Welcome to Canadian Punjabi Post
Follow us on

26

April 2024
ਬ੍ਰੈਕਿੰਗ ਖ਼ਬਰਾਂ :
ਅੰਮ੍ਰਿਤਸਰ ਵਿੱਚ ਮਾਨ ਨੇ ਕਿਹਾ: ਮਾਝੇ ਦੇ ਲੋਕ ਜਦੋਂ ਮਨ ਬਣਾ ਲੈਂਦੇ ਹਨ ਤਾਂ ਫੇਰ ਬਦਲਦੇ ਨਹੀਂ, ਇਸ ਵਾਰ 'ਆਪ' ਨੂੰ ਜਿਤਾਉਣ ਦਾ ਪੂਰਾ ਮਨ ਬਣਾ ਲਿਆ ਹੈਜ਼ਮੀਨ ਦੇ ਇੰਤਕਾਲ ਬਦਲੇ 10,000 ਰੁਪਏ ਰਿਸ਼ਵਤ ਲੈਂਦਾ ਪਟਵਾਰੀ ਵਿਜੀਲੈਂਸ ਬਿਊਰੋ ਵੱਲੋਂ ਕਾਬੂਮੋਹਾਲੀ ਵਿਚ ਪੰਜਾਬੀ ਸੁਪਰਸਟਾਰ ਜੱਸੀ ਗਿੱਲ ਨੇ ਟ੍ਰਾਈਸਿਟੀ ਨਿਵਾਸੀਆਂ ਨਾਲ ਕੀਤੀ ਮੁਲਾਕਾਤਪ੍ਰਧਾਨ ਮੰਤਰੀ ਮੋਦੀ ਤੇ ਰਾਹੁਲ ਦੇ ਚੋਣ ਭਾਸ਼ਣਾਂ 'ਤੇ ਚੋਣ ਕਮਿਸ਼ਨ ਦਾ ਨੋਟਿਸ, ਭਾਸ਼ਣ 'ਚ ਨਫਰਤ ਫੈਲਾਉਣ ਦੇ ਦੋਸ਼ਅਰੁਣਾਚਲ ਪ੍ਰਦੇਸ਼ ਵਿੱਚ ਜ਼ਮੀਨ ਖਿਸਕੀ, ਨੈਸ਼ਨਲ ਹਾਈਵੇ-313 ਦਾ ਵੱਡਾ ਹਿੱਸਾ ਢਹਿ ਗਿਆ, ਦਿਬਾਂਗ ਘਾਟੀ ਦਾ ਦੇਸ਼ ਨਾਲ ਸੰਪਰਕ ਟੁੱਟਿਆਜੈਸਲਮੇਰ ਵਿਚ ਭਾਰਤੀ ਹਵਾਈ ਫੌਜ ਦਾ ਜਾਸੂਸੀ ਜਹਾਜ਼ ਕ੍ਰੈਸ਼ਪਟਨਾ ਦੇ ਇੱਕ ਹੋਟਲ ਵਿਚ ਲੱਗੀ ਭਿਆਨਕ ਅੱਗ `ਚ 6 ਮੌਤਾਂ, 19 ਜ਼ਖਮੀਤਿਹਾੜ ਜੇਲ੍ਹ `ਚ ਹੋਈ ਝੜਪ ਤੋਂ ਬਾਅਦ ‘ਆਪ’ ਨੇ ਅਰਵਿੰਦ ਕੇਜਰੀਵਾਲ ਦੀ ਜਾਨ ਨੂੰ ਦੱਸਿਆ ਖ਼ਤਰਾ
 
