Welcome to Canadian Punjabi Post
Follow us on

27

April 2024
ਬ੍ਰੈਕਿੰਗ ਖ਼ਬਰਾਂ :
ਮੁੱਖ ਸਕੱਤਰ ਅਨੁਰਾਗ ਵਰਮਾ ਵੱਲੋਂ ਖੰਨਾ ਅਨਾਜ ਮੰਡੀ ਦਾ ਦੌਰਾ, ਕਣਕ ਦੇ ਖਰੀਦ ਪ੍ਰਬੰਧਾਂ ਦਾ ਲਿਆ ਜਾਇਜ਼ਾਮੁੱਖ ਮੰਤਰੀ ਭਗਵੰਤ ਮਾਨ ਨੇ ਪਵਿੱਤਰ ਨਗਰੀ ਅੰਮ੍ਰਿਤਸਰ ਦੇ ਧਾਰਮਿਕ ਸਥਾਨਾਂ 'ਤੇ ਟੇਕਿਆ ਮੱਥਾਰਾਜੂ ਸ਼ੂਟਰ ਫਰਾਰ ਮਾਮਲਾ: ਪੰਜਾਬ ਪੁਲਿਸ ਨੇ ਫਰਾਰ ਗੈਂਗਸਟਰ ਤੇ ਉਸ ਦੇ 10 ਗੁਰਗਿਆਂ ਨੂੰ ਪੰਜਾਬ ਤੇ ਜੰਮੂ-ਕਸ਼ਮੀਰ ਦੇ ਵੱਖ-ਵੱਖ ਹਿੱਸਿਆਂ ਤੋਂ ਕੀਤਾ ਗਿ੍ਰਫ਼ਤਾਰਇੰਟਰਨੈਸ਼ਨਲ ਸਟੂਡੈਂਟਸ ਦੇ ਭਵਿੱਖ ਨੂੰ ਲੈ ਕੇ ਸਿੱਖ ਜਥੇਬੰਦੀਆਂ ਨੇ ਪ੍ਰਗਟਾਈ ਚਿੰਤਾਆਸਟ੍ਰੇਲੀਆ ਦੇ ਤੱਟ 'ਤੇ ਫਸੀਆਂ 160 ਪਾਇਲਟ ਵ੍ਹੇਲ ਮੱਛੀਆਂ, 29 ਦੀ ਹੋਈ ਮੌਤ, 130 ਨੂੰ ਬਚਾਇਆਬੰਗਲਾਦੇਸ਼ ਸਾਡੇ ਤੋਂ ਅੱਗੇ ਨਿਕਲ ਗਿਆ ਹੈ : ਸ਼ਾਹਬਾਜ਼ ਸ਼ਰੀਫਅੰਮ੍ਰਿਤਸਰ ਵਿੱਚ ਮਾਨ ਨੇ ਕਿਹਾ: ਮਾਝੇ ਦੇ ਲੋਕ ਜਦੋਂ ਮਨ ਬਣਾ ਲੈਂਦੇ ਹਨ ਤਾਂ ਫੇਰ ਬਦਲਦੇ ਨਹੀਂ, ਇਸ ਵਾਰ 'ਆਪ' ਨੂੰ ਜਿਤਾਉਣ ਦਾ ਪੂਰਾ ਮਨ ਬਣਾ ਲਿਆ ਹੈਜ਼ਮੀਨ ਦੇ ਇੰਤਕਾਲ ਬਦਲੇ 10,000 ਰੁਪਏ ਰਿਸ਼ਵਤ ਲੈਂਦਾ ਪਟਵਾਰੀ ਵਿਜੀਲੈਂਸ ਬਿਊਰੋ ਵੱਲੋਂ ਕਾਬੂ
 
