Welcome to Canadian Punjabi Post
Follow us on

30

June 2025
ਬ੍ਰੈਕਿੰਗ ਖ਼ਬਰਾਂ :
ਈਰਾਨ ਦੇ ਵਿਦੇਸ਼ ਮੰਤਰੀ ਅੱਬਾਸ ਅਰਾਘਚੀ ਨੇ ਟਰੰਪ ਨੂੰ ਦਿੱਤੀ ਚਿਤਾਵਨੀਸੰਯੁਕਤ ਰਾਸ਼ਟਰ ਦੀ ਏਜੰਸੀ ਨੇ ਕਿਹਾ- ਈਰਾਨ ਕੋਲ ਐਟਮ ਬੰਬ ਬਣਾਉਣ ਲਈ ਯੂਰੇਨੀਅਮ ਮੌਜ਼ੂਦਪਾਕਿਸਤਾਨ ਨੇ ਭਾਰਤ 'ਤੇ ਆਤਮਘਾਤੀ ਬੰਬ ਹਮਲੇ ਦਾ ਲਾਇਆ ਦੋਸ਼, ਭਾਰਤ ਨੇ ਕੀਤਾ ਰੱਦਰਿਵਰਡੇਲ ਵਿੱਚ ਵਿਅਕਤੀ 'ਤੇ ਚਾਕੂ ਨਾਲ ਹਮਲਾ ਕਰਨ ਵਾਲੇ ਨਾਬਾਲਿਗਾਂ ਦੇ ਸਮੂਹ ਦੀ ਭਾਲ ਕਰ ਰਹੀ ਪੁਲਿਸ ਡੀਐੱਚਐੱਲ ਐਕਸਪ੍ਰੈੱਸ ਕੈਨੇਡਾ ਦੇ ਵਰਕਰਾਂ ਦੀ ਹੜਤਾਲ ਖ਼ਤਮ, ਭਲਕ ਤੋਂ ਲਾਗੂ ਹੋ ਜਾਣਗੇ ਕਾਰਜਕੈਨੇਡਾ ਅਤੇ ਅਮਰੀਕਾ ਵਿੱਚ ਖਰੀਦਦਾਰਾਂ 'ਤੇ ਟੈਰਿਫ ਦਾ ਅਸਰ, ਲੋਬਲਾ ਸਟੋਰਾਂ 'ਤੇ ਕੁਝ ਕੀਮਤਾਂ ਵਧਣ ਦਾ ਅਨੁਮਾਨਉੱਤਰ-ਪੱਛਮੀ ਅਲਬਰਟਾ ਕਤਲ ਮਾਮਲੇ `ਚ ਲੋੜੀਂਦੇ ਵਿਅਕਤੀ ਨਦੀ ਪੁਲਿਸ ਨੂੰ ਭਾਲ ਦਿਲਜੀਤ ਦੀ ‘ਸਰਦਾਰ ਜੀ 3’ ਨੂੰ ਪਾਕਿਸਤਾਨ ਦੇ ਤਿੰਨ ਸੈਂਸਰ ਬੋਰਡਾਂ ਨੇ ਦਿੱਤੀ ਮਨਜ਼ੂਰੀ
 
