Welcome to Canadian Punjabi Post
Follow us on

23

April 2024
ਬ੍ਰੈਕਿੰਗ ਖ਼ਬਰਾਂ :
ਮਲੇਸ਼ੀਆ ਨੇਵੀ ਦੇ 2 ਹੈਲੀਕਾਪਟਰ ਆਪਸ ਵਿੱਚ ਟਕਰਾਏ, ਚਾਲਕ ਦਲ ਦੇ 10 ਮੈਂਬਰਾਂ ਦੀ ਮੌਤਸਿੰਗਾਪੁਰ ਵਿੱਚ ਆਪਣੀ ਪ੍ਰੇਮਿਕਾ ਦਾ ਕਤਲ ਦੇ ਮਾਮਲੇ `ਚ ਭਾਰਤੀ ਮੂਲ ਦੇ ਵਿਅਕਤੀ ਨੂੰ 20 ਸਾਲ ਦੀ ਸਜ਼ਾਅਦਾਲਤ ਨੇ ਏਮਜ਼ ਨੂੰ ਅਰਵਿੰਦ ਕੇਜਰੀਵਾਲ ਦੀ ਜਾਂਚ ਲਈ ਇੱਕ ਮੈਡੀਕਲ ਬੋਰਡ ਬਣਾਉਣ ਦਾ ਦਿੱਤਾ ਨਿਰਦੇਸ਼ਇਜ਼ਰਾਇਲੀ ਹਮਲੇ 'ਚ ਮੌਤ ਤੋਂ ਬਾਅਦ ਔਰਤ ਦੀ ਹੋਈ ਡਿਲੀਵਰੀ, ਡਾਕਟਰਾਂ ਨੇ ਕੁੱਖ 'ਚੋਂ ਕੱਢੀ ਜਿ਼ੰਦਾ ਬੱਚੀਐਵਰੈਸਟ ਅਤੇ ਐੱਮਡੀਐੱਚ ਦੇ 4 ਮਸਾਲਿਆਂ 'ਤੇ ਹਾਂਗਕਾਂਗ 'ਚ ਪਾਬੰਦੀ, ਮਸਾਲਿਆਂ 'ਚ ਕੀਟਨਾਸ਼ਕ ਦੀ ਮਾਤਰਾ ਜਿ਼ਆਦਾਇਟਲੀ ’ਚ ਅੰਮਿ੍ਰਤਧਾਰੀ ਸਿੱਖ ’ਤੇ ਕ੍ਰਿਪਾਨ ਪਹਿਨਣ ਕਰਕੇ ਪਰਚਾ ਦਰਜ ਕਰਨਾ ਸਿੱਖਾਂ ਦੀ ਧਾਰਮਿਕ ਅਜ਼ਾਦੀ ਦੇ ਵਿਰੁੱਧ : ਐਡਵੋਕੇਟ ਧਾਮੀਮੁੱਖ ਸਕੱਤਰ ਨੇ ਕਣਕ ਦੀ ਖਰੀਦ ਦੇ ਪ੍ਰਬੰਧਾਂ ਅਤੇ ਮੌਸਮ ਨਾਲ ਹੋਏ ਖਰਾਬੇ ਦਾ ਜਾਇਜ਼ਾ ਲਿਆਚੀਨ 'ਚ ਭਾਰੀ ਮੀਂਹ ਦੀ ਚੇਤਾਵਨੀ, 12 ਕਰੋੜ ਲੋਕ ਹੋ ਸਕਦੇ ਹਨ ਪ੍ਰਭਾਵਿਤ, ਮੱਦਦ ਲਈ ਫੌਜ ਭੇਜੀ
 
ਭਾਰਤ

ਸੰਜੇ ਰਾਉਤ ਦਾ ਵੱਡਾ ਬਿਆਨ ਸਿ਼ਵ ਸੈਨਾ ਦੇ ਬਾਗੀ ਵਿਧਾਇਕ ਵਾਪਸ ਆਉਣ ਤਾਂ ਗਠਜੋੜ ਤੋੜਨ ਨੂੰ ਤਿਆਰ ਹਾਂ