ਟੋਰਾਂਟੋ/ਜੀਟੀਏ

ਡੌਨ ਮਿਨੇਕਰ ਸੀਨੀਅਰਜ਼ ਕਲੱਬ ਦੇ ਮੈਂਬਰਾਂ ਨੇ ਟੋਰਾਂਟੋ ਹਾਈ ਪਾਰਕ ਦਾ ਟੂਰ ਲਾਇਆ

June 30, 2022 02:11 AM

ਬਰੈਂਪਟਨ, (ਡਾ. ਝੰਡ) -ਸੰਸਾਰ-ਭਰ ਵਿਚ ਫੈਲੀ ਕਰੋਨਾ ਮਹਾਂਮਾਰੀ ਦੇ ਕਾਰਨ ਪਿਛਲੇ ਦੋ ਸਾਲ ਤੋਂ ਵੀ ਵਧੀਕ ਲੋਕ ਘਰਾਂ ਤੋਂ ਬਾਹਰ ਨਹੀਂ ਨਿਕਲ ਸਕੇ ਅਤੇ ਹੁਣ ਇਸ ਦਾ ਪ੍ਰਕੋਪ ਮੱਧਮ ਪੈਣ ਕਾਰਨ ਉਨ੍ਹਾਂ ਨੇ ਬਾਹਰ-ਅੰਦਰ ਜਾਣਾ ਸ਼ੁਰੂ ਕਰ ਦਿੱਤਾ ਹੈ। ਇਸ ਬਦਲੇ ਹੋਏ ਹਾਲਾਤ ਨੂੰ ਮੁੱਖ ਰੱਖਦਿਆਂ ਡੌਨ ਮਿਨੇਕਰ ਕਲੱਬ ਦੀ ਮੈਨੇਜਮੈਂਟ ਨੇ ਆਪਸ ਵਿਚ ਸਲਾਹ-ਮਸ਼ਵਰਾ ਕਰਨ ਤੋਂ ਬਾਅਦ ਬੀਤੇ ਸ਼ਨੀਵਾਰ 25 ਜੂਨ ਨੂੰ ਟੋਰਾਂਟੋ ਹਾਈ ਪਾਰਕ ਦੇ ਟੂਰ 'ਤੇ ਜਾਣ ਦਾ ਪ੍ਰੋਗਰਾਮ ਬਣਾਇਆ। ਇਸ ਤਰ੍ਹਾਂ ਇਹ ਇਸ ਕਲੱਬ ਦਾ ਗਰਮੀਆਂ ਦੇ ਇਸ ਸੀਜ਼ਨ ਦਾ ਪਹਿਲਾ ਟੂਰ ਸੀ।
ਬੱਸ ਵਿਚ ਚੜ੍ਹਨ ਤੋਂ ਪਹਿਲਾਂ ਸਾਰੇ ਮੈਂਬਰਾਂ ਨੂੰ ਪਾਣੀ ਦੀਆਂ ਬੋਤਲਾਂ ਅਤੇ ਸਨੈਕਸ ਦੇ ਪੈਕਟ ਦੇ ਦਿੱਤੇ ਗਏ ਤਾਂ ਕਿ ਉਹ ਆਪਣਾ ਭਾਰ ਆਪ ਹੀ ਉਠਾਉਣ। ਬੱਸ ਸਵੇਰੇ ਠੀਕ ਸਵਾ ਦਸ ਟੋਰਾਂਟੋ ਵੱਲ ਰਵਾਨਾ ਹੋਈ ਅਤੇ ਗਿਆਰਾਂ ਵਜੇ ਦੇ ਕਰੀਬ ਟੋਰਾਂਟੋ ਹਾਈ ਪਾਰਕ ਵਿਚ ਪਹੁੰਚ ਗਈ। ਉੱਥੇ ਸਾਰੇ ਮੈਂਬਰ ਛੋਟੇ-ਛੋਟੇ ਗਰੁੱਪਾਂ ਵਿਚ ਇਸ ਵਿਸ਼ਾਲ ਪਾਰਕ ਜੋ ਟੋਰਾਂਟੋ ਏਰੀਏ ਦਾ ਸੱਭ ਤੋਂ ਵੱਡਾ ਪਾਰਕ ਹੈ, ਵਿਚ ਘੁੰਮਣ ਦੇ ਲਈ ਨਿਕਲ ਪਏ ਅਤੇ ਉਨ੍ਹਾਂ ਨੇ ਇਸ ਪਾਰਕ ਦੇ ਵੱਖ-ਵੱਖ ਨਜ਼ਾਰਿਆਂ ਨੂੰ ਖ਼ੂਬ ਮਾਣਿਆਂ। ਕਈਆਂ ਨੇ ਪਾਰਕ ਵਿਚ ਚੱਲਦੀ 'ਟਰੇਨ' ਵਿਚ ਬੈਠ ਕੇ ਸਾਰੇ ਪਾਰਕ ਦਾ ਚੱਕਰ ਵੀ ਲਾਇਆ।
ਪਾਰਕ ਵਿਚ ਕਈ ਹੋਰ ਕਮਿਊਨਿਟੀਆਂ ਦੇ ਬੱਚੇ, ਔਰਤਾਂ ਅਤੇ ਬਜ਼ੁਰਗ ਵੀ ਆਏ ਹੋਏ ਸਨ। ਉਹ ਸਾਰੇ ਪਾਰਕ ਵਿਚ ਖ਼ੂਬ ਅਨੰਦ ਕਰ ਰਹੇ ਸਨ। ਪਾਰਕ ਵਿਚ ਬੱਚਿਆਂ ਦੇ ਲਈ ਛੋਟੀਆਂ-ਛੋਟੀਆਂ ਖੇਡਾਂ ਦਾ ਪ੍ਰਬੰਧ ਸੀ ਅਤੇ ਉਨ੍ਹਾਂ ਨੇ ਇਨ੍ਹਾਂ ਨੂੰ ਖ਼ੂਬ ਮਾਣਿਆਂ। ਕਲੱਬ ਦੀਆਂ ਬੀਬੀਆਂ ਨੇ ਮਿਲ ਕੇ ਮਨ-ਮਰਜ਼ੀ ਦੇ ਗੀਤ ਗਾਏ ਅਤੇ ਬੋਲੀਆਂ ਪਾ ਕੇ ਗਿੱਧਾ ਪਾਇਆ। ਸ਼ਾਮ ਨੂੰ ਪੰਜ ਵਜੇ ਦੇ ਕਰੀਬ ਸਾਰੇ ਬੱਸ ਵਿਚ ਸਵਾਰ ਹੋ ਕੇ ਛੇ ਕੁ ਵਜੇ ਵਾਪਸ ਡੌਨ ਮਿਨੇਕਰ ਪਾਰਕ ਪਹੁੰਚੇ। ਸਾਰੇ ਮੈਂਬਰ ਤੇ ਉਨ੍ਹਾਂ ਦੇ ਪਰਿਵਾਰ ਬਹੁਤ ਹੀ ਖ਼ੁਸ਼ ਨਜ਼ਰ ਆ ਰਹੇ ਸਨ ਅਤੇ ਪ੍ਰਬੰਧਕਾਂ ਨੂੰ ਅਜਿਹੇ ਹੋਰ ਟੂਰ ਦਾ ਪ੍ਰਬੰਧ ਕਰਨ ਲਈ ਕਹਿ ਰਹੇ ਸਨ। ਸਾਰਿਆਂ ਦੀ ਇੱਛਾ ਨੂੰ ਮੁੱਖ ਰੱਖਦਿਆਂ ਹੋਇਆਂ ਕਲੱਬ ਦੀ ਮੈਨੇਜਮੈਂਟ ਵੱਲੋਂ ਅਗਲਾ ਟੂਰ ਸੈਂਟਰ ਆਈਲੈਂਡ ਦਾ 16 ਜੁਲਾਈ ਨੂੰ ਲਾਉਣ ਦਾ ਫ਼ੈਸਲਾ ਕੀਤਾ ਗਿਆ। ਇਸ ਸਬੰਧੀ ਵਧੇਰੇ ਜਾਣਕਾਰੀ ਲਈ ਕਲੱਬ ਦੇ ਪ੍ਰਧਾਨ ਅਮਰੀਕ ਸਿੰਘ ਕੁਮਰੀਆ ਨੂੰ 647-998-7253 'ਤੇ ਸੰਪਰਕ ਕੀਤਾ ਜਾ ਸਕਦਾ ਹੈ।

 

