Welcome to Canadian Punjabi Post
Follow us on

24

April 2024
ਬ੍ਰੈਕਿੰਗ ਖ਼ਬਰਾਂ :
ਅਮਰੀਕਾ ਦੀ ਕੋਲੰਬੀਆ ਯੁਨੀਵਰਸਿਟੀ ਵਿਚ ਫਲਸਤੀਨ ਪੱਖੀ ਪ੍ਰਦਰਸ਼ਨ ਦੌਰਾਨ ਪ੍ਰਦਰਸ਼ਨਕਾਰੀ ਪੁਲਿਸ ਨਾਲ ਭਿੜੇ, 100 ਤੋਂ ਵਧ ਗ੍ਰਿਫਤਾਰਗੁਰਦੁਆਰਾ ਸ੍ਰੀ ਨਾਨਕ ਮਤਾ ਸਾਹਿਬ ਦੀ ਪ੍ਰਬੰਧਕ ਕਮੇਟੀ ਨੂੰ ਤੰਗ ਪ੍ਰੇਸ਼ਾਨ ਨਾ ਕਰੇ ਉਤਰਾਖੰਡ ਸਰਕਾਰ : ਐਡਵੋਕੇਟ ਧਾਮੀਨਾਸਾ ਦੇ ਵਾਇਜਰ-1 ਨੇ 24 ਅਰਬ ਕਿਲੋਮੀਟਰ ਤੋਂ ਸਿਗਨਲ ਭੇਜਿਆ, 46 ਸਾਲ ਪਹਿਲਾਂ ਕੀਤਾ ਸੀ ਲਾਂਚਰੂਸ ਦਾ ਉਪ ਰੱਖਿਆ ਮੰਤਰੀ ਰਿਸ਼ਵਤ ਲੈਂਦਿਆਂ ਕਾਬੂ, ਭ੍ਰਿਸ਼ਟਾਚਾਰ ਦੇ ਦੋਸ਼ ਵੀ ਲੱਗੇਤੀਜੀ ਪੁਲਾੜ ਯਾਤਰਾ ਲਈ ਸੁਨੀਤਾ ਵਿਲੀਅਮਜ਼ ਤਿਆਰ, 6 ਮਈ ਨੂੰ ਬੋਇੰਗ ਦੇ ਕੈਪਸੂਲ ਵਿੱਚ ਪੁਲਾੜ `ਚ ਜਾਣਗੇਪੱਛਮੀ ਮੀਡੀਆ ਭਾਰਤ ਦੀ ਆਲੋਚਨਾ ਕਰਕੇ ਚੋਣਾਂ ਨੂੰ ਪ੍ਰਭਾਵਿਤ ਕਰਨ ਦੀ ਕੋਸਿ਼ਸ਼ ਕਰ ਰਿਹਾ : ਵਿਦੇਸ਼ ਮੰਤਰੀ ਜੈਸ਼ੰਕਰਕੇਜਰੀਵਾਲ ਦੀ ਹਿਰਾਸਤ 7 ਮਈ ਤੱਕ ਵਧਾਈ ਗਈ, ਜੇਲ੍ਹ ਵਿਚ ਦਿੱਤੀ ਗਈ ਇਨਸੁਲਿਨ ਰਾਜੌਰੀ 'ਚ ਅੱਤਵਾਦੀਆਂ ਨੇ ਸਰਕਾਰੀ ਮੁਲਾਜ਼ਮ ਦੇ ਮਾਰੀ ਗੋਲੀ
 
ਟੋਰਾਂਟੋ/ਜੀਟੀਏ

ਪੀਟਰ ਟੈਬੰਸ ਨੂੰ ਚੁਣਿਆ ਗਿਆ ਓਨਟਾਰੀਓ ਐਨਡੀਪੀ ਦਾ ਅੰਤਰਿਮ ਆਗੂ

June 28, 2022 11:05 PM

ਟੋਰਾਂਟੋ, 28 ਜੂਨ (ਪੋਸਟ ਬਿਊਰੋ) : ਐਂਡਰੀਆ ਹੌਰਵਥ ਵੱਲੋਂ ਚਾਰ ਹਫਤੇ ਪਹਿਲਾਂ ਇਹ ਐਲਾਨ ਕੀਤਾ ਗਿਆ ਸੀ ਕਿ ਉਹ ਓਨਟਾਰੀਓ ਦੀ ਐਨਡੀਪੀ ਆਗੂ ਵਜੋਂ ਅਹੁਦਾ ਛੱਡ ਦੇਵੇਗੀ, ਇਸ ਦੇ ਚੱਲਦਿਆਂ ਟੋਰਾਂਟੋ ਤੋਂ ਸੀਨੀਅਰ ਐਮਪੀਪੀ ਪੀਟਰ ਟੈਬੰਸ ਨੂੰ ਰਸਮੀ ਤੌਰ ਉੱਤੇ ਪਾਰਟੀ ਦਾ ਅੰਤਰਿਮ ਆਗੂ ਐਲਾਨਿਆ ਗਿਆ ਹੈ।
ਮੰਗਲਵਾਰ ਸ਼ਾਮ ਨੂੰ ਕੀਤੀ ਗਈ ਟਵੀਟ ਉੱਤੇ ਟੈਬੰਸ ਨੇ ਆਖਿਆ ਕਿ ਅੰਤਰਿਮ ਆਗੂ ਚੁਣੇ ਜਾਣ ਲਈ ਉਹ ਓਨਟਾਰੀਓ ਐਨਡੀਪੀ ਦੇ ਸਾਰੇ ਮੈਂਬਰਾਂ ਦੇ ਸ਼ੁਕਰਗੁਜ਼ਾਰ ਹਨ।ਉਨ੍ਹਾਂ ਆਖਿਆ ਕਿ ਸਾਰੇ ਮੈਂਬਰਾਂ ਵੱਲੋਂ ਉਨ੍ਹਾਂ ਉੱਤੇ ਜਿਹੜਾ ਵਿਸ਼ਵਾਸ ਪ੍ਰਗਟਾਇਆ ਗਿਆ ਹੈ ਉਸ ਦਾ ਉਹ ਪੂਰਾ ਮਾਣ ਰੱਖਣਗੇ। ਉਨ੍ਹਾਂ ਇਹ ਵੀ ਆਖਿਆ ਕਿ ਉਹ ਪ੍ਰੋਵਿੰਸ ਦੇ ਮੈਂਬਰਾਂ ਲਈ ਵੀ ਲੜਨਗੇ।
2006 ਵਿੱਚ ਟੋਰਾਂਟੋ-ਡੈਨਫੋਰਥ ਵਿੱਚ ਹੋਈਆਂ ਜਿ਼ਮਨੀ ਚੋਣਾਂ ਵਿੱਚ ਟੈਬੰਸ ਪਹਿਲੀ ਵਾਰੀ ਚੁਣੇ ਜਾਣ ਤੋਂ ਬਾਅਦ ਓਨਟਾਰੀਓ ਵਿਧਾਨਸਭਾ ਵਿੱਚ ਪਹੁੰਚੇ। ਉਨ੍ਹਾਂ ਵੱਲੋਂ ਕਈ ਕ੍ਰਿਟਿਕਸ ਦੀ ਭੂਮਿਕਾ ਨਿਭਾਈ ਜਾ ਚੁੱਕੀ ਹੈ।ਪਿਛਲੇ ਕੁੱਝ ਸਾਲਾਂ ਤੋਂ ਉਹ ਐਨਰਜੀ ਤੇ ਐਨਵਾਇਰਮੈਂਟ ਉੱਤੇ ਧਿਆਨ ਕੇਂਦਰਿਤ ਕਰ ਰਹੇ ਹਨ। ਜਿ਼ਕਰਯੋਗ ਹੈ ਕਿ 2009 ਤੋਂ ਓਨਟਾਰੀਓ ਐਨਡੀਪੀ ਆਗੂ ਵਜੋਂ ਸੇਵਾ ਨਿਭਾਅ ਰਹੀ ਹੌਰਵਥ ਨੇ 2 ਜੂਨ ਨੂੰ ਹੋਈਆਂ ਪ੍ਰੋਵਿੰਸ਼ੀਅਲ ਚੋਣਾਂ ਤੋਂ ਬਾਅਦ ਇਹ ਐਲਾਨ ਕੀਤਾ ਸੀ ਕਿ ਉਹ ਆਪਣਾ ਅਹੁਦਾ ਛੱਡ ਦੇਵੇਗੀ।

