Welcome to Canadian Punjabi Post
Follow us on

26

April 2024
ਬ੍ਰੈਕਿੰਗ ਖ਼ਬਰਾਂ :
ਆਸਟ੍ਰੇਲੀਆ ਦੇ ਤੱਟ 'ਤੇ ਫਸੀਆਂ 160 ਪਾਇਲਟ ਵ੍ਹੇਲ ਮੱਛੀਆਂ, 29 ਦੀ ਹੋਈ ਮੌਤ, 130 ਨੂੰ ਬਚਾਇਆਬੰਗਲਾਦੇਸ਼ ਸਾਡੇ ਤੋਂ ਅੱਗੇ ਨਿਕਲ ਗਿਆ ਹੈ : ਸ਼ਾਹਬਾਜ਼ ਸ਼ਰੀਫਅੰਮ੍ਰਿਤਸਰ ਵਿੱਚ ਮਾਨ ਨੇ ਕਿਹਾ: ਮਾਝੇ ਦੇ ਲੋਕ ਜਦੋਂ ਮਨ ਬਣਾ ਲੈਂਦੇ ਹਨ ਤਾਂ ਫੇਰ ਬਦਲਦੇ ਨਹੀਂ, ਇਸ ਵਾਰ 'ਆਪ' ਨੂੰ ਜਿਤਾਉਣ ਦਾ ਪੂਰਾ ਮਨ ਬਣਾ ਲਿਆ ਹੈਜ਼ਮੀਨ ਦੇ ਇੰਤਕਾਲ ਬਦਲੇ 10,000 ਰੁਪਏ ਰਿਸ਼ਵਤ ਲੈਂਦਾ ਪਟਵਾਰੀ ਵਿਜੀਲੈਂਸ ਬਿਊਰੋ ਵੱਲੋਂ ਕਾਬੂਮੋਹਾਲੀ ਵਿਚ ਪੰਜਾਬੀ ਸੁਪਰਸਟਾਰ ਜੱਸੀ ਗਿੱਲ ਨੇ ਟ੍ਰਾਈਸਿਟੀ ਨਿਵਾਸੀਆਂ ਨਾਲ ਕੀਤੀ ਮੁਲਾਕਾਤਪ੍ਰਧਾਨ ਮੰਤਰੀ ਮੋਦੀ ਤੇ ਰਾਹੁਲ ਦੇ ਚੋਣ ਭਾਸ਼ਣਾਂ 'ਤੇ ਚੋਣ ਕਮਿਸ਼ਨ ਦਾ ਨੋਟਿਸ, ਭਾਸ਼ਣ 'ਚ ਨਫਰਤ ਫੈਲਾਉਣ ਦੇ ਦੋਸ਼ਅਰੁਣਾਚਲ ਪ੍ਰਦੇਸ਼ ਵਿੱਚ ਜ਼ਮੀਨ ਖਿਸਕੀ, ਨੈਸ਼ਨਲ ਹਾਈਵੇ-313 ਦਾ ਵੱਡਾ ਹਿੱਸਾ ਢਹਿ ਗਿਆ, ਦਿਬਾਂਗ ਘਾਟੀ ਦਾ ਦੇਸ਼ ਨਾਲ ਸੰਪਰਕ ਟੁੱਟਿਆਜੈਸਲਮੇਰ ਵਿਚ ਭਾਰਤੀ ਹਵਾਈ ਫੌਜ ਦਾ ਜਾਸੂਸੀ ਜਹਾਜ਼ ਕ੍ਰੈਸ਼
 
