Welcome to Canadian Punjabi Post
Follow us on

03

July 2025
 
ਭਾਰਤ

ਮੱਧ ਪ੍ਰਦੇਸ਼ ਦੀ ਸਿ਼ਵਰਾਜ ਸਰਕਾਰ ਵੱਲੋਂ 200 ਨਰਸਿੰਗ ਕਾਲਜਾਂ ਦੀ ਮਾਨਤਾ ਰੱਦ

June 22, 2022 10:33 PM

ਭੋਪਾਲ, 22 ਜੂਨ, (ਪੋਸਟ ਬਿਊਰੋ)- ਮੱਧ ਪ੍ਰਦੇਸ਼ ਵਿੱਚ 200 ਤੋਂ ਵੱਧ ਨਰਸਿੰਗ ਕਾਲਜਾਂ ਦੀ ਮਾਨਤਾ ਖਤਮ ਕਰ ਦਿੱਤੀ ਗਈ ਹੈ। ਲਗਾਤਾਰ ਧੋਖਾਧੜੀ ਅਤੇ ਸਿ਼ਕਾਇਤਾਂ ਕਾਰਨ ਇਸ ਬਾਰੇ ਵਿਭਾਗ ਨੇ ਜਾਂਚ ਕਰਵਾਈ ਸੀ। ਜਾਂਚ ਵਿੱਚ ਨਿਯਮਾਂ ਦੀ ਉਲੰਘਣਾ ਕਰਨ ਵਾਲੇ 200 ਨਰਸਿੰਗ ਕਾਲਜਾਂ ਦੀ ਮਾਨਤਾ ਰੱਦ ਕਰ ਦਿੱਤੀ ਗਈ ਹੈ।
ਇਸ ਬਾਰੇ ਤਕਨੀਕੀ ਸਿੱਖਿਆ ਮੰਤਰੀ ਵਿਸ਼ਵਾਸ ਸਾਰੰਗ ਦਾ ਕਹਿਣਾ ਹੈ ਕਿ ਇਸ ਖੇਤਰ ਨੂੰ ਪੂਰੀ ਤਰ੍ਹਾਂ ਸ਼ੁੱਧ ਕਰ ਕੇ ਯਕੀਨੀ ਬਣਾਇਆ ਜਾਵੇਗਾ ਕਿ ਕੋਈ ਗੜਬੜ ਨਾ ਹੋਵੇ।ਉਨ੍ਹਾ ਕਿਹਾ ਕਿ ਫਰਜ਼ੀ ਤਰੀਕੇ ਨਾਲ ਚੱਲਦੇ ਨਰਸਿੰਗ ਕਾਲਜਾਂ ਨੂੰ ਬੰਦ ਕਰਨ ਦਾ ਫੈਸਲਾ ਕੀਤਾ ਹੈ। ਮੰਤਰੀ ਨੇ ਕਿਹਾ ਕਿ ਲੰਬੇ ਸਮੇਂ ਤੋਂ ਨਰਸਿੰਗ ਕਾਲਜਾਂ ਬਾਰੇਸਿ਼ਕਾਇਤਾਂ ਆ ਰਹੀਆਂ ਸਨ। ਇਸ ਪਿੱਛੋਂਇਨ੍ਹਾਂ ਦੀ ਜਾਂਚ ਕਰਾਈ ਤਾਂ ਦੋਸ਼ ਸਹੀ ਮਿਲਣ ਪਿੱਛੋਂ 200 ਤੋਂ ਵੱਧ ਨਰਸਿੰਗ ਕਾਲਜਾਂ ਉੱਤੇ ਸਖ਼ਤ ਕਾਰਵਾਈ ਕੀਤੀ ਹੈ।ਪਤਾ ਲੱਗਾ ਹੈ ਕਿ ਫਰਜ਼ੀ ਨਰਸਿੰਗ ਕਾਲਜਾਂਵਿੱਚ ਲਗਾਤਾਰ ਦਲਾਲ ਸਰਗਰਮ ਹੋਣ ਦੀਆਂ ਸਿ਼ਕਾਇਤਾਂ ਮਿਲਦੀਆਂ ਸਨ, ਜਿਨ੍ਹਾਂ ਮੁਤਾਬਕ ਕਿਸੇ ਹੋਰ ਕਾਲਜ ਵਿੱਚ ਵਿਦਿਆਰਥੀਆਂ ਨੂੰ ਦਾਖਲਾ ਦਿੱਤਾ ਜਾਂਦਾ ਤੇ ਕਿਸੇ ਹੋਰ ਕਾਲਜ ਵਿੱਚ ਪੜ੍ਹਾਈ ਕਰਵਾਈ ਜਾਂਦੀ ਸੀ ਅਤੇ ਕਿਸੇ ਹੋਰ ਕਾਲਜ ਦੇ ਨਾਂ ਉੱਤੇ ਫੀਸਾਂ ਜਮ੍ਹਾਂ ਕਰਵਾਈਆਂ ਜਾਂਦੀਆਂ ਹਨ। ਬਹੁਤੇ ਨਰਸਿੰਗ ਕਾਲਜਾਂ ਵਿੱਚ ਨਾ ਤਾਂ ਲੈਬ ਹਨ ਅਤੇ ਨਾ ਬਾਕਾਇਦਾ ਅਧਿਆਪਕ ਹਨ।

