Welcome to Canadian Punjabi Post
Follow us on

18

April 2024
ਬ੍ਰੈਕਿੰਗ ਖ਼ਬਰਾਂ :
ਅਮਰੀਕਾ ਵਿਚ ਹੋਈ ਗੋਲੀਬਾਰੀ ਵਿਚ 2 ਪੁਲਿਸ ਅਫਸਰਾਂ ਦੀ ਮੌਤ, ਮੁਕਾਬਲੇ ਵਿਚ ਇਕ ਸ਼ੱਕੀ ਹਮਲਾਵਰ ਵੀ ਮਾਰਿਆ ਗਿਆਭਾਰਤੀ ਮੂਲ ਦੀ ਰਿਧੀ ਪਟੇਲ ਕੌਂਸਲ ਮੈਂਬਰਾਂ ਤੇ ਮੇਅਰ ਨੂੰ ਧਮਕੀਆਂ ਦੇਣ ਦੇ ਮਾਮਲੇ ਵਿਚ ਗ੍ਰਿਫਤਾਰਚੋਣ ਜ਼ਾਬਤਾ ਲਾਗੂ ਹੋਣ ਤੋਂ ਬਾਅਦ ਪੰਜਾਬ ਵਿੱਚ 243.95 ਕਰੋੜ ਦੀ ਨਕਦੀ, ਸ਼ਰਾਬ, ਡਰੱਗਜ਼ ਅਤੇ ਹੋਰ ਕੀਮਤੀ ਵਸਤਾਂ ਜ਼ਬਤ : ਸਿਬਿਨ ਸੀਕਰਮਜੀਤ ਅਨਮੋਲ ਨੇ ਰਾਮ ਨੌਮੀ ਮੌਕੇ ਮੋਗਾ ਦੇ ਪਾਠਸ਼ਾਲਾ ਮੰਦਰ ਵਿਖੇ ਟੇਕਿਆ ਮੱਥਾਬਾਲ ਭਿੱਖਿਆ ਦੇ ਖਾਤਮੇ ਲਈ ਪ੍ਰਸ਼ਾਸਨ ਹਰ ਸੰਭਵ ਯਤਨ ਕਰੇਡਿਪਟੀ ਕਮਿਸ਼ਨਰ ਵੱਲੋਂ ਸਕੂਲੀ ਮੁਖੀਆਂ ਨੂੰ ਨਿਰਦੇਸ਼, ਵਿਦਿਆਰਥੀਆਂ ਦੀ ਸੁਰੱਖਿਆ ਲਈ 'ਸੇਫ਼ ਸਕੂਲ ਵਾਹਨ ਪਾਲਿਸੀ' ਦੀ ਸਖ਼ਤੀ ਨਾਲ ਪਾਲਣਾ ਯਕੀਨੀ ਬਣਾਈ ਜਾਵੇਡਿਪਟੀ ਕਮਿਸ਼ਨਰ ਵੱਲੋਂ ਗਿੱਲ ਰੋਡ ਦਾਣਾ ਮੰਡੀ `ਚ ਅਚਨਚੇਤ ਨਿਰੀਖਣਲੰਡਨ 'ਚ ਵੀਜ਼ਾ ਸ਼ਰਤਾਂ ਦੀ ਉਲੰਘਣਾ ਕਰਕੇ ਗੈਰ-ਕਾਨੂੰਨੀ ਕਾਰੋਬਾਰ ਕਰਨ ਦੇ ਮਾਮਲੇ `ਚ 12 ਭਾਰਤੀ ਗ੍ਰਿਫ਼ਤਾਰ
 
ਕੈਨੇਡਾ

ਮਹਿੰਗਾਈ ਦੇ ਮੁੱਦੇ ਉੱਤੇ ਹਾਊਸ ਵਿੱਚ ਬਹਿਸ ਕਰਵਾਉਣ ਦੀ ਕੰਜ਼ਰਵੇਟਿਵਾਂ ਦੀ ਇੱਛਾ ਪੂਰੀ ਨਹੀਂ ਹੋ ਸਕੀ