June 24, 2022 12:40 AM

* ਕਾਂਗਰਸ ਨੇ ਕਿਹਾ: ਸਾਨੂੰ ਕੋਈ ਸਮੱਸਿਆ ਨਹੀਂ

ਮੁੰਬਈ, 23 ਜੂਨ, (ਪੋਸਟ ਬਿਊਰੋ)- ਸਿ਼ਵ ਸੈਨਾ ਦੇ ਵਿਧਾਇਕਾਂ ਦੀ ਬਗਾਵਤ ਕਾਰਨ ਮਹਾਰਾਸ਼ਟਰ ਵਿੱਚ ਮਹਾਵਿਕਾਸ ਅਘਾੜੀ ਗਠਜੋੜ ਸਰਕਾਰ ਦਾ ਅੰਤ ਤੈਅ ਜਾਪਦਾ ਹੈ। ਇਸ ਮੌਕੇਸਿ਼ਵ ਸੈਨਾ ਨੇਤਾ ਸੰਜੇ ਰਾਉਤ ਨੇ ਕਿਹਾ ਕਿ ਜੇ ਬਾਗੀ ਵਿਧਾਇਕ 24 ਘੰਟਿਆਂ ਵਿੱਚ ਮੁੜ ਆਉਣ ਤਾਂ ਸਿ਼ਵ ਸੈਨਾ ਆਪਣਾ ਗੱਠਜੋੜ ਛੱਡਣ ਲਈ ਤਿਆਰ ਹੈ।
ਪਾਰਟੀ ਦੇ ਮੁੱਖ ਬੁਲਾਰੇ ਸੰਜੇ ਰਾਉਤ ਨੇ ਕਿਹਾ ਕਿ‘ਸਿ਼ਵ ਸੈਨਾ ਦੇ ਵਿਧਾਇਕਾਂ ਨੂੰ ਗੁਹਾਟੀ ਤੋਂ ਗੱਲ ਨਹੀਂ ਕਰਨੀ ਚਾਹੀਦੀ, ਮੁੰਬਈ ਮੁੜਨਾ ਤੇ ਮੁੱਖ ਮੰਤਰੀ ਨਾਲ ਇਸ ਬਾਰੇ ਵਿਚਾਰ ਕਰਨੀ ਚਾਹੀਦੀ ਹੈ। ਜੇ ਸਾਰੇ ਵਿਧਾਇਕ ਚਾਹੁਣ ਤਾਂ ਅਸੀਂ ਮਹਾਵਿਕਾਸ ਅਗਾੜੀ ਛੱਡਣਬਾਰੇ ਸੋਚਣਨੂੰ ਤਿਆਰ ਹਾਂ, ਪਰ ਉਹਏਥੇ ਆ ਕੇ ਮੁੱਖ ਮੰਤਰੀ ਨਾਲ ਗੱਲ ਕਰਨ।’ ਸੰਜੇ ਰਾਉਤ ਦੇ ਇਸ ਬਿਆਨ ਨਾਲ ਰਾਜਨੀਤੀ ਵਿੱਚ ਭੂਚਾਲ ਆ ਗਿਆ ਹੈ। ਇਸ ਤੋਂ ਪਹਿਲਾਂ ਸੰਜੇ ਰਾਉਤ ਨੇ 21 ਬਾਗੀ ਵਿਧਾਇਕਾਂ ਨਾਲ ਸੰਪਰਕ ਦਾ ਦਾਅਵਾ ਕਰ ਕੇ ਕਿਹਾ ਸੀ ਕਿ ਮੁੱਖ ਮੰਤਰੀ ਊਧਵ ਠਾਕਰੇ ਛੇਤੀ ਹੀ ਵਰਸ਼ਾ ਬੰਗਲੇ ਵਿੱਚ ਮੁੜਨਗੇ। ਉਨ੍ਹਾਂ ਕਿਹਾ ਕਿ ਗੁਹਾਟੀ ਤੋਂ 21 ਵਿਧਾਇਕਾਂ ਦਾ ਸਾਡੇ ਨਾਲ ਸੰਪਰਕ ਹੈ ਅਤੇ ਉਹ ਸਾਡੇ ਨਾਲ ਆਉਣਗੇ।
ਦੂਸਰੇ ਪਾਸੇ ਸਿ਼ਵ ਸੈਨਾ ਆਗੂ ਸੰਜੇ ਰਾਉਤ ਦੇ ਬਿਆਨ ਪਿੱਛੋਂ ਮਹਾਰਾਸ਼ਟਰ ਕਾਂਗਰਸ ਦੇ ਪ੍ਰਧਾਨ ਨਾਨਾ ਪਟੋਲੇ ਨੇ ਕਿਹਾ, ‘ਅਸੀਂ ਭਾਜਪਾ ਨੂੰ ਸੱਤਾ ਵਿੱਚ ਆਉਣ ਤੋਂ ਰੋਕਣ ਲਈ ਸਿ਼ਵ ਸੈਨਾ ਦੇ ਨਾਲ ਹਾਂ। ਸਾਰੀ ਖੇਡ ਇਨਫੋਰਸਮੈਂਟ ਡਾਇਰੈਕਟੋਰੇਟ (ਈਡੀ) ਕਾਰਨ ਹੋਈ ਹੈ। ਕਾਂਗਰਸ ਫਲੋਰ ਟੈਸਟ ਲਈਤਿਆਰ ਹੈ। ਅਸੀਂ ਮਹਾਵਿਕਾਸ ਅਗਾੜੀ ਦੇ ਨਾਲ ਹਾਂ ਤੇ ਰਹਾਂਗੇ, ਸਾਨੂੰ ਸੱਤਾ ਦਾ ਲਾਲਚ ਨਹੀਂ।’ ਪਟੋਲੇ ਨੇ ਕਿਹਾ ਕਿ ਜੇ ਸਿ਼ਵ ਸੈਨਾ ਕਿਸੇ ਹੋਰ ਦਾ ਗਠਜੋੜ ਕਰਨਾ ਚਾਹੁੰਦੀ ਹੈ ਤਾਂ ਸਾਨੂੰ ਸਮੱਸਿਆ ਨਹੀਂ। ਇਸ ਤੋਂ ਇਲਾਵਾ ਮਹਾ ਵਿਕਾਸ ਅਗਾੜੀਦੀ ਸਹਿਯੋਗੀ ਐੱਨਸੀਪੀ ਪਾਰਟੀ ਦੇ ਨੇਤਾ ਜਯੰਤ ਪਾਟਿਲ ਨੇ ਟਵੀਟ ਕੀਤਾ ਹੈ ਕਿ ਮਹਾਰਾਸ਼ਟਰ ਵਿਕਾਸ ਅਗਾੜੀ ਮਹਾਰਾਸ਼ਟਰ ਦੇ ਵਿਕਾਸ ਤੇ ਭਲਾਈ ਲਈ ਬਣਾਈ ਸਰਕਾਰ ਹੈ। ਅਸੀਂ ਅੰਤ ਤੱਕ ਊਧਵ ਠਾਕਰੇ ਨਾਲ ਮਜ਼ਬੂਤੀ ਨਾਲ ਖੜੇ ਹਾਂ। ਮੈਨੂੰ ਯਕੀਨ ਹੈ ਕਿ ਕੋਈ ਵੀ ਸੱਚਾ ਸਿ਼ਵ ਸੈਨਿਕ ਉਹ ਵਿਹਾਰ ਨਹੀਂ ਕਰੇਗਾ ਜੋ ਬਾਲਾ ਸਾਹਿਬ ਠਾਕਰੇ ਦੇ ਵਿਚਾਰਾਂ ਨਾਲ ਧੋਖਾ ਕਰਦਾ ਹੋਵੇ।’

