Welcome to Canadian Punjabi Post
Follow us on

28

March 2024
ਬ੍ਰੈਕਿੰਗ ਖ਼ਬਰਾਂ :
ਬੱਸ ਵਿੱਚ ਮਹਿਲਾ ਉੱਤੇ ਇੱਕ ਵਿਅਕਤੀ ਨੇ ਕੀਤਾ ਹਮਲਾ, ਮਹਿਲਾ ਜ਼ਖ਼ਮੀਜਾਅਲੀ ਇਨਕਮ ਬੈਨੇਫਿਟ ਹਾਸਲ ਕਰਨ ਵਾਲੇ 232 ਮੁਲਾਜ਼ਮਾਂ ਨੂੰ ਸੀਆਰਏ ਨੇ ਕੱਢਿਆਫੋਰਡ ਸਰਕਾਰ ਨੇ ਪੇਸ਼ ਕੀਤਾ 214. 5 ਬਿਲੀਅਨ ਦੇ ਖਰਚੇ ਵਾਲਾ ਬਜਟਈਡੀ ਨੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੂੰ ਕੀਤਾ ਗ੍ਰਿਫ਼ਤਾਰਪ੍ਰਧਾਨ ਮੰਤਰੀ ਮੋਦੀ ਰੂਸੀ ਰਾਸ਼ਟਰਪਤੀ ਨੂੰ ਚੋਣਾਂ ਜਿੱਤਣ 'ਤੇ ਦਿੱਤੀ ਵਧਾਈ, ਯੂਕਰੇਨ ਦੇ ਰਾਸ਼ਟਰਪਤੀ ਜ਼ੇਲੇਨਸਕੀ ਨੂੰ ਵੀ ਕੀਤਾ ਫ਼ੋਨਗਾਜ਼ਾ ਦੇ ਸਭ ਤੋਂ ਵੱਡੇ ਹਸਪਤਾਲ ਨੇੜੇ ਬੰਬਾਰੀ, 50 ਲੜਾਕਿਆਂ ਦੇ ਮਾਰੇ ਜਾਣ ਦਾ ਸ਼ੱਕ ਮੁੱਖ ਮੰਤਰੀ ਭਗਵੰਤ ਮਾਨ ਸ਼ਹੀਦ ਕਾਂਸਟੇਬਲ ਅੰਮ੍ਰਿਤਪਾਲ ਸਿੰਘ ਦੇ ਘਰ ਪਹੁੰਚੇ, ਪਰਿਵਾਰ ਨਾਲ ਕੀਤਾ ਦੁੱਖ ਸਾਂਝਾ ਸੁਪਰੀਮ ਕੋਰਟ ਨੇ ਕੀਤਾ ਬਾਬਾ ਰਾਮਦੇਵ ਅਤੇ ਆਚਾਰੀਆ ਬਾਲਕ੍ਰਿਸ਼ਨ ਨੂੰ ਨੋਟਿਸ ਜਾਰੀ, ਪੁੱਛਿਆ, ਮਾਣਹਾਨੀ ਦੀ ਕਾਰਵਾਈ ਕਿਉਂ ਨਾ ਕੀਤੀ ਜਾਵੇੇ
 