ਅੰਤਰਰਾਸ਼ਟਰੀ

ਬ੍ਰਿਟੇਨ ਵਿੱਚ ਨੀਰਵ ਮੋਦੀ ਦੀ ਭਾਰਤ ਹਵਾਲਗੀ ਖਿਲਾਫ ਪਟੀਸ਼ਨ ਉਤੇ ਸੁਣਵਾਈ ਸ਼ੁਰੂ

June 29, 2022 04:34 PM

ਲੰਡਨ, 29 ਜੂਨ (ਪੋਸਟ ਬਿਊਰੋ)- ਬ੍ਰਿਟੇਨ ਦੀ ਇੱਕ ਅਦਾਲਤ ਨੇ ਕੱਲ੍ਹ ਨੀਰਵ ਮੋਦੀ ਦੀ ਭਾਰਤ ਨੂੰ ਹਵਾਲਗੀ ਖਿਲਾਫ ਪਟੀਸ਼ਨ ਉੱਤੇ ਸੁਣਵਾਈ ਸ਼ੁਰੂ ਕੀਤੀ ਹੈ। ਨੀਰਵ ਮੋਦੀ ਪੰਜਾਬ ਨੈਸ਼ਨਲਬੈਂਕ ਕਰਜ਼ਾ ਘੋਟਾਲਾ ਮਾਮਲੇ ਵਿੱਚ ਲਗਭਗ ਦੋ ਅਰਬ ਡਾਲਰ ਦੇ ਮਨੀ ਲਾਂਡਰਿੰਗ ਅਤੇ ਧੋਖਾਧੜੀ ਦੇ ਦੋਸ਼ਾਂ ਹੇਠ ਭਾਰਤ ਨੂੰ ਲੋੜੀਂਦਾ ਹੈ।
ਹੀਰਾ ਕਾਰੋਬਾਰੀ ਨੀਰਵ ਮੋਦੀ (51) ਨੇ ਆਪਣੀ ਹਵਾਲਗੀ ਦੇ ਹੁਕਮ ਖਿਲਾਫ ਪਿਛਲੇ ਸਾਲ ਮਾਨਸਿਕ ਸਿਹਤ ਦੇ ਆਧਾਰ ਉੱਤੇ ਅਪੀਲ ਕੀਤੀ ਸੀ। ਜਸਟਿਸ ਜੈਰੇਮੀ ਸਟੂਅਰਟ-ਸਮਿਥ ਅਤੇ ਜਸਟਿਸ ਰੌਬਰਟ ਜੇਅ ਨੇ ਬੀਤੇ ਦਸੰਬਰ ਵਿੱਚ ਹਾਈ ਕੋਰਟ ਵਿੱਚ ਮੁੱਢਲੀ ਸੁਣਵਾਈ ਕੀਤੀ ਸੀ। ਓਦੋਂ ਸੁਣਵਾਈ ਵਿੱਚ ਵਿਚਾਰ ਹੋਇਆ ਸੀ ਕਿ ਕੀ ਹੀਰਾ ਵਪਾਰੀ ਦੇ ‘ਖੁਦਕੁਸ਼ੀ ਦੇ ਖਤਰੇ' ਨੂੰ ਦੇਖ ਕੇ ਹਵਾਲਗੀ ਬਾਰੇ ਜ਼ਿਲ੍ਹਾ ਮੈਜਿਸਟਰੇਟ ਸੈਮ ਗੂਜੀ ਦੀ ਵੈਸਟੀਮਿੰਸਟਰ ਮੈਜਿਸਟਰੇਟ ਅਦਾਲਤ ਦਾ ਫਰਵਰੀ 