Welcome to Canadian Punjabi Post
Follow us on

26

April 2024
ਬ੍ਰੈਕਿੰਗ ਖ਼ਬਰਾਂ :
ਮੁੱਖ ਸਕੱਤਰ ਅਨੁਰਾਗ ਵਰਮਾ ਵੱਲੋਂ ਖੰਨਾ ਅਨਾਜ ਮੰਡੀ ਦਾ ਦੌਰਾ, ਕਣਕ ਦੇ ਖਰੀਦ ਪ੍ਰਬੰਧਾਂ ਦਾ ਲਿਆ ਜਾਇਜ਼ਾਮੁੱਖ ਮੰਤਰੀ ਭਗਵੰਤ ਮਾਨ ਨੇ ਪਵਿੱਤਰ ਨਗਰੀ ਅੰਮ੍ਰਿਤਸਰ ਦੇ ਧਾਰਮਿਕ ਸਥਾਨਾਂ 'ਤੇ ਟੇਕਿਆ ਮੱਥਾਰਾਜੂ ਸ਼ੂਟਰ ਫਰਾਰ ਮਾਮਲਾ: ਪੰਜਾਬ ਪੁਲਿਸ ਨੇ ਫਰਾਰ ਗੈਂਗਸਟਰ ਤੇ ਉਸ ਦੇ 10 ਗੁਰਗਿਆਂ ਨੂੰ ਪੰਜਾਬ ਤੇ ਜੰਮੂ-ਕਸ਼ਮੀਰ ਦੇ ਵੱਖ-ਵੱਖ ਹਿੱਸਿਆਂ ਤੋਂ ਕੀਤਾ ਗਿ੍ਰਫ਼ਤਾਰਇੰਟਰਨੈਸ਼ਨਲ ਸਟੂਡੈਂਟਸ ਦੇ ਭਵਿੱਖ ਨੂੰ ਲੈ ਕੇ ਸਿੱਖ ਜਥੇਬੰਦੀਆਂ ਨੇ ਪ੍ਰਗਟਾਈ ਚਿੰਤਾਆਸਟ੍ਰੇਲੀਆ ਦੇ ਤੱਟ 'ਤੇ ਫਸੀਆਂ 160 ਪਾਇਲਟ ਵ੍ਹੇਲ ਮੱਛੀਆਂ, 29 ਦੀ ਹੋਈ ਮੌਤ, 130 ਨੂੰ ਬਚਾਇਆਬੰਗਲਾਦੇਸ਼ ਸਾਡੇ ਤੋਂ ਅੱਗੇ ਨਿਕਲ ਗਿਆ ਹੈ : ਸ਼ਾਹਬਾਜ਼ ਸ਼ਰੀਫਅੰਮ੍ਰਿਤਸਰ ਵਿੱਚ ਮਾਨ ਨੇ ਕਿਹਾ: ਮਾਝੇ ਦੇ ਲੋਕ ਜਦੋਂ ਮਨ ਬਣਾ ਲੈਂਦੇ ਹਨ ਤਾਂ ਫੇਰ ਬਦਲਦੇ ਨਹੀਂ, ਇਸ ਵਾਰ 'ਆਪ' ਨੂੰ ਜਿਤਾਉਣ ਦਾ ਪੂਰਾ ਮਨ ਬਣਾ ਲਿਆ ਹੈਜ਼ਮੀਨ ਦੇ ਇੰਤਕਾਲ ਬਦਲੇ 10,000 ਰੁਪਏ ਰਿਸ਼ਵਤ ਲੈਂਦਾ ਪਟਵਾਰੀ ਵਿਜੀਲੈਂਸ ਬਿਊਰੋ ਵੱਲੋਂ ਕਾਬੂ
 
