Welcome to Canadian Punjabi Post
Follow us on

08

May 2024
ਬ੍ਰੈਕਿੰਗ ਖ਼ਬਰਾਂ :
ਡਾ. ਧਰਮਵੀਰ ਗਾਂਧੀ ਨੇ ਪਟਿਆਲਾ ਸੀਟ ਤੋਂ ਨਾਮਜ਼ਦਗੀ ਪੱਤਰ ਕੀਤਾ ਦਾਖਲਪਟਿਆਲਾ 'ਚ ਬਾਲਟੀ 'ਚ ਡੁੱਬਕੇ 2 ਸਾਲਾ ਬੱਚੇ ਦੀ ਮੌਤ, ਬਾਥਰੂਮ ਵਿੱਚ ਖੇਡਦੇ ਹੋਏ ਵਾਪਰੀ ਘਟਨਾਹਰ ਸਿੱਖ 5 ਬੱਚੇ ਪੈਦਾ ਕਰੇ, ਜੇ ਸੰਭਾਲ ਨਹੀਂ ਸਕਦੇ ਤਾਂ ਇੱਕ ਬੱਚਾ ਖੁਦ ਰੱਖੋ, 4 ਮੈਨੂੰ ਦੇ ਦਿਓ : ਗਿਆਨੀ ਹਰਨਾਮ ਸਿੰਘ ਧੁੰਮਾਵਲਾਦੀਮੀਰ ਪੁਤਿਨ ਨੇ ਸਹੁੰ ਚੁੱਕੀ, ਰੂਸ ਦੇ ਰਾਸ਼ਟਰਪਤੀ ਵਜੋਂ ਆਪਣਾ 5ਵਾਂ ਕਾਰਜਕਾਲ ਕੀਤਾ ਸ਼ੁਰੂਐਸਟਰਾਜ਼ੇਨੇਕਾ ਨੇ ਦੁਨੀਆਂ ਭਰ ਤੋਂ ਕੋਵਿਡ ਵੈਕਸੀਨ ਵਾਪਿਸ ਮੰਗਵਾਈਭਾਰਤੀਆਂ ਨੂੰ ਰੂਸ-ਯੂਕਰੇਨ ਜੰਗ 'ਚ ਭੇਜਣ ਵਾਲੇ 4 ਮੁਲਜ਼ਮ ਗ੍ਰਿਫ਼ਤਾਰਉਨ੍ਹਾਂ ਨੇ ਮੈਨੂੰ ਆਪਣੇ ਕਮਰੇ 'ਚ ਰੋਕਿਆ ਸੀ, ਪੋਰਨ ਸਟਾਰ ਦੀ ਟਰੰਪ ਖਿਲਾਫ ਗਵਾਹੀ51 ਭਾਰਤੀ ਫੌਜੀ ਮਾਲਦੀਵ ਤੋਂ ਭਾਰਤ ਪਰਤੇ, ਭਾਰਤ ਦੌਰੇ 'ਤੇ ਆਉਣਗੇ ਮਾਲਦੀਵ ਦੇ ਵਿਦੇਸ਼ ਮੰਤਰੀ
 
