Welcome to Canadian Punjabi Post
Follow us on

25

April 2024
ਬ੍ਰੈਕਿੰਗ ਖ਼ਬਰਾਂ :
ਅਮਰੀਕਾ ਦੀ ਕੋਲੰਬੀਆ ਯੁਨੀਵਰਸਿਟੀ ਵਿਚ ਫਲਸਤੀਨ ਪੱਖੀ ਪ੍ਰਦਰਸ਼ਨ ਦੌਰਾਨ ਪ੍ਰਦਰਸ਼ਨਕਾਰੀ ਪੁਲਿਸ ਨਾਲ ਭਿੜੇ, 100 ਤੋਂ ਵਧ ਗ੍ਰਿਫਤਾਰਗੁਰਦੁਆਰਾ ਸ੍ਰੀ ਨਾਨਕ ਮਤਾ ਸਾਹਿਬ ਦੀ ਪ੍ਰਬੰਧਕ ਕਮੇਟੀ ਨੂੰ ਤੰਗ ਪ੍ਰੇਸ਼ਾਨ ਨਾ ਕਰੇ ਉਤਰਾਖੰਡ ਸਰਕਾਰ : ਐਡਵੋਕੇਟ ਧਾਮੀਨਾਸਾ ਦੇ ਵਾਇਜਰ-1 ਨੇ 24 ਅਰਬ ਕਿਲੋਮੀਟਰ ਤੋਂ ਸਿਗਨਲ ਭੇਜਿਆ, 46 ਸਾਲ ਪਹਿਲਾਂ ਕੀਤਾ ਸੀ ਲਾਂਚਰੂਸ ਦਾ ਉਪ ਰੱਖਿਆ ਮੰਤਰੀ ਰਿਸ਼ਵਤ ਲੈਂਦਿਆਂ ਕਾਬੂ, ਭ੍ਰਿਸ਼ਟਾਚਾਰ ਦੇ ਦੋਸ਼ ਵੀ ਲੱਗੇਤੀਜੀ ਪੁਲਾੜ ਯਾਤਰਾ ਲਈ ਸੁਨੀਤਾ ਵਿਲੀਅਮਜ਼ ਤਿਆਰ, 6 ਮਈ ਨੂੰ ਬੋਇੰਗ ਦੇ ਕੈਪਸੂਲ ਵਿੱਚ ਪੁਲਾੜ `ਚ ਜਾਣਗੇਪੱਛਮੀ ਮੀਡੀਆ ਭਾਰਤ ਦੀ ਆਲੋਚਨਾ ਕਰਕੇ ਚੋਣਾਂ ਨੂੰ ਪ੍ਰਭਾਵਿਤ ਕਰਨ ਦੀ ਕੋਸਿ਼ਸ਼ ਕਰ ਰਿਹਾ : ਵਿਦੇਸ਼ ਮੰਤਰੀ ਜੈਸ਼ੰਕਰਕੇਜਰੀਵਾਲ ਦੀ ਹਿਰਾਸਤ 7 ਮਈ ਤੱਕ ਵਧਾਈ ਗਈ, ਜੇਲ੍ਹ ਵਿਚ ਦਿੱਤੀ ਗਈ ਇਨਸੁਲਿਨ ਰਾਜੌਰੀ 'ਚ ਅੱਤਵਾਦੀਆਂ ਨੇ ਸਰਕਾਰੀ ਮੁਲਾਜ਼ਮ ਦੇ ਮਾਰੀ ਗੋਲੀ
 