2021 ਦਾ ਫੈਸਲਾ ਗਲਤ ਹੈ। ਇਸ ਹਫਤੇ ਸੁਣਵਾਈ ਉਸ ਅਪੀਲ ਉੱਤੇ ਸੁਣਵਾਈ ਤੋਂ ਅੱਗੇ ਹੋ ਰਹੀ ਹੈ, ਜਿਸਦਾ ਜਲਦੀ ਫੈਸਲਾ ਆ ਸਕਦਾ ਹੈ। ਜੇ ਨੀਰਵ ਮੋਦੀ ਦੀ ਅਪੀਲ ਹਾਈ ਕੋਰਟ ਨੇ ਮਨਜ਼ੂਰ ਕਰ ਲਈ ਤਾਂ ਉਸ ਦੀ ਉਦੋਂ ਤਕ ਹਵਾਲਗੀ ਨਹੀਂ ਹੋ ਸਕਦੀ, ਜਦੋਂ ਤਕ ਭਾਰਤ ਸਰਕਾਰ ਜਨਤਕ ਮਹੱਤਵ ਦੇ ਕਾਨੂੰਨੀ ਨੁਕਤੇ ਉੱਤੇ ਹਾਈ ਕੋਰਟ ਵਿੱਚ ਅਪੀਲ ਦੀ ਆਗਿਆ ਹਾਸਲ ਕਰਨ ਵਿੱਚ ਸਫਲ ਨਹੀਂ ਹੁੰਦੀ। ਦੂਜੇ ਪਾਸੇ ਜੇ ਮੋਦੀ ਦੀ ਅਪੀਲ ਰੱਦ ਹੋ ਗਈ ਤਾਂ ਉਹ ਹਾਈ ਕੋਰਟ ਦੇ ਫੈਸਲੇ ਖਿਲਾਫ 14 ਦਿਨਾਂ ਵਿੱਚ ਸੁਪਰੀਮ ਕੋਰਟ ਵਿੱਚ ਅਪੀਲ ਕਰ ਸਕਦਾ ਹੈ। ਇਸ ਕੇਸ ਨਾਲ ਸਬੰਧਤ ਅਧਿਕਾਰੀਆਂ ਮੁਤਾਬਕ ਭਾਰਤ ਸਰਕਾਰ ਨੇ ਉਨ੍ਹਾਂ ਹਾਲਤਾਂ ਦਾ ਭਰੋਸਾ ਦਿੱਤਾ ਹੈ ਜਿਨ੍ਹਾਂ ਵਿੱਚ ਨੀਰਵ ਮੋਦੀ ਨੂੰ ਭਾਰਤ ਵਿੱਚ ਆਤਮਸਮਰਪਣ ਕਰਨ ਉੱਤੇ ਹਿਰਾਸਤ ਵਿੱਚ ਲਿਆ ਜਾਵੇਗਾ ਅਤੇ ਉਸ ਦੀ ‘ਸਰੀਰਕ ਅਤੇ ਮਾਨਸਿਕ ਸਿਹਤ' ਦੀ ਦੇਖਭਾਲ ਲਈ ਕੀ ਸਹੂਲਤਾਂ ਹੋਣਗੀਆਂ। ਦੋਵੇਂ ਧਿਰਾਂ ਇਸ ਬਾਰੇ ਦਲੀਲਾਂ ਦੇਣਗੀਆਂ ਕਿ ਕੀ ਇਹ ਭਰੋਸਾ ਢੁੱਕਵਾਂ ਹੈ ਤੇ ਇਸ ਨੂੰ ਮੰਨਿਆ ਜਾ ਸਕਦਾ ਹੈ।