ਪੰਜਾਬ

ਸਿੱਧੂ ਮੂਸੇਵਾਲਾ ਕਤਲ ਕਾਂਡ ਵਿਚ ਜੱਗੂ ਭਗਵਾਨਪੁਰੀਆ ਵੀ ਦਿੱਲੀ ਤੋਂ ਲਿਆਂਦਾ ਗਿਆ

June 30, 2022 12:36 AM

* ਕੁੰਵਰ ਵਿਜੇ ਪ੍ਰਤਾਪ ਨੇ ਕਿਹਾ: ਬਿਸ਼ਨੋਈ ਨੂੰ ਗਲੈਮੇਰਾਈਸ ਕੀਤਾ ਜਾ ਰਿਹੈ


ਚੰਡੀਗ਼ੜ੍ਹ, 29 ਜੂਨ, (ਪੋਸਟ ਬਿਊਰੋ)- ਪ੍ਰਸਿੱਧ ਗਾਇਕਸਿੱਧੂਮੂਸੇਵਾਲਾ ਦੇ ਕਤਲ ਕਾਂਡ ਵਿਚ ਪੰਜਾਬ ਦੀ ਪੁਲਸ ਨੇ ਗੈਂਗਸਟਰ ਅਤੇ ਲਾਰੈਂਸ ਬਿਸ਼ਨੋਈ ਦੇ ਸਾਥੀ ਜੱਗੂ ਭਗਵਾਨਪੁਰੀਆ ਦਾ ਰਿਮਾਂਡ ਵੀ ਹਾਸਲ ਕਰ ਲਿਆ ਹੈ।
ਪਤਾ ਲੱਗਾ ਹੈ ਕਿ ਸਿੱਧੂਮੂਸੇਵਾਲਾ ਨੂੰ ਕਤਲ ਵਾਸਤੇ ਦੋ ਸ਼ਾਰਪ ਸ਼ੂਟਰ ਜੱਗੂ ਭਗਵਾਨਪੁਰੀਆ ਨੇ ਦਿੱਤੇ ਸਨ।ਜੱਗੂਭਗਵਾਨਪੁਰੀਆ ਵੀ ਲਾਰੈਂਸ ਬਿਸ਼ਨੋਈ ਵਾਲੇ ਗੈਂਗ ਦਾ ਮੈਂਬਰਹੈ। ਇਹਪਤਾ ਲੱਗਣਪਿੱਛੋਂ ਪੰਜਾਬ ਪੁਲਸ ਦਿੱਲੀ ਦੀ ਪਟਿਆਲਾ ਹਾਊਸ ਕੋਰਟ ਗਈ ਅਤੇ ਤਿਹਾੜ ਜੇਲ੍ਹ ਵਿੱਚ ਬੰਦ ਜੱਗੂ ਭਗਵਾਨਪੁਰੀਆ ਦਾ ਪ੍ਰੋਡਕਸ਼ਨ ਵਾਰੰਟ ਜਾਰੀ ਕਰਵਾਇਆ। ਫਿਰਅਦਾਲਤੀ ਹੁਕਮਾਂ ਉੱਤੇਜੱਗੂ ਭਗਵਾਨਪੁਰੀਆ ਨੂੰ ਤਿਹਾੜ ਜੇਲ ਤੋਂ ਲਿਆਂਦਾ ਤਾਂ ਇਸ ਦੇ ਬਾਅਦ ਅਦਾਲਤ ਨੇ ਪੰਜਾਬ ਪੁਲਸ ਨੂੰ ਜੱਗੂ ਦਾ ਟ੍ਰਾਂਜਿ਼ਟ ਰਿਮਾਂਡ ਦੇ ਦਿੱਤਾ ਅਤੇ ਪੁਲਸਉਸ ਨੂੰ ਮਾਨਸਾ ਲੈ ਆਈ ਹੈ।
ਵਰਨਣ ਯੋਗ ਹੈ ਕਿ ਪੰਜਾਬ ਪੁਲਸ ਪਹਿਲਾਂ ਹੀ ਲਾਰੈਂਸ ਬਿਸ਼ਨੋਈ ਤੋਂ ਸਿੱਧੂਮੂਸੇਵਾਲਾ ਕਤਲ ਕਾਂਡ ਵਿਚ ਜੱਗੂਭਗਵਾਨਪੁਰੀਆ ਦੀ ਭੂਮਿਕਾ ਬਾਰੇ ਵੀ ਪੁੱਛਗਿੱਛ ਕਰ ਰਹੀ ਹੈ। ਬਿਸ਼ਨੋਈ ਨੇ ਦੱਸਿਆ ਸੀ ਕਿ ਤਿਹਾੜ ਜੇਲ ਵਿੱਚ ਉਸ ਦੀ ਅਤੇ ਜੱਗੂ ਦੀ ਕੈਨੇਡਾ ਵਿਚਲੇ ਗੋਲਡੀ ਬਰਾੜ ਨਾਲ ਗੱਲਬਾਤ ਹੁੰਦੀ ਸੀ। ਫਿਰ ਉਨ੍ਹਾਂ ਦੀਆਂ ਬੈਰਕਾਂ ਬਦਲ ਦਿੱਤੀਆਂ ਜਾਣ ਪਿੱਛੋਂ ਉਸ ਨੂੰ ਨਹੀਂ ਪਤਾ ਕਿ ਕੀ ਹੋਇਆ ਸੀ? ਇਸ ਬਾਰੇ ਪੰਜਾਬ ਪੁਲਸ ਜੱਗੂਤੋਂ ਪੁੱਛਗਿੱਛ ਕਰੇਗੀ।
ਦੂਸਰੇ ਪਾਸੇ ਅੱਜ ਵਿਧਾਨ ਸਭਾ ਵਿੱਚ ਆਮ ਆਦਮੀ ਪਾਰਟੀ ਦੇ ਵਿਧਾਇਕ ਕੁੰਵਰ ਵਿਜੇ ਪ੍ਰਤਾਪ ਨੇ ਆਪਣੀ ਹੀ ਸਰਕਾਰਨੂੰ ਕਿਹਾ ਕਿ ਸਿੱਧੂਮੂਸੇਵਾਲਾ ਕਤਲ ਕੇਸ ਵਿਚ ਫੜੇ ਲਾਰੈਂਸ ਬਿਸ਼ਨੋਈ ਨੂੰ ਅੰਮ੍ਰਿਤਸਰ ਵਿੱਚ ਦਿੱਤਾ ਟ੍ਰੀਟਮੈਂਟ ਠੀਕ ਨਹੀਂ। ਉਨ੍ਹਾਂ ਕਿਹਾ ਕਿ ਅੰਮ੍ਰਿਤਸਰ ਪੁਲਸ ਨੇ ਬਿਸ਼ਨੋਈ ਦਾ ਰਿਮਾਂਡ ਲੈ ਕੇ ਜਦੋਂ ਉਸ ਨੂੰ ਅੰਮ੍ਰਿਤਸਰ ਲਿਜਾਣਾ ਸੀ ਤਾਂ ਸ਼ਹਿਰ ਵਿਚ ਕੁੱਝ ਪੁਲਸ ਮੁਲਾਜ਼ਮਾਂ ਨੇ ਵੀ ਵੀ ਆਈ ਪੀਡਿਊਟੀ ਦੇ ਟੈਗ ਲਾਇਆ ਹੋਇਆ ਸੀ।ਇਸ ਤਰ੍ਹਾਂ ਪੁਲਸ ਇੱਕ ਖਤਰਨਾਕ ਗੈਂਗਸਟਰ ਨੂੰ ਗਲੈਮੇਰਾਈਸ ਕਰ ਰਹੀ ਹੈ, ਜਿਸ ਨਾਲ ਨੌਜਵਾਨਾਂ ਵਿੱਚ ਗ਼ਲਤ ਸੰਦੇਸ਼ ਜਾਂਦਾ ਹੈ।

