Welcome to Canadian Punjabi Post
Follow us on

29

March 2024
ਬ੍ਰੈਕਿੰਗ ਖ਼ਬਰਾਂ :
ਕਿਸਾਨ ਮਜ਼ਦੂਰ ਜੱਥੇਬੰਦੀ ਵੱਲੋਂ 26 ਮਾਰਕੀਟ ਕਮੇਟੀਆਂ ਦਾ ਪ੍ਰਬੰਧ 9 ਨਿੱਜੀ ਸਾਇਲੋ ਗੁਦਾਮਾਂ ਨੂੰ ਦੇਣ ਦੀ ਸਖ਼ਤ ਨਿਖੇਦੀਕੇਜਰੀਵਾਲ ਮਾਮਲੇ 'ਚ ਸੰਯੁਕਤ ਰਾਸ਼ਟਰ ਦਾ ਬਿਆਨ: ਕਿਹਾ- ਸਾਰਿਆਂ ਦੇ ਅਧਿਕਾਰਾਂ ਦੀ ਰਾਖੀ ਹੋਣੀ ਚਾਹੀਦੀ ਹੈਰਿਸ਼ੀ ਸੁਨਕ ਦੀ ਸਰਕਾਰ ਨੇ ਬਰਤਾਨੀਆਂ `ਚ ਮੰਦਰਾਂ ਦੀ ਸੁਰੱਖਿਆ ਲਈ 50 ਕਰੋੜ ਰੁਪਏ ਦਾ ਬਜਟ ਅਲਾਟ ਕਰਨ ਦਾ ਕੀਤਾ ਫੈਸਲਾਪ੍ਰਨੀਤ ਕੌਰ ਤੇ ਸੁਨੀਲ ਜਾਖੜ ਦੀ ਮੌਜੂਦਗੀ 'ਚ ਪਟਿਆਲਾ ਤੋਂ ਕਈ ਪ੍ਰਮੁੱਖ ਆਗੂ ਭਾਜਪਾ 'ਚ ਸ਼ਾਮਿਲਪੀ.ਐਸ.ਪੀ.ਸੀ.ਐਲ. ਦਾ ਸਹਾਇਕ ਲਾਈਨ ਮੈਨ 15 ਹਜ਼ਾਰ ਰੁਪਏ ਰਿਸ਼ਵਤ ਲੈਂਦਾ ਵਿਜੀਲੈਂਸ ਬਿਊਰੋ ਵੱਲੋਂ ਕਾਬੂ ਗੋਵਿੰਦਾ ਵੀ ਸਿਆਸਤ 'ਚ ਉਤਰੇ, ਸਿ਼ਵ ਸੈਨਾ ਸਿ਼ੰਦੇ 'ਚ ਹੋਏ ਸ਼ਾਮਿਲਜੇ ਲੋੜ ਪਈ ਤਾਂ ਅਗਨੀਵੀਰ ਯੋਜਨਾ 'ਚ ਬਦਲਾਅ ਕਰਾਂਗੇ : ਰਾਜਨਾਥ ਸਿੰਘਦੇਸ਼ ਦੀਆਂ ਅਮੀਰ ਔਰਤਾਂ ਵਿਚੋਂ ਸਭ ਤੋਂ ਅਮੀਰ ਔਰਤ ਸਾਵਿਤਰੀ ਜਿੰਦਲ ਭਾਜਪਾ `ਚ ਹੋਏ ਸ਼ਾਮਲ
 
