Welcome to Canadian Punjabi Post
Follow us on

05

July 2025
ਬ੍ਰੈਕਿੰਗ ਖ਼ਬਰਾਂ :
ਅੰਮ੍ਰਿਤਸਰ ਵਿੱਚ 1.15 ਕਿਲੋਗ੍ਰਾਮ ਹੈਰੋਇਨ, 5 ਆਧੁਨਿਕ ਹਥਿਆਰਾਂ ਅਤੇ 9.7 ਲੱਖ ਰੁਪਏ ਦੀ ਡਰੱਗ ਮਨੀ ਸਮੇਤ ਨੌਂ ਕਾਬੂਸੰਜੀਵ ਅਰੋੜਾ ਨੇ ਉਦਯੋਗ ਤੇ ਵਣਜ, ਨਿਵੇਸ਼ ਪ੍ਰੋਤਸਾਹਨ ਅਤੇ ਪ੍ਰਵਾਸੀ ਭਾਰਤੀ ਮਾਮਲਿਆਂ ਬਾਰੇ ਮੰਤਰੀ ਵਜੋਂ ਅਹੁਦਾ ਸੰਭਾਲਿਆਪੰਜਾਬ ਵਰਗੇ ਖੇਤੀਬਾੜੀ ਰਾਜਾਂ ਨੂੰ ਲਾਭ ਪਹੁੰਚਾਉਣ ਲਈ ਜੀ.ਐੱਸ.ਟੀ ਪ੍ਰਣਾਲੀ ਵਿੱਚ ਸੁਧਾਰ ਦੀ ਲੋੜ : ਵਿੱਤ ਮੰਤਰੀ ਹਰਪਾਲ ਸਿੰਘ ਚੀਮਾ11,000 ਰੁਪਏ ਰਿਸ਼ਵਤ ਲੈਂਦਾ ਨਗਰ ਕੌਂਸਲ ਦਾ ਲੇਖਾਕਾਰ ਵਿਜੀਲੈਂਸ ਬਿਊਰੋ ਨੇ ਕੀਤਾ ਕਾਬੂਪੰਜਾਬ ਸਰਕਾਰ ਵੱਲੋਂ 5 ਜੁਲਾਈ ਨੂੰ ਆਈ.ਆਈ.ਟੀ. ਰੋਪੜ ਵਿਖੇ ਬਿਜ਼ਨਸ ਬਲਾਸਟਰ ਐਕਸਪੋ ਦੀ ਕੀਤੀ ਜਾਵੇਗੀ ਮੇਜ਼ਬਾਨੀ : ਹਰਜੋਤ ਬੈਂਸਸ਼ੈਨਨ ਫਾਲਸ ਦੇ ਨੇੜੇ ਲਾਪਤਾ ਵਿਅਕਤੀ ਦੀ ਭਾਲ ਜਾਰੀਔਰਤ ਦਾ ਘਰ ਤੱਕ ਪਿੱਛਾ ਕਰਨ ਵਾਲੇ `ਤੇ ਲੱਗੇ ਅਪਰਾਧਿਕ ਤੌਰ `ਤੇ ਪ੍ਰੇਸ਼ਾਨ ਕਰਨ ਦੇ ਦੋਸ਼ਕਾਰਨੀ ਵੱਲੋਂ ਆਟੋਮੋਟਿਵ ਸੈਕਟਰ ਦੇ ਸੀਈਓਜ਼ ਨਾਲ ਮੁਲਾਕਾਤ
 
ਭਾਰਤ

ਭਾਜਪਾ ਨੇ ਬੈਂਕਾਂ ਨਾਲ ਫਰਾਡ ਕਰਨ ਵਾਲੀ ਡੀ ਐਚ ਐਫ ਐਲ ਕੰਪਨੀ ਤੋਂ ਕਰੋੜਾਂ ਦਾ ਚੰਦਾ ਲਿਆ: ਕਾਂਗਰਸ