ਟੋਰਾਂਟੋ/ਜੀਟੀਏ

ਹੁਣ ਸਿਰਫ 75 ਡਾਲਰ ਵਿੱਚ ਕਰਵਾਓ ਵਿਆਹ

June 28, 2022 12:33 AM

ਬਰਂੈਪਟਨ, 27 ਜੂਨ (ਪੌਸਟ ਬਿਊਰੋ) : ਸਿਟੀ ਆਫ ਬਰੈਂਪਟਨ ਵੱਲੋਂ 23 ਜੁਲਾਈ, 2022 ਲਈ ਸਿਵਲ ਮੈਰਿਜ ਸੈਰੇਮਨੀਜ਼ ਲਈ ਸਪੈਸ਼ਲ ਪ੍ਰਮੋਸ਼ਨ ਦੀ ਪੇਸ਼ਕਸ਼ ਕੀਤੀ ਜਾ ਰਹੀ ਹੈ।
ਹੁਣ ਇਸ ਖਾਸ ਦਿਨ ਤੁਸੀਂ ਤੇ ਤੁਹਾਡਾ ਪਾਰਟਨਰ ਸਿਰਫ 75 ਡਾਲਰ ਵਿੱਚ ਫਾਰਮਰਜ਼ ਮਾਰਕਿਟ ਦੌਰਾਨ ਗੇਜ ਪਾਰਕ ਦੇ ਗਜ਼ੀਬੋ ਵਿੱਚ ਰਸਮੀ ਤੌਰ ਉੱਤੇ ਵਿਆਹ ਬੰਧਨ ਵਿੱਚ ਬੱਝ ਸਕਦੇ ਹੋਂ। ਇੱਥੇ ਲਿਮਿਟਿਡ ਥਾਂ ਹੀ ਉਪਲਬਧ ਹੈ। ਇਸ ਲਈ ਇਨ ਪਰਸਨ ਤੌਰ ਉੱਤੇ 13 ਜੁਲਾਈ, 2022 ਤੱਕ ਤੁਸੀਂ ਬੁਕਿੰਗ ਕਰਵਾ ਸਕਦੇ ਹੋਂ। ਇਸ ਬੁਕਿੰਗ ਸਮੇਂ ਪੂਰੀ ਰਕਮ ਵਸੂਲੀ ਜਾਵੇਗੀ। ਬੁਕਿੰਗ ਸਮੇਂ ਵੈਲਿਡ ਮੈਰਿਜ ਲਾਇਸੰਸ ਪੇਸ਼ ਕੀਤਾ ਜਾ ਸਕਦਾ ਹੈ ਜਾਂ 160 ਡਾਲਰ ਵਿੱਚ ਉਸੇ ਸਮੇਂ ਖਰੀਦਿਆ ਜਾ ਸਕਦਾ ਹੈ।
ਮੈਰਿਜ ਲਾਇਸੰਸ ਲਈ ਅਪੁਆਇੰਟਮੈਂਟ www.brampton.ca/skiptheline ਉੱਤੇ ਜਾਂ ਨਿਜੀ ਤੌਰ ਉੱਤੇ ਸਿਟੀ ਹਾਲ ਤੋਂ ਸੋਮਵਾਰ ਤੋਂ ਸ਼ੁੱਕਰਵਾਰ ਤੱਕ ਸਵੇਰੇ 8:30 ਵਜੇ ਤੋਂ ਸ਼ਾਮ ਦੇ 4:00 ਵਜੇ ਤੱਕ ਲਈ ਜਾ ਸਕਦੀ ਹੈ।
ਮੈਰਿਜ ਲਾਇਸੰਸ : ਵਿਆਹ ਦੀ ਤਿਆਰੀ ਕਰ ਰਹੇ ਹੋਂ? ਓਨਟਾਰੀਓ ਵਿੱਚ ਵਿਆਹ ਕਰਵਾਉਣ ਤੋਂ ਪਹਿਲਾਂ ਤੁਹਾਨੂੰ ਲਾਜ਼ਮੀ ਤੌਰ ਉੱਤੇ ਮੈਰਿਜ ਲਾਇਸੰਸ ਹਾਸਲ ਕਰਨਾ ਹੋਵੇਗਾ।ਮੈਰਿਜ ਲਾਇਸੰਸ ਸਬੰਧੀ ਹੋਰ ਵੇਰਵੇ ਸਿਟੀ ਆਫ ਬਰੈਂਪਟਨ ਤੋਂ ਹਾਸਲ ਕੀਤੇ ਜਾ ਸਕਦੇ ਹਨ।

 

 

