Welcome to Canadian Punjabi Post
Follow us on

24

April 2024
ਬ੍ਰੈਕਿੰਗ ਖ਼ਬਰਾਂ :
ਅਮਰੀਕਾ ਦੀ ਕੋਲੰਬੀਆ ਯੁਨੀਵਰਸਿਟੀ ਵਿਚ ਫਲਸਤੀਨ ਪੱਖੀ ਪ੍ਰਦਰਸ਼ਨ ਦੌਰਾਨ ਪ੍ਰਦਰਸ਼ਨਕਾਰੀ ਪੁਲਿਸ ਨਾਲ ਭਿੜੇ, 100 ਤੋਂ ਵਧ ਗ੍ਰਿਫਤਾਰਗੁਰਦੁਆਰਾ ਸ੍ਰੀ ਨਾਨਕ ਮਤਾ ਸਾਹਿਬ ਦੀ ਪ੍ਰਬੰਧਕ ਕਮੇਟੀ ਨੂੰ ਤੰਗ ਪ੍ਰੇਸ਼ਾਨ ਨਾ ਕਰੇ ਉਤਰਾਖੰਡ ਸਰਕਾਰ : ਐਡਵੋਕੇਟ ਧਾਮੀਨਾਸਾ ਦੇ ਵਾਇਜਰ-1 ਨੇ 24 ਅਰਬ ਕਿਲੋਮੀਟਰ ਤੋਂ ਸਿਗਨਲ ਭੇਜਿਆ, 46 ਸਾਲ ਪਹਿਲਾਂ ਕੀਤਾ ਸੀ ਲਾਂਚਰੂਸ ਦਾ ਉਪ ਰੱਖਿਆ ਮੰਤਰੀ ਰਿਸ਼ਵਤ ਲੈਂਦਿਆਂ ਕਾਬੂ, ਭ੍ਰਿਸ਼ਟਾਚਾਰ ਦੇ ਦੋਸ਼ ਵੀ ਲੱਗੇਤੀਜੀ ਪੁਲਾੜ ਯਾਤਰਾ ਲਈ ਸੁਨੀਤਾ ਵਿਲੀਅਮਜ਼ ਤਿਆਰ, 6 ਮਈ ਨੂੰ ਬੋਇੰਗ ਦੇ ਕੈਪਸੂਲ ਵਿੱਚ ਪੁਲਾੜ `ਚ ਜਾਣਗੇਪੱਛਮੀ ਮੀਡੀਆ ਭਾਰਤ ਦੀ ਆਲੋਚਨਾ ਕਰਕੇ ਚੋਣਾਂ ਨੂੰ ਪ੍ਰਭਾਵਿਤ ਕਰਨ ਦੀ ਕੋਸਿ਼ਸ਼ ਕਰ ਰਿਹਾ : ਵਿਦੇਸ਼ ਮੰਤਰੀ ਜੈਸ਼ੰਕਰਕੇਜਰੀਵਾਲ ਦੀ ਹਿਰਾਸਤ 7 ਮਈ ਤੱਕ ਵਧਾਈ ਗਈ, ਜੇਲ੍ਹ ਵਿਚ ਦਿੱਤੀ ਗਈ ਇਨਸੁਲਿਨ ਰਾਜੌਰੀ 'ਚ ਅੱਤਵਾਦੀਆਂ ਨੇ ਸਰਕਾਰੀ ਮੁਲਾਜ਼ਮ ਦੇ ਮਾਰੀ ਗੋਲੀ
 