ਅੰਤਰਰਾਸ਼ਟਰੀ

ਆਈ ਐਮ ਐਫ ਨੇ ਕਰਜ਼ਾ ਸਹੂਲਤ ਬਹਾਲ ਕਰਨ ਲਈ ਪਾਕਿਸਤਾਨ ਅੱਗੇ ਸ਼ਰਤਾਂ ਰੱਖੀਆਂ

June 30, 2022 04:15 PM

ਇਸਲਾਮਾਬਾਦ, 30 ਜੂਨ (ਪੋਸਟ ਬਿਊਰੋ)- ਅੰਤਰਰਾਸ਼ਟਰੀ ਕਰੰਸੀ ਕੋਸ਼ (ਆਈ ਐਮ ਐਫ) ਨੇ ਛੇ ਅਰਬ ਡਾਲਰ ਦੀ ਕਰਜ਼ਾ ਸਹੂਲਤ ਬਹਾਲ ਕਰਨ ਲਈ ਖਸਤਾਹਾਲ ਪਾਕਿਸਤਾਨ ਅੱਗੇ ਸਖਤ ਸ਼ਰਤਾਂ ਰੱਖੀਆਂ ਹਨ। ਇਨ੍ਹਾਂ ਵਿੱਚ ਬਿਜਲੀ ਦੀਆਂ ਦਰਾਂ ਵਧਾਉਣਾ ਤੇ ਪੈਟਰੋਲੀਅਮ ਉਤਪਾਦਾਂ ਉੱਤੇ ਲੇਵੀ ਲਾਉਣੀ ਆਦਿ ਸ਼ਾਮਲ ਹਨ।
ਆਈ ਐਮ ਐਫ ਨੇ ਇਹ ਸ਼ਰਤਾਂ ਓਦੋਂ ਲਾਈਆਂ ਹਨ, ਜਦੋਂ ਪਾਕਿਸਤਾਨ ਨੇ ਕਰਜ਼ਾ ਹਾਸਲ ਕਰਨ ਲਈ ਕੁਝ ਹੀ ਦਿਨ ਪਹਿਲਾਂ ਉਸ ਨਾਲ ਇੱਕ ਸਮਝੌਤੇ ਉੱਤੇ ਦਸਤਖਤ ਕੀਤੇ ਹਨ।ਪਾਕਿਸਤਾਨੀ ਮੀਡੀਆ ਦੀ ਇੱਕ ਰਿਪੋਰਟ ਮੁਤਾਬਕ ਆਈ ਐਮ ਐਫ ਨੇ ਪਾਕਿਸਤਾਨ ਨੂੰ ਭਿ੍ਰਸ਼ਟਾਚਾਰ ਰੋਕੂ ਕਾਰਜ ਫੋਰਸ ਵੀ ਬਣਾਉਣ ਲਈ ਕਿਹਾ ਹੈ। ਇਹ ਫੋਰਸ ਅੱਗੋਂ ਸਰਕਾਰੀ ਵਿਭਾਗਾਂ ਵਿੱਚ ਭਿ੍ਰਸ਼ਟਾਚਾਰ ਰੋਕਣ ਲਈ ਮੌਜੂਦ ਕਾਨੂੰਨਾਂ ਦੀ ਸਮੀਖਿਆ ਕਰੇਗੀ। ਅਖਬਾਰ ਡਾਨ ਨੇ ਆਪਣੀ ਰਿਪੋਰਟ ਵਿੱਚ ਕਿਹਾ ਹੈ ਕਿ ਇਨ੍ਹਾਂ ਸ਼ਰਤਾਂ ਦੀ ਪਾਲਣਾ ਮਗਰੋਂ ਆਈ ਐਮ ਐਫ ਕਰਜ਼ੇ ਨੂੰ ਮਨਜ਼ੂਰੀ ਦੇਣ ਅਤੇ ਪ੍ਰੋਗਰਾਮ ਨੂੰ ਬਹਾਲ ਕਰਨ ਦੀ ਪਾਕਿਸਤਾਨ ਦੀ ਅਪੀਲ ਨੂੰ ਕਾਰਜਕਾਰੀ ਡਾਇਰੈਕਟਰੋਰੇਟ ਅੱਗੇ ਪੇਸ਼ ਕਰੇਗਾ। ਇਸ ਪ੍ਰਕਿਰਿਆ ਵਿੱਚ ਇੱਕ ਮਹੀਨਾ ਹੋਰ ਲੱਗ ਸਕਦਾ ਹੈ।ਐਕਸਪ੍ਰੈਸ ਟਿ੍ਰਬਿਊਨ ਦੀ ਰਿਪੋਰਟ ਮੁਤਾਬਕ ਆਈ ਐਮ ਐਫ ਦੀਆਂ ਸ਼ਰਤਾਂ ਅਨੁਸਾਰ ਸਰਕਾਰ ਪੈਟਰੋਲੀਅਮ ਉਤਪਾਦਾਂ ਉੱਤੇ ਪੰਜਾਹ ਰੁਪਏ ਲੀਟਰ ਦੀ ਦਰ ਨਾਲ ਟੈਕਸ ਲਾਉਣ ਉੱਤੇ ਵਿਚਾਰ ਕਰ ਰਹੀ ਹੈ, ਤਾਂ ਜੋ 855 ਅਰਬ ਡਾਲਰ ਦੀ ਰਾਸ਼ੀ ਜੋੜ ਸਕੇ। ਸਰਕਾਰ ਤੇਲ ਦੇ ਮੁੱਲ ਮਿਥਣ ਵਿੱਚ ਆਪਣੀ ਭੂਮਿਕਾ ਵੀ ਸਮਾਪਤ ਕਰਨ ਜਾ ਰਹੀ ਹੈ ਤੇ ਇਨ੍ਹਾਂ ਫੈਸਲਿਆਂ ਦੀ ਸਿਫਾਰਸ਼ ਲਈ ਉਸ ਨੇ ਬੀਤੇ ਦਿਨ ਨੈਸ਼ਨਲ ਅਸੈਂਬਲੀ ਵਿੱਚ ਮਤਾ ਰੱਖਿਆ ਹੈ, ਤਾਂ ਜੋ ਪੈਟਰੋਲੀਅਮ ਉਤਪਾਦ (ਪੈਟਰੋਲੀਅਮ ਲੇਵੀ) ਐਕਟ 1961 ਵਿੱਚ ਸੋਧ ਕੀਤੀ ਜਾ ਸਕੇ।

