Welcome to Canadian Punjabi Post
Follow us on

01

July 2025
 
ਭਾਰਤ

ਸਿੱਧੂ ਮੂਸੇਵਾਲਾ ਦਾ ਐੱਸ ਵਾਈ ਐੱਲ ਗੀਤ ਪਾਬੰਦੀ ਲੱਗਣ ਦੇ ਕਾਰਨ ਯੂਟਿਊਬ ਨੇ ਹਟਾਇਆ

June 27, 2022 12:35 AM

* ਗੀਤ ਰਿਲੀਜ਼ ਹੋਣ ਤੋਂ ਪਹਿਲਾਂ ਲੀਕ ਹੋਣ ਬਾਰੇ ਕੇਸ ਦਰਜ


ਨਵੀਂ ਦਿੱਲੀ, 26 ਜੂਨ, (ਪੋਸਟ ਬਿਊਰੋ)- ਪਿਛਲੇ ਮਹੀਨੇ ਕਤਲ ਕਰ ਦਿੱਤੇ ਗਏ ਪੰਜਾਬੀ ਗਾਇਕਸਿੱਧੂਮੂਸੇਵਾਲਾ ਦੇ ਐੱਸ ਵਾਈ ਐੱਲ ਗੀਤ ਉੱਤੇ ਪਾਬੰਦੀ ਲੱਗ ਗਈ ਤੇ ਯੂਟਿਊਬ ਨੇ ਇਹ ਗੀਤ ਆਪਣੇ ਚੈਨਲ ਤੋਂ ਹਟਾ ਦਿੱਤਾ ਹੈ। ਜਾਰੀ ਹੋਣ ਦੇ ਕੁਝ ਹੀ ਮਿੰਟਾਂ ਵਿੱਚ ਪ੍ਰਸਿੱਧੀ ਹਾਸਲ ਕਰਨ ਤੇ ਰਾਜਸੀ ਚਰਚੇ ਛੇੜਨ ਵਾਲੇ ਇਸ ਗੀਤ ਨੂੰ ਐਤਵਾਰ ਯੂਟਿਊਬ ਤੋਂ ਹਟਾ ਦਿੱਤਾ ਗਿਆ ਹੈ।ਵਰਨਣ ਯੋਗ ਹੈ ਕਿ ਇਸ ਗੀਤ ਦੇਨਾਲ ਸਤਲੁਜ-ਯਮਨਾ ਲਿੰਕ ਨਹਿਰ(ਐੱਸ ਵਾਈ ਐੱਲ)ਬਣਨ ਬਾਰੇ ਪੰਜਾਬ ਦੀ ਰਾਜਨੀਤੀ ਜ਼ੋਰਾਂਭਖ ਗਈ ਸੀ।ਇਸ ਵਿੱਚਮੂਸੇਵਾਲਾ ਨੇ ਐੱਸ ਵਾਈ ਐੱਲ ਅਤੇ ਬੰਦੀ ਸਿੰਘਾਂ ਦਾ ਮਸਲਾ ਜ਼ੋਰ ਨਾਲ ਚੁੱਕਿਆ ਸੀ।ਯੂਟਿਊਬ ਨੇ ਇਸ ਨੂੰ ਕਾਨੂੰਨੀ ਸ਼ਿਕਾਇਤ ਹੇਠ ਹਟਾਇਆਦੱਸਿਆ ਹੈ।
ਇਸ ਦੌਰਾਨ ਸਿੱਧੂਮੂਸੇਵਾਲਾ ਦਾ ਗੀਤ ‘ਐੱਸ ਵਾਈ ਐੱਲ’ ਰਿਲੀਜ਼ ਹੋਣ ਦੇ ਪਹਿਲਾਂ ਲੀਕ ਹੋ ਜਾਣ ਬਾਰੇ ਥਾਣਾ ਸਦਰ ਮਾਨਸਾ ਦੀ ਪੁਲਿਸ ਨੇ ਅਣਪਛਾਤੇ ਦੋਸ਼ੀ ਖਿਲਾਫ ਕੇਸ ਦਰਜ ਕੀਤਾ ਹੈ। ਥਾਣਾ ਮੁਖੀ ਬੇਅੰਤ ਕੌਰ ਨੇ ਦੱਸਿਆ ਕਿ ਸ਼ੁਭਦੀਪ ਸਿੰਘ ਸਿੱਧੂਮੂਸੇਵਾਲਾ ਦੇ ਪਿਤਾ ਬਲਕੌਰ ਸਿੰਘ ਵਾਸੀ ਮੂਸਾ ਨੇ ਪੁਲਿਸ ਨੂੰ ਬਿਆਨ ਦਰਜ ਕਰਵਾਇਆ ਹੈ ਕਿ ਉਸ ਦਾ ਪੁੱਤਰ ਸਵਰਗੀਸਿੱਧੂਮੂਸੇਵਾਲਾ ਕਲਾਕਾਰ ਸੀ। ਉਸ ਦਾ ਗੀਤ ‘ਐੱਸ ਵਾਈ ਐੱਲ’ ਉਨ੍ਹਾਂ ਨੇ 23 ਜੂਨ 2022 ਨੂੰ ਸ਼ਾਮ 6 ਵਜੇ ਰਿਲੀਜ਼ ਕਰਨਾ ਸੀ, ਉਸ ਨੂੰ ਕਿਸੇ ਅਣਪਛਾਤੇ ਵਿਅਕਤੀ ਨੇ 20 ਜੂਨ 2022 ਨੂੰ ਲੀਕ ਕਰ ਦਿੱਤਾ ਸੀ। ਜਾਂਚ ਅਧਿਕਾਰੀ ਨੇ ਦੱਸਿਆ ਕਿ ਇਸ ਬਾਰੇਅਣਪਛਾਤੇ ਵਿਅਕਤੀ ਖਿਲਾਫ਼ ਕੇਸ ਦਰਜ ਕੀਤਾ ਗਿਆ ਹੈ।