ਅੰਤਰਰਾਸ਼ਟਰੀ

ਟਰੰਪ ਨੇ ਕੈਪੀਟਲ ਹਿੱਲ ਜਾਣ ਲਈ ਸਟੀਅਰਿੰਗ ਵ੍ਹੀਲ ਫੜਨ ਦੀ ਵੀ ਕੋਸ਼ਿਸ਼ ਕੀਤੀ

June 30, 2022 04:16 PM

* ਸਾਬਕਾ ਸਹਿਯੋਗੀ ਵੱਲੋਂ ਜਾਂਚ ਕਮੇਟੀ ਸਾਹਮਣੇ ਗਵਾਹੀ

ਵਾਸ਼ਿੰਗਟਨ, 30 ਜੂਨ (ਪੋਸਟ ਬਿਊਰੋ)- ਅਮਰੀਕਾ ਵਿੱਚ ਰਾਸ਼ਟਰਪਤੀ ਚੋਣਾਂ ਤੋਂ ਬਾਅਦ ਛੇ ਜਨਵਰੀ 2021 ਨੂੰ ਹੋਈ ਕੈਪੀਟਲ ਹਿੰਸਾ ਦੇ ਕੇਸ ਵਿੱਚ ਹਾਊਸ ਕਮੇਟੀ ਦੀ ਸੁਣਵਾਈੇ ਜਾਰੀ ਹੈ।

