Welcome to Canadian Punjabi Post
Follow us on

29

March 2024
ਬ੍ਰੈਕਿੰਗ ਖ਼ਬਰਾਂ :
ਕਿਸਾਨ ਮਜ਼ਦੂਰ ਜੱਥੇਬੰਦੀ ਵੱਲੋਂ 26 ਮਾਰਕੀਟ ਕਮੇਟੀਆਂ ਦਾ ਪ੍ਰਬੰਧ 9 ਨਿੱਜੀ ਸਾਇਲੋ ਗੁਦਾਮਾਂ ਨੂੰ ਦੇਣ ਦੀ ਸਖ਼ਤ ਨਿਖੇਦੀਕੇਜਰੀਵਾਲ ਮਾਮਲੇ 'ਚ ਸੰਯੁਕਤ ਰਾਸ਼ਟਰ ਦਾ ਬਿਆਨ: ਕਿਹਾ- ਸਾਰਿਆਂ ਦੇ ਅਧਿਕਾਰਾਂ ਦੀ ਰਾਖੀ ਹੋਣੀ ਚਾਹੀਦੀ ਹੈਰਿਸ਼ੀ ਸੁਨਕ ਦੀ ਸਰਕਾਰ ਨੇ ਬਰਤਾਨੀਆਂ `ਚ ਮੰਦਰਾਂ ਦੀ ਸੁਰੱਖਿਆ ਲਈ 50 ਕਰੋੜ ਰੁਪਏ ਦਾ ਬਜਟ ਅਲਾਟ ਕਰਨ ਦਾ ਕੀਤਾ ਫੈਸਲਾਪ੍ਰਨੀਤ ਕੌਰ ਤੇ ਸੁਨੀਲ ਜਾਖੜ ਦੀ ਮੌਜੂਦਗੀ 'ਚ ਪਟਿਆਲਾ ਤੋਂ ਕਈ ਪ੍ਰਮੁੱਖ ਆਗੂ ਭਾਜਪਾ 'ਚ ਸ਼ਾਮਿਲਪੀ.ਐਸ.ਪੀ.ਸੀ.ਐਲ. ਦਾ ਸਹਾਇਕ ਲਾਈਨ ਮੈਨ 15 ਹਜ਼ਾਰ ਰੁਪਏ ਰਿਸ਼ਵਤ ਲੈਂਦਾ ਵਿਜੀਲੈਂਸ ਬਿਊਰੋ ਵੱਲੋਂ ਕਾਬੂ ਗੋਵਿੰਦਾ ਵੀ ਸਿਆਸਤ 'ਚ ਉਤਰੇ, ਸਿ਼ਵ ਸੈਨਾ ਸਿ਼ੰਦੇ 'ਚ ਹੋਏ ਸ਼ਾਮਿਲਜੇ ਲੋੜ ਪਈ ਤਾਂ ਅਗਨੀਵੀਰ ਯੋਜਨਾ 'ਚ ਬਦਲਾਅ ਕਰਾਂਗੇ : ਰਾਜਨਾਥ ਸਿੰਘਦੇਸ਼ ਦੀਆਂ ਅਮੀਰ ਔਰਤਾਂ ਵਿਚੋਂ ਸਭ ਤੋਂ ਅਮੀਰ ਔਰਤ ਸਾਵਿਤਰੀ ਜਿੰਦਲ ਭਾਜਪਾ `ਚ ਹੋਏ ਸ਼ਾਮਲ
 
ਪੰਜਾਬ

ਸੰਜੇ ਪੋਪਲੀ ਦੀ ਗ੍ਰਿਫ਼ਤਾਰੀ ਪਿੱਛੋਂ ਭ੍ਰਿਸ਼ਟਾਚਾਰ ਵਿਰੋਧੀ ਹੈਲਪਲਾਈਨ ਉੱਤੇ ਸ਼ਿਕਾਇਤਾਂ ਵਧੀਆਂ

June 22, 2022 10:35 PM

* ਪੰਜਾਬ ਵਿੱਚ 20 ਤੋਂ ਵੱਧ ਸੀਨੀਅਰ ਅਫ਼ਸਰ ਰਾਡਾਰ ਉੱਤੇ !