 

 
Have something to say? Post your comment
ਹੋਰ ਭਾਰਤ ਖ਼ਬਰਾਂ
ਉੱਤਰਾਖੰਡ `ਚ ਭਾਰੀ ਮੀਂਹ ਕਾਰਨ ਸਰਯੂ ਨਦੀ ਦੇ ਪਾਣੀ ਦਾ ਵਧਿਆ ਪੱਧਰ ਮੁੰਬਈ ਤੋਂ ਚੇਨੱਈ ਜਾਣ ਵਾਲੀ ਏਅਰ ਇੰਡੀਆ ਦੀ ਉਡਾਨ ਵਾਪਿਸ ਮੁੰਬਈ ਪਰਤੀ ਉਤਰਾਖੰਡ ਦੇ ਰੁਦਰਪ੍ਰਯਾਗ `ਚ ਨਹਿਰ ਸਵਾਰੀਆਂ ਨਾਲ ਭਰੀ ਬੱਸ ਡਿੱਗੀ, ਇੱਕ ਮੌਤ, 10 ਲੋਕ ਲਾਪਤਾ ਦੋਪਹੀਆ ਵਾਹਨਾਂ `ਤੇ ਟੋਲ ਟੈਕਸ ਲਗਾਉਣ ਦੀਆਂ ਖ਼ਬਰਾਂ ਗਲਤ : ਨਿਤਿਨ ਗਡਕਰੀ ਅਮਿਤ ਸ਼ਾਹ ਨੇ ਸੂਬਾ ਸਰਕਾਰਾਂ ਮਾਤ ਭਾਸ਼ਾ `ਚ ਡਾਕਟਰੀ ਤੇ ਹੋਰ ਉੱਚ ਸਿੱਖਿਆ ਪ੍ਰਦਾਨ ਕਰਨ ਦੀ ਪਹਿਲ ਕਰਨ ਲਈ ਕਿਹਾ ਖੂਹ ਵਿਚ ਗੈਸ ਚੜ੍ਹਨ ਨਾਲ 5 ਲੋਕਾਂ ਦੀ ਮੌਤ, ਵੱਛੇ ਨੂੰ ਬਚਾਉਣ ਲਈ 6 ਲੋਕ ਹੇਠਾਂ ਉਤਰੇ ਸਨ ਬੰਬ ਧਮਾਕੇ ਦੀ ਧਮਕੀ ਦੇਣ ਵਾਲੀ ਲੜਕੀ ਗ੍ਰਿਫ਼ਤਾਰ, ਨੌਜਵਾਨ ਨੂੰ ਫਸਾਉਣ ਲਈ 12 ਰਾਜਾਂ ਵਿੱਚ ਈਮੇਲ ਭੇਜੇ ਭਾਰਤੀ ਪੁਲਾੜ ਯਾਤਰੀ ਸ਼ੁਭਾਂਸ਼ੂ ਸ਼ੁਕਲਾ ਦੇ ਪੁਲਾੜ ਮਿਸ਼ਨ ਐਕਸੀਓਮ-4 ਭਲਕੇ ਹੋਵੇਗਾ ਲਾਂਚ ਈਰਾਨ ਅਤੇ ਇਜ਼ਰਾਈਲ ਵਿਚਕਾਰ ਤਨਾਅ ਦੇ ਚਲਦੇ ਇੰਡੀਗੋ ਨੇ 14 ਉਡਾਣਾਂ ਕੀਤੀਆਂ ਮੁਅੱਤਲ ਦਿੱਲੀ ਵਿਚ ਵੱਡਾ ਬਦਲਾਅ, 10-15 ਸਾਲ ਪੁਰਾਣੇ ਵਾਹਨਾਂ ਨੂੰ ਨਹੀਂ ਮਿਲੇਗਾ ਪੈਟਰੋਲ-ਡੀਜ਼ਲ