ਅੰਤਰਰਾਸ਼ਟਰੀ

ਡੌਂਕੀ ਜ਼ਰੀਏ ਮੈਕਸੀਕੋ ਤੋਂ ਅਮਰੀਕਾ ਜਾਂਦੇ 46 ਪ੍ਰਵਾਸੀਆਂ ਦੀ ਲਾਸ਼ਾਂ ਟਰੱਕ ਵਿੱਚੋਂ ਮਿਲੀਆਂ

June 29, 2022 04:36 PM

ਟੈਕਸਾਸ, 29 ਜੂਨ (ਪੋਸਟ ਬਿਊਰੋ)- ਅਮਰੀਕਾ ਦੇ ਟੈਕਸਾਸ ਵਿੱਚ ਸੜਕ ਕੰਢੇ ਖ਼ੜ੍ਹੇ ਇੱਕ ਟਰੱਕਤੋਂ 46 ਪ੍ਰਵਾਸੀਆਂ ਦੀਆਂ ਲਾਸ਼ਾਂ ਮਿਲੀਆਂ ਹਨ। ਟਰੱਕ ਵਿੱਚ 100 ਤੋਂ ਵੱਧ ਲੋਕ ਸਵਾਰ ਸਨ।
ਮਿਲੀ ਜਾਣਕਾਰੀ ਮੁਤਾਬਕ ਚਾਰ ਬੱਚਿਆਂ ਸਮੇਤ 16 ਲੋਕਾਂ ਨੂੰ ਹਸਪਤਾਲਭਰਤੀ ਕਰਵਾਇਆ ਗਿਆ ਹੈ, ਜਿਨ੍ਹਾਂ ਦੀ ਹਾਲਤ ਨਾਜੁਕ ਦੱਸੀ ਗਈ ਹੈ। ਜਦੋਂ ਪੁਲਸ ਨੇ ਮੌਕੇ ਉੱਤੇ ਪਹੁੰਚ ਕੇ ਉਨ੍ਹਾਂ ਨੂੰ ਕੱਢਿਆ ਤਾਂ ਉਨ੍ਹਾਂ ਦੀ ਚਮੜੀ ਗਰਮ ਸੀ।ਦੱਸਿਆ ਗਿਆ ਹੈ ਕਿ ਅੱਤ ਦੀ ਗਰਮੀ ਕਾਰਨ ਟਰੱਕ ਦੇ ਕੰਟੇਨਰ ਦਾ ਤਾਪਮਾਨ ਵਧ ਗਿਆ ਅਤੇ ਲੋਕ ਹੀਟ ਸਟ੍ਰੋਕ ਦਾ ਸ਼ਿਕਾਰ ਹੋ ਗਏ। ਇਹ 18 ਪਹੀਆਂ ਵਾਲਾ ਟਰੱਕ ਟੈਕਸਾਸ ਦੇ ਸੈਨ ਐਂਟੋਨੀਓ ਸਹਿਰ ਤੋਂ ਮਿਲਿਆ ਹੈ। ਇਸ ਰਾਹੀਂ ਗ਼ੈਰ-ਕਾਨੂੰਨੀ ਢੰਗ ਨਾਲ ਸਰਹੱਦ ਪਾਰ ਕੀਤੀ ਜਾ ਰਹੀ ਸੀ।
ਸੈਨ ਐਂਟੋਨੀਓ ਸ਼ਹਿਰ ਟੈਕਸਾਸ-ਮੈਕਸੀਕੋ ਸਰਹੱਦ ਤੋਂ ਲੱਗਭਗ 250 ਕਿਲੋਮੀਟਰ ਦੂਰ ਹੈ। ਸਿਟੀ ਸਰਵਿਸ ਦੇ ਅਧਿਕਾਰੀ ਮੁਤਾਬਕ ਟਰੱਕ ਦੇ ਕੰਨੇਟਰ ਦੇ ਦਰਵਾਜ਼ੇ ਅੱਧੇ ਖੁੱਲ੍ਹੇ ਸਨ। ਇਸ ਦੇ ਅੰਦਰ ਹਵਾ ਦੀ ਕੋਈ ਥਾਂ ਨਹੀਂ ਸੀ ਅਤੇ ਪਾਣੀ ਦੀ ਸਹੂਲਤ ਵੀ ਨਹੀਂ ਸੀ। ਤਿੰਨ ਪੀੜਤਾਂ ਦੀ ਹਾਲਤ ਸਥਿਰ ਦੱਸੀ ਗਈ ਹੈ। 