 
Have something to say? Post your comment
ਹੋਰ ਅੰਤਰਰਾਸ਼ਟਰੀ ਖ਼ਬਰਾਂ
ਭਾਰਤ ਅਰਮੇਨੀਆ ਨੂੰ ਹਥਿਆਰ ਦੇਣਾ ਬੰਦ ਕਰੇ : ਅਜ਼ਰਬੈਜਾਨ ਲੰਡਨ ਵਿਚ ਬ੍ਰਿਟਿਸ਼ ਸ਼ਾਹੀ ਪਰਿਵਾਰ ਦੀ ਸੁਰੱਖਿਆ ਦਲ ਦੇ ਭੱਜੇ ਜਾ ਰਹੇ ਘੋੜੇ ਬੱਸ ਨਾਲ ਟਕਰਾਏ ਪਾਕਿਸਤਾਨ ਦੇ ਕਾਰੋਬਾਰੀਆਂ ਨੇ ਭਾਰਤ ਨਾਲ ਕਾਰੋਬਾਰ ਸ਼ੁਰੂ ਕਰਨ ਦੀ ਕੀਤੀ ਮੰਗ, ਪ੍ਰਧਾਨ ਮੰਤਰੀ ਸ਼ਾਹਬਾਜ਼ ਸ਼ਰੀਫ਼ ਨੇ ਕਾਰੋਬਾਰੀਆਂ ਨਾਲ ਕੀਤੀ ਮੀਟਿੰਗ ਭਾਰਤ ਨੇ ਮਨੁੱਖੀ ਅਧਿਕਾਰਾਂ ਦੀ ਉਲੰਘਣਾ 'ਤੇ ਅਮਰੀਕੀ ਰਿਪੋਰਟ ਨੂੰ ਕੀਤਾ ਖਾਰਜ ਅਮਰੀਕਾ ਦੀ ਕੋਲੰਬੀਆ ਯੁਨੀਵਰਸਿਟੀ ਵਿਚ ਫਲਸਤੀਨ ਪੱਖੀ ਪ੍ਰਦਰਸ਼ਨ ਦੌਰਾਨ ਪ੍ਰਦਰਸ਼ਨਕਾਰੀ ਪੁਲਿਸ ਨਾਲ ਭਿੜੇ, 100 ਤੋਂ ਵਧ ਗ੍ਰਿਫਤਾਰ ਅਮਰੀਕਾ ਦੇ ਨੈਸ਼ਨਲ ਏਅਰਪੋਰਟ 'ਤੇ ਦੋ ਜਹਾਜ਼ਾਂ ਵਿਚਾਲੇ ਹਾਦਸਾ ਮਸਾਂ ਟਲਿਆ, ਗਲਤੀ ਕਾਰਨ ਇਕੋ ਪੱਟੜੀ 'ਤੇ 2 ਜਹਾਜ਼ਾਂ ਨੂੰ ਉਡਾਣ ਭਰਨ ਲਈ ਦਿੱਤੀ ਹਰੀ ਝੰਡੀ ਨਾਸਾ ਦੇ ਵਾਇਜਰ-1 ਨੇ 24 ਅਰਬ ਕਿਲੋਮੀਟਰ ਤੋਂ ਸਿਗਨਲ ਭੇਜਿਆ, 46 ਸਾਲ ਪਹਿਲਾਂ ਕੀਤਾ ਸੀ ਲਾਂਚ ਰੂਸ ਦਾ ਉਪ ਰੱਖਿਆ ਮੰਤਰੀ ਰਿਸ਼ਵਤ ਲੈਂਦਿਆਂ ਕਾਬੂ, ਭ੍ਰਿਸ਼ਟਾਚਾਰ ਦੇ ਦੋਸ਼ ਵੀ ਲੱਗੇ ਤੀਜੀ ਪੁਲਾੜ ਯਾਤਰਾ ਲਈ ਸੁਨੀਤਾ ਵਿਲੀਅਮਜ਼ ਤਿਆਰ, 6 ਮਈ ਨੂੰ ਬੋਇੰਗ ਦੇ ਕੈਪਸੂਲ ਵਿੱਚ ਪੁਲਾੜ `ਚ ਜਾਣਗੇ ਪੱਛਮੀ ਮੀਡੀਆ ਭਾਰਤ ਦੀ ਆਲੋਚਨਾ ਕਰਕੇ ਚੋਣਾਂ ਨੂੰ ਪ੍ਰਭਾਵਿਤ ਕਰਨ ਦੀ ਕੋਸਿ਼ਸ਼ ਕਰ ਰਿਹਾ : ਵਿਦੇਸ਼ ਮੰਤਰੀ ਜੈਸ਼ੰਕਰ