Welcome to Canadian Punjabi Post
Follow us on

24

April 2024
ਬ੍ਰੈਕਿੰਗ ਖ਼ਬਰਾਂ :
ਕੇਜਰੀਵਾਲ ਦੀ ਹਿਰਾਸਤ 7 ਮਈ ਤੱਕ ਵਧਾਈ ਗਈ, ਜੇਲ੍ਹ ਵਿਚ ਦਿੱਤੀ ਗਈ ਇਨਸੁਲਿਨ ਰਾਜੌਰੀ 'ਚ ਅੱਤਵਾਦੀਆਂ ਨੇ ਸਰਕਾਰੀ ਮੁਲਾਜ਼ਮ ਦੇ ਮਾਰੀ ਗੋਲੀਮੁੰਬਈ ਏਅਰਪੋਰਟ 'ਤੇ 6.46 ਕਰੋੜ ਰੁਪਏ ਦੇ ਹੀਰੇ ਅਤੇ ਸੋਨਾ ਜ਼ਬਤ, ਚਾਰ ਗ੍ਰਿਫ਼ਤਾਰਪਤੰਜਲੀ ਮਾਮਲਾ `ਚ ਸੁਪਰੀਮ ਕੋਰਟ ਵੱਲੋਂ ਕੇਂਦਰ ਨੂੰ ਗੁੰਮਰਾਹਕੁੰਨ ਇਸ਼ਤਿਹਾਰਾਂ 'ਤੇ ਕੀਤੀ ਗਈ ਕਾਰਵਾਈ ਦੀ ਰਿਪੋਰਟ ਸੌਂਪਣ ਦਾ ਨਿਰਦੇਸ਼ਪੰਜਾਬ ਪੁਲਿਸ ਨੇ ਜੰਮੂ-ਕਸ਼ਮੀਰ ਵਿੱਚ ਸੰਭਾਵਿਤ ਟਾਰਗੇਟ ਕਿਲਿੰਗ ਨੂੰ ਟਾਲਿਆ, ਪਾਕਿ-ਅਧਾਰਤ ਦਹਿਸ਼ਤਗਰਦ ਮਾਡਿਊਲ ਦਾ ਇੱਕ ਮੈਂਬਰ ਕੀਤਾ ਕਾਬੂਐਲੋਨ ਮਸਕ ਨੂੰ ਆਸਟ੍ਰੇਲੀਆ ਦੇ ਪ੍ਰਧਾਨ ਮੰਤਰੀ ਨੇ ਕਿਹਾ 'ਹੰਕਾਰੀ ਅਰਬਪਤੀ'ਹਿਜ਼ਬੁੱਲਾ ਨੇ ਇਜ਼ਰਾਈਲ 'ਤੇ 35 ਰਾਕੇਟ ਦਾਗੇ, ਫੌਜ ਦੇ ਹੈੱਡਕੁਆਰਟਰ ਨੂੰ ਨਿਸ਼ਾਨਾ ਬਣਾਉਣ ਦਾ ਦਾਅਵਾ, ਇਜ਼ਰਾਈਲ ਨੇ ਵੀ ਹਮਲਿਆਂ ਦੀ ਕੀਤੀ ਪੁਸ਼ਟੀਮਲੇਸ਼ੀਆ ਨੇਵੀ ਦੇ 2 ਹੈਲੀਕਾਪਟਰ ਆਪਸ ਵਿੱਚ ਟਕਰਾਏ, ਚਾਲਕ ਦਲ ਦੇ 10 ਮੈਂਬਰਾਂ ਦੀ ਮੌਤ
 