June 26, 2022 01:37 PM

ਨਵੀਂ ਦਿੱਲੀ, 26 ਜੂਨ (ਪੋਸਟ ਬਿਊਰੋ)- ਕਾਂਗਰਸ ਨੇ ਕੱਲ੍ਹ ਦੋਸ਼ ਲਾਇਆ ਕਿ ਭਾਰਤੀ ਜਨਤਾ ਪਾਰਟੀ ਨੇ ਬੈਂਕਾਂ ਨਾਲ ਧੋਖਾਧੜੀ ਦੇ ਦੋਸ਼ਾਂ ਵਿੱਚ ਘਿਰੀ ਹੋਈ ਕੰਪਨੀ ਡੀ ਐਚ ਐਫ ਐਲ ਅਤੇ ਉਨ੍ਹਾਂ ਨਾਲ ਸਬੰਧਤ ਕੰਪਨੀਆਂ ਦੇ ਮਾਲਕਾਂ ਕੋਲੋਂ ਕਰੋੜਾਂ ਰੁਪਏ ਦਾ ਚੰਦਾ ਲਿਆ ਅਤੇ ਇਹ ਗੱਲ ਜਨਤਾ ਤੋਂ ਲੁਕੀ ਹੋਈ ਹੈ।
ਇਸ ਬਾਰੇ ਕਾਂਗਰਸ ਪਾਰਟੀ ਦੀ ਬੁਲਾਰਾ ਸੁਪ੍ਰੀਆ ਸ੍ਰੀਨੇਤ ਨੇ ਪੁੱਛਿਆ ਕਿ ਭਾਜਪਾ ਇਹ ਚੰਦਾ ਕਿਉਂ ਲੈਂਦੀ ਰਹੀ ਅਤੇ ਕੀ ਇਹ ਇੱਕ ਦੂਜੇ ਦੇ ਹਿੱਤਾਂ ਨੂੰ ਫਾਇਦਾ ਪੁਚਾਉਣ ਦਾ ਮਾਮਲਾ ਹੈ? ਕਾਂਗਰਸ ਦੇ ਇਸ ਦੋਸ਼ ਉੱਤੇ ਭਾਜਪਾ ਵੱਲੋਂ ਕੋਈ ਪ੍ਰਤੀਕਿਰਿਆ ਨਹੀਂ ਆਈ।ਸੁਪ੍ਰਿਆ ਨੇ ਪੱਤਰਕਾਰਾਂ ਨੂੰ ਕਿਹਾ, ‘‘ਭਾਰਤ ਦੀ ਅੱਜ ਤਕ ਦੀ ਸਭ ਤੋਂ ਵੱਡੀ ਬੈਂਕਿੰਗ ਧੋਖਾਧੜੀ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਨੱਕ ਹੇਠ ਹੋਈ ਹੈ ਅਤੇ ਡੀ ਐਚ ਐਫ ਐਲ ਨੇ 17 ਬੈਂਕਾਂ ਨਾਲ 34,615 ਕਰੋੜ ਰੁਪਏ ਤੋਂ ਵੱਧ ਦੀ ਧੋਖਾਧੜੀ ਕੀਤੀ, ਪਰ ਚਿੰਤਾ ਦੀ ਗੱਲ ਹੈ ਕਿ ਇਸ ਵੱਡੀ ਧੋਖਾਧੜੀ ਦੇ ਸਿੱਧੇ ਸਬੰਧ ਸੱਤਾਧਾਰੀ ਭਾਰਤੀ ਜਨਤਾ ਪਾਰਟੀ ਨਾਲ ਜੁੜਦੇ ਹਨ।ਉਨ੍ਹਾਂ ਦੋਸ਼ ਲਾਇਆ ਕਿ ਭਾਜਪਾ ਨੇ ਇਸ ਕੰਪਨੀ ਦੇ ਦਾਗੀ ਕੰਪਨੀ ਮਾਲਕਾਂ ਅਤੇ ਸਬੰਧਤ ਕੰਪਨੀਆਂ ਤੋਂ 27.5 ਕਰੋੜ ਰੁਪਏ ਤੋਂ ਵੱਧ ਚੰਦਾ ਲਿਆ ਹੈ।'' ਉਨ੍ਹਾਂ ਪੁੱਛਿਆ, ‘‘ਕੀ ਇਹ ਪੈਸੇ ਇਨ੍ਹਾਂ ਸ਼ੱਕੀ ਲੋਕਾਂ ਨੂੰ ਧੋਖਾਧੜੀ ਕਰਨ ਦੀ ਇਜਾਜ਼ਤ ਦੇਣ ਲਈਰਿਸ਼ਵਤ ਸੀ?''ਉਨ੍ਹਾ ਨੇ ਇਹ ਵੀ ਪੁੱਛਿਆ, ‘‘ਸਰਕਾਰ ਬੈਂਕ ਧੋਖਾਧੜੀ ਉੱਤੇ ਕਾਬੂ ਪਾਉਣ ਅਤੇ ਦੋਸ਼ੀਆਂ ਨੂੰ ਨਿਆਂ ਦੇ ਕਟਹਿਰੇ ਵਿੱਚ ਲਿਆਉਣ ਲਈ ਕੀ ਕਰ ਰਹੀ ਹੈ? ਇਸ ਪੈਸੇ ਦੀ ਰਿਕਵਰੀ ਅਤੇ ਨੀਰਵ ਮੋਦੀ, ਮੇਹੁਲ ਚੋਕਸੀ, ਵਿਜੇ ਮਾਲਿਆ ਵਰਗੇ ਲੋਕਾਂ ਖਿਲਾਫ ਕੇਸਾਂ ਦੀ ਕੀ ਅਪਡੇਟ ਹੈ?''

