Welcome to Canadian Punjabi Post
Follow us on

19

April 2024
ਬ੍ਰੈਕਿੰਗ ਖ਼ਬਰਾਂ :
ਅਮਰੀਕਾ ਵਿਚ ਹੋਈ ਗੋਲੀਬਾਰੀ ਵਿਚ 2 ਪੁਲਿਸ ਅਫਸਰਾਂ ਦੀ ਮੌਤ, ਮੁਕਾਬਲੇ ਵਿਚ ਇਕ ਸ਼ੱਕੀ ਹਮਲਾਵਰ ਵੀ ਮਾਰਿਆ ਗਿਆਭਾਰਤੀ ਮੂਲ ਦੀ ਰਿਧੀ ਪਟੇਲ ਕੌਂਸਲ ਮੈਂਬਰਾਂ ਤੇ ਮੇਅਰ ਨੂੰ ਧਮਕੀਆਂ ਦੇਣ ਦੇ ਮਾਮਲੇ ਵਿਚ ਗ੍ਰਿਫਤਾਰਚੋਣ ਜ਼ਾਬਤਾ ਲਾਗੂ ਹੋਣ ਤੋਂ ਬਾਅਦ ਪੰਜਾਬ ਵਿੱਚ 243.95 ਕਰੋੜ ਦੀ ਨਕਦੀ, ਸ਼ਰਾਬ, ਡਰੱਗਜ਼ ਅਤੇ ਹੋਰ ਕੀਮਤੀ ਵਸਤਾਂ ਜ਼ਬਤ : ਸਿਬਿਨ ਸੀਕਰਮਜੀਤ ਅਨਮੋਲ ਨੇ ਰਾਮ ਨੌਮੀ ਮੌਕੇ ਮੋਗਾ ਦੇ ਪਾਠਸ਼ਾਲਾ ਮੰਦਰ ਵਿਖੇ ਟੇਕਿਆ ਮੱਥਾਬਾਲ ਭਿੱਖਿਆ ਦੇ ਖਾਤਮੇ ਲਈ ਪ੍ਰਸ਼ਾਸਨ ਹਰ ਸੰਭਵ ਯਤਨ ਕਰੇਡਿਪਟੀ ਕਮਿਸ਼ਨਰ ਵੱਲੋਂ ਸਕੂਲੀ ਮੁਖੀਆਂ ਨੂੰ ਨਿਰਦੇਸ਼, ਵਿਦਿਆਰਥੀਆਂ ਦੀ ਸੁਰੱਖਿਆ ਲਈ 'ਸੇਫ਼ ਸਕੂਲ ਵਾਹਨ ਪਾਲਿਸੀ' ਦੀ ਸਖ਼ਤੀ ਨਾਲ ਪਾਲਣਾ ਯਕੀਨੀ ਬਣਾਈ ਜਾਵੇਡਿਪਟੀ ਕਮਿਸ਼ਨਰ ਵੱਲੋਂ ਗਿੱਲ ਰੋਡ ਦਾਣਾ ਮੰਡੀ `ਚ ਅਚਨਚੇਤ ਨਿਰੀਖਣਲੰਡਨ 'ਚ ਵੀਜ਼ਾ ਸ਼ਰਤਾਂ ਦੀ ਉਲੰਘਣਾ ਕਰਕੇ ਗੈਰ-ਕਾਨੂੰਨੀ ਕਾਰੋਬਾਰ ਕਰਨ ਦੇ ਮਾਮਲੇ `ਚ 12 ਭਾਰਤੀ ਗ੍ਰਿਫ਼ਤਾਰ
 