 
Have something to say? Post your comment
ਹੋਰ ਪੰਜਾਬ ਖ਼ਬਰਾਂ
ਪੰਜਾਬ ਕੈਬਨਿਟ ਦਾ ਇਤਿਹਾਸਕ ਫੈਸਲਾ: ਪੰਜਾਬ ਦੀ ਸਨਅਤ ਨੂੰ ਵੱਡੀ ਰਾਹਤ, ਕੈਬਨਿਟ ਵੱਲੋਂ ਸਨਅਤੀ ਪਲਾਟ ਤਬਾਦਲਾ ਨੀਤੀ ਮਨਜ਼ੂਰ ਛੋਟੀਆਂ ਮੱਛੀਆਂ ਤੋਂ ਬਾਅਦ ਹੁਣ ਨਸ਼ੇ ਦੇ ਕਾਰੋਬਾਰ ਵਿੱਚ ਸ਼ਾਮਿਲ ‘ਜਰਨੈਲਾਂ’ ਦੀ ਵਾਰੀ : ਮੁੱਖ ਮੰਤਰੀ ਰੋਸ ਪ੍ਰਦਰਸ਼ਨਾਂ 'ਤੇ ਪਾਬੰਦੀ ਦੇ ਲੋਕਤੰਤਰ ਵਿਰੋਧੀ ਫੈਸਲੇ ਨੂੰ ਵਾਪਸ ਲਿਆ ਜਾਵੇ : ਮੀਤ ਹੇਅਰ ਪੰਜਾਬ ਪੁਲਿਸ ਅਤੇ ਯੂਆਈਡੀਏਆਈ ਨੇ ਪੁਲਿਸਿੰਗ ਵਿੱਚ ਆਧਾਰ ਦੀ ਸੁਰੱਖਿਅਤ ਵਰਤੋਂ ਬਾਰੇ ਵਰਕਸ਼ਾਪ ਲਾਈ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਵੱਲੋਂ ਵੱਡੀ ਕਾਰਵਾਈ, ਆਬਕਾਰੀ ਤੇ ਕਰ ਵਿਭਾਗ ਦੀ ਅਚਨਚੇਤ ਚੈਕਿੰਗ ਅਗਰਵਾਲ ਸਮਾਜ ਸਭਾ ਮੋਗਾ ਨੇ ਸਿਵਲ ਹਸਪਤਾਲ ਮੋਗਾ ਨੂੰ ਭੇਂਟ ਕੀਤੀਆਂ ਬੈੱਡ ਸ਼ੀਟਾਂ ਐੱਨਸੀਸੀ ਗਰਲ ਕੈਡੇਟਸ ਲਈ ਸਾਈਬਰ ਫਸਟ ਰਿਸਪਾਂਡਰ ਪ੍ਰੋਗਰਾਮ 'ਤੇ ਆਨਲਾਈਨ ਵਰਕਸ਼ਾਪ ਲਗਾਈ ਵੀਹ ਹਜ਼ਾਰ ਰੁਪਏ ਰਿਸ਼ਵਤ ਲੈਂਦਾ ਬਲਾਕ ਸੰਮਤੀ ਪਟਵਾਰੀ ਗ੍ਰਿਫ਼ਤਾਰ ਤਰਨਤਾਰਨ ਵਿੱਚ ਡਾ. ਬੀ.ਆਰ. ਅੰਬੇਡਕਰ ਭਵਨ ਦੇ ਨਿਰਮਾਣ ਲਈ 5.33 ਕਰੋੜ ਰੁਪਏ ਦੀ ਹੋਰ ਰਾਸ਼ੀ ਮਨਜ਼ੂਰ : ਡਾ. ਬਲਜੀਤ ਕੌਰ ਪ੍ਰਗਤੀਸ਼ੀਲ ਨੀਤੀਆਂ ਸਦਕਾ ਇਤਿਹਾਸਕ ਉਦਯੋਗਿਕ ਇਨਕਲਾਬ ਦੀ ਗਵਾਹੀ ਭਰ ਰਿਹਾ ਪੰਜਾਬ : ਹਰਪਾਲ ਸਿੰਘ ਚੀਮਾ