June 23, 2022 12:13 AM

ਓਟਵਾ, 22 ਜੂਨ (ਪੋਸਟ ਬਿਊਰੋ) : ਗਰਮੀਆਂ ਦੀਆਂ ਛੁੱਟੀਆਂ ਲਈ ਹਾਊਸ ਆਫ ਕਾਮਨਜ਼ ਦੇ ਉੱਠਣ ਤੋਂ ਪਹਿਲਾਂ ਮਹਿੰਗਾਈ ਦੇ ਮੁੱਦੇ ਉੱਤੇ ਐਮਰਜੰਸੀ ਬਹਿਸ ਕਰਵਾਉਣ ਦੀ ਚਾਹਵਾਨ ਕੰਜ਼ਰਵੇਟਿਵ ਪਾਰਟੀ ਦੀ ਇਹ ਇੱਛਾ ਪੂਰੀ ਨਹੀਂ ਹੋ ਸਕੀ।
ਇਸ ਬਹਿਸ ਲਈ ਹਾਊਸ ਸਪੀਕਰ ਸਾਹਮਣੇ ਬੇਨਤੀ ਕਰਨ ਤੋਂ ਬਾਅਦ ਕੰਜ਼ਰਵੇਟਿਵ ਐਮਪੀ ਤੇ ਵਿੱਤ ਅਤੇ ਹਾਊਸਿੰਗ ਇਨਫਲੇਸ਼ਨ ਕ੍ਰਿਟਿਕ ਡੈਨ ਐਲਬਸ ਆਪਣੇ ਪ੍ਰਸਤਾਵ ਬਾਰੇ ਗੱਲ ਕਰਨ ਤੇ ਇਹ ਦੱਸਣ ਲਈ ਚੇਂਬਰ ਵਿੱਚ ਮੌਜੂਦ ਨਹੀਂ ਸਨ ਕਿ ਇਸ ਦੀ ਲੋੜ ਕਿਉਂ ਹੈ। ਇਸ ਮਗਰੋਂ ਕੰਜ਼ਰਵੇਟਿਵ ਹਾਊਸ ਲੀਡਰ ਜੌਹਨ ਬ੍ਰਸਾਰਡ ਨੇ ਇਸ ਬਹਿਸ ਲਈ ਸਾਰਿਆਂ ਦੀ ਰਜ਼ਾਮੰਦੀ ਮੰਗੀ ਪਰ ਉਨ੍ਹਾਂ ਨੂੰ ਇਨਕਾਰ ਕਰ ਦਿੱਤਾ ਗਿਆ।
ਜਿ਼ਕਰਯੋਗ ਹੈ ਕਿ ਪਿਛਲੇ ਮਹੀਨੇ ਕੰਜਿ਼ਊਮਰ ਪ੍ਰਾਈਸ ਇੰਡੈਕਸ (ਸੀਪੀਆਈ) ਸਾਲਾਨਾ ਦਰ ਉੱਤੇ ਵੱਧ ਗਿਆ। ਅਜਿਹਾ ਜਨਵਰੀ 1983 ਤੋਂ ਕਦੇ ਵੇਖਣ ਨੂੰ ਨਹੀਂ ਮਿਲਿਆ।
ਬੁੱਧਵਾਰ ਨੂੰ ਕਾਕਸ ਮੀਟਿੰਗ ਤੋਂ ਪਹਿਲਾਂ ਕੰਜ਼ਰਵੇਟਿਵ ਹਾਊਸ ਲੀਡਰ ਜੌਹਨ ਬ੍ਰਸਾਰਡ ਨੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਆਖਿਆ ਕਿ ਪਾਰਟੀ ਹਾਊਸ ਸਪੀਕਰ ਨੂੰ ਚਿੰਤਾ ਦੇ ਤਿੰਨ ਮੁੱਦਿਆਂ ਉੱਤੇ ਬਹਿਸ ਕਰਵਾਉਣ ਲਈ ਆਖ ਰਹੀ ਹੈ। ਇਨ੍ਹਾਂ ਵਿੱਚੋਂ ਇੱਕ ਰਹਿਣ ਸਹਿਣ ਲਈ ਵਧਿਆ ਖਰਚਾ ਹੈ। ਉਨ੍ਹਾਂ ਆਖਿਆ ਕਿ ਲਿਬਰਲ ਸਰਕਾਰ ਇਸ ਤਰ੍ਹਾਂ ਦੇ ਅਹਿਮ ਮੁੱਦਿਆਂ ਨੂੰ ਛੱਡ ਕੇ ਹਾਈਬ੍ਰਿਡ ਸੈਸ਼ਨ ਕਰਵਾਉਣ ਜਾਂ ਨਾ ਕਰਵਾਉਣ ਦੀ ਗੱਲ ਕਰਕੇ ਸਾਰਿਆਂ ਦਾ ਧਿਆਨ ਭਟਕਾ ਰਹੀ ਹੈ ਜਦਕਿ ਕੰਜ਼ਰਵੇਟਿਵ ਇਸ ਤਰ੍ਹਾਂ ਦੇ ਅਹਿਮ ਮੁੱਦਿਆਂ ਉੱਤੇ ਪਾਰਲੀਆਮੈਂਟ ਵਿੱਚ ਬਹਿਸ ਕਰਵਾਉਣ ਦੀ ਮੰਗ ਕਰ ਰਹੀ ਹੈ।ਉਨ੍ਹਾਂ ਆਖਿਆ ਕਿ ਦੇਰ ਹੋਣ ਤੋਂ ਪਹਿਲਾਂ ਅਜਿਹੇ ਮੁੱਦਿਆਂ ਵੱਲ ਫੌਰੀ ਧਿਆਨ ਦੇਣ ਦੀ ਲੋੜ ਹੈ।
ਉਨ੍ਹਾਂ ਆਖਿਆ ਕਿ ਇਸ ਤੋਂ ਇਲਾਵਾ ਉਹ ਪਾਸਪੋਰਟ ਵਿੱਚ ਹੋਣ ਵਾਲੀ ਦੇਰ ਤੇ ਨੋਵਾ ਸਕੋਸ਼ੀਆ ਮਾਸ ਸ਼ੂਟਿੰਗ ਦੇ ਮਾਮਲੇ ਵਿੱਚ ਆਰਸੀਐਮਪੀ ਵੱਲੋਂ ਕੀਤੀ ਜਾ ਰਹੀ ਜਾਂਚ ਵਿੱਚ ਸਿਆਸੀ ਦਖਲਅੰਦਾਜ਼ੀ ਦੇ ਮਾਮਲਿਆਂ ਉੱਤੇ ਵੀ ਬਹਿਸ ਕਰਵਾਉਣੀ ਚਾਹੁੰਦੇ ਹਨ।ਬੁੱਧਵਾਰ ਨੂੰ ਸਟੈਟੇਸਟਿਕਸ ਕੈਨੇਡਾ ਵੱਲੋਂ ਜਾਰੀ ਕੀਤੀ ਗਈ ਰਿਪੋਰਟ ਵਿੱਚ ਆਖਿਆ ਗਿਆ ਕਿ ਮਈ ਵਿੱਚ ਸੀਪੀਆਈ ਇੱਕ ਸਾਲ ਪਹਿਲਾਂ ਨਾਲੋਂ 7·7 ਫੀ ਸਦੀ ਵੱਧ ਗਿਆ। ਅਜਿਹਾ ਗੈਸ ਦੀਆਂ ਉੱਚੀਆਂ ਕੀਮਤਾਂ ਕਾਰਨ ਹੋਇਆ।
ਏਜੰਸੀ ਨੇ ਆਖਿਆ ਕਿ ਸੇਵਾਵਾਂ ਲਈ ਉੱਚੀਆਂ ਕੀਮਤਾਂ ਜਿਵੇਂ ਕਿ ਹੋਟਲ ਤੇ ਰੈਸਟੋਰੈਂਟਸ ਨੇ ਵੀ ਇਸ ਵਾਧੇ ਵਿੱਚ ਯੋਗਦਾਨ ਪਾਇਆ।ਮਈ ਵਿੱਚ ਖਾਣੇ ਦੀਆਂ ਕੀਮਤਾਂ ਤੇ ਸ਼ੈਲਟਰ ਦੀਆਂ ਕੀਮਤਾਂ ਵਿੱਚ ਵੀ ਵਾਧਾ ਬਣਿਆ ਰਿਹਾ।ਇਸ ਦੌਰਾਨ ਕੰਜ਼ਰਵੇਟਿਵ ਐਮਪੀ ਤੇ ਫਾਇਨਾਂਸ ਅਤੇ ਹਾਊਸਿੰਗ ਇਨਫਲੇਸ਼ਨ ਕ੍ਰਿਟਿਕ ਡੈਨ ਐਲਬਸ ਨੇ ਆਖਿਆ ਕਿ ਪਿਛਲੀ ਵਾਰੀ ਸੀਪੀਆਈ ਇਸ ਰਫਤਾਰ ਨਾਲ ਉਸ ਸਮੇਂ ਵਧਿਆ ਸੀ ਜਦੋਂ ਪਿਏਰ ਐਲੀਅਟ ਟਰੂਡੋ ਪ੍ਰਧਾਨ ਮੰਤਰੀ ਸਨ।