ਪੰਜਾਬ

ਕੁੰਵਰ ਵਿਜੇ ਪ੍ਰਤਾਪ ਨੇ ਅੰਮ੍ਰਿਤਸਰ ਸਰਕਟ ਹਾਊਸ ਨੂੰ ਠੇਕੇ ਉਤੇ ਦੇਣ ਦਾ ਮੁੱਦਾ ਚੁੱਕਿਆ

June 26, 2022 04:13 PM

* ਸਾਬਕਾ ਡਿਪਟੀ ਮੁੱਖ ਮੰਤਰੀ ਸੋਨੀ ਉੱਤੇ ਗੰਭੀਰ ਦੋਸ਼ ਲਾਏ


ਚੰਡੀਗੜ੍ਹ, 26 ਜੂਨ (ਪੋਸਟ ਬਿਊਰੋ)- ਪੰਜਾਬ ਵਿਧਾਨ ਸਭਾ ਦੇ ਬੱਜਟ ਇਜਲਾਸ ਦੌਰਾਨ ਅੰਮ੍ਰਿਤਸਰ ਉਤਰੀ ਵਿਧਾਨ ਸਭਾ ਹਲਕੇ ਤੋਂ ਆਮ ਆਦਮੀ ਪਾਰਟੀ ਦੇ ਵਿਧਾਇਕ ਕੁੰਵਰ ਵਿਜੇ ਪ੍ਰਤਾਪ ਸਿੰਘ ਨੇ ਸਾਬਕਾ ਡਿਪਟੀ ਮੁੱਖ ਮੰਤਰੀ ਓਮ ਪ੍ਰਕਾਸ਼ ਸੋਨੀ ਉੱਤੇ ਗੰਭੀਰ ਦੋਸ਼ ਲਾਏ ਹਨ। ਇਹ ਦੋਸ਼ ਪੀ ਪੀ ਪੀ ਮੋਡ ਉੱਤੇ ਦਿੱਤੇ ਗਏ ਤਿੰਨ ਸਰਕਟ ਹਾਊਸਾਂ ਬਾਰੇ ਲਾਏ ਗਏ ਸਨ। ਕੁੰਵਰ ਵਿਜੇ ਪ੍ਰਤਾਪ ਸਿੰਘ ਨੇ ਇਸ ਦੀ ਜਾਂਚ ਕਰਵਾਉਣ ਦੀ ਮੰਗ ਕੀਤੀ ਹੈ।
ਵਰਨਣ ਯੋਗ ਹੈ ਕਿ ਕੈਪਟਨ ਅਮਰਿੰਦਰ ਸਿੰਘ ਦੀ ਸਰਕਾਰ ਨੇ ਅੰਮ੍ਰਿਤਸਰ, ਲੁਧਿਆਣਾ ਤੇ ਜਲੰਧਰ ਦੇ ਸਰਕਟ ਹਾਊਸਾਂ ਨੂੰ ਪੀ ਪੀ ਪੀ (ਪਬਲਿਕ, ਪ੍ਰਾਈਵੇਟ ਪਾਰਟਨਰਸਿ਼ਪ) ਮੋਡ ਉੱਤੇਦੇ ਦਿੱਤਾ ਸੀ। ਕੰੁਵਰ ਨੇ ਦੋਸ਼ ਲਾਇਆ ਹੈ ਕਿ ਇਨ੍ਹਾਂ ਸਰਕਟ ਹਾਊਸਾਂ ਦੀ ਜ਼ਿੰਮੇਵਾਰੀ ਚਮਨ ਲਾਲ ਐਂਡ ਸੰਨਜ਼, ਸਰਵ ਅਲਾਇੰਸ ਹਾਸਪਿਟੈਲਿਟੀ ਅਤੇ ਸਰੋਵਰ ਹੋਟਲ ਅੰਮ੍ਰਿਤਸਰ ਨੂੰ ਦਿੱਤੀ ਗਈ ਹੈ। ਉਨ੍ਹਾਂ ਦੱਸਿਆ ਕਿ ਇਨ੍ਹਾਂ ਵਿੱਚੋਂ ਦੋ ਕੰਪਨੀਆਂ ਓ ਪੀ ਸੋਨੀ ਦੇ ਰਿਸ਼ਤੇਦਾਰਾਂ ਦੀਆਂ ਹਨ। ਕੁੰਵਰ ਨੇ ਕਿਹਾ ਕਿ ਸਰਕਟ ਹਾਊਸ ਲੋਕਤੰਤਰ ਦਾ ਪ੍ਰਤੀਕ ਹੈ। ਇਸ ਦੇ ਟਰੱਸਟ ਦਾ ਕੰਮ ਸਾਰੇ ਪ੍ਰਬੰਧਾਂ ਦੀ ਦੇਖਭਾਲ ਕਰਨਾ ਹੈ, ਇਸ ਨੂੰ ਵੇਚਣਾ ਨਹੀਂ। ਉਨ੍ਹਾਂ ਪੁੱਛਿਆ ਹਾਂ ਕਿ ਜਨਰਲ ਪ੍ਰਸ਼ਾਸਨ ਵਿਭਾਗ ਦੀ ਕੀ ਸ਼ਕਤੀ ਹੈ ਕਿ ਉਹ ਇਸ ਨੂੰ ਕਿਸੇ ਪ੍ਰਾਈਵੇਟ ਕੰਪਨੀ ਕੋਲ ਗਿਰਵੀ ਰੱਖਿਆ ਦਿਖਾਏ? ਉਨ੍ਹਾਂ ਅੱਗੇ ਕਿਹਾ ਕਿ ਇਸ ਕੇਸ ਨੂੰ ਕਲੀਅਰ ਕਰਨ ਲਈ ਹੀ ਨਹੀਂ, ਸਗੋਂ ਕਈ ਵੱਡੇ ਕੇਬਲ ਮਾਫੀਆ ਦਾ ਪਰਦਾ ਫਾਸ਼ ਕਰਨ ਲਈ ਵੀ ਜਾਂਚ ਹੋਣੀ ਚਾਹੀਦੀ ਹੈ।
ਕੁੰਵਰ ਵਿਜੇ ਪ੍ਰਤਾਪ ਸਿੰਘ ਨੇ ਦੋਸ਼ ਲਾਇਆ ਕਿ ਅੰਮ੍ਰਿਤਸਰ ਵਿੱਚ ਸਰੋਵਰ ਹੋਟਲ ਦਾ ਮਾਲਕ ਓ ਪੀ ਸੋਨੀ ਦੇ ਪਰਵਾਰ ਵਿੱਚੋਂ ਹੈ ਅਤੇ ਸਰਵ ਅਲਾਇੰਸ ਹਾਸਪਿਟੈਲਿਟੀ ਦਾ ਡਾਇਰੈਕਟਰ ਸੰਦੀਪ ਸੋਨੀ ਵੀ ਏਸੇ ਤਰ੍ਹਾਂ ਓ ਪੀ ਸੋਨੀ ਦਾ ਰਿਸ਼ਤੇਦਾਰ ਹੈ। ਉਨ੍ਹਾਂ ਨੇ ਪੰਜਾਬ ਸਰਕਾਰ ਦੇ ਫਸਰਾਂ ਤੋਂ ਪੁੱਛਿਆ ਕਿ ਜਿਨ੍ਹਾਂ ਕੰਪਨੀਆਂ ਨੂੰ ਇਹ ਤਿੰਨੇ ਸਰਕਟ ਹਾਊਸ ਪੀ ਪੀ ਪੀ ਮੋਡ ਉੱਤੇ ਦਿੱਤੇ ਹਨ, ਕੀ ਉਹ ਓ ਪੀ ਸੋਨੀ ਦੇ ਰਿਸ਼ਤੇਦਾਰਾਂ ਨਾਲ ਸਬੰਧਤ ਹਨ? ਉਨ੍ਹਾਂ ਦੇ ਸਵਾਲ ਦੇ ਜਵਾਬ ਵਿੱਚ ਸਰਕਾਰੀ ਅਧਿਕਾਰੀਆਂ ਨੇ ਕਿਹਾ ਕਿ ਉਨ੍ਹਾਂ ਨੂੰ ਇਹ ਜਾਣਕਾਰੀ ਨਹੀਂ। ਕੁੰਵਰ ਨੇ ਵਿਧਾਨ ਸਭਾ ਇਜਲਾਸ ਦੌਰਾਨ ਬੋਲਦੇ ਹੋਏ ਇਸ ਪੂਰੇ ਮਾਮਲੇ ਦੀ ਜਾਂਚ ਕਰਵਾਉਣ ਦੀ ਮੰਗ ਕੀਤੀ ਹੈ।

