Welcome to Canadian Punjabi Post
Follow us on

28

March 2024
ਬ੍ਰੈਕਿੰਗ ਖ਼ਬਰਾਂ :
ਬੱਸ ਵਿੱਚ ਮਹਿਲਾ ਉੱਤੇ ਇੱਕ ਵਿਅਕਤੀ ਨੇ ਕੀਤਾ ਹਮਲਾ, ਮਹਿਲਾ ਜ਼ਖ਼ਮੀਜਾਅਲੀ ਇਨਕਮ ਬੈਨੇਫਿਟ ਹਾਸਲ ਕਰਨ ਵਾਲੇ 232 ਮੁਲਾਜ਼ਮਾਂ ਨੂੰ ਸੀਆਰਏ ਨੇ ਕੱਢਿਆਫੋਰਡ ਸਰਕਾਰ ਨੇ ਪੇਸ਼ ਕੀਤਾ 214. 5 ਬਿਲੀਅਨ ਦੇ ਖਰਚੇ ਵਾਲਾ ਬਜਟਈਡੀ ਨੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੂੰ ਕੀਤਾ ਗ੍ਰਿਫ਼ਤਾਰਪ੍ਰਧਾਨ ਮੰਤਰੀ ਮੋਦੀ ਰੂਸੀ ਰਾਸ਼ਟਰਪਤੀ ਨੂੰ ਚੋਣਾਂ ਜਿੱਤਣ 'ਤੇ ਦਿੱਤੀ ਵਧਾਈ, ਯੂਕਰੇਨ ਦੇ ਰਾਸ਼ਟਰਪਤੀ ਜ਼ੇਲੇਨਸਕੀ ਨੂੰ ਵੀ ਕੀਤਾ ਫ਼ੋਨਗਾਜ਼ਾ ਦੇ ਸਭ ਤੋਂ ਵੱਡੇ ਹਸਪਤਾਲ ਨੇੜੇ ਬੰਬਾਰੀ, 50 ਲੜਾਕਿਆਂ ਦੇ ਮਾਰੇ ਜਾਣ ਦਾ ਸ਼ੱਕ ਮੁੱਖ ਮੰਤਰੀ ਭਗਵੰਤ ਮਾਨ ਸ਼ਹੀਦ ਕਾਂਸਟੇਬਲ ਅੰਮ੍ਰਿਤਪਾਲ ਸਿੰਘ ਦੇ ਘਰ ਪਹੁੰਚੇ, ਪਰਿਵਾਰ ਨਾਲ ਕੀਤਾ ਦੁੱਖ ਸਾਂਝਾ ਸੁਪਰੀਮ ਕੋਰਟ ਨੇ ਕੀਤਾ ਬਾਬਾ ਰਾਮਦੇਵ ਅਤੇ ਆਚਾਰੀਆ ਬਾਲਕ੍ਰਿਸ਼ਨ ਨੂੰ ਨੋਟਿਸ ਜਾਰੀ, ਪੁੱਛਿਆ, ਮਾਣਹਾਨੀ ਦੀ ਕਾਰਵਾਈ ਕਿਉਂ ਨਾ ਕੀਤੀ ਜਾਵੇੇ
 
ਕੈਨੇਡਾ

ਨੋਵਾ ਸਕੋਸ਼ੀਆ ਮਾਸ ਸ਼ੂਟਿੰਗ ਮਾਮਲੇ ਵਿੱਚ ਬਲੇਅਰ ਵੱਲੋਂ ਦਬਾਅ ਪਾਏ ਜਾਣ ਦਾ ਲੱਕੀ ਨੇ ਕੀਤਾ ਸੀ ਦਾਅਵਾ

