹਿਣ ਤੋਂ ਪ੍ਰੇਸ਼ਾਨ ਔਰਤ ਨੇ ਅਮਰੀਕਾ 'ਚ 8 ਮਹੀਨੇ ਦੀ ਧੀ ਨੂੰ ਕਾਰ 'ਚੋਂ ਸੁੱਟਿਆ, ਪਤੀ ਦੀ ਛਾਤੀ 'ਚ ਮਾਰਿਆ ਚਾਕੂ ਵੀਅਤਨਾਮ ਦੀ ਪ੍ਰਾਪਰਟੀ ਟਾਈਕੂਨ ਨੂੰ ਮੌਤ ਦੀ ਸਜ਼ਾ, 1 ਲੱਖ ਕਰੋੜ ਰੁਪਏ ਦੀ ਧੋਖਾਧੜੀ ਦੇ ਦੋਸ਼ ਸਨ, 85 ਹੋਰ ਲੋਕਾਂ ਨੂੰ ਵੀ ਹੋਈ ਸਜ਼ਾ