Welcome to Canadian Punjabi Post
Follow us on

25

April 2024
ਬ੍ਰੈਕਿੰਗ ਖ਼ਬਰਾਂ :
ਅੰਮ੍ਰਿਤਸਰ ਵਿੱਚ ਮਾਨ ਨੇ ਕਿਹਾ: ਮਾਝੇ ਦੇ ਲੋਕ ਜਦੋਂ ਮਨ ਬਣਾ ਲੈਂਦੇ ਹਨ ਤਾਂ ਫੇਰ ਬਦਲਦੇ ਨਹੀਂ, ਇਸ ਵਾਰ 'ਆਪ' ਨੂੰ ਜਿਤਾਉਣ ਦਾ ਪੂਰਾ ਮਨ ਬਣਾ ਲਿਆ ਹੈਜ਼ਮੀਨ ਦੇ ਇੰਤਕਾਲ ਬਦਲੇ 10,000 ਰੁਪਏ ਰਿਸ਼ਵਤ ਲੈਂਦਾ ਪਟਵਾਰੀ ਵਿਜੀਲੈਂਸ ਬਿਊਰੋ ਵੱਲੋਂ ਕਾਬੂਮੋਹਾਲੀ ਵਿਚ ਪੰਜਾਬੀ ਸੁਪਰਸਟਾਰ ਜੱਸੀ ਗਿੱਲ ਨੇ ਟ੍ਰਾਈਸਿਟੀ ਨਿਵਾਸੀਆਂ ਨਾਲ ਕੀਤੀ ਮੁਲਾਕਾਤਪ੍ਰਧਾਨ ਮੰਤਰੀ ਮੋਦੀ ਤੇ ਰਾਹੁਲ ਦੇ ਚੋਣ ਭਾਸ਼ਣਾਂ 'ਤੇ ਚੋਣ ਕਮਿਸ਼ਨ ਦਾ ਨੋਟਿਸ, ਭਾਸ਼ਣ 'ਚ ਨਫਰਤ ਫੈਲਾਉਣ ਦੇ ਦੋਸ਼ਅਰੁਣਾਚਲ ਪ੍ਰਦੇਸ਼ ਵਿੱਚ ਜ਼ਮੀਨ ਖਿਸਕੀ, ਨੈਸ਼ਨਲ ਹਾਈਵੇ-313 ਦਾ ਵੱਡਾ ਹਿੱਸਾ ਢਹਿ ਗਿਆ, ਦਿਬਾਂਗ ਘਾਟੀ ਦਾ ਦੇਸ਼ ਨਾਲ ਸੰਪਰਕ ਟੁੱਟਿਆਜੈਸਲਮੇਰ ਵਿਚ ਭਾਰਤੀ ਹਵਾਈ ਫੌਜ ਦਾ ਜਾਸੂਸੀ ਜਹਾਜ਼ ਕ੍ਰੈਸ਼ਪਟਨਾ ਦੇ ਇੱਕ ਹੋਟਲ ਵਿਚ ਲੱਗੀ ਭਿਆਨਕ ਅੱਗ `ਚ 6 ਮੌਤਾਂ, 19 ਜ਼ਖਮੀਤਿਹਾੜ ਜੇਲ੍ਹ `ਚ ਹੋਈ ਝੜਪ ਤੋਂ ਬਾਅਦ ‘ਆਪ’ ਨੇ ਅਰਵਿੰਦ ਕੇਜਰੀਵਾਲ ਦੀ ਜਾਨ ਨੂੰ ਦੱਸਿਆ ਖ਼ਤਰਾ
 