ਬੀਤੇ ਮੰਗਲਵਾਰ ਨੂੰ ਛੇਵੀਂ ਲੋਕ ਸੁਣਵਾਈ ਮੌਕੇ ਵ੍ਹਾਈਟ ਹਾਊਸ ਦੇ ਸਾਬਕਾ ਚੀਫ ਆਫ ਸਟਾਫ ਮਾਰਕ ਮੀਡੋਜ਼ ਦੀ ਸਹਿਯੋਗੀ ਕੈਸਿਡੀ ਹਚਿੰਸਨ ਨੇ ਆਪਣੀ ਗਵਾਹੀ ਵਿੱਚ ਕਿਹਾ ਕਿ ਓਦੋਂ ਰਾਸ਼ਟਰਪਤੀ ਡੋਨਾਲਡ ਟਰੰਪ ਕੈਪੀਟਲ ਹਿੱਲ ਉੱਤੇ ਮਾਰਚ ਕਰਨ ਵਾਲੀ ਭੀੜ ਵਿੱਚ ਸ਼ਾਮਲ ਹੋਣਾ ਚਾਹੁੰਦੇ ਸਨ। ਟਰੰਪ ਨੂੰ ਜਦੋਂ ਇੱਕ ਸੀਕੇ੍ਰਟ ਸਰਵਿਸ ਏਜੰਟ ਨੇ ਉਥੇ ਲਿਜਾਣ ਤੋਂ ਮਨ੍ਹਾ ਕੀਤਾ ਤਾਂ ਉਨ੍ਹਾਂ ਨੇ ਉਸ ਦੇ ਗਲੇ ਉੱਤੇ ਹੱਥ ਤਕ ਪਾਇਆ ਤੇ ਰਾਸ਼ਟਰਪਤੀ ਵਾਹਨ ਦੇ ਡਰਾਈਵਰ ਦੀ ਥਾਂ ਖੁਦ ਸਟੀਅਰਿੰਗ ਵ੍ਹੀਲ ਉੱਤੇ ਕਬਜ਼ਾ ਕਰਨ ਦੀ ਕੋਸ਼ਿਸ਼ ਕੀਤੀ।ਹਚਿੰਸਨ ਨੇ ਕਿਹਾ ਕਿ ਟਰੰਪ ਨੂੰ ਜਦੋਂ ਕਿਹਾ ਗਿਆ ਕਿ ਉਥੇ ਜਾਣ ਦਾ ਖਤਰਾ ਹੈ ਤੇ ਅਸੀਂ ਨਹੀਂ ਜਾ ਸਕਦੇ ਤਾਂ ਉਹ ਗੁੱਸੇ ਵਿੱਚ ਬੋਲੇ, ਮੈਂ ਰਾਸ਼ਟਰਪਤੀ ਹਾਂ, ਮੈਨੂੰ ਕੈਪੀਟਲ ਲੈ ਕੇ ਚੱਲੋ। ਫਿਰ ਵੀ ਟਰੰਪ ਨੂੰ ਇਹ ਕਿਹਾ ਗਿਆ ਕਿ ਇਸ ਤੋਂ ਪਹਿਲਾਂ ਐਲਿਪਸ ਦੀ ਰੈਲੀ ਵਿੱਚ ਵੀ ਭੀੜ ਨੇ ਹਥਿਆਰ ਲਏ ਹੋਏ ਹਨ। ਇਸ ਉੱਤੇ ਉਨ੍ਹਾਂ ਕਿਹਾ ਕਿ ਉਹ ਇਸ ਦੀ ਪ੍ਰਵਾਹ ਨਹੀਂ ਕਰਦੇ।
ਖਬਰ ਮੁਤਾਬਕ ਫਲੋਰੀਡਾ ਦੇ ਇੱਕ ਵਿਅਕਤੀ ਨੇ ਜਨਵਰੀ ਵਿੱਚ ਕੈਪੀਟਲ ਹਿੰਸਾ ਦੌਰਾਨ ਗੁੰਡਾਗਰਦੀ ਦੇ ਤਿੰਨ ਗੰਭੀਰ ਜੁਰਮ ਕਰਨਦਾ ਦੋਸ਼ੀ ਠਹਿਰਾਇਆ ਹੈ। ਫਲੋਰੀਡਾ ਦੇ ਸੈਫਨਰ ਦੇ 34 ਸਾਲਾ ਮਿਸ਼ੇਲ ਟਾਡ ਗਾਰਡਨਰ ਦੂਜੇ ਨੂੰ ਡਿਸਟਿ੍ਰਕਟ ਆਫ ਕੋਲੰਬੀਆ ਦੀ ਫੈਡਰਲ ਅਦਾਲਤ ਨੇ ਸੋਮਵਾਰ ਨੂੰ ਨਾਗਰਿਕ ਬਦਅਮਨੀ, ਸਰਕਾਰੀ ਕਾਰਵਾਈ ਵਿੱਚ ਰੁਕਾਵਟ ਪਾਉਣ ਅਤੇ ਖਤਰਨਾਕ ਹਥਿਆਰ ਨਾਲ ਹਮਲਾ ਕਰਨ, ਵਿਰੋਧ ਕਰਨ ਜਾਂ ਅਧਿਕਾਰੀਆਂ ਨੂੰ ਰੁਕਾਵਟ ਪਾਉਣ ਲਈ ਦੋਸ਼ੀ ਠਹਿਰਾਇਆ। ਛੇ ਜਨਵਰੀ 2021 ਨੂੰ ਕੈਪੀਟਲ ਹਿੰਸਾ ਵਿੱਚ ਵੱਖ-ਵੱਖ ਸੂਬਿਆਂ ਦੇ 840 ਲੋਕ ਗ੍ਰਿਫਤਾਰ ਹੋਏ ਸਨ। ਵਰਨਣ ਯੋਗ ਹੈ ਕਿ ਅਮਰੀਕਾ ਵਿੱਚ ਰਾਸ਼ਟਰਪਤੀ ਚੋਣਾਂ ਪਿੱਛੋਂ ਛੇ ਜਨਵਰੀ 2021 ਨੂੰ ਵੱਡੇ ਪੱਧਰ ਉੱਤੇ ਹਿੰਸਾ ਹੋਈ ਸੀ। ਇਸ ਦੌਰਾਨ ਸਾਬਕਾ ਰਾਸ਼ਟਰਪਤੀ ਡੋਨਾਲਡ ਟਰੰਪ ਉੱਤੇ ਹਿੰਸਾ ਭੜਕਾਉਣ ਦੇ ਦੋਸ਼ ਲੱਗੇ ਸਨ।