 
Have something to say? Post your comment
ਹੋਰ ਟੋਰਾਂਟੋ/ਜੀਟੀਏ ਖ਼ਬਰਾਂ
ਕੈਫੀਯੇਹ ਪਾਉਣ ਕਾਰਨ ਐਮਪੀਪੀ ਸਾਰਾਹ ਜਾਮਾ ਨੂੰ ਵਿਧਾਨਸਭਾ ਵਿੱਚੋਂ ਬਾਹਰ ਜਾਣ ਦੇ ਸਪੀਕਰ ਨੇ ਦਿੱਤੇ ਹੁਕਮ ਅਪਾਰਟਮੈਂਟ ਵਿੱਚ ਦਾਖਲ ਹੋ ਕੇ ਲੁਟੇਰਿਆਂ ਨੇ ਚਲਾਈ ਗੋਲੀ, 1 ਹਲਾਕ ਰਿਹਾਇਸ਼ੀ ਬਿਲਡਿੰਗ ਵਿੱਚੋਂ ਮਿਲੀ ਵਿਅਕਤੀ ਦੀ ਲਾਸ਼, ਹੋਮੀਸਾਈਡ ਯੂਨਿਟ ਕਰ ਰਹੀ ਹੈ ਜਾਂਚ ਟੀਪੀਏਆਰ ਕਲੱਬ ਦੇ 64 ਮੈਂਬਰਾਂ ਨੇ ਟੀਮ 20 ਅਪ੍ਰੈਲ ਨੂੰ ਚੜ੍ਹੀਆਂ ਸੀ.ਐੱਨ. ਟਾਵਰ ਦੀਆਂ 1776 ਪੌੜੀਆਂ ਕੈਨੇਡੀਅਨ ਪੰਜਾਬੀ ਸਾਹਿਤ ਸਭਾ ਟੋਰਾਂਟੋ ਵੱਲੋਂ ਮੀਟਿੰਗ ਵਿੱਚ ਡਾ. ਗੁਰਬਖ਼ਸ਼ ਭੰਡਾਲ ਦੀ ਪੁਸਤਕ ‘ਕੱਚੇ ਪੱਕੇ ਰਾਹ’ ‘ਤੇ ਕਰਾਈ ਗਈ ਵਿਚਾਰ-ਚਰਚਾ ਤਰਕਸ਼ੀਲ ਸੁਸਾਇਟੀ ਕੈਨੇਡਾ ਦੀ ਓਂਟਾਰੀਓ ਇਕਾਈ ਦੇ ਨਵੇਂ ਅਹੁਦੇਦਾਰਾਂ ਦੀ ਚੋਣ ਬ੍ਰਹਮ ਗਿਆਨੀ ਸੰਤ ਬਾਬਾ ਰਣਜੀਤ ਸਿੰਘ ਜੀ ਭੋਗਪੁਰ ਵਾਲਿਆਂ ਦੀ 27ਵੀਂ ਬਰਸੀ 19 ਮਈ ਨੂੰ ਮਨਾਈ ਜਾਏਗੀ ਓਨਟਾਰੀਓ ਵਿਧਾਨਸਭਾ ਵਿੱਚ ਕੈਫੀਯੇਹ ਪਾਉਣ ਦੇ ਹੱਕ ਵਿੱਚ ਲਿਆਂਦਾ ਮਤਾ ਦੂਜੀ ਵਾਰੀ ਹੋਇਆ ਫੇਲ੍ਹ ਛਾਪੇਮਾਰੀ ਵਿੱਚ ਪੁਲਿਸ ਨੇ ਬਰਾਮਦ ਕੀਤੇ ਹਥਿਆਰ ਤੇ ਡਰੱਗਜ਼, ਤਿੰਨ ਭਰਾਵਾਂ ਨੂੰ ਕੀਤਾ ਗਿਆ ਚਾਰਜ ਕਈ ਗੱਡੀਆਂ ਆਪਸ ਵਿੱਚ ਟਕਰਾਈਆਂ, ਮਾਮਲੇ ਦੀ ਜਾਂਚ ਕਰ ਰਹੀ ਹੈ ਪੁਲਿਸ