Welcome to Canadian Punjabi Post
Follow us on

11

August 2022
ਅੰਤਰਰਾਸ਼ਟਰੀ

ਆਸਟਰੇਲੀਆ ਦੇ ਉਪ ਪ੍ਰਧਾਨ ਮੰਤਰੀ ਨੇ ਚੀਨ ਨੂੰ ‘ਸੁਰੱਖਿਆ ਦੀ ਸਭ ਤੋਂ ਵੱਡੀ ਚਿੰਤਾ’ਆਖਿਆ

June 24, 2022 12:44 AM

ਨਵੀਂ ਦਿੱਲੀ, 23 ਜੂਨ, (ਪੋਸਟ ਬਿਊਰੋ)- ਆਸਟਰੇਲੀਆ ਦੇ ਉਪ ਪ੍ਰਧਾਨ ਮੰਤਰੀ ਰਿਚਰਡ ਮਾਰਲੇਸ ਨੇ ਅੱਜ ਭਾਰਤ ਆ ਕੇ ਕਿਹਾ ਕਿ ਆਸਟਰੇਲੀਆ ਲਈ ਚੀਨ ‘ਸੁਰੱਖਿਆਦੀ ਸਭ ਤੋਂ ਵੱਡੀ ਚਿੰਤਾ’ ਹੈ, ਕਿਉਂਕਿ ਉਹ ਦੁਨੀਆ ਨੂੰ ਇਹੋ ਜਿਹਾ ਰੂਪ ਦੇਣ ਦੀ ਕੋਸਿ਼ਸ਼ ਕਰ ਰਿਹਾ ਹੈ, ਜਿਸ ਤਰ੍ਹਾਂ ਦਾ ਪਹਿਲਾਂ ਕਦੇ ਨਹੀਂ ਦੇਖਿਆ ਗਿਆ।
ਚਾਰ ਦਿਨਾਂ ਦੇ ਸਰਕਾਰੀ ਦੌਰੇ ਉੱਤੇਭਾਰਤ ਆਏ ਮਾਰਲੇਸ ਨੇ ਕਿਹਾ ਕਿ ਭਾਰਤ ਦੀਆਂ ਵੀ ਇਹ ਹੀਸੁਰੱਖਿਆ ਚਿੰਤਾ ਹੈ ਤੇ ਪੂਰਬੀ ਲੱਦਾਖ ਵਿੱਚ ਚੀਨ ਨਾਲ ਸਰਹੱਦੀ ਵਿਵਾਦ ਬਾਰੇ ਆਸਟਰੇਲੀਆਭਾਰਤ ਨਾਲ ਖੜਾ ਹੈ। ਪੱਤਰਕਾਰਾਂ ਨਾਲ ਗੱਲਬਾਤ ਦੌਰਾਨ ਆਸਟਰੇਲੀਆ ਦੇ ਉਪ ਪ੍ਰਧਾਨ ਮੰਤਰੀ ਨੇ ਚੀਨ ਤੇ ਰੂਸਵਿਚਾਲੇ ਵਧਦੇ ਰੱਖਿਆ ਤੇ ਸੁਰੱਖਿਆ ਸਹਿਯੋਗ ਉੱਤੇ ਚਿੰਤਾ ਨਾਲ ਕਿਹਾ ਕਿ ਇਸ ਦਾ ਖਿੱਤੇ ਉੱਤੇ ਅਸਰ ਪੈ ਸਕਦਾ ਹੈ। ਮਾਰਲੇਸ ਆਸਟਰੇਲੀਆ ਦੇ ਰੱਖਿਆ ਮੰਤਰੀ ਵੀ ਹਨ। ਉਨ੍ਹਾਂ ਕਿਹਾ ਕਿ ਭਾਰਤ ਤੇ ਆਸਟਰੇਲੀਆ ਆਪਣੇ ਰੱਖਿਆਅਤੇ ਸੁਰੱਖਿਆ ਸਬੰਧ ਵਧਾਉਣਦੇ ਲਈ ਵਚਨਬੱਧ ਹਨ, ਕਿਉਂਕਿ ਉਨ੍ਹਾਂ ਦਾ ਦੇਸ਼ ਵਿਸ਼ਵ ਪ੍ਰਤੀ ਆਪਣੇ ਨਜ਼ਰੀਏ ਵਿੱਚ ਭਾਰਤ ਨੂੰ ਕੇਂਦਰ ਵਿੱਚ ਦੇਖਦਾ ਹੈ।
ਮਾਰਲੇਸ ਨੇ ਕਿਹਾ ਕਿ ਭਾਰਤ ਅਤੇ ਆਸਟਰੇਲੀਆ ਨਾ ਸਿਰਫ ਆਰਥਿਕ ਖੇਤਰ, ਸਗੋਂ ਰੱਖਿਆਬਾਰੇ ਵੀ ਦੁਵੱਲੇ ਸਬੰਧਾਂ ਲਈ ਕਰੀਬੀ ਪੱਧਰ ਉੱਤੇ ਕੰਮ ਕਰ ਰਹੇ ਹਨ। ਉਨ੍ਹਾਂ ਕਿਹਾ ਕਿਪਿਛਲੇ ਕੁਝ ਸਾਲਾਂ ਵਿੱਚ ਅਸੀਂ ਚੀਨ ਦੇ ਵਧੇਰੇ ਹਮਲਾਵਰ ਰਵੱਈਏ ਨੂੰ ਖਾਸ ਤੌਰ ਉੱਤੇ ਮਹਿਸੂਸ ਕੀਤਾ ਹੈ।ਮਾਰਲੇਸ ਨੇ ਕਿਹਾ ਕਿ ਇਹ ਜ਼ਰੂਰੀ ਹੈ ਕਿ ਅਸੀਂ ਅਜਿਹੀ ਦੁਨੀਆ ਵਿੱਚ ਰਹੀਏ, ਜਿੱਥੇ ਕਾਨੂੰਨ ਆਧਾਰਿਤ ਵਿਵਸਥਾ ਅਤੇ ਦੇਸ਼ਾਂ ਵਿੱਚਾਲੇ ਵਿਵਾਦਾਂ ਦਾ ਹੱਲ ਨਿਯਮਾਂ ਹੇਠ ਸ਼ਾਂਤਮਈ ਢੰਗ ਨਾਲ ਹੋਵੇ। ਚੀਨ ਤੇ ਰੂਸਵਿਚਾਲੇ ਵਧਦੇ ਰੱਖਿਆ ਅਤੇ ਸੁਰੱਖਿਆ ਸਹਿਯੋਗ ਦੇਬਾਰੇ ਉਨ੍ਹਾਂ ਸ਼ੱਕ ਪ੍ਰਗਟ ਕੀਤਾ ਤੇ ਕਿਹਾ ਕਿ ਦੁਨੀਆ ਵਿੱਚ ਸ਼ਾਂਤੀ ਕਾਇਮ ਰੱਖਣੀ ਬਹੁਤ ਜ਼ਰੂਰੀ ਹੈ।