ਟੋਰਾਂਟੋ/ਜੀਟੀਏ

ਸਿਲਵੀਆ ਜੋਨਜ਼ ਹੋ ਸਕਦੀ ਹੈ ਅਗਲੀ ਸਿਹਤ ਮੰਤਰੀ

June 23, 2022 11:38 PM

ਓਨਟਾਰੀਓ, 23 ਜੂਨ (ਪੋਸਟ ਬਿਊਰੋ) : ਸਿਹਤ ਮੰਤਰੀ ਵਜੋਂ ਪ੍ਰੀਮੀਅਰ ਡੱਗ ਫੋਰਡ ਦਾ ਝੁਕਾਅ ਸਿਲਵੀਆ ਜੋਨਜ਼ ਵੱਲ ਨਜ਼ਰ ਆ ਰਿਹਾ ਹੈ। ਇਹ ਜਾਣਕਾਰੀ ਅੰਦਰੂਨੀ ਸੂਤਰਾਂ ਵੱਲੋਂ ਦਿੱਤੀ ਗਈ।
2007 ਤੋਂ ਐਮਪੀਪੀ ਜੋਨਜ਼ ਪਹਿਲਾਂ ਸਾਲੀਸਿਟਰ ਜਨਰਲ ਰਹਿ ਚੁੱਕੀ ਹੈ ਤੇ ਉਨ੍ਹਾਂ ਕੋਵਿਡ-19 ਦੌਰਾਨ ਸਰਕਾਰ ਵੱਲੋਂ ਨਿਭਾਈ ਭੂਮਿਕਾ ਵਿੱਚ ਅਹਿਮ ਯੋਗਦਾਨ ਪਾਇਆ।ਕ੍ਰਿਸਟੀਨ ਐਲੀਅਟ ਦੇ 2 ਜੂਨ ਨੂੰ ਹੋਈਆਂ ਚੋਣਾਂ ਵਿੱਚ ਖੜ੍ਹੇ ਨਾ ਹੋਣ ਦਾ ਫੈਸਲਾ ਕਰਨ ਕਾਰਨ ਇਹ ਅਹੁਦਾ ਖਾਲੀ ਹੋ ਗਿਆ ਹੈ। ਅਹਿਮ ਅਹੁਦਾ ਹੋਣ ਕਾਰਨ ਇਸ ਨੂੰ ਭਰਨ ਲਈ ਕੋਈ ਦਮਦਾਰ ਸ਼ਖਸੀਅਤ ਚਾਹੀਦੀ ਹੈ ਤੇ ਇਸ ਲਈ ਜੋਨਜ਼ ਦੇ ਨਾਂ ਉੱਤੇ ਸਰਕਾਰ ਵੱਲੋਂ ਵਿਚਾਰ ਕੀਤਾ ਜਾ ਰਿਹਾ ਹੈ।
ਕਈ ਸੂਤਰਾਂ ਤੋਂ ਇਹ ਵੀ ਪਤਾ ਲੱਗਿਆ ਹੈ ਕਿ ਨਵੇਂ ਚੁਣੇ ਗਏ ਐਮਪੀਪੀ ਮਾਈਕਲ ਫੋਰਡ, ਜੋ ਕਿ ਪ੍ਰੀਮੀਅਰ ਦਾ ਭਤੀਜਾ ਹੈ, ਨੂੰ ਵੀ ਕੈਬਨਿਟ ਵਿੱਚ ਕੋਈ ਪੋਸਟ ਦਿੱਤੀ ਜਾਵੇਗੀ। ਇਸ ਦੇ ਨਾਲ ਹੀ ਨਵੇਂ ਚੁਣੇ ਗਏ ਪੀਸੀ ਐਮਪੀਪੀ ਜਾਰਜ ਪਿਰੀ (ਟਿਮਿੰਜ਼) ਨੂੰ ਵੀ ਕੈਬਨਿਟ ਵਿੱਚ ਸ਼ਾਮਲ ਕੀਤਾ ਜਾ ਸਕਦਾ ਹੈ।ਹਾਲਾਂਕਿ ਫੋਰਡ ਨੇ ਮੰਗਲਵਾਰ ਨੂੰ ਇਸ ਗੱਲ ਤੋਂ ਇਨਕਾਰ ਕੀਤਾ ਸੀ ਕਿ ਉਹ ਸਿਹਤ ਪੋਰਟਫਲੀਓ ਨੂੰ ਵੰਡਣਗੇ ਪਰ ਕੁੱਝ ਹੋਰਨਾਂ ਮੰਤਰਾਲਿਆਂ ਵਿੱਚ ਤਬਦੀਲੀਆਂ ਜ਼ਰੂਰ ਹੋ ਸਕਦੀਆਂ ਹਨ। ਸੂਤਰਾਂ ਅਨੁਸਾਰ ਮਨਿਸਟਰੀ ਆਫ ਕਾਲੇਜਿਜ਼ ਨੂੰ ਲੇਬਰ ਮੰਤਰਾਲੇ ਤਹਿਤ ਲਿਆਂਦਾ ਜਾ ਸਕਦਾ ਹੈ ਤੇ ਜਿੱਥੇ ਮੌਂਟੀ ਮੈਕਨੌਟਨ ਦੇ ਮੰਤਰੀ ਬਣੇ ਰਹਿਣ ਦੀ ਸੰਭਾਵਨਾ ਹੈ। ਇਹ ਵੀ ਮੰਨਿਆ ਜਾ ਰਿਹਾ ਹੈ ਕਿ ਮਾਈਨਿੰਗ ਨੂੰ ਵੱਖਰਾ ਮੰਤਰਾਲਾ ਬਣਾਇਆ ਜਾ ਸਕਦਾ ਹੈ।
ਇਹ ਵੀ ਕਿਆਫੇ ਹਨ ਕਿ ਸਟੀਫਨ ਲਿਚੇ ਮੁੜ ਸਿੱਖਿਆ ਮੰਤਰੀ ਵਜੋਂ ਪਰਤਣਗੇ ਜਦਕਿ ਪੀਟਰ ਬੈਥਲੇਨਫੈਲਵੀ ਵਿੱਤ ਮੰਤਰੀ ਬਣੇ ਰਹਿਣਗੇ। ਲੀਸਾ ਮੈਕਲਿਓਡ ਦੇ ਕੈਬਨਿਟ ਵਿੱਚ ਪਰਤਣ ਦੀ ਕੋਈ ਉਮੀਦ ਨਹੀਂ ਹੈ।ਪ੍ਰੀਮੀਅਰ ਫੋਰਡ ਸ਼ੁੱਕਰਵਾਰ ਨੂੰ ਸਵੇਰੇ 11:15 ਵਜੇ ਕੁਈਨਜ਼ ਪਾਰਕ ਵਿਖੇ ਇੱਕ ਸਮਾਰੋਹ ਵਿੱਚ ਆਪਣੇ ਅਹੁਦੇ ਦੀ ਸੰਹੁ ਚੁੱਕਣਗੇ।

