Welcome to Canadian Punjabi Post
Follow us on

25

April 2024
ਬ੍ਰੈਕਿੰਗ ਖ਼ਬਰਾਂ :
ਅਮਰੀਕਾ ਦੀ ਕੋਲੰਬੀਆ ਯੁਨੀਵਰਸਿਟੀ ਵਿਚ ਫਲਸਤੀਨ ਪੱਖੀ ਪ੍ਰਦਰਸ਼ਨ ਦੌਰਾਨ ਪ੍ਰਦਰਸ਼ਨਕਾਰੀ ਪੁਲਿਸ ਨਾਲ ਭਿੜੇ, 100 ਤੋਂ ਵਧ ਗ੍ਰਿਫਤਾਰਗੁਰਦੁਆਰਾ ਸ੍ਰੀ ਨਾਨਕ ਮਤਾ ਸਾਹਿਬ ਦੀ ਪ੍ਰਬੰਧਕ ਕਮੇਟੀ ਨੂੰ ਤੰਗ ਪ੍ਰੇਸ਼ਾਨ ਨਾ ਕਰੇ ਉਤਰਾਖੰਡ ਸਰਕਾਰ : ਐਡਵੋਕੇਟ ਧਾਮੀਨਾਸਾ ਦੇ ਵਾਇਜਰ-1 ਨੇ 24 ਅਰਬ ਕਿਲੋਮੀਟਰ ਤੋਂ ਸਿਗਨਲ ਭੇਜਿਆ, 46 ਸਾਲ ਪਹਿਲਾਂ ਕੀਤਾ ਸੀ ਲਾਂਚਰੂਸ ਦਾ ਉਪ ਰੱਖਿਆ ਮੰਤਰੀ ਰਿਸ਼ਵਤ ਲੈਂਦਿਆਂ ਕਾਬੂ, ਭ੍ਰਿਸ਼ਟਾਚਾਰ ਦੇ ਦੋਸ਼ ਵੀ ਲੱਗੇਤੀਜੀ ਪੁਲਾੜ ਯਾਤਰਾ ਲਈ ਸੁਨੀਤਾ ਵਿਲੀਅਮਜ਼ ਤਿਆਰ, 6 ਮਈ ਨੂੰ ਬੋਇੰਗ ਦੇ ਕੈਪਸੂਲ ਵਿੱਚ ਪੁਲਾੜ `ਚ ਜਾਣਗੇਪੱਛਮੀ ਮੀਡੀਆ ਭਾਰਤ ਦੀ ਆਲੋਚਨਾ ਕਰਕੇ ਚੋਣਾਂ ਨੂੰ ਪ੍ਰਭਾਵਿਤ ਕਰਨ ਦੀ ਕੋਸਿ਼ਸ਼ ਕਰ ਰਿਹਾ : ਵਿਦੇਸ਼ ਮੰਤਰੀ ਜੈਸ਼ੰਕਰਕੇਜਰੀਵਾਲ ਦੀ ਹਿਰਾਸਤ 7 ਮਈ ਤੱਕ ਵਧਾਈ ਗਈ, ਜੇਲ੍ਹ ਵਿਚ ਦਿੱਤੀ ਗਈ ਇਨਸੁਲਿਨ ਰਾਜੌਰੀ 'ਚ ਅੱਤਵਾਦੀਆਂ ਨੇ ਸਰਕਾਰੀ ਮੁਲਾਜ਼ਮ ਦੇ ਮਾਰੀ ਗੋਲੀ
 
