Welcome to Canadian Punjabi Post
Follow us on

26

April 2024
ਬ੍ਰੈਕਿੰਗ ਖ਼ਬਰਾਂ :
ਮੁੱਖ ਸਕੱਤਰ ਅਨੁਰਾਗ ਵਰਮਾ ਵੱਲੋਂ ਖੰਨਾ ਅਨਾਜ ਮੰਡੀ ਦਾ ਦੌਰਾ, ਕਣਕ ਦੇ ਖਰੀਦ ਪ੍ਰਬੰਧਾਂ ਦਾ ਲਿਆ ਜਾਇਜ਼ਾਮੁੱਖ ਮੰਤਰੀ ਭਗਵੰਤ ਮਾਨ ਨੇ ਪਵਿੱਤਰ ਨਗਰੀ ਅੰਮ੍ਰਿਤਸਰ ਦੇ ਧਾਰਮਿਕ ਸਥਾਨਾਂ 'ਤੇ ਟੇਕਿਆ ਮੱਥਾਰਾਜੂ ਸ਼ੂਟਰ ਫਰਾਰ ਮਾਮਲਾ: ਪੰਜਾਬ ਪੁਲਿਸ ਨੇ ਫਰਾਰ ਗੈਂਗਸਟਰ ਤੇ ਉਸ ਦੇ 10 ਗੁਰਗਿਆਂ ਨੂੰ ਪੰਜਾਬ ਤੇ ਜੰਮੂ-ਕਸ਼ਮੀਰ ਦੇ ਵੱਖ-ਵੱਖ ਹਿੱਸਿਆਂ ਤੋਂ ਕੀਤਾ ਗਿ੍ਰਫ਼ਤਾਰਇੰਟਰਨੈਸ਼ਨਲ ਸਟੂਡੈਂਟਸ ਦੇ ਭਵਿੱਖ ਨੂੰ ਲੈ ਕੇ ਸਿੱਖ ਜਥੇਬੰਦੀਆਂ ਨੇ ਪ੍ਰਗਟਾਈ ਚਿੰਤਾਆਸਟ੍ਰੇਲੀਆ ਦੇ ਤੱਟ 'ਤੇ ਫਸੀਆਂ 160 ਪਾਇਲਟ ਵ੍ਹੇਲ ਮੱਛੀਆਂ, 29 ਦੀ ਹੋਈ ਮੌਤ, 130 ਨੂੰ ਬਚਾਇਆਬੰਗਲਾਦੇਸ਼ ਸਾਡੇ ਤੋਂ ਅੱਗੇ ਨਿਕਲ ਗਿਆ ਹੈ : ਸ਼ਾਹਬਾਜ਼ ਸ਼ਰੀਫਅੰਮ੍ਰਿਤਸਰ ਵਿੱਚ ਮਾਨ ਨੇ ਕਿਹਾ: ਮਾਝੇ ਦੇ ਲੋਕ ਜਦੋਂ ਮਨ ਬਣਾ ਲੈਂਦੇ ਹਨ ਤਾਂ ਫੇਰ ਬਦਲਦੇ ਨਹੀਂ, ਇਸ ਵਾਰ 'ਆਪ' ਨੂੰ ਜਿਤਾਉਣ ਦਾ ਪੂਰਾ ਮਨ ਬਣਾ ਲਿਆ ਹੈਜ਼ਮੀਨ ਦੇ ਇੰਤਕਾਲ ਬਦਲੇ 10,000 ਰੁਪਏ ਰਿਸ਼ਵਤ ਲੈਂਦਾ ਪਟਵਾਰੀ ਵਿਜੀਲੈਂਸ ਬਿਊਰੋ ਵੱਲੋਂ ਕਾਬੂ
 