ਭਾਰਤ

ਕਾਰ ਨੂੰ ਅੱਗ ਲੱਗਣ ਕਾਰਨ ਤਿੰਨ ਵਿਦਿਆਰਥੀ ਜੀਊਂਦੇ ਸੜ ਗਏ

June 24, 2022 05:38 PM

ਕਰਨਾਲ, 24 ਜੂਨ (ਪੋਸਟ ਬਿਊਰੋ)- ਸੋਨੀਪਤ ਵਿੱਚ ਹਾਦਸੇ ਦੌਰਾਨ ਇੱਕ ਕਾਰ ਵਿੱਚ ਸਵਾਰ ਤਿੰਨ ਐਮ ਬੀ ਬੀ ਐਸ ਵਿਦਿਆਰਥੀ ਜਿਊਂਦੇ ਸੜ ਗਏ ਅਤੇ ਤਿੰਨ ਹੋਰ ਵਿਦਿਆਰਥੀ ਬੁਰੀ ਤਰ੍ਹਾਂ ਝੁਲਸ ਗਏ।
ਇਸ ਬਾਰੇ ਪੁਲਸ ਬੁਲਾਰੇ ਨੇ ਦੱਸਿਆ ਹੈ ਕਿ ਨਾਰਨੌਲ ਵਾਸੀ ਪੁਲਕਿਤ ਅਤੇ ਨਰਬੀਰ, ਰੇਵਾੜੀ ਵਾਸੀ ਸੰਦੇਸ਼, ਗੁਰੂਗਰਾਮ ਵਾਸੀ ਰੋਹਿਤ, ਰੋਹਤਕ ਵਾਸੀ ਅੰਕਿਤ, ਕਲਾਨੌਰ ਵਾਸੀ ਸੋਮਬੀਰ ਪੀ ਜੀ ਆਈ ਰੋਹਤਕ ਵਿੱਚ ਐਮ ਬੀ ਬੀ ਐਸ ਕਰ ਰਹੇ ਹਨ। ਉਹ ਕੱਲ੍ਹ ਸਵੇਰੇ ਆਈ20 ਕਾਰ ਵਿੱਚ ਰੋਹਤਕ ਤੋਂ ਹਰਿਦੁਆਰ ਲਈ ਚੱਲੇ ਸਨ। ਜਦੋਂ ਉਨ੍ਹਾਂ ਦੀ ਕਾਰ ਬਹਿਲਗੜ੍ਹ ਪੁਲ ਨੇੜੇ ਪੁੱਜੀ ਤਾਂ ਕਾਰ ਚਾਲਕ ਨੂੰ ਸੜਕ ਉੱਤੇ ਬੈਰੀਕੇਡ ਨਜ਼ਰ ਨਹੀਂ ਆਏ ਤੇ ਤੇਜ਼ ਰਫਤਾਰ ਕਾਰ ਬੈਰੀਕੇਡ ਨਾਲ ਟਕਰਾ ਗਈ। ਇਸ ਨਾਲ ਕਾਰ ਨੂੰ ਅੱਗ ਲੱਗ ਗਈ ਅਤੇ ਵਿਦਿਆਰਥੀ ਬਾਹਰ ਨਾ ਨਿਕਲ ਸਕੇ।
ਸਵੇਰ ਦਾ ਸਮਾਂ ਹੋਣ ਕਾਰਨ ਸੜਕ ਉੱਤੇ ਆਵਾਜਾਈ ਘੱਟ ਸੀ ਤੇ ਕਾਰ ਵਿੱਚ ਫਸੇ ਵਿਦਿਆਰਥੀਆਂ ਨੂੰ ਤੁਰੰਤ ਮਦਦ ਨਹੀਂ ਮਿਲ ਸਕੀ। ਕੁਝ ਦੇਰ ਬਾਅਦ ਉਥੋਂ ਲੰਘਦੇ ਲੋਕਾਂਨੇ ਬਚਾਅ ਕਾਰਜ ਸ਼ੁਰੂ ਕੀਤਾ। ਉਦੋਂ ਤਕ ਕਾਰ ਵਿੱਚ ਸਵਾਰ ਤਿੰਨ ਵਿਦਿਆਰਥੀ ਪੁਲਕਿਤ, ਸੰਦੇਸ਼ ਤੇ ਰੋਹਿਤ ਦੀ ਸੜਨ ਕਾਰਨ ਮੌਤ ਹੋ ਚੁੱਕੀ ਸੀ, ਪਰ ਤਿੰਨ ਵਿਦਿਆਰਥੀ ਅੰਕਿਤ, ਸੋਮਬੀਰ ਅਤੇ ਨਰਬੀਰ ਨੂੰ ਕੱਢ ਲਿਆ, ਜੋ ਬੁਰੀ ਤਰ੍ਹਾਂ ਝੁਲਸ ਗਏ। ਉਨ੍ਹਾਂ ਨੂੰ ਪੀ ਜੀ ਆਈ ਰੋਹਤਕ ਦਾਖਲ ਕਰਵਾਇਆ ਗਿਆ ਹੈ। ਪਿੰਡ ਰਾਏ ਨੇੜੇ ਐਨ ਐਚ 334 ਬੀ ਦੇ ਫਲਾਈਓਵਰ ਨੂੰ ਪੱਥਰ ਦੇ ਬੈਰੀਕੇਡ ਲਾਕੇ ਬੰਦ ਕਰ ਦਿੱਤਾ ਗਿਆ ਹੈ, ਪਰ ਫਲਾਈਓਵਰ ਦੇ ਹੇਠੋਂ ਅੱਗੇ ਇੱਕ ਰਸਤਾ ਹੈ। ਕਾਰ ਵਿੱਚ ਸਵਾਰ ਵਿਦਿਆਰਥੀਆਂ ਨੂੰ ਸੜਕ ਬੰਦ ਹੋਣ ਦਾ ਪਤਾ ਨਹੀਂ ਸੀ। ਅਚਾਨਕ ਉਨ੍ਹਾਂ ਦੀ ਕਾਰ ਸੜਕ ਉੱਤੇ ਰੱਖੇ ਬੈਰੀਗੇਡ ਨਾਲ ਟਕਰਾ ਗਈ।