ਅੰਤਰਰਾਸ਼ਟਰੀ

ਅਫਗਾਨਿਸਤਾਨ ਵਿੱਚ 6.1 ਸਕੇਲ ਦੀ ਤੀਬਰਤਾ ਦਾ ਭੂਚਾਲ, ਮੌਤਾਂ ਦੀ ਗਿਣਤੀ 1000 ਨੂੰ ਟੱਪੀ

June 22, 2022 10:37 PM

ਕਾਬੁਲ, 22 ਜੂਨ, (ਪੋਸਟ ਬਿਊਰੋ)- ਅਫਗਾਨਿਸਤਾਨ ਦੇ ਦੋ ਪੂਰਬੀ ਰਾਜਾਂਵਿੱਚ ਬੁੱਧਵਾਰ ਤੜਕੇ ਆਏ ਭੂਚਾਲ ਨਾਲਮੌਤਾਂ ਦੀ ਗਿਣਤੀ 1000 ਨੂੰ ਟੱਪ ਗਈ ਹੈ। ਤਾਲਿਬਾਨ ਦੀ ਅਗਵਾਈ ਵਾਲੀ ਸਰਕਾਰ ਦੇ ਕੁਦਰਤੀ ਆਫ਼ਤ ਪ੍ਰਬੰਧ ਬਾਰੇ ਉਪ ਰਾਜ ਮੰਤਰੀ, ਮੌਲਵੀ ਸ਼ਰਫੁਦੀਨ ਨੇ ਪ੍ਰੈਸ ਕਾਨਫਰੰਸ ਵਿੱਚ ਕਿਹਾ ਹੈ ਕਿ ਭੂਚਾਲਵਿੱਚ 1000 ਤੋਂ ਵੱਧ ਲੋਕ ਮਾਰੇ ਗਏ ਤੇ 1500 ਤੋਂ ਵੱਧ ਜ਼ਖਮੀ ਹੋਣ ਦੀ ਖਬਰ ਮਿਲੀ ਹੈ।ਅਮਰੀਕੀ ਭੂ-ਵਿਗਿਆਨ ਸਰਵੇਖਣ ਅਨੁਸਾਰ ਖੋਸਤ ਤੋਂ 44 ਕਿਲੋਮੀਟਰ ਦੱਖਣ-ਪੱਛਮ ਵਿੱਚ ਲਗਭਗ 6 ਦੀ ਤੀਬਰਤਾ ਵਾਲਾ ਭੂਚਾਲ ਆਇਆ ਸੀ।
ਸਰਕਾਰੀ ਬਖਤਾਰ ਨਿਊਜ਼ ਏਜੰਸੀ ਨੇ ਇੱਕ ਟਵੀਟ ਵਿੱਚਕਿਹਾ ਹੈ ਕਿ ਇਹ ਮੌਤਾਂ ਪਕਤਿਕਾ ਰਾਜ ਦੇ ਬਰਮਲ, ਜ਼ੀਰੂਕ, ਨਾਕਾ ਅਤੇ ਗਯਾਨ ਜਿ਼ਲਿਆਂ ਵਿੱਚ ਹੋਈਆਂ ਹਨ। ਗੁਆਂਢੀ ਰਾਜਾਂ ਅਤੇ ਕਾਬੁਲ ਤੋਂ ਪ੍ਰਭਾਵਤ ਇਲਾਕਿਆਂਵਿੱਚ ਹੈਲੀਕਾਪਟਰ ਅਤੇ ਬਚਾਅ ਟੀਮਾਂ ਗਈਆਂ ਹਨ। ਖ਼ਬਰ ਏਜੰਸੀ ਮੁਤਾਬਕਜਿ਼ਲ੍ਹਾ ਪਕਤਿਕਾ ਵਿੱਚ ਸਭ ਤੋਂ ਵੱਧ ਪ੍ਰਭਾਵਤ ਇਲਾਕਾ ਗਯਾਨ ਸੀ, ਜਿੱਥੇਭੂਚਾਲ ਨੇ ਕਈ ਘਰਤਬਾਹ ਕਰ ਦਿੱਤੇ ਤੇ ਕਈਆਂ ਨੂੰ ਨੁਕਸਾਨ ਪੁੱਜਾ ਹੈ ਅਤੇ ਪਕਤਿਕਾ ਵਿੱਚ ਜ਼ਮੀਨ ਖਿਸਕਣ ਕਾਰਨ ਮੌਤਾਂ ਦੀ ਗਿਣਤੀ ਵਧ ਸਕਦੀ ਹੈ, ਕਿਉਂਕਿ ਦਰਜਨਾਂ ਲੋਕ ਅਜੇ ਮਲਬੇ ਹੇਠਾਂ ਦੱਬੇ ਹਨ।ਪਹਾੜੀ ਖੇਤਰਾਂ ਵਿੱਚਭੂਚਾਲਪਿੱਛੋਂ ਅਧਿਕਾਰੀਆਂ ਨੇ ਜੀਵਨ ਬਚਾਉਣ ਵਾਲੇ ਸਾਮਾਨ ਤੇ ਡਾਕਟਰੀ ਕਾਮਿਆਂ ਨਾਲ ਸੱਤ ਹੈਲੀਕਾਪਟਰ ਇਸ ਖੇਤਰ ਵਿੱਚਭੇਜੇ ਹਨ ਅਤੇ ਮੈਡੀਕਲ ਅਤੇ ਬਚਾਅ ਟੀਮਾਂ ਵੀ ਉਸ ਪਾਸੇ ਜਾ ਰਹੀਆਂ ਹਨ।