18 ਪਹੀਆਂ ਵਾਲਾ ਟਰੱਕ ਟੈਕਸਾਸ ਦੇ ਸੈਨ ਐਂਟੋਨੀਓ ਸ਼ਹਿਰ ਵਿੱਚ ਸੜਕ ਕੰਢੇ ਖੜ੍ਹਾ ਮਿਲਿਆ। ਟੈਕਸਾਸ ਦੇ ਗਵਰਨਰ ਗ੍ਰੇਗ ਐਬੋਟ ਨੇ ਇਨ੍ਹਾਂ ਮੌਤਾਂ ਲਈ ਅਮਰੀਕੀ ਰਾਸ਼ਟਰਪਤੀ ਜੋਅ ਬਾਇਡਨ ਨੂੰ ਜਿੰਮੇਵਾਰ ਕਿਹਾ ਹੈ। ਐਬਟ ਨੇ ਕਿਹਾ ਕਿ ਇਹ ਮੌਤਾਂ ਮਾਰੂ ਖੁੱਲ੍ਹੀ ਸਰਹੱਦ ਨੀਤੀ ਨਾਲ ਹੋਈਆਂ ਹਨ। ਐਂਟੋਨੀਓ ਸ਼ਹਿਰ ਦਾ ਤਾਪਮਾਨ ਗਰਮੀਆਂ ਵਿੱਚ ਕਾਫ਼ੀ ਵੱਧ ਜਾਂਦਾ ਹੈ। ਕੱਲ੍ਹ ਇੱਥੇ ਤਾਪਮਾਨ 39.4 ਡਿਗਰੀ ਸੈਲਸੀਅਸ ਸੀ। ਮੈਕਸੀਕੋ ਦੇ ਵਿਦੇਸ਼ ਮੰਤਰੀ ਮਾਰਸੇਲੋ ਐਬਰਾਡ ਨੇ ਕਿਹਾ ਕਿ ਪੀੜਤਾਂ ਦੀ ਨਾਗਰਿਕਤਾ ਦੀ ਕੋਈ ਜਾਣਕਾਰੀ ਨਹੀਂ ਹੈ। ਉਨ੍ਹਾਂ ਦੀ ਪਛਾਣ ਕਰਨ ਲਈ ਦੂਤਘਰ ਦੇ ਅਧਿਕਾਰੀ ਮੌਕੇ ਉੱਤੇ ਪਹੁੰਚ ਰਹੇ ਹਨ।
ਪੁਲਸ ਨੇ ਪੂਰੇ ਇਲਾਕੇ ਨੂੰ ਸੀਲ ਕਰ ਦਿੱਤਾ ਹੈ ਅਤੇ ਇਸ ਮਾਮਲੇ ਨਾਲ ਸਬੰਧਤ ਸਾਰੇ ਪੱਖਾਂ ਦੀ ਬਾਰੀਕੀ ਨਾਲ ਜਾਂਚ ਕੀਤੀ ਜਾ ਰਹੀ ਹੈ। ਸੈਨ ਐਂਟੋਨੀਏ ਪੁਲਸ ਦੇ ਮੁੱਖੀ ਵਿਲੀਅਮ ਮੈਕਮੈਨਸ ਨੇ ਦੱਸਿਆ ਕਿ ਇਸ ਮਾਮਲੇ ਵਿੱਚ ਤਿੰਨ ਲੋਕਾਂ ਨੂੰ ਗ੍ਰਿਫਤਾਰ ਕੀਤਾ ਹੈ। ਉਨ੍ਹਾਂ ਇਹ ਨਹੀਂ ਦੱਸਿਆ ਕਿ ਇਨ੍ਹਾਂ ਤਿੰਨਾਂ ਵਿੱਚ ਟਰੱਕ ਡਰਾਈਵਰ ਵੀ ਹੈ ਜਾਂ ਨਹੀਂ।
ਮੈਕਸੀਕੋ ਤੋਂ ਦੱਖਣੀ ਸਰਹੱਦ ਰਾਹੀਂ ਅਮਰੀਕਾ ਵਿੱਚ ਘੁਸਪੈਠ ਦੀਆਂ ਕੋਸ਼ਿਸ਼ਾਂ ਵਿੱਚ 30 ਫੀਸਦ ਵਾਧਾ ਹੋਇਆ ਹੈ। ਦੱਖਣੀ ਸਰਹੱਦ ਰਾਹੀਂ ਅਮਰੀਕਾ ਵਿੱਚ ਘੁਸਪੈਠ ਕਰਦੇ ਪ੍ਰਵਾਸੀਆਂ ਦੀ ਗਿਣਤੀ ਲਗਾਤਾਰ ਵੱਧ ਰਹੀ ਹੈ। ਇਸ ਸਾਲ ਇਹ ਗਿਣਤੀ ਪਿਛਲੇ 10 ਸਾਲਾਂ ਵਿੱਚ ਸਭ ਤੋਂ ਵੱਧ ਦਰਜ ਹੋਈ ਸੀ। ਕਸਟਮ ਅਤੇ ਬਾਰਡਰ ਪ੍ਰੋਟੈਕਸ਼ਨ ਅਧਿਕਾਰੀਆਂ ਨੇ ਕਿਹਾ ਕਿ ਦੱਖਣੀ ਸਰਹੱਦ ਨੇੜੇ ਅਜਿਹੇ ਕੇਸਾਂ ਵਿੱਚ ਇੱਕ ਸਾਲ ਪਹਿਲਾਂ ਦੇ ਮੁਕਾਬਲੇ 30 ਫੀਸਦ ਦਾ ਵਾਧਾ ਹੈ।