ਭਾਰਤ

ਬਿਹਾਰ ਦੀਆਂ ਸੜਕਾਂ ਸਬੰਧੀ ਪ੍ਰਸ਼ਾਂਤ ਵੱਲੋਂ ਨਿਤੀਸ਼ ਨੂੰ ਮਿਹਣਾ

June 24, 2022 05:34 PM

ਪਟਨਾ, 24 ਜੂਨ (ਪੋਸਟ ਬਿਊਰੋ)- ‘ਜਨ ਸੁਰਾਜ' ਮੁਹਿੰਮ ਦੇ ਕਨਵੀਨਰ ਪ੍ਰਸ਼ਾਂਤ ਕਿਸ਼ੋਰ ਨੇ ਆਪਣੇ ਸਾਬਕਾ ਸਿਆਸੀ ਗੁਰੂ ਤੇ ਬਿਹਾਰ ਦੇ ਮੁੱਖ ਮੰਤਰੀ ਨਿਤੀਸ਼ ਕੁਮਾਰ ਦੇ ਸੂਬੇ ਦੀਆਂ ਸੜਕਾਂ ਦੀ ਹਾਲਤ ਸੁਧਾਰਨ ਦੇ ਦਾਅਵਿਆਂ ਦੀ ਫੂਕ ਕੱਢਣ ਦੀ ਕੋਸ਼ਿਸ਼ ਕੀਤੀ। ਪੂਰੀ ਤਰ੍ਹਾਂ ਸਿਆਸਤ ਵਿੱਚ ਆਉਣ ਤੋਂ ਪਹਿਲਾਂ ਸੂਬੇ ਦਾ ਦੌਰਾ ਕਰ ਰਹੇ ਪ੍ਰਸ਼ਾਂਤ ਕਿਸ਼ੋਰ ਨੇ ਆਪਣੇ ਟਵਿੱਟਰ ਹੈਂਡਲ ਉੱਤੇ ਮਾਧੁਰੀ ਜ਼ਿਲ੍ਹੇ ਵਿੱਚੋਂ ਲੰਘਦੇ ਹੋਏ ਇੱਕ ਨੈਸ਼ਨਲ ਹਾਈਵੇ ਦੀ ਤਸਵੀਰ ਸਾਂਝੀ ਕਰਦਿਆਂ ਕਿਹਾ ਕਿ ਇਹ ਸੜਕ ਉਨ੍ਹਾਂ ਨੂੰ 1990 ਦੇ ਦਹਾਕੇ ਵਾਲੇ ਜੰਗਲ ਰਾਜ ਦੀ ਯਾਦ ਦਿਵਾਉਂਦੀ ਹੈ।
ਕਿਸ਼ੋਰ ਨੇ ਟਵੀਟ ਕੀਤਾ, ‘‘ਨਿਤੀਸ਼ ਜੀ ਨੇ ਪਿੱਛੇ ਜਿਹੇ ਸੜਕ ਨਿਰਮਾਣ ਵਿਭਾਗ ਦੇ ਅਧਿਕਾਰੀਆਂ ਨੂੰ ਕਿਹਾ ਕਿ ਉਹ ਲੋਕਾਂ ਨੂੰ ਸੂਬੇ ਦੀਆਂ ਸੜਕਾਂ ਦੀ ਹਾਲਤ ਬਾਰੇ ਜ਼ਰੂਰ ਦੱਸਣ।'' 1990 ਵਾਲੇ ਜੰਗਲ ਰਾਜ ਤੋਂ ਭਾਵ ਹੈ ਲਾਲੂ ਪ੍ਰਸ਼ਾਦ ਤੇ ਰਾਬੜੀ ਦੇਵੀ ਨੇ ਲਗਾਤਾਰ 15 ਸਾਲਾਂ ਉਦੋਂ ਤਕ ਬਿਹਾਰ ਵਿੱਚ ਰਾਜ ਕੀਤਾ, ਜਦੋਂ ਤਕ ਸਾਲ 2005 ਵਿੱਚ ਨਿਤੀਸ਼ ਕੁਮਾਰ ਦੀ ਅਗਵਾਈ ਵਿੱਚ ਕੌਮੀ ਜਮਹੂਰੀ ਗੱਠਜੋੜ ਨੇ ਉਨ੍ਹਾਂ ਦੀ ਪਾਰਟੀ ਰਾਸ਼ਟਰੀ ਜਨਤਾ ਦਲ (ਆਰ ਜੇ ਡੀ) ਨੂੰ ਹਰਾ ਨਹੀਂ ਦਿੱਤਾ। ਸੂਬੇ ਵਿੱਚ ਕਾਨੂੰਨ ਦੀ ਅਣਹੋਂਦ ਤੇ ਸੜਕਾਂ ਦੀ ਅੱਤ ਮਾੜੀ ਹਾਲਤ ਹੀ ਦੋ ਅਜਿਹੇ ਮੁੱਦੇ ਸਨ ਜਿਨ੍ਹਾਂ ਕਰਕੇ ਆਰ ਜੇ ਡੀ ਨੂੰ ਆਲੋਚਨਾ ਦਾ ਸਾਾਹਮਣਾ ਕਰਨਾ ਪਿਆ ਸੀ। ਪ੍ਰਸ਼ਾਂਤ ਕਿਸ਼ੋਰ ਨੇ ਸਾਲ 2015 ਦੀਆਂ ਵਿਧਾਨ ਸਭਾ ਚੋਣਾਂ ਵਿੱਚ ਜਿੱਤਣ ਵਾਲੇ ਲਾਲੂ-ਨਿਤੀਸ਼ ਗੱਠਜੋੜ ਦੀ ਮਦਦ ਕੀਤੀ ਤੇ ਰਸਮੀ ਤੌਰ ਉੱਤੇ ਨਿਤੀਸ਼ ਕੁਮਾਰ ਦੀ ਅਗਵਾਈ ਵਾਲੇ ਜਨਤਾ ਦਲ (ਯੂਨਾਈਟਿਡ) ਵਿੱਚ ਸ਼ਾਮਲ ਹੋ ਗਏ ਸਨ। ਐਨੇ ਸਾਲਾਂ ਬਾਅਦ ਕਿਸ਼ੋਰ ਮਹਿਸੂਸ ਕਰਦੇ ਹਨ ਕਿ ਉਕਤ ਦੋਵੇਂ ਆਗੂਆਂ ਨੇ ਸੂਬੇ ਨੂੰ ਨਿਘਾਰ ਵੱਲ ਧੱਕਿਆ ਹੈ।