 
Have something to say? Post your comment
ਹੋਰ ਭਾਰਤ ਖ਼ਬਰਾਂ
ਅਦਾਲਤ ਨੇ ਏਮਜ਼ ਨੂੰ ਅਰਵਿੰਦ ਕੇਜਰੀਵਾਲ ਦੀ ਜਾਂਚ ਲਈ ਇੱਕ ਮੈਡੀਕਲ ਬੋਰਡ ਬਣਾਉਣ ਦਾ ਦਿੱਤਾ ਨਿਰਦੇਸ਼ ਐਲੋਨ ਮਸਕ ਦਾ ਭਾਰਤ ਦੌਰਾ ਮੁਲਤਵੀ, ਪ੍ਰਧਾਨ ਮੰਤਰੀ ਮੋਦੀ ਨਾਲ ਕਰਨੀ ਸੀ ਮੁਲਾਕਾਤ ਸਿ਼ਵ ਸੈਨਾ ਊਧਵ ਧੜੇ ਨੂੰ ਚੋਣ ਕਮਿਸ਼ਨ ਦਾ ਨੋਟਿਸ: ਪ੍ਰਚਾਰ ਵਾਲੇ ਗੀਤ 'ਚੋਂ ਭਵਾਨੀ ਸ਼ਬਦ ਨੂੰ ਹਟਾਉਣ ਲਈ ਕਿਹਾ ਜੰਮੂ-ਕਸ਼ਮੀਰ ਦੇ ਪੁੰਛ ਵਿਚ ਅੱਤਵਾਦੀਆਂ ਦਾ ਮੱਦਦਗਾਰ ਕਾਬੂ, ਪਾਕਿਸਤਾਨੀ ਪਿਸਤੌਲ ਅਤੇ ਚੀਨੀ ਗ੍ਰਨੇਡ ਬਰਾਮਦ ਮਹੂਆ ਮੋਇਤਰਾ ਦੇ ਚੋਣ ਹਲਫ਼ਨਾਮੇ ਵਿੱਚ ਖੁਲਾਸਾ: 80 ਲੱਖ ਰੁਪਏ ਦੀ ਹੀਰੇ ਦੀ ਮੁੰਦਰੀ, 2.72 ਲੱਖ ਰੁਪਏ ਦੀ ਕੀਮਤ ਦਾ ਚਾਂਦੀ ਦਾ ਡਿਨਰ ਸੈੱਟ ਅਰਵਿੰਦ ਕੇਜਰੀਵਾਲ ਦੀ ਪਤਨੀ ਸੁਨੀਤਾ ਕੇਜਰੀਵਾਲ ਨੇ ਕਿਹਾ: ਜੇਲ੍ਹ 'ਚ ਅਰਵਿੰਦ ਨੂੰ ਮਾਰਨ ਦੀ ਸਾਜਿ਼ਸ਼ ਚੋਣ ਨਿਸ਼ਾਨ ਮਿਿਲਆ ਚੱਪਲ, ਗਲੇ 'ਚ ਚੱਪਲਾਂ ਦੀ ਮਾਲਾ ਪਾ ਕੇ ਵੋਟ ਮੰਗ ਰਿਹਾ ਲੋਕ ਸਭਾ ਉਮੀਦਵਾਰ ਈਡੀ ਨੇ ਦਿੱਲੀ ਅੰਤਰਰਾਸ਼ਟਰੀ ਏਅਰਪੋਰਟ ਤੋਂ 5 ਹਜ਼ਾਰ ਕਰੋੜ ਦੀ ਧੋਖਾਧੜੀ ਦਾ ਮੁਲਜ਼ਮ ਕੀਤਾ ਗ੍ਰਿਫਤਾਰ ਅੱਠ ਦਿਨਾਂ ਤੋਂ ਲਾਪਤਾ ਵਿਿਦਆਰਥਣ ਦਾ ਗਲਾ ਘੁੱਟ ਕੇ ਕਤਲ, ਮੁਲਜ਼ਮਾਂ ਵਿੱਚ ਕਾਲਜ ਦਾ ਦੋਸਤ ਵੀ ਸ਼ਾਮਲ ਅਵਾਰਾ ਕੁੱਤਿਆਂ ਨੇ ਦਰਗਾਹ ਕੋਲ ਬੈਠੀ ਲੜਕੀ ਨੂੰ ਬਣਾਇਆ ਸ਼ਿਕਾਰ, ਇਲਾਜ ਦੌਰਾਨ ਮੌਤ