Welcome to Canadian Punjabi Post
Follow us on

29

March 2024
ਬ੍ਰੈਕਿੰਗ ਖ਼ਬਰਾਂ :
ਕਿਸਾਨ ਮਜ਼ਦੂਰ ਜੱਥੇਬੰਦੀ ਵੱਲੋਂ 26 ਮਾਰਕੀਟ ਕਮੇਟੀਆਂ ਦਾ ਪ੍ਰਬੰਧ 9 ਨਿੱਜੀ ਸਾਇਲੋ ਗੁਦਾਮਾਂ ਨੂੰ ਦੇਣ ਦੀ ਸਖ਼ਤ ਨਿਖੇਦੀਕੇਜਰੀਵਾਲ ਮਾਮਲੇ 'ਚ ਸੰਯੁਕਤ ਰਾਸ਼ਟਰ ਦਾ ਬਿਆਨ: ਕਿਹਾ- ਸਾਰਿਆਂ ਦੇ ਅਧਿਕਾਰਾਂ ਦੀ ਰਾਖੀ ਹੋਣੀ ਚਾਹੀਦੀ ਹੈਰਿਸ਼ੀ ਸੁਨਕ ਦੀ ਸਰਕਾਰ ਨੇ ਬਰਤਾਨੀਆਂ `ਚ ਮੰਦਰਾਂ ਦੀ ਸੁਰੱਖਿਆ ਲਈ 50 ਕਰੋੜ ਰੁਪਏ ਦਾ ਬਜਟ ਅਲਾਟ ਕਰਨ ਦਾ ਕੀਤਾ ਫੈਸਲਾਪ੍ਰਨੀਤ ਕੌਰ ਤੇ ਸੁਨੀਲ ਜਾਖੜ ਦੀ ਮੌਜੂਦਗੀ 'ਚ ਪਟਿਆਲਾ ਤੋਂ ਕਈ ਪ੍ਰਮੁੱਖ ਆਗੂ ਭਾਜਪਾ 'ਚ ਸ਼ਾਮਿਲਪੀ.ਐਸ.ਪੀ.ਸੀ.ਐਲ. ਦਾ ਸਹਾਇਕ ਲਾਈਨ ਮੈਨ 15 ਹਜ਼ਾਰ ਰੁਪਏ ਰਿਸ਼ਵਤ ਲੈਂਦਾ ਵਿਜੀਲੈਂਸ ਬਿਊਰੋ ਵੱਲੋਂ ਕਾਬੂ ਗੋਵਿੰਦਾ ਵੀ ਸਿਆਸਤ 'ਚ ਉਤਰੇ, ਸਿ਼ਵ ਸੈਨਾ ਸਿ਼ੰਦੇ 'ਚ ਹੋਏ ਸ਼ਾਮਿਲਜੇ ਲੋੜ ਪਈ ਤਾਂ ਅਗਨੀਵੀਰ ਯੋਜਨਾ 'ਚ ਬਦਲਾਅ ਕਰਾਂਗੇ : ਰਾਜਨਾਥ ਸਿੰਘਦੇਸ਼ ਦੀਆਂ ਅਮੀਰ ਔਰਤਾਂ ਵਿਚੋਂ ਸਭ ਤੋਂ ਅਮੀਰ ਔਰਤ ਸਾਵਿਤਰੀ ਜਿੰਦਲ ਭਾਜਪਾ `ਚ ਹੋਏ ਸ਼ਾਮਲ
 