 
Have something to say? Post your comment
ਹੋਰ ਭਾਰਤ ਖ਼ਬਰਾਂ
ਪ੍ਰਧਾਨ ਮੰਤਰੀ ਮੋਦੀ ਤੇ ਰਾਹੁਲ ਦੇ ਚੋਣ ਭਾਸ਼ਣਾਂ 'ਤੇ ਚੋਣ ਕਮਿਸ਼ਨ ਦਾ ਨੋਟਿਸ, ਭਾਸ਼ਣ 'ਚ ਨਫਰਤ ਫੈਲਾਉਣ ਦੇ ਦੋਸ਼ ਅਰੁਣਾਚਲ ਪ੍ਰਦੇਸ਼ ਵਿੱਚ ਜ਼ਮੀਨ ਖਿਸਕੀ, ਨੈਸ਼ਨਲ ਹਾਈਵੇ-313 ਦਾ ਵੱਡਾ ਹਿੱਸਾ ਢਹਿ ਗਿਆ, ਦਿਬਾਂਗ ਘਾਟੀ ਦਾ ਦੇਸ਼ ਨਾਲ ਸੰਪਰਕ ਟੁੱਟਿਆ ਜੈਸਲਮੇਰ ਵਿਚ ਭਾਰਤੀ ਹਵਾਈ ਫੌਜ ਦਾ ਜਾਸੂਸੀ ਜਹਾਜ਼ ਕ੍ਰੈਸ਼ ਪਟਨਾ ਦੇ ਇੱਕ ਹੋਟਲ ਵਿਚ ਲੱਗੀ ਭਿਆਨਕ ਅੱਗ `ਚ 6 ਮੌਤਾਂ, 19 ਜ਼ਖਮੀ ਤਿਹਾੜ ਜੇਲ੍ਹ `ਚ ਹੋਈ ਝੜਪ ਤੋਂ ਬਾਅਦ ‘ਆਪ’ ਨੇ ਅਰਵਿੰਦ ਕੇਜਰੀਵਾਲ ਦੀ ਜਾਨ ਨੂੰ ਦੱਸਿਆ ਖ਼ਤਰਾ ਕੇਜਰੀਵਾਲ ਦੀ ਹਿਰਾਸਤ 7 ਮਈ ਤੱਕ ਵਧਾਈ ਗਈ, ਜੇਲ੍ਹ ਵਿਚ ਦਿੱਤੀ ਗਈ ਇਨਸੁਲਿਨ ਰਾਜੌਰੀ 'ਚ ਅੱਤਵਾਦੀਆਂ ਨੇ ਸਰਕਾਰੀ ਮੁਲਾਜ਼ਮ ਦੇ ਮਾਰੀ ਗੋਲੀ ਮੁੰਬਈ ਏਅਰਪੋਰਟ 'ਤੇ 6.46 ਕਰੋੜ ਰੁਪਏ ਦੇ ਹੀਰੇ ਅਤੇ ਸੋਨਾ ਜ਼ਬਤ, ਚਾਰ ਗ੍ਰਿਫ਼ਤਾਰ ਪਤੰਜਲੀ ਮਾਮਲਾ `ਚ ਸੁਪਰੀਮ ਕੋਰਟ ਵੱਲੋਂ ਕੇਂਦਰ ਨੂੰ ਗੁੰਮਰਾਹਕੁੰਨ ਇਸ਼ਤਿਹਾਰਾਂ 'ਤੇ ਕੀਤੀ ਗਈ ਕਾਰਵਾਈ ਦੀ ਰਿਪੋਰਟ ਸੌਂਪਣ ਦਾ ਨਿਰਦੇਸ਼ ਅਦਾਲਤ ਨੇ ਏਮਜ਼ ਨੂੰ ਅਰਵਿੰਦ ਕੇਜਰੀਵਾਲ ਦੀ ਜਾਂਚ ਲਈ ਇੱਕ ਮੈਡੀਕਲ ਬੋਰਡ ਬਣਾਉਣ ਦਾ ਦਿੱਤਾ ਨਿਰਦੇਸ਼