Welcome to Canadian Punjabi Post
Follow us on

19

April 2024
ਬ੍ਰੈਕਿੰਗ ਖ਼ਬਰਾਂ :
ਪੰਜਾਬ ਸਕੂਲ ਸਿੱਖਿਆ ਬੋਰਡ ਵੱਲੋਂ ਐਲਾਨੇ ਗਏ 10ਵੀਂ ਕਲਾਸ ਦੇ ਨਤੀਜਿਆਂ ਵਿਚ ਫਿ਼ਰੋਜ਼ਪੁਰ ਜਿ਼ਲ੍ਹੇ ਦੇ 17 ਵਿਦਿਆਰਥੀ ਮੈਰਿਟ ਵਿੱਚਅਮਰੀਕਾ ਵਿਚ ਹੋਈ ਗੋਲੀਬਾਰੀ ਵਿਚ 2 ਪੁਲਿਸ ਅਫਸਰਾਂ ਦੀ ਮੌਤ, ਮੁਕਾਬਲੇ ਵਿਚ ਇਕ ਸ਼ੱਕੀ ਹਮਲਾਵਰ ਵੀ ਮਾਰਿਆ ਗਿਆਭਾਰਤੀ ਮੂਲ ਦੀ ਰਿਧੀ ਪਟੇਲ ਕੌਂਸਲ ਮੈਂਬਰਾਂ ਤੇ ਮੇਅਰ ਨੂੰ ਧਮਕੀਆਂ ਦੇਣ ਦੇ ਮਾਮਲੇ ਵਿਚ ਗ੍ਰਿਫਤਾਰਚੋਣ ਜ਼ਾਬਤਾ ਲਾਗੂ ਹੋਣ ਤੋਂ ਬਾਅਦ ਪੰਜਾਬ ਵਿੱਚ 243.95 ਕਰੋੜ ਦੀ ਨਕਦੀ, ਸ਼ਰਾਬ, ਡਰੱਗਜ਼ ਅਤੇ ਹੋਰ ਕੀਮਤੀ ਵਸਤਾਂ ਜ਼ਬਤ : ਸਿਬਿਨ ਸੀਕਰਮਜੀਤ ਅਨਮੋਲ ਨੇ ਰਾਮ ਨੌਮੀ ਮੌਕੇ ਮੋਗਾ ਦੇ ਪਾਠਸ਼ਾਲਾ ਮੰਦਰ ਵਿਖੇ ਟੇਕਿਆ ਮੱਥਾਬਾਲ ਭਿੱਖਿਆ ਦੇ ਖਾਤਮੇ ਲਈ ਪ੍ਰਸ਼ਾਸਨ ਹਰ ਸੰਭਵ ਯਤਨ ਕਰੇਡਿਪਟੀ ਕਮਿਸ਼ਨਰ ਵੱਲੋਂ ਸਕੂਲੀ ਮੁਖੀਆਂ ਨੂੰ ਨਿਰਦੇਸ਼, ਵਿਦਿਆਰਥੀਆਂ ਦੀ ਸੁਰੱਖਿਆ ਲਈ 'ਸੇਫ਼ ਸਕੂਲ ਵਾਹਨ ਪਾਲਿਸੀ' ਦੀ ਸਖ਼ਤੀ ਨਾਲ ਪਾਲਣਾ ਯਕੀਨੀ ਬਣਾਈ ਜਾਵੇਡਿਪਟੀ ਕਮਿਸ਼ਨਰ ਵੱਲੋਂ ਗਿੱਲ ਰੋਡ ਦਾਣਾ ਮੰਡੀ `ਚ ਅਚਨਚੇਤ ਨਿਰੀਖਣ
 