ਭਾਰਤ

ਸਿੱਧੂ ਮੂਸੇਵਾਲਾ ਦੇ ਗੀਤ ਦੇ ਜਵਾਬ ਵਿੱਚ ਹਰਿਆਣਵੀ ਗਾਇਕਾਂ ਨੇ ਵੀ ਗੀਤ ਲਾਂਚ ਕਰ ਦਿੱਤਾ

June 26, 2022 01:45 PM

ਰੋਹਤਕ, 26 ਜੂਨ (ਪੋਸਟ ਬਿਊਰੋ)- ਪੰਜਾਬ ਦੇ ਗਾਇਕ ਸਿੱਧੂ ਮੂਸੇਵਾਲਾ ਦੇ ਕਤਲ ਦੇ ਕਈ ਦਿਨ ਪਿੱਛੋਂ ਰਿਲੀਜ਼ ਹੋਏ ਗੀਤ ਨੇ ਜਿੱਥੇ ਸਤਲੁਜ-ਜਮਨਾ ਲਿੰਕ (ਐਸ ਵਾਈ ਐਲ) ਨਹਿਰ ਦੇ ਰੇੜਕੇ ਨੂੰ ਤਾਜ਼ਾ ਕਰ ਦਿੱਤਾ ਹੈ, ਉਥੇ ਹੀ ਆਪਸੀ ਭਾਈਚਾਰੇ ਅਤੇ ਰਾਸ਼ਟਰਵਾਦ ਦੀ ਭਾਵਨਾ ਨੂੰ ਵੀ ਠੇਸ ਲਾਉਣ ਦੀਆਂ ਗੱਲਾਂ ਵੀ ਚੱਲ ਪਈਆਂ ਹਨ।
ਮੂਸੇਵਾਲਾ ਦੇ ਇਸ ਗੀਤ ਦਾ ਜਵਾਬ ਦੇਣ ਲਈ ਹਰਿਆਣੇ ਦੇ ਗਾਇਕ ਮੈਦਾਨ ਵਿੱਚ ਉਤਰ ਪਏ ਹਨ। ਉਨ੍ਹਾਂ ਨੇ ਆਪੋ-ਆਪਣੇ ਤਰੀਕੇ ਨਾਲ ਗੀਤ ਰਿਲੀਜ਼ ਕਰ ਕੇ ਇਸ ਦਾ ਜਵਾਬ ਦਿੱਤਾ ਹੈ। ਰਾਮਕੇਸ਼ ਜੀਵਨਪੁਰੀਆ ਨੇ ਐਸ ਵਾਈ ਐਲ ਦੇ ਪਾਣੀ ਉੱਤੇ ਹਰਿਆਣਾ ਦਾ ਹੱਕ ਅਤੇ ਹਰਿਆਣਾ-ਪੰਜਾਬ ਦੇ ਆਪਸੀ ਭਾਈਚਾਰੇ ਬਾਰੇ ਗੀਤ ਰਿਲੀਜ਼ ਕੀਤਾ ਹੈ, ਜਿਸ ਨੂੰ ਦੋ ਘੰਟੇ ਵਿੱਚ ਪੰਜਾਹ ਹਜ਼ਾਰ ਤੋਂ ਵੱਧ ਵਿਊਜ਼ ਮਿਲ ਗਏ। ਇਸੇ ਤਰ੍ਹਾਂ ਹਰਿਆਣਵੀ ਸਿੰਗਰ ਮਾਸੂਮ ਸ਼ਰਮਾ ਨੇ ਗੀਤ ਜ਼ਰੀਏ ਐਸ ਵਾਈ ਐਲ ਦੇ ਪਾਣੀ ਦੀ ਇੱਕ-ਇੱਕ ਬੂੰਦ ਲੈਣ ਦਾ ਦਾਅਵਾ ਕੀਤਾ ਹੈ। ਹਰਿਆਣਵੀ ਗਾਇਕ ਅਮਨ ਨੇ ਐਸ ਵਾਈ ਐਲ ਉੱਤੇ ਗਾਣਾ ਗਾਇਆ ਹੈ।ਹਰਿਆਣਵੀ ਸਿੰਗਰ ਅਤੇ ਮੁੱਖ ਮੰਤਰੀ ਮਨੋਹਰ ਲਾਲ ਦੇ ਇੱਕ ਓ ਐਸ ਡੀ (ਪਬਲੀਸਿਟੀ) ਗਜੇਂਦਰ ਫੌਗਟ ਨੇ ਮੂਸੇਵਾਲਾ ਦੇ ਵਿਵਾਦਤ ਗੀਤ ਦੇ ਜਵਾਬ ਵਿੱਚ ਗੀਤ ਬਣਾਉਣ ਦਾ ਦਾਅਵਾ ਕੀਤਾ ਸੀ, ਪਰਗੀਤ ਬਣਾਉਣ ਦੇ ਬਜਾਏ ਉਹ ਸ਼ੋਅ ਲਈ ਇੰਗਲੈਂਡ ਰਵਾਨਾ ਹੋ ਗਏ। ਗਜੇਂਦਰ ਫੌਗਾਟ ਤੋਂ ਪਹਿਲਾਂ ਰਾਮਕੇਸ਼ ਜੀਵਨਪੁਰੀਆ ਅਤੇ ਮਾਸੂਮ ਸ਼ਰਮਾ ਤੇ ਹੋਰਨਾਂ ਗਾਇਕਾਂ ਨੇ ਗੀਤ ਰਿਲੀਜ਼ ਕਰ ਦਿੱਤਾ ਹੈ।
ਰਾਮਕੇਸ਼ ਜੀਵਨਪੁਰੀਆ ਨੇ ਆਪਣੇ ਗੀਤ ‘ਪੰਜਾਬੀ ਸੂਬਾ ਮਾਂਗਾ, ਅਬ ਹਰਿਆਣਾ ਮਾਂਗੋ, ਕਿਓਂ ਬਾਤ ਘੁਮਾ ਕੇ ਪਾਣੀ ਪਰ ਝੰਡਾ ਟਾਂਗੋ, ਅਰੇ ਸੀਧੇ ਮੂੰਹ ਕਹਿ ਦੋ ਨਾ ਕਿ ਸਾਥ ਦੇਨਾ ਨਹੀਂ, ਹਮਾਰੇ ਹਰਿਆਣਾ ਕੇ ਹੱਕ ਦਾ ਮਾਰਨਾ ਅੱਛੀ ਬਾਤ ਨਹੀਂ...' ਕੱਲ੍ਹ ਸ਼ਾਮ ਰਿਲੀਜ਼ ਕੀਤਾ ਹੈ। ਉਨ੍ਹਾਂ ਨੇ ਇਸ ਗੀਤ ਨਾਲ ਦੱਸਿਆ ਕਿ ਪਹਿਲਾਂ ਪੰਜਾਬ ਤੋਂ ਹਰਿਆਣਾ ਨੂੰ ਅਲੱਗ ਕੀਤਾ ਅਤੇ ਅੱਜਕੱਲਬਣਦੇ ਹੱਕ ਦਾ ਐਸ ਵਾਈ ਐਲ ਦਾ ਪਾਣੀ ਵੀ ਨਹੀਂ ਦੇ ਰਿਹਾ।