ਕੈਨੇਡਾ

ਆਰਸੀਐਮਪੀ ਉੱਤੇ ਦਬਾਅ ਪਾਉਣ ਤੋਂ ਟਰੂਡੋ ਨੇ ਕੀਤਾ ਇਨਕਾਰ,ਕਮੇਟੀ ਕਰੇਗੀ ਜਾਂਚ

June 23, 2022 11:39 PM

ਓਟਵਾ, 23 ਜੂਨ (ਪੋਸਟ ਬਿਊਰੋ) : ਪ੍ਰਧਾਨ ਮੰਤਰੀ ਜਸਟਿਨ ਟਰੂਡੋ ਦਾ ਕਹਿਣਾ ਹੈ ਕਿ ਉਨ੍ਹਾਂ ਨੂੰ ਆਰਸੀਐਮਪੀ ਕਮਿਸ਼ਨਰ ਬ੍ਰੈਂਡਾ ਲੱਕੀ ਉੱਤੇ ਅਜੇ ਵੀ ਪੂਰਾ ਭਰੋਸਾ ਹੈ। ਉਨ੍ਹਾਂ ਇਸ ਗੱਲ ਤੋਂ ਵੀ ਇਨਕਾਰ ਕੀਤਾ ਕਿ ਸਰਕਾਰ ਨੇ ਨੈਸ਼ਨਲ ਪੁਲਿਸ ਫੋਰਸ ਉੱਤੇ ਕਿਸੇ ਕਿਸਮ ਦਾ ਦਬਾਅ ਜਾਂ ਪ੍ਰਭਾਵ ਪਾਇਆ।
ਇਸ ਤਰ੍ਹਾਂ ਇਨਕਾਰ ਦੇ ਬਾਵਜੂਦ ਬਸੰਤ ਦੀ ਇਸ ਸਿਟਿੰਗ ਦੇ ਫਾਈਨਲ ਪ੍ਰਸ਼ਨ ਕਾਲ ਦੌਰਾਨ ਇਹ ਮੁੱਦਾ ਬਣਿਆ ਰਿਹਾ ਤੇ ਹੁਣ ਇਸ ਮੁੱਦੇ ਦਾ ਚੰਗੀ ਤਰ੍ਹਾਂ ਅਧਿਐਨ ਕਰਨ ਦਾ ਫੈਸਲਾ ਕੀਤਾ ਗਿਆ ਹੈ।ਇਸ ਮਾਮਲੇ ਦੀ ਜਾਂਚ ਹੁਣ ਕਮੇਟੀ ਕਰੇਗੀ।
ਮਾਊਂਟੀਜ਼ ਦੀ ਇਹ ਹੈੱਡ ਤੇ ਲਿਬਰਲ ਸਰਕਾਰ ਉਸ ਸਮੇਂ ਸਾਰਿਆਂ ਦੀਆਂ ਨਜ਼ਰਾਂ ਵਿੱਚ ਆਈ ਜਦੋਂ ਅਪਰੈਲ 2020 ਵਿੱਚ ਨੋਵਾ ਸਕੋਸ਼ੀਆ ਵਿੱਚ 22 ਵਿਅਕਤੀਆਂ ਦੇ ਹੋਏ ਕਤਲੇਆਮ ਦੇ ਮਾਮਲੇ ਦੀ ਜਾਂਚ ਵਿੱਚ ਉਨ੍ਹਾਂ ਉੱਤੇ ਸਿਆਸੀ ਦਖਲਅੰਦਾਜ਼ੀ ਦੇ ਦੋਸ਼ ਲੱਗੇ। ਮੰਗਲਵਾਰ ਨੂੰ ਛਪੀ ਇੱਕ ਰਿਪੋਰਟ ਵਿੱਚ ਇਹ ਗੱਲ ਸਾਹਮਣੇ ਆਈ ਹੈ ਕਿ ਆਰਸੀਐਮਪੀ ਦੇ ਸੁਪਰਡੈਂਟ ਵੱਲੋਂ ਲੱਕੀ ਉੱਤੇ ਦੋਸ਼ ਲਾਉਂਦਿਆਂ ਆਖਿਆ ਗਿਆ ਹੈ ਕਿ ਉਸ ਨੇ ਫੈਡਰਲ ਪਬਲਿਕ ਸੇਫਟੀ ਡਿਪਾਰਟਮੈਂਟ ਤੇ ਪ੍ਰਧਾਨ ਮੰਤਰੀ ਆਫਿਸ ਨੂੰ ਇਹ ਵਾਅਦਾ ਕੀਤਾ ਸੀ ਕਿ ਸ਼ੂਟਰ ਵੱਲੋਂ ਜਿਨ੍ਹਾਂ ਗੰਨਜ਼ ਦੀ ਵਰਤੋਂ ਕੀਤੀ ਗਈ ਸੀ ਉਸ ਬਾਰੇ ਜਾਣਕਾਰੀ ਰਲੀਜ਼ ਕੀਤੀ ਜਾਵੇਗੀ।
ਇਹ ਵੀ ਸਾਹਮਣੇ ਆਇਆ ਕਿ ਇਹ ਮਾਮਲਾ ਪੈਂਡਿੰਗ ਪਏ ਗੰਨ ਕੰਟਰੋਲ ਬਿੱਲ ਨਾਲ ਜੁੜਿਆ ਹੋਇਆ ਹੈ। ਇਸ ਹਫਤੇ ਕਾਮਨਵੈਲਥ ਸਿਖਰ ਵਾਰਤਾ ਵਿੱਚ ਹਿੱਸਾ ਲੈਣ ਲਈ ਕਿਗਾਲੀ, ਰਵਾਂਡਾ ਗਏ ਟਰੂਡੋ ਨੇ ਆਖਿਆ ਕਿ ਆਰਸੀਐਮਪੀ ਉੱਤੇ ਕਿਸੇ ਕਿਸਮ ਦਾ ਦਬਾਅ ਜਾਂ ਪ੍ਰਭਾਵ ਨਹੀਂ ਪਾਇਆ ਗਿਆ।ਉਨ੍ਹਾਂ ਆਖਿਆ ਕਿ ਕਿਹੜੀ ਜਾਣਕਾਰੀ ਜਾਰੀ ਕਰਨੀ ਹੈ ਤੇ ਕਦੋਂ ਕਰਨੀ ਹੈ ਇਸ ਦਾ ਫੈਸਲਾ ਆਰਸੀਐਮਪੀ ਹੀ ਕਰੇਗੀ ਤੇ ਇਹ ਵੀ ਆਖਿਆ ਕਿ ਉਨ੍ਹਾਂ ਨੂੰ ਲੱਕੀ ਦੀ ਕਾਬਲੀਅਤ ਤੇ ਉਨ੍ਹਾਂ ਦੇ ਹੱਥ ਆਰਸੀਐਮਪੀ ਦੀ ਸੌਂਪੀ ਗਈ ਵਾਗਡੋਰ ਉੱਤੇ ਪੂਰਾ ਭਰੋਸਾ ਹੈ।