ਭਾਰਤ

ਮਨੀਸ਼ ਤਿਵਾੜੀ ਵੱਲੋਂ ਅਗਨੀਪਥ ਯੋਜਨਾ ਦੀ ਹਮਾਇਤ

June 30, 2022 04:22 PM

* ਕਾਂਗਰਸ ਪਾਰਟੀ ਨੇ ਵਿਚਾਰ ਤੋਂ ਕਿਨਾਰਾ ਕੀਤਾ

ਨਵੀਂ ਦਿੱਲੀ, 30 ਜੂਨ (ਪੋਸਟ ਬਿਊਰੋ)- ਕਾਂਗਰਸ ਪਾਰਟੀ ਦੇ ਪਾਰਲੀਮੈਂਟ ਮੈਂਬਰ ਮਨੀਸ਼ ਤਿਵਾੜੀ ਵੱਲੋਂ ਅਗਨੀਪਥ ਯੋਜਨਾ ਦੀ ਹਮਾਇਤ ਵਾਲੇ ਬਿਆਨ ਤੋਂ ਪਾਰਟੀ ਨੇ ਆਪਣੇ ਆਪ ਨੂੰ ਵੱਖ ਕਰ ਲਿਆ ਹੈ।
ਇਸ ਸੰਬੰਧ ਵਿੱਚ ਕਾਂਗਰਸ ਨੇ ਕਿਹਾ ਕਿ ਇਹ ਤਿਵਾੜੀ ਦੇ ਆਪਣੇ ਵਿਚਾਰ ਹਨ ਤੇ ਪਾਰਟੀ ਦਾ ਉਸ ਨਾਲ ਕੁਝ ਵੀ ਲੈਣਾ-ਦੇਣਾ ਨਹੀਂ। ਕਾਂਗਰਸ ਦਾ ਮੰਨਣਾ ਹੈ ਕਿ ਫੌਜ ਵਿੱਚ ਭਰਤੀ ਦੀ ਨਵੀਂ ਯੋਜਨਾ ਕੌਮੀ ਸੁਰੱਖਿਆ ਅਤੇ ਨੌਜਵਾਨ ਵਿਰੋਧੀ ਹੈ। ਪਾਰਟੀ ਨੇ ਅਗਨੀਪਥ ਯੋਜਨਾ ਦਾ ਵਿਰੋਧ ਕੀਤਾ ਹੋਇਆ ਹੈ ਅਤੇ ਉਸ ਨੇ ਸੱਤਿਆਗ੍ਰਹਿ ਵੀ ਕੀਤਾ ਸੀ।
ਅੰਗਰੇਜ਼ੀ ਅਖਬਾਰ ਇੰਡੀਅਨ ਐਕਸਪ੍ਰੈਸ ਵਿਚ ਮਨੀਸ਼ ਤਿਵਾੜੀ ਨੇ ਲਿਖਿਆ ਹੈ ਕਿ ਅਗਨੀਵੀਰ ਭਰਤੀ ਸੁਧਾਰਾਂ ਵਿੱਚ ਇੱਕ ਅਹਿਮ ਕਦਮ ਹੈ ਅਤੇ ਸੁਧਾਰ ਕਰਦਿਆਂ ਚੀਫ ਆਫ ਡਿਫੈਂਸ ਸਟਾਫ ਦੀ ਨਿਯੁਕਤੀ ਕੀਤੀ ਜਾਵੇ ਅਤੇ ਫੌਜਾਂ ਦਾ ਪੁਨਰਗਠਨ ਕਰ ਕੇ ਥੀਏਟਰ ਕਮਾਂਡ ਵਿੱਚ ਤਬਦੀਲ ਕੀਤਾ ਜਾਵੇ। ਇਸ ਲੇਖ ਦੇ ਜਵਾਬ ਵਿੱਚ ਕਾਂਗਰਸ ਦੇ ਜਨਰਲ ਸੈਕਟਰੀ ਜੈਰਾਮ ਰਮੇਸ਼ ਨੇ ਟਵਿੱਟਰ ਉੱਤੇ ਕਿਹਾ, ‘ਪਾਰਟੀ ਦੇ ਪਾਰਲੀਮੈਂਟ ਮੈਂਬਰ ਮਨੀਸ਼ ਤਿਵਾੜੀ ਨੇ ਅਗਨੀਪਥ ਬਾਰੇ ਲੇਖ ਲਿਖਿਆ ਹੈ। ਕਾਂਗਰਸ ਦੀ ਰਾਏ ਹੈ ਕਿ ਇਹ ਯੋਜਨਾ ਬਿਨਾਂ ਵਿਚਾਰ ਵਟਾਂਦਰੇ ਦੇ ਲਿਆਂਦੀ ਗਈ ਹੈ।’ ਇਸ ਮਗਰੋਂ ਮਨੀਸ਼ ਤਿਵਾੜੀ ਨੇ ਰਮੇਸ਼ ਨੂੰ ਜਵਾਬ ਦਿੰਦਿਆਂ ਕਿਹਾ ਕਿ ਲੇਖ ਦੇ ਅਖੀਰ ਵਿੱਚ ਦੱਸਿਆ ਗਿਆ ਹੈ ਕਿ ਇਹ ਉਨ੍ਹਾਂ ਦੇ ਨਿੱਜੀ ਵਿਚਾਰ ਹਨ। ਤਿਵਾੜੀ ਨੇ ਲੇਖ ਦਾ ਸਕਰੀਨ ਸ਼ਾਟ ਵੀ ਨੱਥੀ ਕੀਤਾ ਹੈ।