ਸਮਾਚਾਰ ਏਜੰਸੀ ਸ਼ਿਨਹੂਆ ਨੇ ਇੱਕ ਸਰਕਾਰੀ ਟਵੀਟ ਦੇ ਹਵਾਲੇ ਨਾਲ ਕਿਹਾ ਕਿ ਭੂਚਾਲ ਦੇ ਕੁਝ ਘੰਟੇ ਬਾਅਦ ਕਾਰਜਕਾਰੀ ਪ੍ਰਧਾਨ ਮੰਤਰੀ ਮੁੱਲਾ ਮੁਹੰਮਦ ਹਸਨ ਅਖੁੰਦ ਨੇ ਐਮਰਜੈਂਸੀ ਕੈਬਨਿਟ ਮੀਟਿੰਗ ਕੀਤੀ ਅਤੇਭੂਚਾਲ ਕਾਰਨ ਹੋਏ ਜਾਨੀ ਨੁਕਸਾਨ ਉੱਤੇ ਦੁੱਖ ਪ੍ਰਗਟ ਕੀਤਾ ਤੇ ਆਪਣੇ ਲੋਕਾਂ ਨੂੰ ਗੁਆਉਣ ਵਾਲੇ ਲੋਕਾਂ ਪ੍ਰਤੀ ਹਮਦਰਦੀ ਪ੍ਰਗਟ ਕੀਤੀ ਹੈ। ਮੀਟਿੰਗ ਵਿੱਚ ਸਾਰੀਆਂ ਸਬੰਧਤ ਏਜੰਸੀਆਂ ਨੂੰ ਤੁਰੰਤ ਮੌਕੇ ਉੱਤੇਜਾਣਤੇ ਪ੍ਰਭਾਵਿਤ ਲੋਕਾਂ ਦੀ ਜਾਨ ਬਚਾਉਣ ਲਈ ਸਾਰੇ ਸਾਧਨਾਂ ਦੀ ਵਰਤੋਂ ਅਤੇ ਹਰ ਲੋੜੀਂਦੀ ਸਹਾਇਤਾ ਕਰਨ ਲਈ ਕਿਹਾ ਹੈ।
ਇਸਦੇਸ਼ ਉੱਤੇ ਇਹ ਤਬਾਹੀ ਓਦੋਂ ਆਈ ਹੈ, ਜਦੋਂ ਅਫਗਾਨਿਸਤਾਨ ਤੋਂ ਅਮਰੀਕੀ ਫ਼ੌਜਾਂ ਦੀ ਵਾਪਸੀ ਹੋਣਤੇ ਤਾਲਿਬਾਨ ਦੇ ਸੱਤਾ ਉੱਤੇ ਕਬਜ਼ੇਪਿੱਛੋਂਸੰਸਾਰ ਭਾਈਚਾਰੇ ਨੇ ਇਸ ਦੇਸ਼ ਤੋਂ ਆਪਣੇ ਆਪ ਨੂੰ ਦੂਰ ਕਰ ਲਿਆ ਹੈ। ਇਸ ਕਾਰਨ 3.8 ਕਰੋੜ ਦੀ ਆਬਾਦੀ ਵਾਲੇ ਦੇਸ਼ ਵਿੱਚ ਬਚਾਅ ਕਾਰਜ ਚਲਾਉਣਾ ਕਾਫ਼ੀ ਔਖਾ ਹੋਵੇਗਾ। ਤਾਲਿਬਾਨ ਸਰਕਾਰ ਦੇ ਉਪ ਬੁਲਾਰੇ ਬਿਲਾਲ ਕਰੀਮੀ ਨੇ ਟਵੀਟ ਕੀਤਾ ਕਿ ਪਕਤਿਕਾ ਸੂਬੇ ਦੇ ਚਾਰ ਜਿ਼ਲਿਆਂਵਿੱਚ ਭਿਆਨਕ ਭੂਚਾਲਵਿੱਚ ਦੇਸ਼ ਦੇ ਸੈਂਕੜੇ ਲੋਕ ਮਾਰੇ ਗਏ ਤੇ ਕਈ ਘਰ ਤਬਾਹ ਹੋਏ ਹਨ।ਅਸੀਂ ਸਭ ਸਹਾਇਤਾ ਏਜੰਸੀਆਂ ਨੂੰ ਅਪੀਲ ਕਰਦੇ ਹਾਂ ਕਿ ਉਹ ਹੋਰ ਤਬਾਹੀ ਰੋਕਣ ਲਈ ਤੁਰੰਤ ਇਸ ਪਾਸੇ ਟੀਮਾਂ ਭੇਜਣ।
ਇਸ ਦੌਰਾਨ ਪਾਕਿਸਤਾਨ ਦੇ ਮੌਸਮ ਵਿਭਾਗ ਮੁਤਾਬਕ ਪੇਸ਼ਾਵਰ, ਇਸਲਾਮਾਬਾਦ, ਲਾਹੌਰ ਅਤੇ ਪੰਜਾਬ ਦੇ ਹੋਰ ਹਿੱਸਿਆਂ ਅਤੇ ਖੈਬਰ-ਪਖਤੂਨਖਵਾ ਰਾਜਵਿੱਚਭੂਚਾਲ ਦੇ ਝਟਕੇ ਮਹਿਸੂਸ ਕੀਤੇ ਗਏ।

