Welcome to Canadian Punjabi Post
Follow us on

25

April 2024
ਬ੍ਰੈਕਿੰਗ ਖ਼ਬਰਾਂ :
ਅੰਮ੍ਰਿਤਸਰ ਵਿੱਚ ਮਾਨ ਨੇ ਕਿਹਾ: ਮਾਝੇ ਦੇ ਲੋਕ ਜਦੋਂ ਮਨ ਬਣਾ ਲੈਂਦੇ ਹਨ ਤਾਂ ਫੇਰ ਬਦਲਦੇ ਨਹੀਂ, ਇਸ ਵਾਰ 'ਆਪ' ਨੂੰ ਜਿਤਾਉਣ ਦਾ ਪੂਰਾ ਮਨ ਬਣਾ ਲਿਆ ਹੈਜ਼ਮੀਨ ਦੇ ਇੰਤਕਾਲ ਬਦਲੇ 10,000 ਰੁਪਏ ਰਿਸ਼ਵਤ ਲੈਂਦਾ ਪਟਵਾਰੀ ਵਿਜੀਲੈਂਸ ਬਿਊਰੋ ਵੱਲੋਂ ਕਾਬੂਮੋਹਾਲੀ ਵਿਚ ਪੰਜਾਬੀ ਸੁਪਰਸਟਾਰ ਜੱਸੀ ਗਿੱਲ ਨੇ ਟ੍ਰਾਈਸਿਟੀ ਨਿਵਾਸੀਆਂ ਨਾਲ ਕੀਤੀ ਮੁਲਾਕਾਤਪ੍ਰਧਾਨ ਮੰਤਰੀ ਮੋਦੀ ਤੇ ਰਾਹੁਲ ਦੇ ਚੋਣ ਭਾਸ਼ਣਾਂ 'ਤੇ ਚੋਣ ਕਮਿਸ਼ਨ ਦਾ ਨੋਟਿਸ, ਭਾਸ਼ਣ 'ਚ ਨਫਰਤ ਫੈਲਾਉਣ ਦੇ ਦੋਸ਼ਅਰੁਣਾਚਲ ਪ੍ਰਦੇਸ਼ ਵਿੱਚ ਜ਼ਮੀਨ ਖਿਸਕੀ, ਨੈਸ਼ਨਲ ਹਾਈਵੇ-313 ਦਾ ਵੱਡਾ ਹਿੱਸਾ ਢਹਿ ਗਿਆ, ਦਿਬਾਂਗ ਘਾਟੀ ਦਾ ਦੇਸ਼ ਨਾਲ ਸੰਪਰਕ ਟੁੱਟਿਆਜੈਸਲਮੇਰ ਵਿਚ ਭਾਰਤੀ ਹਵਾਈ ਫੌਜ ਦਾ ਜਾਸੂਸੀ ਜਹਾਜ਼ ਕ੍ਰੈਸ਼ਪਟਨਾ ਦੇ ਇੱਕ ਹੋਟਲ ਵਿਚ ਲੱਗੀ ਭਿਆਨਕ ਅੱਗ `ਚ 6 ਮੌਤਾਂ, 19 ਜ਼ਖਮੀਤਿਹਾੜ ਜੇਲ੍ਹ `ਚ ਹੋਈ ਝੜਪ ਤੋਂ ਬਾਅਦ ‘ਆਪ’ ਨੇ ਅਰਵਿੰਦ ਕੇਜਰੀਵਾਲ ਦੀ ਜਾਨ ਨੂੰ ਦੱਸਿਆ ਖ਼ਤਰਾ
 