 
Have something to say? Post your comment
ਹੋਰ ਭਾਰਤ ਖ਼ਬਰਾਂ
ਉੱਤਰਾਖੰਡ `ਚ ਭਾਰੀ ਮੀਂਹ ਕਾਰਨ ਸਰਯੂ ਨਦੀ ਦੇ ਪਾਣੀ ਦਾ ਵਧਿਆ ਪੱਧਰ ਮੁੰਬਈ ਤੋਂ ਚੇਨੱਈ ਜਾਣ ਵਾਲੀ ਏਅਰ ਇੰਡੀਆ ਦੀ ਉਡਾਨ ਵਾਪਿਸ ਮੁੰਬਈ ਪਰਤੀ ਉਤਰਾਖੰਡ ਦੇ ਰੁਦਰਪ੍ਰਯਾਗ `ਚ ਨਹਿਰ ਸਵਾਰੀਆਂ ਨਾਲ ਭਰੀ ਬੱਸ ਡਿੱਗੀ, ਇੱਕ ਮੌਤ, 10 ਲੋਕ ਲਾਪਤਾ ਦੋਪਹੀਆ ਵਾਹਨਾਂ `ਤੇ ਟੋਲ ਟੈਕਸ ਲਗਾਉਣ ਦੀਆਂ ਖ਼ਬਰਾਂ ਗਲਤ : ਨਿਤਿਨ ਗਡਕਰੀ ਅਮਿਤ ਸ਼ਾਹ ਨੇ ਸੂਬਾ ਸਰਕਾਰਾਂ ਮਾਤ ਭਾਸ਼ਾ `ਚ ਡਾਕਟਰੀ ਤੇ ਹੋਰ ਉੱਚ ਸਿੱਖਿਆ ਪ੍ਰਦਾਨ ਕਰਨ ਦੀ ਪਹਿਲ ਕਰਨ ਲਈ ਕਿਹਾ ਖੂਹ ਵਿਚ ਗੈਸ ਚੜ੍ਹਨ ਨਾਲ 5 ਲੋਕਾਂ ਦੀ ਮੌਤ, ਵੱਛੇ ਨੂੰ ਬਚਾਉਣ ਲਈ 6 ਲੋਕ ਹੇਠਾਂ ਉਤਰੇ ਸਨ ਬੰਬ ਧਮਾਕੇ ਦੀ ਧਮਕੀ ਦੇਣ ਵਾਲੀ ਲੜਕੀ ਗ੍ਰਿਫ਼ਤਾਰ, ਨੌਜਵਾਨ ਨੂੰ ਫਸਾਉਣ ਲਈ 12 ਰਾਜਾਂ ਵਿੱਚ ਈਮੇਲ ਭੇਜੇ ਭਾਰਤੀ ਪੁਲਾੜ ਯਾਤਰੀ ਸ਼ੁਭਾਂਸ਼ੂ ਸ਼ੁਕਲਾ ਦੇ ਪੁਲਾੜ ਮਿਸ਼ਨ ਐਕਸੀਓਮ-4 ਭਲਕੇ ਹੋਵੇਗਾ ਲਾਂਚ ਈਰਾਨ ਅਤੇ ਇਜ਼ਰਾਈਲ ਵਿਚਕਾਰ ਤਨਾਅ ਦੇ ਚਲਦੇ ਇੰਡੀਗੋ ਨੇ 14 ਉਡਾਣਾਂ ਕੀਤੀਆਂ ਮੁਅੱਤਲ ਦਿੱਲੀ ਵਿਚ ਵੱਡਾ ਬਦਲਾਅ, 10-15 ਸਾਲ ਪੁਰਾਣੇ ਵਾਹਨਾਂ ਨੂੰ ਨਹੀਂ ਮਿਲੇਗਾ ਪੈਟਰੋਲ-ਡੀਜ਼ਲ