ਅੰਤਰਰਾਸ਼ਟਰੀ

ਇਮਰਾਨ ਨੇ ਵਿਦੇਸ਼ਾਂ ਦੇ ਨੇਤਾਵਾਂ ਤੋਂ ਮਿਲੀਆਂ ਘੜੀਆਂ ਵੇਚ ਕੇ 3.5 ਕਰੋੜ ਕਮਾਏ

June 30, 2022 04:00 PM

ਇਸਲਾਮਾਬਾਦ, 30 ਜੂਨ (ਪੋਸਟ ਬਿਊਰੋ)- ਪਾਕਿਸਤਾਨ ਦੇ ਸਾਬਕਾ ਪ੍ਰਧਾਨ ਮੰਤਰੀ ਇਮਰਾਨ ਖਾਨ ਨੇ ਵਿਦੇਸ਼ਾਂ ਦੇ ਨੇਤਾਵਾਂ ਤੋਂ ਤੋਹਫੇ ਵਿੱਚ ਮਿਲੀਆਂ ਤਿੰਨ ਮਹਿੰਗੀਆਂ ਘੜੀਆਂ ਨੂੰ ਨਾਜਾਇਜ਼ ਤਰੀਕੇ ਨਾਲ ਵੇਚ ਕੇ 3.6 ਕਰੋੜ ਰੁਪਏ ਕਮਾਏ ਸਨ। ਕੱਲ੍ਹ ਮੀਡੀਆ ਵਿੱਚ ਆਈ ਇੱਕ ਖਬਰ ਵਿੱਚ ਇਹ ਜਾਣਕਾਰੀ ਦਿੱਤੀ ਗਈ ਹੈ।
ਜਿਓ ਨਿਊਜ਼ ਨਾਲ ਸਾਂਝੀ ਕੀਤੀ ਗਈ ਅਧਿਕਾਰਤ ਜਾਣਕਾਰੀ ਮੁਤਾਬਕ ਖਾਨ ਨੇ ਪ੍ਰਧਾਨ ਮੰਤਰੀ ਰਹਿਣ ਦੌਰਾਨ ਇਨ੍ਹਾਂ ਰਤਨ ਜੜੀਆਂ ਕੀਮਤੀ ਘੜੀਆਂ ਤੋਂ ਕਰੋੜਾਂ ਰੁਪਏ ਕਮਾਏ ਹਨ, ਜਿਨ੍ਹਾਂ ਦੀ ਕੁੱਲ ਕੀਮਤ 15.4 ਕਰੋੜ ਰੁਪਏ ਹੈ। ਇਸ ਖਬਰ ਮੁਤਾਬਕ ਸਭ ਤੋਂ ਮਹਿੰਗੀ ਘੜੀ ਦੀ ਕੀਮਤ 10.1 ਕਰੋੜ ਰੁਪਏ ਸੀ, ਜਿਸ ਨੂੰ ਸਾਬਕਾ ਪ੍ਰਧਾਨ ਮੰਤਰੀ ਨੇ ਉਸ ਦੀ ਕੀਮਤ ਦਾ ਵੀਹ ਫੀਸਦੀ ਦੇ ਕੇ ਆਪਣੇ ਕੋਲ ਰੱਖਿਆ ਹੈ। ਇਸ ਤੋਂ ਪਹਿਲਾਂ ਉਨ੍ਹਾਂ ਦੀ ਸਰਕਾਰ ਨੇ ‘ਤੋਸ਼ਾਖਾਨਾ' ਨਿਯਮਾਂ ਵਿੱਚ ਬਦਲਾਅ ਕੀਤਾ ਅਤੇ ਤੈਅ ਕੀਤਾ ਸੀ ਕਿ ਤੋਹਫੇ ਦੀ ਮੂਲ ਕੀਮਤ ਦਾ ਪੰਜਾਹ ਫੀਸਦੀ ਭੁਗਤਾਨ ਕਰ ਕੇ ਉਸ ਨੂੰ ਆਪਣੇ ਕੋਲ ਰੱਖਿਆ ਜਾ ਸਕਦਾ ਹੈ। ਪਾਕਿਸਤਾਨ ਦੇ ਕਾਨੂੰਨ ਮੁਤਾਬਕ ਵਿਦੇਸ਼ੀ ਨੇਤਾਵਾਂ ਤੋਂ ਮਿਲਣ ਵਾਲੇ ਕਿਸੇ ਵੀ ਤੋਹਫੇ ਨੂੰ ਸਰਕਾਰੀ ਖਜ਼ਾਨੇ ਵਿੱਚ ਜਮ੍ਹਾਂ ਕਰਾਉਣਾ ਹੁੰਦਾ ਹੈ।
ਖਬਰ ਵਿੱਚ ਦਸਤਾਵੇਜ਼ਾਂ ਤੇ ਵਿਕਰੀ ਦੀਆਂ ਰਸੀਦਾਂ ਦੇ ਹਵਾਲੇ ਨਾਲ ਕਿਹਾ ਗਿਆ ਹੈ ਕਿ ਤੋਸ਼ਾਖਾਨੇ ਤੋਂ ਆਪਣੇ ਪੈਸੇ ਨਾਲ ਇਨ੍ਹਾਂ ਕੀਮਤੀ ਘੜੀਆਂ ਨੂੰ ਖਰੀਦਣ ਦੇ ਥਾਂ ਸਾਬਕਾ ਕ੍ਰਿਕਟਰ ਇਮਰਾਨ ਖਾਨ ਨੇ ਪਹਿਲਾਂ ਘੜੀਆਂ ਨੂੰ ਵੇਚਿਆ ਅਤੇ ਹਰ ਘੜੀ ਦੀ ਕੀਮਤ ਦਾ ਵੀਹ ਫੀਸਦੀ ਸਰਕਾਰੀ ਖਜ਼ਾਨੇ ਵਿੱਚ ਜਮ੍ਹਾਂ ਕਰਵਾ ਦਿੱਤਾ, ਪਰ ਤੋਹਫਿਆਂ ਨੂੰ ਕਦੇ ਵੀ ਤੋਸ਼ਾਖਾਨੇ ਵਿੱਚ ਜਮ੍ਹਾਂ ਨਹੀਂ ਕਰਾਇਆ। ਕਿਸੇ ਵੀ ਸਰਕਾਰੀ ਅਧਿਕਾਰੀ ਲਈ ਜ਼ਰੂਰੀ ਹੈ ਕਿ ਉਹ ਉਸ ਨੂੰ ਮਿਲੇ ਤੋਹਫੇ ਦੇ ਬਾਰੇ ਫੌਰਨ ਸੂਚਨਾ ਦੇਵੇ ਤਾਂ ਕਿ ਉਸ ਦੀ ਕੀਮਤ ਦਾ ਮੁੱਲਾਂਕਣ ਕੀਤਾ ਜਾ ਸਕੇ।