ਚੰਡੀਗੜ੍ਹ, 22 ਜੂਨ, (ਪੋਸਟ ਬਿਊਰੋ)- ਪੰਜਾਬ ਦੇ ਸੀਨੀਅਰ ਆਈ ਏ ਐੱਸ ਅਫ਼ਸਰ ਸੰਜੇ ਪੋਪਲੀ ਦੀ ਗ੍ਰਿਫ਼ਤਾਰੀ ਤੋਂ ਬਾਅਦ ਵੱਖ-ਵੱਖ ਵਿਭਾਗਾਂ ਵਿੱਚ ਆਈ ਏ ਐੱਸ (ਆਲ ਇੰਡੀਆ ਪ੍ਰਸ਼ਾਸਸ ਸਰਵਿਸ), ਪੀ ਸੀ ਐੱਸ(ਪੰਜਾਬ ਪੱਧਰ ਦੇ ਅਫਸਰ)ਅਤੇ ਆਈ ਪੀ ਐੱਸ (ਪੁਲਸ ਦੇ ਸੀਨੀਅਰ ਅਫ਼ਸਰ) ਲੋਕਾਂ ਦੇ ਖ਼ਿਲਾਫ਼ ਸ਼ਿਕਾਇਤਾਂ ਦੀ ਗਿਣਤੀ ਵਧ ਗਈ ਹੈ। ਜਿਨ੍ਹਾਂ ਦੇ ਖ਼ਿਲਾਫ਼ ਸ਼ਿਕਾਇਤਾਂ ਆਈਆਂ ਹਨ, ਉਨ੍ਹਾਂ ਵਿੱਚ ਕਈ ਸਾਬਕਾ ਅਫ਼ਸਰ ਵੀ ਹਨ।
ਨਵੇਂ ਮੁੱਖ ਮੰਤਰੀ ਭਗਵੰਤ ਮਾਨ ਵੱਲੋਂ ਚਲਾਈ ਭ੍ਰਿਸ਼ਟਾਚਾਰ ਵਿਰੋਧੀ ਹੈਲਪਲਾਈਨ ਉੱਤੇਵੱਖ-ਵੱਖ ਵਿਭਾਗਾਂ ਦੇ ਸਾਬਕਾ ਅਤੇ ਮੌਜੂਦਾ ਅਫ਼ਸਰਾਂ ਵਿਰੁੱਧ 20 ਤੋਂ ਵੱਧ ਸ਼ਿਕਾਇਤਾਂ ਆ ਚੁੱਕੀਆਂ ਹਨਅਤੇ ਵਿਜੀਲੈਂਸ ਇਨ੍ਹਾਂ ਸਾਰੀਆਂ ਦੀ ਜਾਂਚ ਕਰ ਰਹੀ ਹੈ। ਅਧਿਕਾਰੀਆਂ ਦਾ ਕਹਿਣਾ ਹੈ ਕਿ ਸ਼ਿਕਾਇਤਾਂ ਨਾਲਪੂਰੇ ਦਸਤਾਵੇਜ਼ ਹਨ ਅਤੇ ਕਈਆਂ ਨਾਲ ਲੈਣ-ਦੇਣ ਦੇ ਵੀਡੀਓ ਕਲਿੱਪ ਵੀ ਹਨ। ਵਿਜੀਲੈਂਸ ਅਫਸਰ ਨੇ ਦੱਸਿਆ ਕਿ ਇਨ੍ਹਾਂ ਕੇਸਾਂ ਵਿਚ ਜਲਦੀ ਕੁਝ ਗ੍ਰਿਫ਼ਤਾਰੀਆਂ ਹੋ ਸਕਦੀਆਂ ਹਨ। ਹੈਲਪਲਾਈਨ ਸ਼ੁਰੂ ਹੋਣ ਪਿੱਛੋਂ ਅੱਜ ਤਕ 45 ਵੱਡੇ ਅਫ਼ਸਰਾਂ ਤੇ ਮੁਲਾਜ਼ਮਾਂ ਵਿਰੁੱਧ ਕਾਰਵਾਈ ਹੋ ਚੁੱਕੀ ਹੈ। ਸ਼ਿਕਾਇਤ ਕਰਤਿਆਂ ਦਾ ਕਹਿਣਾ ਹੈ ਕਿ ਸਰਕਾਰੀ ਵਿਭਾਗਾਂ ਵਿੱਚ ਪੇਮੈਂਟਾਂਦੇਣ ਲਈ ਅਫ਼ਸਰਾਂ ਤੋਂ ਲੈ ਕੇ ਕਲਰਕਾਂ ਤਕ ਹਰ ਥਾਂ ਕਮਿਸ਼ਨ ਲਿਆ ਜਾਂਦਾ ਹੈ ਅਤੇ ਨਵੀਆਂ ਅਦਾਇਗੀਆਂ ਲਈ ਕਮਿਸ਼ਨ ਤੈਅ ਕਰਨ ਨੂੰ ਕਿਹਾ ਜਾਂਦਾ ਹੈ।
