Welcome to Canadian Punjabi Post
Follow us on

29

March 2024
 
ਭਾਰਤ

ਜੀ-20 ਦੀ ਇਸ ਵਾਰ ਦੀ ਮੇਜ਼ਬਾਨੀਜੰਮੂ-ਕਸ਼ਮੀਰ ਕਰੇਗਾ

June 24, 2022 05:32 PM

* ਕਸ਼ਮੀਰ ਮੁੱਦੇ ਉੱਤੇ ਪਾਕਿਸਤਾਨ ਨੂੰ ਵੱਡਾ ਝਟਕਾ


ਸ੍ਰੀਨਗਰ, 24 ਜੂਨ (ਪੋਸਟ ਬਿਊਰੋ)- ਕਸ਼ਮੀਰ ਮੁੱਦੇ ਉੱਤੇਭਾਰਤ ਸਰਕਾਰ ਪਾਕਿਸਤਾਨ ਨੂੰ ਇੱਕ ਵੱਡਾ ਝਟਕਾ ਦੇਣ ਵਾਲੀ ਹੈ। ਜੰਮੂ ਕਸ਼ਮੀਰ ਵਿੱਚ ਜਲਦੀ ਹੀ ਜੀ-20 ਸ਼ਿਖਰ ਸੰਮੇਲਨ ਹੋਵੇਗਾ, ਜਿਸ ਵਿੱਚ ਚੀਨ, ਕੈਨੇਡਾ, ਅਮਰੀਕਾ, ਜਰਮਨੀ, ਜਾਪਾਨ, ਤੁਰਕੀ ਸਮੇਤ 20 ਦੇਸ਼ਾਂ ਦੇ ਮੁਖੀ ਹਿੱਸਾ ਲੈਣਗੇ। ਇਹ ਸੰਮੇਲਨ ਇੱਕ ਤਰ੍ਹਾਂ ਕਸ਼ਮੀਰ ਮੁੱਦੇ ਉੱਤੇ ਭਾਰਤੀ ਪੱਖ ਨੂੰ ਪੂਰੀ ਤਰ੍ਹਾਂ ਸਹੀ ਠਹਿਰਾਉਂਦੇ ਹੋਏ ਕਸ਼ਮੀਰ ਉੱਤੇ ਪਾਕਿਸਤਾਨ ਦੇ ਦਾਅਵੇ ਨੂੰ ਰੱਦ ਕਰੇਗਾ ਅਤੇ ਇਸ ਸੰਮੇਲਨ ਰਾਹੀਂ ਭਾਰਤ ਦੁਨੀਆ ਨੂੰ ਦੱਸੇਗਾ ਕਿ ਆਮ ਕਸ਼ਮੀਰੀ ਲੋਕ ਪੂਰੀ ਤਰ੍ਹਾਂ ਨਾਲ ਭਾਰਤੀ ਮੁੱਖ ਧਾਰਾ ਦਾ ਹਿੱਸਾ ਹਨ, ਜੋ ਪੂਰੀ ਤਰ੍ਹਾਂ ਨਾਲ ਭਾਰਤੀ ਲੋਕਤੰਤਰ ਅਤੇ ਭਾਰਤੀ ਸੰਵਿਧਾਨ ਵਿੱਚ ਆਸਥਾ ਰੱਖਦੇ ਹਨ।
ਜੀ-20 ਵਿੱਚ ਯੂਰਪੀ ਯੂਨੀਅਨ ਸਮੇਤ 20 ਦੇਸ਼ ਸ਼ਾਮਲ ਹਨ। ਜੰਮੂ-ਕਸ਼ਮੀਰ ਪੁਨਰਗਠਨ ਐਕਟ ਲਾਗੂ ਕੀਤੇ ਜਾਣ ਪਿੱਛੋਂ ਕਸ਼ਮੀਰ ਵਿੱਚ ਇਹ ਪਹਿਲਾ ਅਤੇ ਪ੍ਰਮੁੱਖ ਅੰਤਰਰਾਸ਼ਟਰੀ ਸੰਮੇਲਨ ਹੋਵੇਗਾ। ਸੰਮੇਲਨ ਦੀਆਂ ਤਿਆਰੀਆਂ ਨੂੰ ਅੰਤਿਮ ਰੂਪ ਲਈ ਕੱਲ੍ਹ ਜਨਰਲ ਪ੍ਰਸ਼ਾਸਨ ਵਿਭਾਗ ਨੇ ਆਵਾਸ ਅਤੇ ਸ਼ਹਿਰੀ ਵਿਕਾਸ ਵਿਭਾਗ ਦੇ ਪ੍ਰਿੰਸੀਪਲ ਸੈਕਟਰੀ ਦੀ ਅਗਵਾਈ ਵਿੱਚ ਇੱਕ ਕਮੇਟੀ ਬਣਾਈ ਹੈ। ਆਵਾਸ ਅਤੇ ਸ਼ਹਿਰੀ ਵਿਕਾਸ ਵਿਭਾਗ ਦੇ ਪ੍ਰਿੰਸੀਪਲਸੈਕਟਰੀ ਨੂੰ ਸੂਬੇ ਵਿੱਚ ਜੀ-20 ਦੀ ਬੈਠਕ ਲਈ ਕੀਤੇ ਜਾ ਰਹੇ ਪ੍ਰਬੰਧਾਂ ਦੇ ਸਬੰਧ ਵਿੱਚ ਵਿਦੇਸ਼ ਮੰਤਰਾਲੇ ਨਾਲ ਤਾਲਮੇਲ ਲਈ ਨੋਡਲ ਅਫਸਰ ਬਣਾਇਆ ਗਿਆ ਹੈ।ਜੀ-20 ਵਿੱਚ ਚੀਨ ਅਤੇ ਤੁਰਕੀ ਵੀ ਹਨ, ਜੋ ਅੱਤਵਾਦ ਤੇ ਵੱਖਵਾਦ ਦੇ ਮੁੱਦੇ ਉੱਤੇ ਪਾਕਿਸਤਾਨ ਨਾਲ ਖੜ੍ਹੇ ਨਜ਼ਰ ਆਉਂਦੇ ਹਨ ਤੇ ਕਸ਼ਮੀਰ ਮੁੱਦੇ ਉੱਤੇ ਸਮਰਥਨ ਕਰਦੇ ਹਨ। ਜੰਮੂ ਕਸ਼ਮੀਰ ਪੁਨਰਗਠਨ ਐਕਟ ਲਾਗੂ ਹੋਣ ਉੱਤੇ ਤੁਰਕੀ ਅਤੇ ਚੀਨ ਨੇ ਵੀ ਪਾਕਿਸਤਾਨ ਦੇ ਸੁਰ ਵਿੱਚ ਸੁਰ ਮਿਲਾਇਆ ਸੀ।