 
Have something to say? Post your comment
ਹੋਰ ਪੰਜਾਬ ਖ਼ਬਰਾਂ
ਡਾ. ਧਰਮਵੀਰ ਗਾਂਧੀ ਨੇ ਪਟਿਆਲਾ ਸੀਟ ਤੋਂ ਨਾਮਜ਼ਦਗੀ ਪੱਤਰ ਕੀਤਾ ਦਾਖਲ ਪਟਿਆਲਾ 'ਚ ਬਾਲਟੀ 'ਚ ਡੁੱਬਕੇ 2 ਸਾਲਾ ਬੱਚੇ ਦੀ ਮੌਤ, ਬਾਥਰੂਮ ਵਿੱਚ ਖੇਡਦੇ ਹੋਏ ਵਾਪਰੀ ਘਟਨਾ ਹਰ ਸਿੱਖ 5 ਬੱਚੇ ਪੈਦਾ ਕਰੇ, ਜੇ ਸੰਭਾਲ ਨਹੀਂ ਸਕਦੇ ਤਾਂ ਇੱਕ ਬੱਚਾ ਖੁਦ ਰੱਖੋ, 4 ਮੈਨੂੰ ਦੇ ਦਿਓ : ਗਿਆਨੀ ਹਰਨਾਮ ਸਿੰਘ ਧੁੰਮਾ ਪੰਜਾਬ ਵਿਚ ਨਾਮਜ਼ਦਗੀਆਂ ਦੀ ਸ਼ੁਰੂਆਤ 7 ਮਈ ਤੋਂ ਧਨਿਸ਼ਠਾ ਛਾਬੜਾ ਨੇ ਮਾਸਟਰ ਸਪੈਲਰ ਮੁਕਾਬਲਾ ਜਿੱਤਿਆ ਰਾਜਾ ਵੜਿੰਗ ਅਤੇ ਭਾਰਤ ਭੂਸ਼ਣ ਆਸ਼ੂ ਦਾ ਰਾਜਗੁਰੂ ਨਗਰ ਵਿਖੇ ਫੁੱਲਾਂ ਦੀ ਵਰਖਾ ਨਾਲ ਬਾਵਾ, ਜੱਸੋਵਾਲ ਅਤੇ ਜੰਗੀ ਨੇ ਕੀਤਾ ਸਵਾਗਤ 'ਜਾਗ ਭੈਣੇ ਜਾਗ' ਮੁਹਿੰਮ ਤਹਿਤ ਦਿਸ਼ਾ ਵੋਮੈਨ ਵੈੱਲਫੇਅਰ ਟਰੱਸਟ ਪਿੰਡਾਂ ਦੀਆਂ ਔਰਤਾਂ ਨੂੰ ਦੱਸੇਗਾ ਵੋਟ ਦੀ ਮਹੱਤਤਾ ਅਕਾਲੀ ਦਲ ਪੰਜਾਬ ਵਿਚੋਂ ਗੈਂਗਸਟਰ ਤੇ ਨਸ਼ੇ ਖਤਮ ਕਰ ਕੇ ਪੰਜਾਬ ਵਿਚ ਨਿਵੇਸ਼ਕਾਂ ਲਈ ਢੁੱਕਵੇਂ ਮਾਹੌਲ ਦੀ ਸਿਰਜਣਾ ਕਰੇਗਾ : ਸੁਖਬੀਰ ਸਿੰਘ ਬਾਦਲ ਜਗਰਾਉਂ 'ਚ ਬਾਇਓ ਗੈਸ ਫੈਕਟਰੀ ਲਗਾਉਣ ਖਿਲਾਫ ਲੋਕਾਂ ਦਾ ਵਿਰੋਧ, ਅਧਿਕਾਰੀਆਂ ਨੂੰ ਕੀਤੀ ਨਿਰਮਾਣ ਰੋਕਣ ਦੀ ਮੰਗ ਨਿਊਜ਼ੀਲੈਂਡ ਵਿਚ ਕਪੂਰਥਲਾ ਦਾ ਨੌਜਵਾਨ ਬਣਿਆ ਕਬੱਡੀ ਸਟਾਰ, ਪਿੰਡ ਵਾਸੀਆਂ ਨੇ ਕੀਤਾ ਸਵਾਗਤ