 
Have something to say? Post your comment
ਹੋਰ ਅੰਤਰਰਾਸ਼ਟਰੀ ਖ਼ਬਰਾਂ
ਅਮਰੀਕਾ ਦੀ ਕੋਲੰਬੀਆ ਯੁਨੀਵਰਸਿਟੀ ਵਿਚ ਫਲਸਤੀਨ ਪੱਖੀ ਪ੍ਰਦਰਸ਼ਨ ਦੌਰਾਨ ਪ੍ਰਦਰਸ਼ਨਕਾਰੀ ਪੁਲਿਸ ਨਾਲ ਭਿੜੇ, 100 ਤੋਂ ਵਧ ਗ੍ਰਿਫਤਾਰ ਅਮਰੀਕਾ ਦੇ ਨੈਸ਼ਨਲ ਏਅਰਪੋਰਟ 'ਤੇ ਦੋ ਜਹਾਜ਼ਾਂ ਵਿਚਾਲੇ ਹਾਦਸਾ ਮਸਾਂ ਟਲਿਆ, ਗਲਤੀ ਕਾਰਨ ਇਕੋ ਪੱਟੜੀ 'ਤੇ 2 ਜਹਾਜ਼ਾਂ ਨੂੰ ਉਡਾਣ ਭਰਨ ਲਈ ਦਿੱਤੀ ਹਰੀ ਝੰਡੀ ਨਾਸਾ ਦੇ ਵਾਇਜਰ-1 ਨੇ 24 ਅਰਬ ਕਿਲੋਮੀਟਰ ਤੋਂ ਸਿਗਨਲ ਭੇਜਿਆ, 46 ਸਾਲ ਪਹਿਲਾਂ ਕੀਤਾ ਸੀ ਲਾਂਚ ਰੂਸ ਦਾ ਉਪ ਰੱਖਿਆ ਮੰਤਰੀ ਰਿਸ਼ਵਤ ਲੈਂਦਿਆਂ ਕਾਬੂ, ਭ੍ਰਿਸ਼ਟਾਚਾਰ ਦੇ ਦੋਸ਼ ਵੀ ਲੱਗੇ ਤੀਜੀ ਪੁਲਾੜ ਯਾਤਰਾ ਲਈ ਸੁਨੀਤਾ ਵਿਲੀਅਮਜ਼ ਤਿਆਰ, 6 ਮਈ ਨੂੰ ਬੋਇੰਗ ਦੇ ਕੈਪਸੂਲ ਵਿੱਚ ਪੁਲਾੜ `ਚ ਜਾਣਗੇ ਪੱਛਮੀ ਮੀਡੀਆ ਭਾਰਤ ਦੀ ਆਲੋਚਨਾ ਕਰਕੇ ਚੋਣਾਂ ਨੂੰ ਪ੍ਰਭਾਵਿਤ ਕਰਨ ਦੀ ਕੋਸਿ਼ਸ਼ ਕਰ ਰਿਹਾ : ਵਿਦੇਸ਼ ਮੰਤਰੀ ਜੈਸ਼ੰਕਰ ਐਲੋਨ ਮਸਕ ਨੂੰ ਆਸਟ੍ਰੇਲੀਆ ਦੇ ਪ੍ਰਧਾਨ ਮੰਤਰੀ ਨੇ ਕਿਹਾ 'ਹੰਕਾਰੀ ਅਰਬਪਤੀ' ਹਿਜ਼ਬੁੱਲਾ ਨੇ ਇਜ਼ਰਾਈਲ 'ਤੇ 35 ਰਾਕੇਟ ਦਾਗੇ, ਫੌਜ ਦੇ ਹੈੱਡਕੁਆਰਟਰ ਨੂੰ ਨਿਸ਼ਾਨਾ ਬਣਾਉਣ ਦਾ ਦਾਅਵਾ, ਇਜ਼ਰਾਈਲ ਨੇ ਵੀ ਹਮਲਿਆਂ ਦੀ ਕੀਤੀ ਪੁਸ਼ਟੀ ਮਲੇਸ਼ੀਆ ਨੇਵੀ ਦੇ 2 ਹੈਲੀਕਾਪਟਰ ਆਪਸ ਵਿੱਚ ਟਕਰਾਏ, ਚਾਲਕ ਦਲ ਦੇ 10 ਮੈਂਬਰਾਂ ਦੀ ਮੌਤ ਸਿੰਗਾਪੁਰ ਵਿੱਚ ਆਪਣੀ ਪ੍ਰੇਮਿਕਾ ਦਾ ਕਤਲ ਦੇ ਮਾਮਲੇ `ਚ ਭਾਰਤੀ ਮੂਲ ਦੇ ਵਿਅਕਤੀ ਨੂੰ 20 ਸਾਲ ਦੀ ਸਜ਼ਾ