June 28, 2022 11:06 PM

ਹੈਲੀਫੈਕਸ, 28 ਜੂਨ (ਪੋਸਟ ਬਿਊਰੋ) : ਆਰਸੀਐਮਪੀ ਦੀ ਕਮਿਊਨਿਕੇਸ਼ਨਜ਼ ਮੈਨੇਜਰ ਵੱਲੋਂ ਜਾਰੀ ਕੀਤੇ ਗਏ ਇੱਕ ਪੱਤਰ ਵਿੱਚ ਆਖਿਆ ਗਿਆ ਹੈ ਕਿ ਨੋਵਾ ਸਕੋਸ਼ੀਆ ਦੀ ਮਾਸ ਸ਼ੂਟਿੰਗ ਤੋਂ ਬਾਅਦ ਵਾਲੇ ਦਿਨਾਂ ਵਿੱਚ ਆਰਸੀਐਮਪੀ ਦੀ ਕਮਿਸ਼ਨਰ ਬ੍ਰੈਂਡਾ ਲੱਕੀ ਨੇ ਹਥਿਆਰਾਂ ਸਬੰਧੀ ਵੇਰਵਾ ਜਾਰੀ ਕਰਨ ਲਈ ਫੈਡਰਲ ਪਬਲਿਕ ਸੇਫਟੀ ਮੰਤਰੀ ਵੱਲੋਂ ਦਬਾਅ ਪਾਏ ਜਾਣ ਦੀ ਗੱਲ ਕਬੂਲੀ ਸੀ।
22 ਲੋਕਾਂ ਦੇ ਮਾਰੇ ਜਾਣ ਤੋਂ ਲੱਗਭਗ ਇੱਕ ਸਾਲ ਬਾਅਦ 14 ਅਪਰੈਲ, 2021 ਨੂੰ ਲੀਆ ਸਕੈਨਲੈਨ ਵੱਲੋਂ ਜਾਰੀ ਕੀਤੇ ਗਏ ਪੱਤਰ ਵਿੱਚ ਇਹ ਦਾਅਵਾ ਕੀਤਾ ਗਿਆ ਹੈ ਕਿ ਆਰਸੀਐਮਪੀ ਆਗੂ ਵੱਲੋਂ ਜਦੋਂ 28 ਅਪਰੈਲ, 2020 ਵਿੱਚ ਇੱਕ ਕਾਨਫਰੰਸ ਕਾਲ ਦੌਰਾਨ ਹੈਲੀਫੈਕਸ ਦੇ ਸਟਾਫ ਦੀ ਨੁਕਤਾਚੀਨੀ ਕੀਤੀ ਗਈ ਤਾਂ ਉਸ ਸਮੇਂ ਉਸ ਦਾ ਸਾਰਾ ਧਿਆਨ ਹਥਿਆਰਾਂ ਸਬੰਧੀ ਬਿੱਲ ਨੂੰ ਪਾਸ ਕਰਵਾਉਣ ਦੇ ਲਿਬਰਲ ਸਰਕਾਰ ਦੇ ਏਜੰਡੇ ਵੱਲ ਲੱਗਿਆ ਹੋਇਆ ਸੀ।
ਇਸ ਤੋਂ ਕਈ ਘੰਟੇ ਪਹਿਲਾਂ ਇੱਕ ਪ੍ਰੈੱਸ ਕਾਨਫਰੰਸ ਦੌਰਾਨ ਸੁਪਰਡੈਂਟ ਡੈਰਨ ਕੈਂਪਬੈਲ ਵੱਲੋਂ ਹਮਲਾਵਰ ਵੱਲੋਂ ਵਰਤੀਆਂ ਗਈਆਂ ਗੰਨਜ਼ ਬਾਰੇ ਵੇਰਵੇ ਦੇਣ ਤੋਂ ਇਹ ਕਹਿੰਦਿਆਂ ਹੋਇਆਂ ਇਨਕਾਰ ਕਰ ਦਿੱਤਾ ਗਿਆ ਸੀ ਕਿ ਇਸ ਨਾਲ ਜਾਂਚ ਵਿੱਚ ਦਖਲਅੰਦਾਜ਼ੀ ਹੋਵੇਗੀ। ਅਪਰੈਲ 18-19, 2020 ਨੂੰ ਹੋਈ ਮਾਸ ਸ਼ੂਟਿੰਗ ਸਬੰਧੀ ਸ਼ੁਰੂ ਕੀਤੀ ਗਈ ਜਨਤਕ ਜਾਂਚ ਦੌਰਾਨ ਸਬੂਤ ਵਜੋਂ ਇਹ ਪੱਤਰ ਵੀ ਮੁਹੱਈਆ ਕਰਵਾਇਆ ਗਿਆ ਸੀ।
ਸ਼ੂਟਿੰਗ ਸਮੇਂ ਸਟਰੈਟੇਜਿਕ ਕਮਿਊਨਿਕੇਸ਼ਨਜ਼ ਡਾਇਰੈਕਟਰ ਸਕੈਨਲੈਨ ਅਨੁਸਾਰ ਲੱਕੀ ਨੇ ਫੋਨ ਉੱਤੇ ਆਖਿਆ ਕਿ ਹੈਲੀਫੈਕਸ ਦੇ ਸਟਾਫ ਵੱਲੋਂ ਜਿਹੜੀ ਗੰਨਜ਼ ਸਬੰਧੀ ਜਾਣਕਾਰੀ ਜਾਰੀ ਨਹੀਂ ਕੀਤੀ ਗਈ ਹੈ ਉਸ ਨਾਲ ਉਨ੍ਹਾਂ ਵੱਲੋਂ ਉਨ੍ਹਾਂ ਬੱਚਿਆਂ ਨੂੰ ਨਿਰਾਸ਼ ਕੀਤਾ ਗਿਆ ਹੈ ਜਿਨ੍ਹਾਂ ਦੇ ਮਾਪੇ ਇਸ ਗੋਲੀਕਾਂਡ ਵਿੱਚ ਮਾਰੇ ਗਏ।
ਸਕੈਨਲੈਨ ਨੇ ਇਸ ਪੱਤਰ ਵਿੱਚ ਇਹ ਵੀ ਲਿਖਿਆ ਕਿ ਮੀਟਿੰਗ ਵਿੱਚ ਮੌਜੂਦ ਸਾਰੇ ਲੋਕਾਂ ਨੂੰ ਲੱਕੀ ਨੇ ਆਖਿਆ ਕਿ ਉਨ੍ਹਾਂ ਉੱਤੇ ਤਤਕਾਲੀ ਫੈਡਰਲ ਸੇਫਟੀ ਮੰਤਰੀ ਬਿੱਲ ਬਲੇਅਰ ਵੱਲੋਂ ਦਬਾਅ ਪਾਇਆ ਗਿਆ ਸੀ, ਜਿਸ ਤੋਂ ਅਸੀਂ ਸਮਝ ਗਏ ਕਿ ਇਹ ਸੱਭ ਗੰਨਜ਼ ਸਬੰਧੀ ਬਿੱਲ ਪਾਸ ਕਰਵਾਉਣ ਨਾਲ ਸਬੰਧਤ ਹੈ।