 
Have something to say? Post your comment
ਹੋਰ ਟੋਰਾਂਟੋ/ਜੀਟੀਏ ਖ਼ਬਰਾਂ
ਕੈਫੀਯੇਹ ਪਾਉਣ ਕਾਰਨ ਐਮਪੀਪੀ ਸਾਰਾਹ ਜਾਮਾ ਨੂੰ ਵਿਧਾਨਸਭਾ ਵਿੱਚੋਂ ਬਾਹਰ ਜਾਣ ਦੇ ਸਪੀਕਰ ਨੇ ਦਿੱਤੇ ਹੁਕਮ ਅਪਾਰਟਮੈਂਟ ਵਿੱਚ ਦਾਖਲ ਹੋ ਕੇ ਲੁਟੇਰਿਆਂ ਨੇ ਚਲਾਈ ਗੋਲੀ, 1 ਹਲਾਕ ਰਿਹਾਇਸ਼ੀ ਬਿਲਡਿੰਗ ਵਿੱਚੋਂ ਮਿਲੀ ਵਿਅਕਤੀ ਦੀ ਲਾਸ਼, ਹੋਮੀਸਾਈਡ ਯੂਨਿਟ ਕਰ ਰਹੀ ਹੈ ਜਾਂਚ ਟੀਪੀਏਆਰ ਕਲੱਬ ਦੇ 64 ਮੈਂਬਰਾਂ ਨੇ ਟੀਮ 20 ਅਪ੍ਰੈਲ ਨੂੰ ਚੜ੍ਹੀਆਂ ਸੀ.ਐੱਨ. ਟਾਵਰ ਦੀਆਂ 1776 ਪੌੜੀਆਂ ਕੈਨੇਡੀਅਨ ਪੰਜਾਬੀ ਸਾਹਿਤ ਸਭਾ ਟੋਰਾਂਟੋ ਵੱਲੋਂ ਮੀਟਿੰਗ ਵਿੱਚ ਡਾ. ਗੁਰਬਖ਼ਸ਼ ਭੰਡਾਲ ਦੀ ਪੁਸਤਕ ‘ਕੱਚੇ ਪੱਕੇ ਰਾਹ’ ‘ਤੇ ਕਰਾਈ ਗਈ ਵਿਚਾਰ-ਚਰਚਾ ਤਰਕਸ਼ੀਲ ਸੁਸਾਇਟੀ ਕੈਨੇਡਾ ਦੀ ਓਂਟਾਰੀਓ ਇਕਾਈ ਦੇ ਨਵੇਂ ਅਹੁਦੇਦਾਰਾਂ ਦੀ ਚੋਣ ਬ੍ਰਹਮ ਗਿਆਨੀ ਸੰਤ ਬਾਬਾ ਰਣਜੀਤ ਸਿੰਘ ਜੀ ਭੋਗਪੁਰ ਵਾਲਿਆਂ ਦੀ 27ਵੀਂ ਬਰਸੀ 19 ਮਈ ਨੂੰ ਮਨਾਈ ਜਾਏਗੀ ਓਨਟਾਰੀਓ ਵਿਧਾਨਸਭਾ ਵਿੱਚ ਕੈਫੀਯੇਹ ਪਾਉਣ ਦੇ ਹੱਕ ਵਿੱਚ ਲਿਆਂਦਾ ਮਤਾ ਦੂਜੀ ਵਾਰੀ ਹੋਇਆ ਫੇਲ੍ਹ ਛਾਪੇਮਾਰੀ ਵਿੱਚ ਪੁਲਿਸ ਨੇ ਬਰਾਮਦ ਕੀਤੇ ਹਥਿਆਰ ਤੇ ਡਰੱਗਜ਼, ਤਿੰਨ ਭਰਾਵਾਂ ਨੂੰ ਕੀਤਾ ਗਿਆ ਚਾਰਜ ਕਈ ਗੱਡੀਆਂ ਆਪਸ ਵਿੱਚ ਟਕਰਾਈਆਂ, ਮਾਮਲੇ ਦੀ ਜਾਂਚ ਕਰ ਰਹੀ ਹੈ ਪੁਲਿਸ