ਵਾਟਰ ਸਪਲਾਈ ਤੇ ਸੀਵਰੇਜ ਬੋਰਡ ਦੇ ਸੀਈਓ ਹੁੰਦਿਆਂ 7.30 ਕਰੋੜ ਰੁਪਏ ਦੇ ਕੀਤੇ ਕੰਮ ਦਾ ਬਿੱਲ ਪਾਸ ਕਰਨ ਲਈ ਠੇਕੇਦਾਰ ਤੋਂ ਰਿਸ਼ਵਤ ਲੈਣ ਦੇ ਦੋਸ਼ ਵਿਚ ਸੋਮਵਾਰ ਨੂੰ ਗ੍ਰਿਫਤਾਰ ਕੀਤੇ ਗਏ ਆਈ ਏ ਐੱਸ ਅਫ਼ਸਰ ਸੰਜੇ ਪੋਪਲੀ ਵਿਰੁੱਧ ਚਾਰ ਨਵੀਆਂ ਸ਼ਿਕਾਇਤਾਂ ਆਈਆਂ ਹਨ। ਇਨ੍ਹਾਂ ਵਿੱਚੋਂ ਦੋ ਸ਼ਿਕਾਇਤਾਂ ਹਰਿਆਣਾ ਵਿਚੋਂ ਕਰਨਾਲ ਦੇ ਦੋ ਠੇਕੇਦਾਰਾਂ ਨੇ ਕੀਤੀਆਂ ਹਨ ਕਿ ਪੋਪਲੀ ਨੇ ਰੂਪਨਗਰ ਦੇ ਮੋਰਿੰਡਾ ਤੇ ਹੁਸ਼ਿਆਰਪੁਰ ਦੇ ਤਲਵਾੜਾ ਵਿਖੇ ਸੀਵਰੇਜ ਲਾਈਨ ਵਿਛਾਉਣ ਦੇ ਕੰਮ ਲਈ ਦੋ ਫੀਸਦੀ ਕਮਿਸ਼ਨ ਮੰਗੀ ਅਤੇ ਜਲੰਧਰ ਦੇ ਹੋਟਲ ਵਿੱਚ ਬੁਲਾ ਕੇ ਧਮਕਾਇਆ ਸੀ। ਰਾਜੇਸ਼ ਕੰਸਟਰਕਸ਼ਨ ਕੰਪਨੀ ਨੇ ਪੋਪਲੀਖ਼ਿਲਾਫ਼ 16 ਕਰੋੜ ਰੁਪਏ ਵਿੱਚੋਂ ਦੋ ਫੀਸਦੀ ਰਿਸ਼ਵਤ ਮੰਗਣ ਦੀ ਸ਼ਿਕਾਇਤ ਕੀਤੀ ਹੈ।ਉਨ੍ਹਾ ਦੱਸਿਆ ਕਿ ਦਸੰਬਰ 2021 ਵਿੱਚ ਉਸ ਨੂੰ ਜਲੰਧਰ ਦੇ ਇੱਕ ਹੋਟਲ ਵਿਚ ਬੁਲਾ ਕੇ ਧਮਕੀਆਂ ਦਿੱਤੀਆਂ ਗਈਆਂ ਤਾਂ ਇਸ ਦੇ ਬਾਅਦ ਉਸ ਨੇ ਸੰਜੇ ਪੋਪਲੀ ਨੂੰ ਪੰਜ ਲੱਖ ਰੁਪਏ ਦਿੱਤੇ ਸਨ।
ਇਸ ਦੌਰਾਨਸੁਣਿਆ ਹੈ ਕਿ ਵਿਜੀਲੈਂਸ ਬਿਊਰੋ ਵੱਲੋਂ ਸੰਜੇ ਪੋਪਲੀ ਉੱਤੇ ਆਮਦਨ ਤੋਂ ਵੱਧ ਜਾਇਦਾਦ ਦਾ ਕੇਸ ਵੀ ਦਰਜ ਹੋ ਸਕਦਾ ਹੈ। ਜਾਂਚ ਵਿਚ ਪੋਪਲੀ ਦੀਆਂ ਕਈ ਜਾਇਦਾਦਾਂ ਦਾ ਪਤਾ ਲੱਗਾ ਹੈ।ਉਸ ਨੂੰ ਸੋਮਵਾਰ ਚੰਡੀਗੜ੍ਹ ਤੋਂ ਗ੍ਰਿਫਤਾਰ ਕੀਤਾ ਗਿਆ ਸੀ। ਮੰਗਲਵਾਰ ਨੂੰ ਪੋਪਲੀ ਦੀ ਚੰਡੀਗੜ੍ਹ ਵਾਲੀ ਕੋਠੀ ਤੋਂ 73 ਕਾਰਤੂਸਮਿਲੇ ਹਨ। ਪੋਪਲੀ ਚਾਰ ਦਿਨ ਦੇ ਪੁਲਿਸ ਰਿਮਾਂਡ ਉੱਤੇ ਹੈ। ਇਸ ਕੇਸਵਿੱਚ ਕੁਝ ਹੋਰ ਲੋਕਾਂ ਨੂੰ ਫੜਿਆ ਜਾ ਸਕਦਾ ਹੈ।