 

 

 

 
Have something to say? Post your comment
ਹੋਰ ਕੈਨੇਡਾ ਖ਼ਬਰਾਂ
ਕੈਨੇਡੀਅਨਜ਼ ਦੀਆਂ ਮੁਸ਼ਕਲਾਂ ਘੱਟ ਕਰਨ ਦੀ ਥਾਂ ਵਧਾ ਰਹੀ ਹੈ ਟਰੂਡੋ ਸਰਕਾਰ ਲਿਬਰਲਾਂ ਨੇ ਹਾਊਸਿੰਗ ਸੰਕਟ ਨੂੰ ਖ਼ਤਮ ਕਰਨ ਵਾਲਾ ਬਜਟ ਕੀਤਾ ਪੇਸ਼ ਅੱਜ ਫੈਡਰਲ ਬਜਟ ਪੇਸ਼ ਕਰੇਗੀ ਫਰੀਲੈਂਡ ਕੁੱਝ ਕੈਨੇਡੀਅਨਜ਼ ਨੂੰ ਅੱਜ ਮਿਲ ਜਾਵੇਗੀ ਕੈਨੇਡਾ ਕਾਰਬਨ ਰਿਬੇਟ ਜਂੀ-7 ਮੁਲਕਾਂ ਨੇ ਦਿੱਤੀ ਚੇਤਾਵਨੀ-ਇਰਾਨ ਵੱਲੋਂ ਇਜ਼ਰਾਈਲ ਉੱਤੇ ਕੀਤੇ ਹਮਲੇ ਨਾਲ ਸਥਿਤੀ ਹੋ ਜਾਵੇਗੀ ਤਣਾਅਪੂਰਣ ਖੁਫੀਆ ਜਾਣਕਾਰੀ ਦਾ ਸਨਸਨੀਕਰਨ ਕੀਤੇ ਜਾਣ ਉੱਤੇ ਟਰੂਡੋ ਨੇ ਪ੍ਰਗਟਾਈ ਚਿੰਤਾ ਕਾਰਬਨ ਟੈਕਸ ਬਾਰੇ ਕੰਜ਼ਰਵੇਟਿਵਾਂ ਵੱਲੋਂ ਲਿਆਂਦਾ ਮਤਾ ਐਨਡੀਪੀ ਤੇ ਬਲਾਕ ਦੀ ਹਮਾਇਤ ਨਾਲ ਪਾਸ ਚੋਣਾਂ ਵਿੱਚ ਵਿਦੇਸ਼ੀ ਦਖ਼ਲਅੰਦਾਜ਼ੀ ਦੇ ਮਾਮਲੇ ਵਿੱਚ ਅੱਜ ਗਵਾਹੀ ਦੇ ਸਕਦੇ ਹਨ ਟਰੂਡੋ ਅੱਜ ਵਿਆਜ਼ ਦਰਾਂ ਬਾਰੇ ਐਲਾਨ ਕਰੇਗਾ ਬੈਂਕ ਆਫ ਕੈਨੇਡਾ ਅਮੀਰ ਤੇ ਕਾਰਪੋਰੇਟ ਕੈਨੇਡਾ ਉੱਤੇ ਨਵੇਂ ਟੈਕਸ ਲਾਉਣ ਤੋਂ ਫਰੀਲੈਂਡ ਨੇ ਨਹੀਂ ਕੀਤਾ ਇਨਕਾਰ