 

 

 
Have something to say? Post your comment
ਹੋਰ ਕੈਨੇਡਾ ਖ਼ਬਰਾਂ
ਬਜਟ ਬਾਰੇ ਨਕਾਰਾਤਮਕ ਰਾਇ ਰੱਖਦੇ ਹਨ ਅੱਧੇ ਤੋਂ ਵੱਧ ਕੈਨੇਡੀਅਨਜ਼ : ਰਿਪੋਰਟ ਵੈਕਸੀਨ ਇੰਜਰੀ ਕੰਪਨਸੇਸ਼ਨ ਫੰਡ ਲਈ ਫੈਡਰਲ ਸਰਕਾਰ ਨੇ ਰਾਖਵੇਂ ਰੱਖੇ 36 ਮਿਲੀਅਨ ਡਾਲਰ ਉੱਚ ਆਮਦਨ ਵਾਲੇ ਕੈਨੇਡੀਅਨਜ਼ ਤੋਂ ਵੱਧ ਟੈਕਸ ਲੈਣ ਦੇ ਫੈਸਲੇ ਉੱਤੇ ਅਟਲ ਹਨ ਟਰੂਡੋ ਤੇ ਫਰੀਲੈਂਡ ਡਾਕਟਰਾਂ ਨੇ ਟੈਕਸ ਤਬਦੀਲੀਆਂ ਉੱਤੇ ਮੁੜ ਵਿਚਾਰ ਕਰਨ ਦੀ ਸਰਕਾਰ ਤੋਂ ਕੀਤੀ ਅਪੀਲ ਏਆਈ ਕਾਰਨ ਖੁੱਸਣ ਵਾਲੀਆਂ ਨੌਕਰੀਆਂ ਦੇ ਮੱਦੇਨਜ਼ਰ ਸਰਕਾਰ ਨੇ 50 ਮਿਲੀਅਨ ਡਾਲਰ ਰੱਖੇ ਪਾਸੇ ਟਰੂਡੋ ਦੀ ਅਗਵਾਈ ਹੇਠ ਹੀ ਅਗਲੀਆਂ ਚੋਣਾਂ ਲੜਨਾ ਚਾਹੁੰਦਾ ਹਾਂ : ਲੀਬਲੈਂਕ ਫਾਰਮਾਕੇਅਰ ਬਿੱਲ ਬਾਰੇ ਲੋਕਾਂ ਦੇ ਮਨਾਂ ਵਿੱਚ ਡਰ ਬਿਠਾਉਣ ਤੋਂ ਸਿਹਤ ਮੰਤਰੀ ਨੇ ਪੌਲੀਏਵਰ ਨੂੰ ਵਰਜਿਆ ਕੈਨੇਡੀਅਨਜ਼ ਦੀਆਂ ਮੁਸ਼ਕਲਾਂ ਘੱਟ ਕਰਨ ਦੀ ਥਾਂ ਵਧਾ ਰਹੀ ਹੈ ਟਰੂਡੋ ਸਰਕਾਰ ਲਿਬਰਲਾਂ ਨੇ ਹਾਊਸਿੰਗ ਸੰਕਟ ਨੂੰ ਖ਼ਤਮ ਕਰਨ ਵਾਲਾ ਬਜਟ ਕੀਤਾ ਪੇਸ਼ ਅੱਜ ਫੈਡਰਲ ਬਜਟ ਪੇਸ਼ ਕਰੇਗੀ ਫਰੀਲੈਂਡ