 
Have something to say? Post your comment
ਹੋਰ ਅੰਤਰਰਾਸ਼ਟਰੀ ਖ਼ਬਰਾਂ
ਅਮਰੀਕਾ ਦੀ ਕੋਲੰਬੀਆ ਯੁਨੀਵਰਸਿਟੀ ਵਿਚ ਫਲਸਤੀਨ ਪੱਖੀ ਪ੍ਰਦਰਸ਼ਨ ਦੌਰਾਨ ਪ੍ਰਦਰਸ਼ਨਕਾਰੀ ਪੁਲਿਸ ਨਾਲ ਭਿੜੇ, 100 ਤੋਂ ਵਧ ਗ੍ਰਿਫਤਾਰ ਅਮਰੀਕਾ ਦੇ ਨੈਸ਼ਨਲ ਏਅਰਪੋਰਟ 'ਤੇ ਦੋ ਜਹਾਜ਼ਾਂ ਵਿਚਾਲੇ ਹਾਦਸਾ ਮਸਾਂ ਟਲਿਆ, ਗਲਤੀ ਕਾਰਨ ਇਕੋ ਪੱਟੜੀ 'ਤੇ 2 ਜਹਾਜ਼ਾਂ ਨੂੰ ਉਡਾਣ ਭਰਨ ਲਈ ਦਿੱਤੀ ਹਰੀ ਝੰਡੀ ਨਾਸਾ ਦੇ ਵਾਇਜਰ-1 ਨੇ 24 ਅਰਬ ਕਿਲੋਮੀਟਰ ਤੋਂ ਸਿਗਨਲ ਭੇਜਿਆ, 46 ਸਾਲ ਪਹਿਲਾਂ ਕੀਤਾ ਸੀ ਲਾਂਚ ਰੂਸ ਦਾ ਉਪ ਰੱਖਿਆ ਮੰਤਰੀ ਰਿਸ਼ਵਤ ਲੈਂਦਿਆਂ ਕਾਬੂ, ਭ੍ਰਿਸ਼ਟਾਚਾਰ ਦੇ ਦੋਸ਼ ਵੀ ਲੱਗੇ ਤੀਜੀ ਪੁਲਾੜ ਯਾਤਰਾ ਲਈ ਸੁਨੀਤਾ ਵਿਲੀਅਮਜ਼ ਤਿਆਰ, 6 ਮਈ ਨੂੰ ਬੋਇੰਗ ਦੇ ਕੈਪਸੂਲ ਵਿੱਚ ਪੁਲਾੜ `ਚ ਜਾਣਗੇ ਪੱਛਮੀ ਮੀਡੀਆ ਭਾਰਤ ਦੀ ਆਲੋਚਨਾ ਕਰਕੇ ਚੋਣਾਂ ਨੂੰ ਪ੍ਰਭਾਵਿਤ ਕਰਨ ਦੀ ਕੋਸਿ਼ਸ਼ ਕਰ ਰਿਹਾ : ਵਿਦੇਸ਼ ਮੰਤਰੀ ਜੈਸ਼ੰਕਰ ਐਲੋਨ ਮਸਕ ਨੂੰ ਆਸਟ੍ਰੇਲੀਆ ਦੇ ਪ੍ਰਧਾਨ ਮੰਤਰੀ ਨੇ ਕਿਹਾ 'ਹੰਕਾਰੀ ਅਰਬਪਤੀ' ਹਿਜ਼ਬੁੱਲਾ ਨੇ ਇਜ਼ਰਾਈਲ 'ਤੇ 35 ਰਾਕੇਟ ਦਾਗੇ, ਫੌਜ ਦੇ ਹੈੱਡਕੁਆਰਟਰ ਨੂੰ ਨਿਸ਼ਾਨਾ ਬਣਾਉਣ ਦਾ ਦਾਅਵਾ, ਇਜ਼ਰਾਈਲ ਨੇ ਵੀ ਹਮਲਿਆਂ ਦੀ ਕੀਤੀ ਪੁਸ਼ਟੀ ਮਲੇਸ਼ੀਆ ਨੇਵੀ ਦੇ 2 ਹੈਲੀਕਾਪਟਰ ਆਪਸ ਵਿੱਚ ਟਕਰਾਏ, ਚਾਲਕ ਦਲ ਦੇ 10 ਮੈਂਬਰਾਂ ਦੀ ਮੌਤ ਸਿੰਗਾਪੁਰ ਵਿੱਚ ਆਪਣੀ ਪ੍ਰੇਮਿਕਾ ਦਾ ਕਤਲ ਦੇ ਮਾਮਲੇ `ਚ ਭਾਰਤੀ ਮੂਲ ਦੇ ਵਿਅਕਤੀ ਨੂੰ 20 ਸਾਲ ਦੀ ਸਜ਼ਾ