 
Have something to say? Post your comment
ਹੋਰ ਭਾਰਤ ਖ਼ਬਰਾਂ
ਚੋਣ ਨਿਸ਼ਾਨ ਮਿਿਲਆ ਚੱਪਲ, ਗਲੇ 'ਚ ਚੱਪਲਾਂ ਦੀ ਮਾਲਾ ਪਾ ਕੇ ਵੋਟ ਮੰਗ ਰਿਹਾ ਲੋਕ ਸਭਾ ਉਮੀਦਵਾਰ ਈਡੀ ਨੇ ਦਿੱਲੀ ਅੰਤਰਰਾਸ਼ਟਰੀ ਏਅਰਪੋਰਟ ਤੋਂ 5 ਹਜ਼ਾਰ ਕਰੋੜ ਦੀ ਧੋਖਾਧੜੀ ਦਾ ਮੁਲਜ਼ਮ ਕੀਤਾ ਗ੍ਰਿਫਤਾਰ ਅੱਠ ਦਿਨਾਂ ਤੋਂ ਲਾਪਤਾ ਵਿਿਦਆਰਥਣ ਦਾ ਗਲਾ ਘੁੱਟ ਕੇ ਕਤਲ, ਮੁਲਜ਼ਮਾਂ ਵਿੱਚ ਕਾਲਜ ਦਾ ਦੋਸਤ ਵੀ ਸ਼ਾਮਲ ਅਵਾਰਾ ਕੁੱਤਿਆਂ ਨੇ ਦਰਗਾਹ ਕੋਲ ਬੈਠੀ ਲੜਕੀ ਨੂੰ ਬਣਾਇਆ ਸ਼ਿਕਾਰ, ਇਲਾਜ ਦੌਰਾਨ ਮੌਤ ਜਬਲਪੁਰ ਵਿੱਚ ਪੀਐਮ ਮੋਦੀ ਦੇ ਰੋਡ ਸ਼ੋਅ ਦੌਰਾਨ ਡਿੱਗੀ ਸਟੇਜ, ਔਰਤਾਂ ਤੇ ਬੱਚਿਆਂ ਸਣੇ 10 ਤੋਂ ਵੱਧ ਜ਼ਖ਼ਮੀ ਕੇਜਰੀਵਾਲ ਨੂੰ ਮੁੱਖ ਮੰਤਰੀ ਅਹੁਦੇ ਤੋਂ ਹਟਾਉਣ ਦੀ ਪਟੀਸ਼ਨ ਖਾਰਜ, ਸੰਕਟ ਦੀ ਸਥਿਤੀ ਵਿਚ ਰਾਸ਼ਟਰਪਤੀ ਲੈਣ ਫੈਸਲਾ ਭਾਰਤੀ ਫੌਜ ਨੇ ਜੰਮੂ ਦੇ ਉੜੀ ਸੈਕਟਰ 'ਚ ਘੁਸਪੈਠ ਦੀ ਕੋਸ਼ਿਸ਼ ਨੂੰ ਨਾਕਾਮ ਕਰ ਦਿੱਤਾ, ਇਕ ਅੱਤਵਾਦੀ ਮਾਰਿਆ ਹਿਮਾਚਲ ਪ੍ਰਦੇਸ਼ ਦੇ ਛੇ ਜ਼ਿਿਲ੍ਹਆਂ ਵਿੱਚ ਲੱਗੇ ਭੂਚਾਲ ਦੇ ਝਟਕੇ, 5.3 ਰਹੀ ਤੀਬਰਤਾ ਇੰਦੌਰ 'ਚ ਪ੍ਰੇਮੀ ਨੇ ਲੜਕੀ ਤੇ ਉਸ ਦੇ ਭਰਾ ਨੂੰ ਮਾਰੀ ਗੋਲੀ, ਖੁਦ ਨੂੰ ਵੀ ਉਡਾ ਲਿਆ ਰਿਸ਼ਵਤ ਲੈਣ ਦੇ ਦੋਸ਼ 'ਚ ਸਰਕਾਰੀ ਸਹਾਇਕ ਡਰੱਗ ਕੰਟਰੋਲਰ ਸਮੇਤ ਤਿੰਨ ਕਾਬੂ, ਵੱਡੀ ਨਕਦੀ ਬਰਾਮਦ