Welcome to Canadian Punjabi Post
Follow us on

01

July 2025
 
ਕੈਨੇਡਾ

ਲਿਬਰਲਾਂ ਨੂੰ ਮਹਿੰਗੀ ਪੈ ਸਕਦੀ ਹੈ ਕੰਜ਼ਰਵੇਟਿਵਾਂ ਦੀ ਪੌਪੂਲੈਰਿਟੀ : ਨੈਨੋਜ਼

June 23, 2022 10:03 AM

ਓਟਵਾ, 23 ਜੂਨ (ਪੋਸਟ ਬਿਊਰੋ) : ਨੈਨੋਜ਼ ਵੱਲੋਂ ਕਰਵਾਏ ਗਏ ਨਵੇਂ ਸਰਵੇਖਣ ਅਨੁਸਾਰ ਇਸ ਸਮੇਂ ਕੰਜ਼ਰਵੇਟਿਵ ਪਾਰਟੀ, ਲਿਬਰਲਾਂ ਦੇ ਮੁਕਾਬਲੇ ਪੰਜ ਫੀ ਸਦੀ ਪੌਪੂਲੈਰਿਟੀ ਪੁਆਇੰਟਸ ਨਾਲ ਅੱਗੇ ਚੱਲ ਰਹੀ ਹੈ। ਇਹ ਪੁੱਛੇ ਜਾਣ ਉੱਤੇ ਕਿ ਕੈਨੇਡੀਅਨਜ਼ ਕਿਸ ਨੂੰ ਵੋਟ ਕਰਨਗੇ ਤੇ ਬਹੁਤਿਆਂ ਨੇ ਕੰਜ਼ਰਵੇਟਿਵ ਪਾਰਟੀ ਨੂੰ ਵੋਟ ਪਾਉਣ ਦੀ ਗੱਲ ਆਖੀ।
ਪੋਲਸਟਰ ਨਿੱਕ ਨੈਨੋਜ਼ ਨੇ ਆਖਿਆ ਕਿ ਇਸ ਸਮੇਂ ਕੰਜ਼ਰਵੇਟਿਵਾਂ ਨੂੰ 36 ਫੀ ਸਦੀ ਸਮਰਥਨ ਹਾਸਲ ਹੋ ਰਿਹਾ ਹੈ ਜਦਕਿ ਲਿਬਰਲਾਂ ਨੂੰ 31 ਫੀ ਸਦੀ ਤੇ ਐਨਡੀਪੀ ਨੂੰ 19 ਫੀ ਸਦੀ ਸਮਰਥਨ ਹਾਸਲ ਹੋ ਰਿਹਾ ਹੈ। ਬਲਾਕ ਕਿਊਬਿਕੁਆ ਨੂੰ ਛੇ ਫੀ ਸਦੀ ਤੇ ਗ੍ਰੀਨ ਪਾਰਟੀ ਨੂੰ ਪੰਜ ਫੀ ਸਦੀ ਅਤੇ ਪੀਪਲਜ਼ ਪਾਰਟੀ ਆਫ ਕੈਨੇਡਾ ਨੂੰ ਤਿੰਨ ਫੀ ਸਦੀ ਸਮਰਥਨ ਹਾਸਲ ਹੋ ਰਿਹਾ ਹੈ।
ਨੈਨੋਜ਼ ਨੇ ਆਖਿਆ ਕਿ ਜੇ ਅਜਿਹਾ ਹੁੰਦਾ ਹੈ ਤੇ ਇਹ ਅੰਕੜੇ ਹੋਰ ਵਧਦੇ ਹਨ ਤੇ ਇਸ ਸਾਲ ਦੇ ਅੰਤ ਵਿੱਚ ਕੰਜ਼ਰਵੇਟਿਵਾਂ ਦੀ ਲੀਡਰਸਿ਼ਪ ਦੌੜ ਦੇ ਜੋ ਵੀ ਨਤੀਜੇ ਆਉਂਦੇ ਹਨ, ਉਨ੍ਹਾਂ ਨੂੰ ਵੇਖ ਕੇ ਇਹ ਆਖਿਆ ਜਾ ਸਕਦਾ ਹੈ ਕਿ ਇਹ ਲਿਬਰਲਾਂ ਲਈ ਮਾੜੀ ਖਬਰ ਹੋ ਸਕਦੀ ਹੈ। ਇਸ ਸਮੇਂ ਕੈਂਡਿਸ ਬਰਜਨ ਅੰਤਰਿਮ ਆਗੂ ਵਜੋਂ ਕੰਜ਼ਰਵੇਟਿਵ ਪਾਰਟੀ ਦੀ ਅਗਵਾਈ ਕਰ ਰਹੇ ਹਨ ਤੇ 10 ਸਤੰਬਰ ਨੂੰ ਪਾਰਟੀ ਮੈਂਬਰਾਂ ਵੱਲੋਂ ਆਪਣੇ ਆਗੂ ਦੀ ਚੋਣ ਕਰਨੀ ਹੋਵੇਗੀ।