 
Have something to say? Post your comment
ਹੋਰ ਅੰਤਰਰਾਸ਼ਟਰੀ ਖ਼ਬਰਾਂ
ਬਾਈਡੇਨ ਵਿਰੁੱਧ ਮਹਾਂਦੋਸ਼ ਦੀ ਜਾਂਚ ਰੁਕੀ ਇਮਰਾਨ ਖਾਨ ਨੇ ਫਰਵਰੀ 'ਚ ਹੋਈਆਂ ਚੋਣਾਂ ਦੀ ਨਿਆਂਇਕ ਜਾਂਚ ਦੀ ਸੁਪਰੀਮ ਕੋਰਟ ਨੂੰ ਕੀਤੀ ਅਪੀਲ ਕੰਧਾਰ ਵਿਚ ਬੈਂਕ ’ਚ ਆਤਮਘਾਤੀ ਹਮਲਾ, 3 ਲੋਕਾਂ ਦੀ ਮੌਤ, 12 ਜ਼ਖਮੀ ਡਾਕਟਰਾਂ ਨੇ ਪਹਿਲੀ ਵਾਰ ਇਨਸਾਨ 'ਚ ਸੂਰ ਦੀ ਕਿਡਨੀ ਦਾ ਕੀਤਾ ਸਫਲ ਟਰਾਂਸਪਲਾਂਟ ਪ੍ਰਧਾਨ ਮੰਤਰੀ ਮੋਦੀ ਰੂਸੀ ਰਾਸ਼ਟਰਪਤੀ ਨੂੰ ਚੋਣਾਂ ਜਿੱਤਣ 'ਤੇ ਦਿੱਤੀ ਵਧਾਈ, ਯੂਕਰੇਨ ਦੇ ਰਾਸ਼ਟਰਪਤੀ ਜ਼ੇਲੇਨਸਕੀ ਨੂੰ ਵੀ ਕੀਤਾ ਫ਼ੋਨ ਗਾਜ਼ਾ ਦੇ ਸਭ ਤੋਂ ਵੱਡੇ ਹਸਪਤਾਲ ਨੇੜੇ ਬੰਬਾਰੀ, 50 ਲੜਾਕਿਆਂ ਦੇ ਮਾਰੇ ਜਾਣ ਦਾ ਸ਼ੱਕ ਅਰਮੀਨੀਆ ਨੇ ਪਿਨਾਕਾ ਰਾਕੇਟ ਲਈ ਭਾਰਤ ਨਾਲ ਕੀਤਾ ਸਮਝੌਤਾ ਹੈਤੀ 'ਚ ਸਥਿਤੀ ਕਾਬੂ ਤੋਂ ਬਾਹਰ, ਗੈਂਗ ਕਰ ਰਹੇ ਹਨ ਲੁੱਟਾਂ, 12 ਤੋਂ ਵੱਧ ਮੌਤਾਂ ਪੁਤਿਨ ਰਿਕਾਰਡ ਬਹੁਮਤ ਨਾਲ 5ਵੀਂ ਵਾਰ ਰੂਸ ਦੇ ਰਾਸ਼ਟਰਪਤੀ ਬਣੇ ਨੇਵਲਨੀ ਦੀ ਮੌਤ 'ਤੇ ਪੁਤਿਨ ਨੇ ਦਿੱਤਾ ਬਿਆਨ: ਕਿਹਾ- ਮੈਂ ਕੈਦੀਆਂ ਦੀ ਅਦਲਾ-ਬਦਲੀ 'ਚ ਅਲੈਕਸੀ ਦੇ ਨਾਂ ਨੂੰ ਮਨਜ਼ੂਰੀ ਦਿੱਤੀ ਸੀ