 

 

 
Have something to say? Post your comment
ਹੋਰ ਟੋਰਾਂਟੋ/ਜੀਟੀਏ ਖ਼ਬਰਾਂ
ਟੀਪੀਏਆਰ ਕਲੱਬ ਦੇ 64 ਮੈਂਬਰਾਂ ਨੇ ਟੀਮ 20 ਅਪ੍ਰੈਲ ਨੂੰ ਚੜ੍ਹੀਆਂ ਸੀ.ਐੱਨ. ਟਾਵਰ ਦੀਆਂ 1776 ਪੌੜੀਆਂ ਕੈਨੇਡੀਅਨ ਪੰਜਾਬੀ ਸਾਹਿਤ ਸਭਾ ਟੋਰਾਂਟੋ ਵੱਲੋਂ ਮੀਟਿੰਗ ਵਿੱਚ ਡਾ. ਗੁਰਬਖ਼ਸ਼ ਭੰਡਾਲ ਦੀ ਪੁਸਤਕ ‘ਕੱਚੇ ਪੱਕੇ ਰਾਹ’ ‘ਤੇ ਕਰਾਈ ਗਈ ਵਿਚਾਰ-ਚਰਚਾ ਤਰਕਸ਼ੀਲ ਸੁਸਾਇਟੀ ਕੈਨੇਡਾ ਦੀ ਓਂਟਾਰੀਓ ਇਕਾਈ ਦੇ ਨਵੇਂ ਅਹੁਦੇਦਾਰਾਂ ਦੀ ਚੋਣ ਬ੍ਰਹਮ ਗਿਆਨੀ ਸੰਤ ਬਾਬਾ ਰਣਜੀਤ ਸਿੰਘ ਜੀ ਭੋਗਪੁਰ ਵਾਲਿਆਂ ਦੀ 27ਵੀਂ ਬਰਸੀ 19 ਮਈ ਨੂੰ ਮਨਾਈ ਜਾਏਗੀ ਓਨਟਾਰੀਓ ਵਿਧਾਨਸਭਾ ਵਿੱਚ ਕੈਫੀਯੇਹ ਪਾਉਣ ਦੇ ਹੱਕ ਵਿੱਚ ਲਿਆਂਦਾ ਮਤਾ ਦੂਜੀ ਵਾਰੀ ਹੋਇਆ ਫੇਲ੍ਹ ਛਾਪੇਮਾਰੀ ਵਿੱਚ ਪੁਲਿਸ ਨੇ ਬਰਾਮਦ ਕੀਤੇ ਹਥਿਆਰ ਤੇ ਡਰੱਗਜ਼, ਤਿੰਨ ਭਰਾਵਾਂ ਨੂੰ ਕੀਤਾ ਗਿਆ ਚਾਰਜ ਕਈ ਗੱਡੀਆਂ ਆਪਸ ਵਿੱਚ ਟਕਰਾਈਆਂ, ਮਾਮਲੇ ਦੀ ਜਾਂਚ ਕਰ ਰਹੀ ਹੈ ਪੁਲਿਸ ਸਕੂਲ ਬੱਸ ਤੇ ਟਰੱਕ ਦੀ ਟੱਕਰ ਵਿੱਚ 3 ਬੱਚੇ ਜ਼ਖ਼ਮੀ ਸਬਵੇਅ ਉੱਤੇ ਚਾਕੂ ਮਾਰ ਕੇ ਇੱਕ ਵਿਅਕਤੀ ਨੂੰ ਜ਼ਖ਼ਮੀ ਕਰਨ ਵਾਲਾ ਮਸ਼ਕੂਕ ਕਾਬੂ ਗੱਡੀ ਵੱਲੋਂ ਟੱਕਰ ਮਾਰੇ ਜਾਣ ਕਾਰਨ 11 ਸਾਲਾ ਲੜਕੀ ਜ਼ਖ਼ਮੀ