 

 

 
Have something to say? Post your comment
ਹੋਰ ਕੈਨੇਡਾ ਖ਼ਬਰਾਂ
ਕੈਨੇਡਾ ਮੁਕਤ ਵਪਾਰ ਸਮਝੌਤੇ ਵਿੱਚ ਹਟਾ ਦਿੱਤੀਆਂ ਗਈਆਂ ਨੇ 53 ਫੈਡਰਲ ਛੋਟਾਂ : ਫ੍ਰੀਲੈਂਡ ਕੈਨੇਡਾ ਦੀ ਤਰਲ ਕੁਦਰਤੀ ਗੈਸ ਏਸ਼ੀਆ `ਚ ਲਿਜਾਣ ਵਾਲਾ ਪਹਿਲਾ ਟੈਂਕਰ ਰਵਾਨਾ ਅੰਦਰੂਨੀ ਵਪਾਰ ਰੁਕਾਵਟਾਂ ਦਾ ਕਰ ਲਿਆ ਜਾਵੇਗਾ ਹੱਲ : ਕਾਰਨੀ ਕੈਨੇਡਾ ਅਤੇ ਅਮਰੀਕਾ ਵਿੱਚ ਖਰੀਦਦਾਰਾਂ 'ਤੇ ਟੈਰਿਫ ਦਾ ਅਸਰ, ਲੋਬਲਾ ਸਟੋਰਾਂ 'ਤੇ ਕੁਝ ਕੀਮਤਾਂ ਵਧਣ ਦਾ ਅਨੁਮਾਨ ਉੱਤਰ-ਪੱਛਮੀ ਅਲਬਰਟਾ ਕਤਲ ਮਾਮਲੇ `ਚ ਲੋੜੀਂਦੇ ਵਿਅਕਤੀ ਨਦੀ ਪੁਲਿਸ ਨੂੰ ਭਾਲ ਬਾਈਵਾਰਡ ਮਾਰਕੀਟ ਵਿੱਚ ਪੈਦਲ ਜਾ ਰਹੀ ਔਰਤ ਨੂੰ ਕਾਰ ਨੇ ਟੱਕਰ ਮਾਰ ਦਿੱਤੀ, ਗੰਭੀਰ ਜ਼ਖਮੀ 49 ਸਾਲਾ ਕੈਨੇਡੀਅਨ ਨਾਗਰਿਕ ਦੀ ਅਮਰੀਕੀ ਇੰਮੀਗ੍ਰੇਸ਼ਨ ਏਜੰਸੀ ਆਈਸੀਈ ਦੀ ਹਿਰਾਸਤ `ਚ ਮੌਤ ਪੋਰਟਰ ਏਅਰਲਾਈਨਜ਼ 13 ਦਸੰਬਰ ਤੋਂ ਓਟਵਾ-ਮੈਕਸੀਕੋ ਲਈ ਚਲਾਏਗਾ ਨਾਨ-ਸਟਾਪ ਉਡਾਨਾਂ ਓਂਟਾਰੀਓ ਦੇ ਅਲਮੋਂਟੇ ਵਿੱਚ ਸਕੂਲ ਬੱਸ ਦੀ ਟੱਕਰ ਨਾਲ ਬੱਚੇ ਦੀ ਮੌਤ ਚਾਓ ਲਾਮ ਨੇ ਬਿਆਨ `ਚ ਮਾਂ ਦੀ ਹੱਤਿਆ ਤੋਂ ਪਹਿਲਾਂ ਸਾਲਾਂ ਤੱਕ ਹੋਏ ਦੁਰਵਿਵਹਾਰ ਦਾ ਦਿੱਤਾ ਵੇਰਵਾ