 
Have something to say? Post your comment
ਹੋਰ ਪੰਜਾਬ ਖ਼ਬਰਾਂ
ਕਿਸਾਨ ਮਜ਼ਦੂਰ ਜੱਥੇਬੰਦੀ ਵੱਲੋਂ 26 ਮਾਰਕੀਟ ਕਮੇਟੀਆਂ ਦਾ ਪ੍ਰਬੰਧ 9 ਨਿੱਜੀ ਸਾਇਲੋ ਗੁਦਾਮਾਂ ਨੂੰ ਦੇਣ ਦੀ ਸਖ਼ਤ ਨਿਖੇਦੀ ਪ੍ਰਨੀਤ ਕੌਰ ਤੇ ਸੁਨੀਲ ਜਾਖੜ ਦੀ ਮੌਜੂਦਗੀ 'ਚ ਪਟਿਆਲਾ ਤੋਂ ਕਈ ਪ੍ਰਮੁੱਖ ਆਗੂ ਭਾਜਪਾ 'ਚ ਸ਼ਾਮਿਲ ਪੀ.ਐਸ.ਪੀ.ਸੀ.ਐਲ. ਦਾ ਸਹਾਇਕ ਲਾਈਨ ਮੈਨ 15 ਹਜ਼ਾਰ ਰੁਪਏ ਰਿਸ਼ਵਤ ਲੈਂਦਾ ਵਿਜੀਲੈਂਸ ਬਿਊਰੋ ਵੱਲੋਂ ਕਾਬੂ ਪ੍ਰਸ਼ਾਸਨ, ਕਿਸਾਨਾਂ ਦੀ ਸਹੂਲਤ ਵਜੋਂ ਕਣਕ ਦੀ ਨਿਰਵਿਘਨ ਖਰੀਦ ਨੂੰ ਯਕੀਨੀ ਬਣਾਉਣ ਲਈ ਵਚਨਬੱਧ : ਡਿਪਟੀ ਕਮਿਸ਼ਨਰ ਸਾਹਨੀ ਵਰਧਮਾਨ ਸਪੈਸ਼ਲ ਸਟੀਲਜ਼, ਅੰਤਰਰਾਸ਼ਟਰੀ ਪੈਰਾ-ਕਰਾਟੇ ਚੈਂਪੀਅਨ ਦੀ ਮਦਦ ਲਈ ਆਈ ਅੱਗੇ ਪੰਜਾਬ ਦੇ ਰਾਜਪਾਲ ਵੱਲੋਂ ਵੱਖ-ਵੱਖ ਖੇਤਰਾਂ ਵਿੱਚ ਵਡਮੁੱਲਾ ਯੋਗਦਾਨ ਪਾਉਣ ਵਾਲੀਆਂ 17 ਮਹਿਲਾਵਾਂ ਸਨਮਾਨਿਤ ਅੰਮ੍ਰਿਤਸਰ ਦਾ ਸਰਵਪੱਖੀ ਵਿਕਾਸ ਹੀ ਮੇਰੀ ਪਹਿਲ : ਤਰਨਜੀਤ ਸਿੰਘ ਸੰਧੂ ਸਾਬਕਾ ਰਾਜਦੂਤ ਤਰਨਜੀਤ ਸਿੰਘ ਸੰਧੂ ਦੇ ਭਾਜਪਾ 'ਚ ਸ਼ਾਮਲ ਹੋਣ ’ਤੇ ਭਾਜਪਾ ਪ੍ਰਧਾਨ ਜੇਪੀ ਨੱਡਾ, ਵਿਦੇਸ਼ ਮੰਤਰੀ ਡਾ. ਜੈਸ਼ੰਕਰ ਨੂੰ ਮਿਲੇ ਜ਼ਿਲ੍ਹਾ ਮੋਹਾਲੀ ਵਿੱਚ ਖੁਬਸੂਰਤ ਚਿੱਤਰਕਾਰੀ ਰਾਹੀ ਦਿੱਤਾ ਜਾ ਰਿਹਾ ਹੈ ਵੋਟਰ ਜਾਗਰੂਕਤਾ ਦਾ ਸੁਨੇਹਾ ਐਕਟਿੰਗ ਚੀਫ਼ ਜਸਟਿਸ ਗੁਰਮੀਤ ਸਿੰਘ ਸੰਧਵਾਲੀਆ ਨੇ ਵੀਡੀਓ ਕਾਨਫਰੰਸ ਰਾਹੀਂ ਕੀਤਾ ਨਵੇਂ ਕੋਰਟ ਕੰਪਲੈਕਸ ਦਾ ਉਦਘਾਟਨ