Have something to say? Post your comment
ਹੋਰ ਅੰਤਰਰਾਸ਼ਟਰੀ ਖ਼ਬਰਾਂ
ਖੰਡ ਮਿੱਲ ਬਕਾਏ ਮਾਮਲੇ ਵਿੱਚ ਪੰਜਾਬ ਦੇ ਅਫ਼ਸਰਾਂ ਨੇ ਸਹਿਯੋਗ ਨਹੀਂ ਦਿੱਤਾ: ਸੰਧਰ ਜੰਗੀ ਐਕਸਰਸਾਈਜ ਼ਮੁੱਕਣ ਪਿੱਛੋਂ ਚੀਨ ਨੇ ਨਵੀਂ ਧਮਕੀ ਦੇ ਮਾਰੀ ਔਰਤ ਨੇ ਪਤੀ ਤੋਂ ਤਲਾਕ ਲੈ ਕੇ ਕੁੱਤੇ ਨਾਲ ਵਿਆਹ ਕਰਵਾਇਆ ਡੋਨਾਲਡ ਟਰੰਪ ਦੀ ਰਿਹਾਇਸ਼ ਉੱਤੇ ਐਫ ਬੀ ਆਈ ਵੱਲੋਂ ਛਾਪਾ ਲਹਿੰਦੇ ਪੰਜਾਬ ਵਿੱਚ ਡੇਂਗੂ ਦਾ ਕਹਿਰ ਵੱਧਦਾ ਜਾ ਰਿਹੈ ਤੇਲ ਭੰਡਾਰ ਕੇਂਦਰ ਵਿੱਚ ਅੱਗ, ਇੱਕ ਮੌਤ, 17 ਲਾਪਤਾ, 121 ਜ਼ਖ਼ਮੀ ਬੰਗਾਲਦੇਸ਼ ਵਿੱਚ ਸ਼੍ਰੀਲੰਕਾ ਵਰਗੇ ਹਾਲਾਤ ਬਣੇ, ਤੇਲ ਕੀਮਤਾਂ ਵਿੱਚ ਵਾਧੇ ਖ਼ਿਲਾਫ਼ ਸੜਕਾਂ ਉੱਤੇ ਹਿੰਸਾ ਆਸਟਰੇਲੀਆ ਵਿੱਚ 10 ਤੋਂ 17 ਸਾਲ ਦੇ ਬੱਚੇ ਵੀ ਕੋਰੋਨਾ ਨਿਯਮਾਂ ਤੋਂ ਨਹੀਂ ਬਚੇ ਨੀਂਦ ਅਤੇ ਇਮੋਸ਼ਨਲ ਹੈਲਥ ਉੱਤੇ ਸਟੱਡੀ: ਸਕੂਲ ਇੱਕ ਘੰਟਾ ਦੇਰ ਨਾਲ ਸ਼ੁਰੂ ਕੀਤਾ ਤਾਂ ਬੱਚਿਆਂ ਦੇ ਰਿਜ਼ਲਟ ਦਾ ਸੁਧਾਰ ਹੋ ਗਿਆ ਬੇਜੋਸ ਦੇ ਸ਼ਿੱਪ ਵਿੱਚ ਛੇ ਲੋਕਾਂ ਵੱਲੋਂ ਪੁਲਾੜ ਯਾਤਰਾ, ਇੱਕ ਟਿਕਟ 10 ਕਰੋੜ ਦੀ