 
Have something to say? Post your comment
ਹੋਰ ਭਾਰਤ ਖ਼ਬਰਾਂ
ਉੱਤਰਾਖੰਡ `ਚ ਭਾਰੀ ਮੀਂਹ ਕਾਰਨ ਸਰਯੂ ਨਦੀ ਦੇ ਪਾਣੀ ਦਾ ਵਧਿਆ ਪੱਧਰ ਮੁੰਬਈ ਤੋਂ ਚੇਨੱਈ ਜਾਣ ਵਾਲੀ ਏਅਰ ਇੰਡੀਆ ਦੀ ਉਡਾਨ ਵਾਪਿਸ ਮੁੰਬਈ ਪਰਤੀ ਉਤਰਾਖੰਡ ਦੇ ਰੁਦਰਪ੍ਰਯਾਗ `ਚ ਨਹਿਰ ਸਵਾਰੀਆਂ ਨਾਲ ਭਰੀ ਬੱਸ ਡਿੱਗੀ, ਇੱਕ ਮੌਤ, 10 ਲੋਕ ਲਾਪਤਾ ਦੋਪਹੀਆ ਵਾਹਨਾਂ `ਤੇ ਟੋਲ ਟੈਕਸ ਲਗਾਉਣ ਦੀਆਂ ਖ਼ਬਰਾਂ ਗਲਤ : ਨਿਤਿਨ ਗਡਕਰੀ ਅਮਿਤ ਸ਼ਾਹ ਨੇ ਸੂਬਾ ਸਰਕਾਰਾਂ ਮਾਤ ਭਾਸ਼ਾ `ਚ ਡਾਕਟਰੀ ਤੇ ਹੋਰ ਉੱਚ ਸਿੱਖਿਆ ਪ੍ਰਦਾਨ ਕਰਨ ਦੀ ਪਹਿਲ ਕਰਨ ਲਈ ਕਿਹਾ ਖੂਹ ਵਿਚ ਗੈਸ ਚੜ੍ਹਨ ਨਾਲ 5 ਲੋਕਾਂ ਦੀ ਮੌਤ, ਵੱਛੇ ਨੂੰ ਬਚਾਉਣ ਲਈ 6 ਲੋਕ ਹੇਠਾਂ ਉਤਰੇ ਸਨ ਬੰਬ ਧਮਾਕੇ ਦੀ ਧਮਕੀ ਦੇਣ ਵਾਲੀ ਲੜਕੀ ਗ੍ਰਿਫ਼ਤਾਰ, ਨੌਜਵਾਨ ਨੂੰ ਫਸਾਉਣ ਲਈ 12 ਰਾਜਾਂ ਵਿੱਚ ਈਮੇਲ ਭੇਜੇ ਭਾਰਤੀ ਪੁਲਾੜ ਯਾਤਰੀ ਸ਼ੁਭਾਂਸ਼ੂ ਸ਼ੁਕਲਾ ਦੇ ਪੁਲਾੜ ਮਿਸ਼ਨ ਐਕਸੀਓਮ-4 ਭਲਕੇ ਹੋਵੇਗਾ ਲਾਂਚ ਈਰਾਨ ਅਤੇ ਇਜ਼ਰਾਈਲ ਵਿਚਕਾਰ ਤਨਾਅ ਦੇ ਚਲਦੇ ਇੰਡੀਗੋ ਨੇ 14 ਉਡਾਣਾਂ ਕੀਤੀਆਂ ਮੁਅੱਤਲ ਦਿੱਲੀ ਵਿਚ ਵੱਡਾ ਬਦਲਾਅ, 10-15 ਸਾਲ ਪੁਰਾਣੇ ਵਾਹਨਾਂ ਨੂੰ ਨਹੀਂ ਮਿਲੇਗਾ ਪੈਟਰੋਲ-ਡੀਜ਼ਲ