 

 

 
Have something to say? Post your comment
ਹੋਰ ਕੈਨੇਡਾ ਖ਼ਬਰਾਂ
ਜਾਅਲੀ ਇਨਕਮ ਬੈਨੇਫਿਟ ਹਾਸਲ ਕਰਨ ਵਾਲੇ 232 ਮੁਲਾਜ਼ਮਾਂ ਨੂੰ ਸੀਆਰਏ ਨੇ ਕੱਢਿਆ ਲਿਬਰਲ ਸਰਕਾਰ ਖਿਲਾਫ ਬੇਭਰੋਸਗੀ ਮਤਾ ਲਿਆਉਣ ਦੀ ਤਿਆਰੀ ਕਰ ਰਹੇ ਹਨ ਕੰਜ਼ਰਵੇਟਿਵ ਕੰਜ਼ਰਵੇਟਿਵ ਪਾਰਟੀ ਵਿੱਚ ਸ਼ਾਮਲ ਹੋ ਸਕਦੇ ਹਨ ਹਾਊਸਫਾਦਰ! ਫਰਵਰੀ ਵਿੱਚ ਮਹਿੰਗਾਈ ਦਰ ਦੀ ਰਫਤਾਰ 2·8 ਫੀ ਸਦੀ ਨਾਲ ਘਟੀ ਫਲਸਤੀਨ ਨੂੰ ਆਜ਼ਾਦ ਦੇਸ਼ ਦਾ ਦਰਜਾ ਦੇਣ ਲਈ ਐਨਡੀਪੀ ਵੱਲੋਂ ਲਿਆਂਦਾ ਮਤਾ ਪਾਰਲੀਆਮੈਂਟ ਵਿੱਚ ਪਾਸ ਹਾਇਤੀ ਦੇ ਅਹੁਦਾ ਛੱਡ ਰਹੇ ਪ੍ਰਧਾਨ ਮੰਤਰੀ ਨਾਲ ਟਰੂਡੋ ਨੇ ਕੀਤੀ ਗੱਲਬਾਤ ਟੈਕਸਾਂ ਵਿੱਚ ਵਾਧਾ ਕੀਤੇ ਬਿਨਾਂ ਖਰਚੇ ਵਧਾਉਣ ਦਾ ਸਰਕਾਰ ਕੋਲ ਕੋਈ ਚਾਰਾ ਨਹੀਂ : ਗਿਰੌਕਸ ਅਗਲੇ ਦੋ ਸਾਲਾਂ ਵਿੱਚ ਐਲਕੋਹਲ ਐਕਸਾਈਜ਼ ਟੈਕਸ ਵਿੱਚ ਨਹੀਂ ਕੀਤਾ ਜਾਵੇਗਾ ਵਾਧਾ : ਫਰੀਲੈਂਡ ਲਿਬਰਲਾਂ ਨੂੰ ਵੋਟ ਪਾਉਣ ਬਾਰੇ ਸੋਚ ਵੀ ਨਹੀਂ ਰਹੇ ਬਹੁਗਿਣਤੀ ਕੈਨੇਡੀਅਨਜ਼ : ਨੈਨੋਜ਼ ਓਟਵਾ ਵਿੱਚ ਕਤਲ ਕੀਤੇ ਗਏ 6 ਵਿਅਕਤੀਆਂ ਦੀ ਪੁਲਿਸ ਨੇ ਕੀਤੀ ਸ਼ਨਾਖ਼ਤ, 19 ਸਾਲਾ ਲੜਕੇ ਨੂੰ ਕੀਤਾ ਗਿਆ ਚਾਰਜ