ਭਾਰਤ

ਬਾਲਗ ਧੀ ਵਿਆਹ ਤਕ ਪਿਤਾ ਤੋਂ ਸਾਰਾ ਖਰਚਾ ਲੈ ਸਕਦੀ ਹੈ

June 26, 2022 01:39 PM

* ਕੜਕੜਡੂਮਾ ਅਦਾਲਤ ਦੀ ਫੈਮਿਲੀ ਕੋਰਟ ਦਾ ਫੈਸਲਾ


ਨਵੀਂ ਦਿੱਲੀ, 26 ਜੂਨ (ਪੋਸਟ ਬਿਊਰੋ)- ਦਿੱਲੀ ਦੀ ਕੜਕੜਡੂਮਾ ਅਦਾਲਤ ਦੀ ਫੈਮਿਲੀ ਕੋਰਟ ਨੇ ਇੱਕ ਲੜਕੀ ਦੀ ਉਸ ਦੇ ਪਿਤਾ ਤੋਂ ਗੁਜ਼ਾਰਾ ਭੱਤਾ ਲੈਣ ਦੀ ਪਟੀਸ਼ਨ ਨੂੰ ਮਨਜ਼ੂਰ ਕਰ ਲਿਆ ਹੈ।
ਪਟੀਸ਼ਨ ਉੱਤੇ ਸੁਣਵਾਈ ਕਰਦਿਆਂ ਅਦਾਲਤ ਨੇ ਪਿਤਾ ਨੂੰ ਧੀ ਨੂੰ ਗੁਜ਼ਾਰੇ ਵਾਸਤੇ ਦਸ ਹਜ਼ਾਰ ਰੁਪਏ ਦੇਣ ਲਈ ਕਿਹਾ ਹੈ। ਪਿਤਾ ਨੇ ਅਦਾਲਤ ਵਿੱਚ ਦਲੀਲ ਦਿੱਤੀ ਸੀ ਕਿ ਧੀ ਬਾਲਗ ਹੈ ਤੇ ਉਹ ਗੁਜ਼ਾਰਾ ਭੱਤਾ ਲੈਣ ਦੀ ਹੱਕਦਾਰ ਨਹੀਂ, ਪਰ ਅਦਾਲਤ ਨੇ ਪਿਤਾ ਦੀ ਦਲੀਲ ਨੂੰ ਸਿਰੇ ਤੋਂ ਰੱਦ ਕਰ ਦਿੱਤਾ।ਅਦਾਲਤ ਨੇ ਦੋਵਾਂ ਧਿਰਾਂ ਨੂੰ ਸੁਣਨ ਤੋਂ ਬਾਅਦ ਆਪਣੇ ਫੈਸਲੇ ਵਿੱਚ ਕਿਹਾ ਕਿ ਕਾਨੂੰਨ ਮੁਤਾਬਕ ਬੇਟੀ ਨਾ ਸਿਰਫ ਪਹਿਲਾਂ ਤੱਕ, ਸਗੋਂ ਆਪਣੇ ਵਿਆਹ ਤੋਂ ਪਹਿਲਾਂ ਤੱਕ ਪਿਤਾ ਤੋਂ ਆਪਣੇ ਸਾਰੇ ਖਰਚੇ ਲੈਣ ਦੀ ਹੱਕਦਾਰ ਹੈ। ਅਦਾਲਤ ਨੇ ਇਹ ਵੀ ਕਿਹਾ ਕਿ ਜੇ ਪਿਤਾ ਕਹਿੰਦਾ ਹੈ ਕਿ ਉਹ ਆਰਥਿਕ ਤੌਰ ਉੱਤੇ ਕਮਜ਼ੋਰ ਹੈ ਤੇ ਧੀ ਨੂੰ ਗੁਜ਼ਾਰਾ ਭੱਤਾ ਨਹੀਂ ਦੇ ਸਕਦਾ ਤਾਂ ਪਿਤਾ ਦੀ ਹੈਸੀਅਤ ਅਨੁਸਾਰ ਧੀ ਨੂੰ ਗੁਜ਼ਾਰਾ ਭੱਤਾ ਦਿੱਤਾ ਜਾਵੇ।ਬਾਲਗ ਧੀ ਨੇ ਅਦਾਲਤ ਵਿੱਚ ਪਿਤਾ ਤੋਂ ਉਚ ਸਿੱਖਿਆ ਦਾ ਖਰਚਾ ਦੇਣ ਦੀ ਮੰਗ ਰੱਖੀ ਸੀ,ਪਰ ਕਾਰੋਬਾਰੀ ਪਿਤਾ ਧੀ ਦੀ ਉਮਰ ਦਾ ਹਵਾਲਾ ਦੇ ਕੇ ਉਚ ਸਿੱਖਿਆ ਦਾ ਖਰਚਾ ਉਠਾਉਣ ਨੂੰ ਤਿਆਰ ਨਹੀਂ। ਉਸ ਨੇ ਕਿਹਾ ਕਿ ਉਹ ਬਚਪਨ ਤੋਂ ਆਪਣੀ ਮਾਂ ਨਾਲ ਰਹਿੰਦੀ ਹੈ, ਇਸ ਲਈ ਜੇ ਬੇਟੀ ਉਚ ਸਿੱਖਿਆ ਹਾਸਲ ਕਰਨਾ ਚਾਹੰੁਦੀ ਹੈ ਤਾਂ ਉਸ ਦਾ ਖਰਚਾ ਚੁੱਕਣਾ ਉਸ ਦੀ ਜ਼ਿੰਮੇਵਾਰੀ ਨਹੀਂ। ਅਦਾਲਤ ਨੇ ਹੁਕਮ ਦਿੱਤਾ ਕਿ ਧੀ ਦੀ ਉਚ ਸਿੱਖਿਆ ਦਾ ਸਾਰਾ ਖਰਚਾ ਪਿਤਾ ਨੂੰ ਹੀ ਚੁੱਕਣਾ ਚਾਹੀਦਾ ਹੈ। ਇਹ ਆਪਣੀ ਕਿਸਮ ਦਾ ਫੈਸਲਾ ਠੀਕ ਸਮਝਿਆ ਜਾ ਰਿਹਾ ਹੈ।

