Welcome to Canadian Punjabi Post
Follow us on

11

August 2022
ਪੰਜਾਬ

ਇੱਕ ਮਾਨ ਨੇ ਸੰਗਰੂਰ ਲੋਕ ਸਭਾ ਸੀਟ ਛੱਡੀ, ਦੂਸਰੇ ਮਾਨ ਨੇ ਜਿੱਤੀ

June 27, 2022 12:16 AM

* ਸਿਮਰਨਜੀਤ ਸਿੰਘ ਮਾਨ 5822 ਵੋਟਾਂ ਦੇ ਫਰਕ ਨਾਲ ਜਿੱਤੇ
* ਆਮ ਆਦਮੀ ਪਾਰਟੀ ਲਈ ਜ਼ੋਰਦਾਰ ਝਟਕਾ
* ਕਾਂਗਰਸ ਪਾਰਟੀ ਬਹੁਤ ਪਛੜ ਕੇ ਤੀਸਰੇ ਥਾਂ ਰਹੀ
* ਭਾਜਪਾ ਅਤੇ ਬਾਦਲ ਦਲ ਦੀਆਂ ਜ਼ਮਾਨਤਾਂ ਜ਼ਬਤ


ਸੰਗਰੂਰ, 26 ਜੂਨ, (ਪੋਸਟ ਬਿਊਰੋ)-ਪਾਰਲੀਮੈਂਟ ਸੀਟ ਸੰਗਰੂਰ ਦੀ ਉੱਪ ਚੋਣ ਵਿੱਚਲੋਕਾਂ ਨੇ ਸਿਮਰਨਜੀਤ ਸਿੰਘ ਮਾਨ ਨੂੰ 5822 ਵੋਟਾਂ ਦੇ ਫਰਕ ਨਾਲ ਆਪਣਾ ਆਗੂ ਚੁਣ ਲਿਆ ਹੈ।ਸਿਮਰਨਜੀਤ ਸਿੰਘ ਮਾਨ ਨੇ ਨੇੜਲੇ ਵਿਰੋਧੀ ਅਤੇ ਆਮ ਆਦਮੀ ਪਾਰਟੀ ਦੇ ਉਮੀਦਵਾਰ ਗੁਰਮੇਲ ਸਿੰਘ ਘਰਾਚੋਂ ਨੂੰ ਹਰਾਇਆਹੈ।
ਅੰਤਮ ਨਤੀਜੇ ਅਨੁਸਾਰ ਸੀਟ ਜਿੱਤਣ ਵਾਲੇ ਸਿਮਰਨਜੀਤ ਸਿੰਘ ਮਾਨ ਨੂੰ 2,53,154 ਵੋਟਾਂ ਮਿਲੀਆਂ, ਜਦ ਕਿ ਦੂਸਰੇ ਨੰਬਰ ਉੱਤੇਆਏ ਆਮ ਆਦਮੀ ਪਾਰਟੀ ਦੇ ਉਮੀਦਵਾਰ ਗੁਰਮੇਲ ਸਿੰਘ ਘਰਾਚੋਂ ਨੂੰ 2,47,332 ਵੋਟਾਂ, ਤੀਸਰੇ ਨੰਬਰ ਉੱਤੇ ਕਾਂਗਰਸਪਾਰਟੀ ਦੇ ਦਲਵੀਰ ਸਿੰਘ ਗੋਲਡੀ ਨੂੰ 79,668, ਚੌਥੇ ਨੰਬਰ ਉੱਤੇ ਭਾਜਪਾ ਉਮੀਦਵਾਰ ਕੇਵਲ ਸਿੰਘਢਿੱਲੋਂ ਨੂੰ 66,298 ਤੇ ਪੰਜਵੇਂ ਥਾਂਬਾਦਲ ਅਕਾਲੀ ਦਲ ਦੇ ਬੀਬੀ ਕਮਲਦੀਪ ਕੌਰ ਰਾਜੋਆਣਾ ਨੂੰ 44,428 ਵੋਟਾਂ ਹੀਮਿਲ ਸਕੀਆਂ ਹਨ। ਸਿਮਰਨਜੀਤ ਸਿੰਘ ਮਾਨ ਤੇ ਗੁਰਮੇਲ ਸਿੰਘ ਘਰਾਚੋਂ ਤੋਂ ਬਿਨਾਂ ਦੂਸਰੇ ਸਾਰੇਉਮੀਦਵਾਰਾਂ ਦੀਆਂ ਜ਼ਮਾਨਤਾਂ ਜ਼ਬਤ ਹੋ ਗਈਆਂ।ਉੱਪ ਚੋਣ ਦਾ ਇਹ ਨਤੀਜਾਪੰਜਾਬ ਦੇ ਮੁੱਖ ਮੰਤਰੀ ਲਈ ਭਗਵੰਤ ਮਾਨ ਲਈ ਨਿੱਜੀ ਤੌਰ ਉੱਤੇ ਨਮੋਸ਼ੀ ਵਾਲਾ ਹੈ, ਕਿਉਂਕਿ ਸੰਗਰੂਰ ਉਨ੍ਹਾਂ ਦਾ ਜੱਦੀ ਹਲਕਾ ਹੈ ਅਤੇ ਸੀਟ ਵੀ ਉਨ੍ਹਾਂ ਨੇ ਹੀ ਖਾਲੀ ਕੀਤੀ ਸੀ।
ਸੰਗਰੂਰ ਉੱਪ ਚੋਣ ਜਿੱਤਣ ਪਿੱਛੋਂ ਅਕਾਲੀ ਦਲ ਅੰਮ੍ਰਿਤਸਰ ਦੇ ਪ੍ਰਧਾਨ ਸਿਮਰਨਜੀਤ ਸਿੰਘ ਮਾਨ ਨੇ ਪਾਰਲੀਮੈਂਟ ਵਿੱਚ ਪੰਜਾਬੀਆਂ ਦੀ ਆਵਾਜ਼ ਬਣ ਕੇ ਗੂੰਜਣ ਦਾ ਵਾਅਦਾ ਕੀਤਾ ਤੇ ਕਿਹਾ ਕਿ ਸਿੱਖ ਕੌਮ ਦੇ ਨਾਲ ਹਰ ਵਰਗ ਦੇ ਲੋਕਾਂ ਨੇ ਉਨ੍ਹਾਂ ਨੂੰ ਦਿਲ ਖੋਲ੍ਹ ਕੇ ਵੋਟਾਂ ਪਾ ਕੇ ਜਿਤਾਇਆ ਹੈ, ਇਸ ਲਈ ਉਹ ਹਰ ਵਰਗ ਦੀਆਂ ਮੁਸ਼ਕਲਾਂ ਦੇ ਹੱਲ ਤੇ ਜਿ਼ਲਾ ਸੰਗਰੂਰ ਦੀ ਤਰੱਕੀ ਲਈ ਪੂਰੀ ਵਾਹ ਲਾਉਣਗੇ। ਸਿਮਰਨਜੀਤ ਸਿੰਘ ਮਾਨ ਪੰਜਾਬ ਦੀ ਸਿਆਸਤ ਦਾ ਜਾਣਿਆ ਹੋਇਆ ਚਿਹਰਾ ਹਨ। ਜ਼ਿਲ੍ਹਾ ਫ਼ਤਿਹਗੜ੍ਹ ਸਾਹਿਬ ਦੇ ਪਿੰਡ ਕਿਲ੍ਹਾ ਹਰਨਾਮ ਸਿੰਘ, ਤਲਾਣੀਆਂ ਦੇ ਵਾਸੀ ਤੇ ਸ਼੍ਰੋਮਣੀ ਅਕਾਲੀ ਦਲ (ਅੰਮ੍ਰਿਤਸਰ) ਦੇ ਪ੍ਰਧਾਨ ਸਿਮਰਨਜੀਤ ਸਿੰਘ ਮਾਨ ਇਸ ਤੋਂ ਪਹਿਲਾਂ ਤਰਨਤਾਰਨ ਵਿੱਚੋਂ 1989 ਵਿੱਚ ਅਤੇਸੰਗਰੂਰ ਤੋਂ ਸਾਲ 1999 ਵਿੱਚ ਲੋਕ ਸਭਾ ਚੋਣ ਜਿੱਤ ਚੁੱਕੇ ਹਨ ਅਤੇ ਤੀਸਰੀ ਵਾਰ ਪਾਰਲੀਮੈਂਟ ਮੈਂਬਰ ਬਣੇ ਹਨ।
ਆਮ ਆਦਮੀ ਪਾਰਟੀ ਦੇ ਉਮੀਦਵਾਰ ਦੀ ਸੰਗਰੂਰ ਲੋਕ ਸਭਾ ਹਲਕੇ ਦੀ ਉੱਪ ਚੋਣ ਵਿੱਚ ਹਾਰ ਪਿੱਛੋਂ ਪੰਜਾਬ ਦੇਮੁੱਖ ਮੰਤਰੀ ਭਗਵੰਤ ਨੇ ਕਿਹਾ, ‘ਸੰਗਰੂਰ ਦੇ ਲੋਕਾਂ ਦਾ ਫ਼ਤਵਾ ਸਿਰ-ਮੱਥੇ, ਮੈਂ ਪੰਜਾਬ ਦੀ ਤਰੱਕੀ ਤੇ ਖ਼ੁਸ਼ਹਾਲੀ ਲਈ ਦਿਨ ਰਾਤ ਇਮਾਨਦਾਰੀ ਨਾਲ ਮਿਹਨਤ ਕਰ ਰਿਹਾਂ ਹਾਂ ਅਤੇ ਹੋਰ ਮਿਹਨਤ ਕਰਾਂਗਾ, ਮੈਂ ਤੁਹਾਡਾ ਬੇਟਾ ਹਾਂ ਅਤੇ ਤੁਹਾਡੇ ਪਰਿਵਾਰਾਂ ਦੇ ਭਵਿੱਖ ਨੂੰ ਰੌਸ਼ਨ ਬਣਾਉਣ ਲਈ ਕੋਈ ਕਸਰ ਨਹੀਂ ਰਹਿਣ ਦੇਵਾਂਗਾ।’
ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਸ਼੍ਰੋਮਣੀ ਅਕਾਲੀ ਦਲ ਅੰਮ੍ਰਿਤਸਰ ਦੇ ਪ੍ਰਧਾਨ ਸਿਮਰਨਜੀਤ ਸਿੰਘ ਮਾਨ ਨੂੰ ਸੰਗਰੂਰ ਲੋਕ ਸਭਾ ਹਲਕੇ ਦੀ ਉੱਪ ਚੋਣ ਦੀ ਜਿੱਤ ਦੀ ਵਧਾਈ ਦਿੱਤੀ ਅਤੇ ਉਨ੍ਹਾਂ ਨੂੰ ਹਰ ਸਹਿਯੋਗ ਦੇਣ ਦੀ ਪੇਸ਼ਕਸ਼ ਕੀਤੀ ਹੈ। ਇਥੇ ਜਾਰੀ ਕੀਤੇ ਬਿਆਨ ਵਿੱਚ ਸੁਖਬੀਰ ਸਿੰਘ ਬਾਦਲ ਨੇ ਕਿਹਾ ਕਿ ਸਹੀ ਲੋਕਤੰਤਰੀ ਭਾਵਨਾ ਮੁਤਾਬਕ ਲੋਕਾਂ ਦੇ ਫਤਵੇ ਅੱਗੇ ਅਸੀਂ ਸੀਸ ਨਿਵਾਉਂਦੇ ਹਾਂ ਤੇ ਸਾਨੂੰ ਯਕੀਨ ਹੈ ਕਿ ਸਿਮਰਨਜੀਤ ਸਿੰਘ ਮਾਨ ਪੰਜਾਬੀਆਂ ਦੀਆਂ ਸ਼ਿਕਾਇਤਾਂ ਦੀ ਆਵਾਜ਼ ਪਾਰਲੀਮੈਂਟ ਵਿੱਚ ਬੁਲੰਦ ਕਰਨਗੇ। ਸੁਖਬੀਰ ਸਿੰਘ ਬਾਦਲ ਨੇ ਕਿਹਾ ਕਿ ਅਕਾਲੀ ਦਲ ਨੇ ਇਹ ਪਾਰਲੀਮੈਂਟ ਉੱਪ ਚੋਣ ਸਿਧਾਂਤਾ ਦੇ ਆਧਾਰ ਉੱਤੇ ਲੜੀ ਸੀ ਅਤੇ ਪਾਰਟੀ ਸਿਧਾਂਤਾਂ ਲਈ ਹਮੇਸ਼ਾ ਡਟੀ ਰਹੇਗੀ। ਉਨ੍ਹਾਂ ਕਿਹਾ ਕਿ ਅਸੀਂ ਸਾਰੀਆਂ ਪੰਥਕ ਧਿਰਾਂ ਨਾਲ ਮਿਲ ਕੇ ਬੰਦੀ ਸਿੰਘਾਂ ਦੇ ਪਰਿਵਾਰ ਤਂ ਉਮੀਦਵਾਰ ਖੜਾ ਕੀਤਾ ਸੀ। ਉਨ੍ਹਾਂ ਕਿਹਾ ਕਿ ਇਹ ਸਿਧਾਂਤਕ ਲੜਾਈ ਸੀ, ਅਸੀਂ ਭਾਈ ਬਲਵੰਤ ਸਿੰਘ ਰਾਜੋਆਣਾ, ਜੋ ਬਿਨਾਂ ਪੈਰੋਲ ਤੋਂ 28 ਸਾਲਾਂ ਤੋਂ ਜੇਲ੍ਹ ਵਿੱਚ ਬੰਦ ਹਨ, ਸਮੇਤ ਬੰਦੀ ਸਿੰਘਾਂ ਦੀ ਰਿਹਾਈ ਲਈ ਸੰਘਰਸ਼ ਜਾਰੀ ਰੱਖਾਂਗੇ।
ਪੰਜਾਬ ਕਾਂਗਰਸ ਦੇ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ ਨੇ ਸਿਮਰਨਜੀਤ ਸਿੰਘ ਮਾਨ ਨੂੰ ਵਧਾਈ ਦੇਂਦਿਆਂ ਟਵੀਟ ਕੀਤਾਾ ਹੈ ਕਿ ਲੋਕਾਂ ਦਾ ਫਤਵਾ ਨਿਮਰਤਾ ਨਾਲ ਸਵੀਕਾਰ ਹੈ। ਸਿਮਰਨਜੀਤ ਸਿੰਘ ਮਾਨ ਜੀ ਨੂੰ ਜਿੱਤ ਲਈ ਬਹੁਤ ਬਹੁਤ ਮੁਬਾਰਕਾਂ। ਮੈਨੂੰ ਯਕੀਨ ਹੈ ਕਿ ਉਹ ਨਵੀਂ ਭੂਮਿਕਾ ਵਿੱਚ ਪੰਜਾਬ ਦੀ ਆਵਾਜ਼ ਚੁੱਕਦੇ ਰਹਿਣਗੇ।ਇਹ ਨਤੀਜਾ ਰਾਜ ਸਰਕਾਰ ਦੇ ਅਸੰਵੇਦਨਸ਼ੀਲ ਤੇ ਅਯੋਗ ਸ਼ਾਸਨ ਪ੍ਰਤੀ ਜਨਤਾ ਦੀ ਨਾਰਾਜ਼ਗੀ ਪੇਸ਼ ਕਰਦਾ ਹੈ।

Have something to say? Post your comment