 
Have something to say? Post your comment
ਹੋਰ ਅੰਤਰਰਾਸ਼ਟਰੀ ਖ਼ਬਰਾਂ
ਆਸਟ੍ਰੇਲੀਆ ਦੇ ਤੱਟ 'ਤੇ ਫਸੀਆਂ 160 ਪਾਇਲਟ ਵ੍ਹੇਲ ਮੱਛੀਆਂ, 29 ਦੀ ਹੋਈ ਮੌਤ, 130 ਨੂੰ ਬਚਾਇਆ ਬੰਗਲਾਦੇਸ਼ ਸਾਡੇ ਤੋਂ ਅੱਗੇ ਨਿਕਲ ਗਿਆ ਹੈ : ਸ਼ਾਹਬਾਜ਼ ਸ਼ਰੀਫ ਭਾਰਤ ਅਰਮੇਨੀਆ ਨੂੰ ਹਥਿਆਰ ਦੇਣਾ ਬੰਦ ਕਰੇ : ਅਜ਼ਰਬੈਜਾਨ ਲੰਡਨ ਵਿਚ ਬ੍ਰਿਟਿਸ਼ ਸ਼ਾਹੀ ਪਰਿਵਾਰ ਦੀ ਸੁਰੱਖਿਆ ਦਲ ਦੇ ਭੱਜੇ ਜਾ ਰਹੇ ਘੋੜੇ ਬੱਸ ਨਾਲ ਟਕਰਾਏ ਪਾਕਿਸਤਾਨ ਦੇ ਕਾਰੋਬਾਰੀਆਂ ਨੇ ਭਾਰਤ ਨਾਲ ਕਾਰੋਬਾਰ ਸ਼ੁਰੂ ਕਰਨ ਦੀ ਕੀਤੀ ਮੰਗ, ਪ੍ਰਧਾਨ ਮੰਤਰੀ ਸ਼ਾਹਬਾਜ਼ ਸ਼ਰੀਫ਼ ਨੇ ਕਾਰੋਬਾਰੀਆਂ ਨਾਲ ਕੀਤੀ ਮੀਟਿੰਗ ਭਾਰਤ ਨੇ ਮਨੁੱਖੀ ਅਧਿਕਾਰਾਂ ਦੀ ਉਲੰਘਣਾ 'ਤੇ ਅਮਰੀਕੀ ਰਿਪੋਰਟ ਨੂੰ ਕੀਤਾ ਖਾਰਜ ਅਮਰੀਕਾ ਦੀ ਕੋਲੰਬੀਆ ਯੁਨੀਵਰਸਿਟੀ ਵਿਚ ਫਲਸਤੀਨ ਪੱਖੀ ਪ੍ਰਦਰਸ਼ਨ ਦੌਰਾਨ ਪ੍ਰਦਰਸ਼ਨਕਾਰੀ ਪੁਲਿਸ ਨਾਲ ਭਿੜੇ, 100 ਤੋਂ ਵਧ ਗ੍ਰਿਫਤਾਰ ਅਮਰੀਕਾ ਦੇ ਨੈਸ਼ਨਲ ਏਅਰਪੋਰਟ 'ਤੇ ਦੋ ਜਹਾਜ਼ਾਂ ਵਿਚਾਲੇ ਹਾਦਸਾ ਮਸਾਂ ਟਲਿਆ, ਗਲਤੀ ਕਾਰਨ ਇਕੋ ਪੱਟੜੀ 'ਤੇ 2 ਜਹਾਜ਼ਾਂ ਨੂੰ ਉਡਾਣ ਭਰਨ ਲਈ ਦਿੱਤੀ ਹਰੀ ਝੰਡੀ ਨਾਸਾ ਦੇ ਵਾਇਜਰ-1 ਨੇ 24 ਅਰਬ ਕਿਲੋਮੀਟਰ ਤੋਂ ਸਿਗਨਲ ਭੇਜਿਆ, 46 ਸਾਲ ਪਹਿਲਾਂ ਕੀਤਾ ਸੀ ਲਾਂਚ ਰੂਸ ਦਾ ਉਪ ਰੱਖਿਆ ਮੰਤਰੀ ਰਿਸ਼ਵਤ ਲੈਂਦਿਆਂ ਕਾਬੂ, ਭ੍ਰਿਸ਼ਟਾਚਾਰ ਦੇ ਦੋਸ਼ ਵੀ ਲੱਗੇ