 
Have something to say? Post your comment
ਹੋਰ ਭਾਰਤ ਖ਼ਬਰਾਂ
ਪ੍ਰਧਾਨ ਮੰਤਰੀ ਮੋਦੀ ਤੇ ਰਾਹੁਲ ਦੇ ਚੋਣ ਭਾਸ਼ਣਾਂ 'ਤੇ ਚੋਣ ਕਮਿਸ਼ਨ ਦਾ ਨੋਟਿਸ, ਭਾਸ਼ਣ 'ਚ ਨਫਰਤ ਫੈਲਾਉਣ ਦੇ ਦੋਸ਼ ਅਰੁਣਾਚਲ ਪ੍ਰਦੇਸ਼ ਵਿੱਚ ਜ਼ਮੀਨ ਖਿਸਕੀ, ਨੈਸ਼ਨਲ ਹਾਈਵੇ-313 ਦਾ ਵੱਡਾ ਹਿੱਸਾ ਢਹਿ ਗਿਆ, ਦਿਬਾਂਗ ਘਾਟੀ ਦਾ ਦੇਸ਼ ਨਾਲ ਸੰਪਰਕ ਟੁੱਟਿਆ ਜੈਸਲਮੇਰ ਵਿਚ ਭਾਰਤੀ ਹਵਾਈ ਫੌਜ ਦਾ ਜਾਸੂਸੀ ਜਹਾਜ਼ ਕ੍ਰੈਸ਼ ਪਟਨਾ ਦੇ ਇੱਕ ਹੋਟਲ ਵਿਚ ਲੱਗੀ ਭਿਆਨਕ ਅੱਗ `ਚ 6 ਮੌਤਾਂ, 19 ਜ਼ਖਮੀ ਤਿਹਾੜ ਜੇਲ੍ਹ `ਚ ਹੋਈ ਝੜਪ ਤੋਂ ਬਾਅਦ ‘ਆਪ’ ਨੇ ਅਰਵਿੰਦ ਕੇਜਰੀਵਾਲ ਦੀ ਜਾਨ ਨੂੰ ਦੱਸਿਆ ਖ਼ਤਰਾ ਕੇਜਰੀਵਾਲ ਦੀ ਹਿਰਾਸਤ 7 ਮਈ ਤੱਕ ਵਧਾਈ ਗਈ, ਜੇਲ੍ਹ ਵਿਚ ਦਿੱਤੀ ਗਈ ਇਨਸੁਲਿਨ ਰਾਜੌਰੀ 'ਚ ਅੱਤਵਾਦੀਆਂ ਨੇ ਸਰਕਾਰੀ ਮੁਲਾਜ਼ਮ ਦੇ ਮਾਰੀ ਗੋਲੀ ਮੁੰਬਈ ਏਅਰਪੋਰਟ 'ਤੇ 6.46 ਕਰੋੜ ਰੁਪਏ ਦੇ ਹੀਰੇ ਅਤੇ ਸੋਨਾ ਜ਼ਬਤ, ਚਾਰ ਗ੍ਰਿਫ਼ਤਾਰ ਪਤੰਜਲੀ ਮਾਮਲਾ `ਚ ਸੁਪਰੀਮ ਕੋਰਟ ਵੱਲੋਂ ਕੇਂਦਰ ਨੂੰ ਗੁੰਮਰਾਹਕੁੰਨ ਇਸ਼ਤਿਹਾਰਾਂ 'ਤੇ ਕੀਤੀ ਗਈ ਕਾਰਵਾਈ ਦੀ ਰਿਪੋਰਟ ਸੌਂਪਣ ਦਾ ਨਿਰਦੇਸ਼ ਅਦਾਲਤ ਨੇ ਏਮਜ਼ ਨੂੰ ਅਰਵਿੰਦ ਕੇਜਰੀਵਾਲ ਦੀ ਜਾਂਚ ਲਈ ਇੱਕ ਮੈਡੀਕਲ ਬੋਰਡ ਬਣਾਉਣ ਦਾ ਦਿੱਤਾ ਨਿਰਦੇਸ਼