 
Have something to say? Post your comment
ਹੋਰ ਭਾਰਤ ਖ਼ਬਰਾਂ
ਭਾਰਤ ਅਤੇ ਯੂਕਰੇਨ ਦੇ ਵਿਦੇਸ਼ ਮੰਤਰੀਆਂ ਦੀ ਮੁਲਾਕਾਤ: ਦੋਵਾਂ ਦੇਸ਼ਾਂ ਦੇ ਸਬੰਧ ਹੋਰ ਡੂੰਘੇ ਹੋਣਗੇ: ਦਮਿਤਰੋ ਮਹਾਕਾਲ ਮੰਦਰ 'ਚ ਲੱਗੀ ਅੱਗ ਦਾ ਮਾਮਲਾ: ਸ਼ੁਰੂਆਤੀ ਜਾਂਚ 'ਚ 5 ਲੋਕ ਪਾਏ ਗਏ ਹਨ ਦੋਸ਼ੀ,ਹੋਰ ਅਧਿਕਾਰੀਆਂ ਉਤੇ ਵੀ ਡਿੱਗ ਸਕਦੀ ਹੈ ਗਾਜ ਘਰ ਦੇ ਬਾਹਰੋਂ 3 ਸਾਲ ਦੀ ਬੱਚੀ ਨੂੰ ਟਾਫੀ ਦਾ ਲਾਲਚ ਦੇ ਕੇ ਲੈ ਗਿਆ ਕਿਰਾਏਦਾਰ, ਕੀਤਾ ਦੁਸ਼ਕਰਮ ਗੋਵਿੰਦਾ ਵੀ ਸਿਆਸਤ 'ਚ ਉਤਰੇ, ਸਿ਼ਵ ਸੈਨਾ ਸਿ਼ੰਦੇ 'ਚ ਹੋਏ ਸ਼ਾਮਿਲ ਜੇ ਲੋੜ ਪਈ ਤਾਂ ਅਗਨੀਵੀਰ ਯੋਜਨਾ 'ਚ ਬਦਲਾਅ ਕਰਾਂਗੇ : ਰਾਜਨਾਥ ਸਿੰਘ ਦੇਸ਼ ਦੀਆਂ ਅਮੀਰ ਔਰਤਾਂ ਵਿਚੋਂ ਸਭ ਤੋਂ ਅਮੀਰ ਔਰਤ ਸਾਵਿਤਰੀ ਜਿੰਦਲ ਭਾਜਪਾ `ਚ ਹੋਏ ਸ਼ਾਮਲ ਨਹੀਂ ਦਿਖਾਵਾਂਗੇ ਗੁੰਮਰਾਹਕੁੰਨ ਇਸ਼ਤਿਹਾਰ, ਪਤੰਜਲੀ ਨੇ ਸੁਪਰੀਮ ਕੋਰਟ ਤੋਂ ਮੰਗੀ ਮੁਆਫੀ ਈਡੀ ਨੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੂੰ ਕੀਤਾ ਗ੍ਰਿਫ਼ਤਾਰ ਸੁਪਰੀਮ ਕੋਰਟ ਨੇ ਕੀਤਾ ਬਾਬਾ ਰਾਮਦੇਵ ਅਤੇ ਆਚਾਰੀਆ ਬਾਲਕ੍ਰਿਸ਼ਨ ਨੂੰ ਨੋਟਿਸ ਜਾਰੀ, ਪੁੱਛਿਆ, ਮਾਣਹਾਨੀ ਦੀ ਕਾਰਵਾਈ ਕਿਉਂ ਨਾ ਕੀਤੀ ਜਾਵੇੇ ਨੌਜਵਾਨ ਵਿਗਿਆਨਕਾਂ ਲਈ ਕੁਰੂਕਸ਼ੇਤਰ ਯੂਨੀਵਰਸਿਟੀ ਨੇ ਰਾਜੀਬ ਗੋਇਲ ਪੁਰਸਕਾਰ ਦਾ ਕੀਤਾ ਐਲਾਨ