 

 

 
Have something to say? Post your comment
ਹੋਰ ਟੋਰਾਂਟੋ/ਜੀਟੀਏ ਖ਼ਬਰਾਂ
ਛੁਰੇਬਾਜ਼ੀ ਵਿੱਚ ਇੱਕ ਵਿਅਕਤੀ ਦੀ ਹੋਈ ਮੌਤ, ਮਸ਼ਕੂਕ ਹਿਰਾਸਤ ਵਿੱਚ ਟੋਰਾਂਟੋ ਵਿੱਚ ਸੀਐਸਆਈਐਸ ਦੀ ਮੌਜੂਦਗੀ ਵਧਾਉਣ ਲਈ ਫੈਡਰਲ ਸਰਕਾਰ ਮੁਹੱਈਆ ਕਰਾਵੇਗੀ ਸੈਂਕੜੇ ਮਿਲੀਅਨ ਡਾਲਰ ਜੀਟੀਏ ਵਿੱਚ ਅੱਜ 14 ਸੈਂਟ ਤੱਕ ਵੱਧ ਜਾਣਗੀਆਂ ਗੈਸ ਦੀਆਂ ਕੀਮਤਾਂ 20 ਮਿਲੀਅਨ ਡਾਲਰ ਦਾ ਸੋਨਾ ਪੀਅਰਸਨ ਏਅਰਪੋਰਟ ਤੋਂ ਚੋਰੀ ਕਰਨ ਵਾਲੇ 9 ਵਿਅਕਤੀਆਂ ਨੂੰ ਕੀਤਾ ਗਿਆ ਚਾਰਜ ਸਪੀਕਰ ਵੱਲੋਂ ਕੈਫੀਯੇਹ ਉੱਤੇ ਲਾਈ ਪਾਬੰਦੀ ਵਾਲਾ ਫੈਸਲਾ ਬਦਲਣ ਦੀ ਫੋਰਡ ਨੇ ਕੀਤੀ ਮੰਗ ਓਨਟਾਰੀਓ ਵਿੱਚ ਇਸ ਹਫਤੇ ਵੱਧ ਸਕਦੀਆਂ ਹਨ ਗੈਸ ਦੀਆਂ ਕੀਮਤਾਂ ਫਲਸਤੀਨ ਪੱਖੀ ਮੁਜ਼ਾਹਰੇ ਦੌਰਾਨ 4 ਵਿਅਕਤੀਆਂ ਨੂੰ ਕੀਤਾ ਗਿਆ ਗ੍ਰਿਫਤਾਰ ਪੀਅਰਸਨ ਤੋਂ ਚੋਰੀ ਹੋਏ 20 ਮਿਲੀਅਨ ਡਾਲਰ ਸੋਨੇ ਦੇ ਸਬੰਧ ਵਿੱਚ ਪੁਲਿਸ ਨੇ ਕੁੱਝ ਵਿਅਕਤੀਆਂ ਨੂੰ ਕੀਤਾ ਗ੍ਰਿਫਤਾਰ 20 ਮਿੰਟ ਦੀ ਟੈਕਸੀ ਰਾਈਡ ਲਈ ਓਨਟਾਰੀਓ ਦੀ ਮਹਿਲਾ ਤੋਂ ਚਾਰਜ ਕੀਤੇ ਗਏ 7,000 ਡਾਲਰ ਕੇਟਰਿੰਗ ਵਰਕਰਜ਼ ਦੀ ਹੜਤਾਲ ਕਾਰਨ ਕਈ ਜਹਾਜ਼ਾਂ ਵਿੱਚ ਨਹੀਂ ਮਿਲੇਗਾ ਖਾਣਾ