 
Have something to say? Post your comment
ਹੋਰ ਅੰਤਰਰਾਸ਼ਟਰੀ ਖ਼ਬਰਾਂ
ਅਮਰੀਕਾ ਦੀ ਕੋਲੰਬੀਆ ਯੁਨੀਵਰਸਿਟੀ ਵਿਚ ਫਲਸਤੀਨ ਪੱਖੀ ਪ੍ਰਦਰਸ਼ਨ ਦੌਰਾਨ ਪ੍ਰਦਰਸ਼ਨਕਾਰੀ ਪੁਲਿਸ ਨਾਲ ਭਿੜੇ, 100 ਤੋਂ ਵਧ ਗ੍ਰਿਫਤਾਰ ਅਮਰੀਕਾ ਦੇ ਨੈਸ਼ਨਲ ਏਅਰਪੋਰਟ 'ਤੇ ਦੋ ਜਹਾਜ਼ਾਂ ਵਿਚਾਲੇ ਹਾਦਸਾ ਮਸਾਂ ਟਲਿਆ, ਗਲਤੀ ਕਾਰਨ ਇਕੋ ਪੱਟੜੀ 'ਤੇ 2 ਜਹਾਜ਼ਾਂ ਨੂੰ ਉਡਾਣ ਭਰਨ ਲਈ ਦਿੱਤੀ ਹਰੀ ਝੰਡੀ ਨਾਸਾ ਦੇ ਵਾਇਜਰ-1 ਨੇ 24 ਅਰਬ ਕਿਲੋਮੀਟਰ ਤੋਂ ਸਿਗਨਲ ਭੇਜਿਆ, 46 ਸਾਲ ਪਹਿਲਾਂ ਕੀਤਾ ਸੀ ਲਾਂਚ ਰੂਸ ਦਾ ਉਪ ਰੱਖਿਆ ਮੰਤਰੀ ਰਿਸ਼ਵਤ ਲੈਂਦਿਆਂ ਕਾਬੂ, ਭ੍ਰਿਸ਼ਟਾਚਾਰ ਦੇ ਦੋਸ਼ ਵੀ ਲੱਗੇ ਤੀਜੀ ਪੁਲਾੜ ਯਾਤਰਾ ਲਈ ਸੁਨੀਤਾ ਵਿਲੀਅਮਜ਼ ਤਿਆਰ, 6 ਮਈ ਨੂੰ ਬੋਇੰਗ ਦੇ ਕੈਪਸੂਲ ਵਿੱਚ ਪੁਲਾੜ `ਚ ਜਾਣਗੇ ਪੱਛਮੀ ਮੀਡੀਆ ਭਾਰਤ ਦੀ ਆਲੋਚਨਾ ਕਰਕੇ ਚੋਣਾਂ ਨੂੰ ਪ੍ਰਭਾਵਿਤ ਕਰਨ ਦੀ ਕੋਸਿ਼ਸ਼ ਕਰ ਰਿਹਾ : ਵਿਦੇਸ਼ ਮੰਤਰੀ ਜੈਸ਼ੰਕਰ ਐਲੋਨ ਮਸਕ ਨੂੰ ਆਸਟ੍ਰੇਲੀਆ ਦੇ ਪ੍ਰਧਾਨ ਮੰਤਰੀ ਨੇ ਕਿਹਾ 'ਹੰਕਾਰੀ ਅਰਬਪਤੀ' ਹਿਜ਼ਬੁੱਲਾ ਨੇ ਇਜ਼ਰਾਈਲ 'ਤੇ 35 ਰਾਕੇਟ ਦਾਗੇ, ਫੌਜ ਦੇ ਹੈੱਡਕੁਆਰਟਰ ਨੂੰ ਨਿਸ਼ਾਨਾ ਬਣਾਉਣ ਦਾ ਦਾਅਵਾ, ਇਜ਼ਰਾਈਲ ਨੇ ਵੀ ਹਮਲਿਆਂ ਦੀ ਕੀਤੀ ਪੁਸ਼ਟੀ ਮਲੇਸ਼ੀਆ ਨੇਵੀ ਦੇ 2 ਹੈਲੀਕਾਪਟਰ ਆਪਸ ਵਿੱਚ ਟਕਰਾਏ, ਚਾਲਕ ਦਲ ਦੇ 10 ਮੈਂਬਰਾਂ ਦੀ ਮੌਤ ਸਿੰਗਾਪੁਰ ਵਿੱਚ ਆਪਣੀ ਪ੍ਰੇਮਿਕਾ ਦਾ ਕਤਲ ਦੇ ਮਾਮਲੇ `ਚ ਭਾਰਤੀ ਮੂਲ ਦੇ ਵਿਅਕਤੀ ਨੂੰ 20 ਸਾਲ ਦੀ ਸਜ਼ਾ