 
Have something to say? Post your comment
ਹੋਰ ਭਾਰਤ ਖ਼ਬਰਾਂ
ਪ੍ਰਧਾਨ ਮੰਤਰੀ ਮੋਦੀ ਤੇ ਰਾਹੁਲ ਦੇ ਚੋਣ ਭਾਸ਼ਣਾਂ 'ਤੇ ਚੋਣ ਕਮਿਸ਼ਨ ਦਾ ਨੋਟਿਸ, ਭਾਸ਼ਣ 'ਚ ਨਫਰਤ ਫੈਲਾਉਣ ਦੇ ਦੋਸ਼ ਅਰੁਣਾਚਲ ਪ੍ਰਦੇਸ਼ ਵਿੱਚ ਜ਼ਮੀਨ ਖਿਸਕੀ, ਨੈਸ਼ਨਲ ਹਾਈਵੇ-313 ਦਾ ਵੱਡਾ ਹਿੱਸਾ ਢਹਿ ਗਿਆ, ਦਿਬਾਂਗ ਘਾਟੀ ਦਾ ਦੇਸ਼ ਨਾਲ ਸੰਪਰਕ ਟੁੱਟਿਆ ਜੈਸਲਮੇਰ ਵਿਚ ਭਾਰਤੀ ਹਵਾਈ ਫੌਜ ਦਾ ਜਾਸੂਸੀ ਜਹਾਜ਼ ਕ੍ਰੈਸ਼ ਪਟਨਾ ਦੇ ਇੱਕ ਹੋਟਲ ਵਿਚ ਲੱਗੀ ਭਿਆਨਕ ਅੱਗ `ਚ 6 ਮੌਤਾਂ, 19 ਜ਼ਖਮੀ ਤਿਹਾੜ ਜੇਲ੍ਹ `ਚ ਹੋਈ ਝੜਪ ਤੋਂ ਬਾਅਦ ‘ਆਪ’ ਨੇ ਅਰਵਿੰਦ ਕੇਜਰੀਵਾਲ ਦੀ ਜਾਨ ਨੂੰ ਦੱਸਿਆ ਖ਼ਤਰਾ ਕੇਜਰੀਵਾਲ ਦੀ ਹਿਰਾਸਤ 7 ਮਈ ਤੱਕ ਵਧਾਈ ਗਈ, ਜੇਲ੍ਹ ਵਿਚ ਦਿੱਤੀ ਗਈ ਇਨਸੁਲਿਨ ਰਾਜੌਰੀ 'ਚ ਅੱਤਵਾਦੀਆਂ ਨੇ ਸਰਕਾਰੀ ਮੁਲਾਜ਼ਮ ਦੇ ਮਾਰੀ ਗੋਲੀ ਮੁੰਬਈ ਏਅਰਪੋਰਟ 'ਤੇ 6.46 ਕਰੋੜ ਰੁਪਏ ਦੇ ਹੀਰੇ ਅਤੇ ਸੋਨਾ ਜ਼ਬਤ, ਚਾਰ ਗ੍ਰਿਫ਼ਤਾਰ ਪਤੰਜਲੀ ਮਾਮਲਾ `ਚ ਸੁਪਰੀਮ ਕੋਰਟ ਵੱਲੋਂ ਕੇਂਦਰ ਨੂੰ ਗੁੰਮਰਾਹਕੁੰਨ ਇਸ਼ਤਿਹਾਰਾਂ 'ਤੇ ਕੀਤੀ ਗਈ ਕਾਰਵਾਈ ਦੀ ਰਿਪੋਰਟ ਸੌਂਪਣ ਦਾ ਨਿਰਦੇਸ਼ ਅਦਾਲਤ ਨੇ ਏਮਜ਼ ਨੂੰ ਅਰਵਿੰਦ ਕੇਜਰੀਵਾਲ ਦੀ ਜਾਂਚ ਲਈ ਇੱਕ ਮੈਡੀਕਲ ਬੋਰਡ ਬਣਾਉਣ ਦਾ ਦਿੱਤਾ ਨਿਰਦੇਸ਼