 
Have something to say? Post your comment
ਹੋਰ ਭਾਰਤ ਖ਼ਬਰਾਂ
ਗੋਵਿੰਦਾ ਵੀ ਸਿਆਸਤ 'ਚ ਉਤਰੇ, ਸਿ਼ਵ ਸੈਨਾ ਸਿ਼ੰਦੇ 'ਚ ਹੋਏ ਸ਼ਾਮਿਲ ਜੇ ਲੋੜ ਪਈ ਤਾਂ ਅਗਨੀਵੀਰ ਯੋਜਨਾ 'ਚ ਬਦਲਾਅ ਕਰਾਂਗੇ : ਰਾਜਨਾਥ ਸਿੰਘ ਦੇਸ਼ ਦੀਆਂ ਅਮੀਰ ਔਰਤਾਂ ਵਿਚੋਂ ਸਭ ਤੋਂ ਅਮੀਰ ਔਰਤ ਸਾਵਿਤਰੀ ਜਿੰਦਲ ਭਾਜਪਾ `ਚ ਹੋਏ ਸ਼ਾਮਲ ਨਹੀਂ ਦਿਖਾਵਾਂਗੇ ਗੁੰਮਰਾਹਕੁੰਨ ਇਸ਼ਤਿਹਾਰ, ਪਤੰਜਲੀ ਨੇ ਸੁਪਰੀਮ ਕੋਰਟ ਤੋਂ ਮੰਗੀ ਮੁਆਫੀ ਈਡੀ ਨੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੂੰ ਕੀਤਾ ਗ੍ਰਿਫ਼ਤਾਰ ਸੁਪਰੀਮ ਕੋਰਟ ਨੇ ਕੀਤਾ ਬਾਬਾ ਰਾਮਦੇਵ ਅਤੇ ਆਚਾਰੀਆ ਬਾਲਕ੍ਰਿਸ਼ਨ ਨੂੰ ਨੋਟਿਸ ਜਾਰੀ, ਪੁੱਛਿਆ, ਮਾਣਹਾਨੀ ਦੀ ਕਾਰਵਾਈ ਕਿਉਂ ਨਾ ਕੀਤੀ ਜਾਵੇੇ ਨੌਜਵਾਨ ਵਿਗਿਆਨਕਾਂ ਲਈ ਕੁਰੂਕਸ਼ੇਤਰ ਯੂਨੀਵਰਸਿਟੀ ਨੇ ਰਾਜੀਬ ਗੋਇਲ ਪੁਰਸਕਾਰ ਦਾ ਕੀਤਾ ਐਲਾਨ ਝਾਰਖੰਡ ਦੇ ਸਾਬਕਾ ਮੁੱਖ ਮੰਤਰੀ ਹੇਮੰਤ ਸੋਰੇਨ ਦੀ ਭਾਬੀ ਸੀਤਾ ਸੋਰੇਨ ਭਾਜਪਾ `ਚ ਸ਼ਾਮਲ ਸੀਏਏ ਖਿਲਾਫ ਅਰਵਿੰਦ ਕੇਜਰੀਵਾਲ ਫਿਰ ਬੋਲੇ: ਦੇਸ਼ ਦੇ ਟੈਕਸ ਦਾ ਪੈਸਾ ਪਾਕਿਸਤਾਨੀਆਂ 'ਤੇ ਖਰਚ ਨਹੀਂ ਹੋਣ ਦੇਵਾਂਗੇ ਦਰਭੰਗਾ ਸਰਹੱਦ 'ਤੇ 8.65 ਕਰੋੜ ਰੁਪਏ ਦੀ ਕੀਮਤ ਦਾ 13.27 ਕਿਲੋ ਸੋਨਾ ਕਾਰ ਵਿਚੋਂ ਮਿਲਿਆ