ਪੰਜਾਬ

ਸਰੋਵਰ ਵਿੱਚ ਇਸ਼ਨਾਨ ਕਰਦੇ ਤਿੰਨ ਬੱਚਿਆਂ ਦੀ ਡੁੱਬਣ ਕਾਰਨ ਮੌਤ

June 30, 2022 04:49 PM

ਜਲਾਲਾਬਾਦ, 30 ਜੂਨ (ਪੋਸਟ ਬਿਊਰੋ)- ਨੇੜੇ ਪਿੰਡ ਸ਼ੇਰ ਮੁਹੰਮਦ ਦੇ ਗੁਰਦੁਆਰਾ ਨਾਨਕਸਰ ਸਾਹਿਬ ਵਿੱਚ ਮੱਸਿਆ ਨਹਾਉਣ ਆਏ ਤਿੰਨ ਪਰਵਾਰਾਂ ਦੇ ਤਿੰਨ ਬੱਚੇ ਗੁਰੂ ਘਰ ਦੇ ਸਰੋਵਰ ਵਿੱਚ ਡੁੱਬ ਗਏ। ਉਨ੍ਹਾ ਨੂੰ ਜਲਾਲਾਬਾਦ ਦੇ ਸਿਵਲ ਹਸਪਤਾਲ ਪਹੁੰਚਾਇਆ ਗਿਆ ਤਾਂ ਡਾਕਟਰਾਂ ਨੇ ਉਨ੍ਹਾਂ ਨੂੰ ਮ੍ਰਿਤਕ ਐਲਾਨ ਦਿੱਤਾ। ਇਸ ਘਟਨਾ ਦੀ ਸੂਚਨਾ ਮਿਲਦਿਆਂ ਹੀ ਜਲਾਲਾਬਾਦ ਦੇ ਡੀ ਐਸ ਪੀ ਤੇ ਤਹਿਸੀਲਦਾਰ ਘਟਨਾ ਵਾਲੀ ਥਾਂ ਪਹੁੰਚ ਗਏ। ਬੱਚਿਆਂ ਦੀ ਮੌਤ ਦਾ ਕਾਰਨ ਸਰੋਵਰ ਵਿੱਚ ਦਾਖਲ ਹੁੰਦਿਆਂ ਪੈਰ ਤਿਲਕ ਜਾਣਾ ਦੱਸਿਆ ਗਿਆ ਹੈ।
ਮ੍ਰਿਤਕ ਬੱਚਿਆਂ ਵਿੱਚ ਹਰਪ੍ਰੀਤ ਸਿੰਘ 9 ਸਾਲ ਪੁੱਤਰ ਜਸਵੀਰ ਸਿੰਘ ਵਾਸੀ ਦਰੋਗਾ, ਪ੍ਰਿਆ ਪੁੱਤਰੀ ਜਸਵਿੰਦਰ ਸਿੰਘ ਵਾਸੀ ਸੁਖੇਰਾ ਬੋਦਲਾ, ਸੀਰਤ 10 ਪੁੱਤਰੀ ਪੂਰਨ ਸਿੰਘ ਵਾਸੀ ਛੋਟੇ ਜੰਡਵਾਲੇ ਝੁੱਗੇ ਸ਼ਾਮਲ ਹਨ। ਜਸਵੀਰ ਸਿੰਘ ਦੇ ਅਨੁਸਾਰ ਉਸਦੀਆਂ ਦੋ ਭੈਣਾਂ ਪਿੰਡ ਸੁਖੇਰਾ ਬੋਦਲਾ ਜਲਾਲਾਬਾਦ ਤੇ ਇੱਕ ਗੁਰੂ ਹਰਸਹਾਏ ਦੇ ਪਿੰਡ ਛੋਟਾ ਜੰਡਵਾਲਾ ਵਿੱਚ ਵਿਆਹੀਆਂ ਸਨ। ਕੱਲ੍ਹ ਸਵੇਰੇ ਪਿੰਡ ਸ਼ੇਰ ਮੁਹੰਮਦ, ਜਿੱਥੇ ਇਹ ਘਟਨਾ ਵਾਪਰੀ, ਅਸੀਂ ਤਿੰਨ ਪਰਵਾਰ ਝੋਨਾ ਲਗਾ ਰਹੇ ਸਾਂ ਤਾਂ ਉਨ੍ਹਾਂ ਦੇ ਬੱਚੇ ਨਹਾਉਣ ਲਈ ਸਰੋਵਰ ਵੱਲ ਚਲੇ ਗਏ। ਜਦੋਂ ਉਹ ਸਰਵਰ ਵਿੱਚ ਉੱਤਰਨ ਲੱਗੇ ਤਾਂ ਉਨ੍ਹਾਂ ਦੇ ਪੈਰ ਤਿਲਕ ਗਏ ਤੇ ਉਹ ਸਰੋਵਰ ਵਿੱਚ ਡੁੱਬ ਗਏ। ਉਨ੍ਹਾਂ ਨਾਲ ਨਹਾਉਂਦੇ ਬੱਚਿਆਂ ਨੇ ਰੌਲਾ ਪਾਇਆ ਤਾਂ ਗੁਰੂ ਘਰ ਦੇ ਗ੍ਰੰਥੀ ਸਮੇਤ ਗੁਰੂ ਘਰ ਵਿੱਚ ਮੌਜੂਦ ਲੋਕਾਂ ਨੇ ਉਨ੍ਹਾਂ ਨੂੰ ਬਚਾਉਣ ਲਈ ਛਾਲਾਂ ਮਾਰ ਦਿੱਤੀਆਂ। ਜਦ ਤਕ ਬੱਚਿਆਂ ਨੂੰ ਬਾਹਰ ਕੱਢਿਆ, ਉਨ੍ਹਾਂ ਦੀ ਗੰਭੀਰ ਹਾਲਾਤ ਨੂੰ ਦੇਖ ਕੇ ਜਲਾਲਾਬਾਦ ਦੇ ਹਸਪਤਾਲ ਪਹੁੰਚਾਇਆ ਗਿਆ ਜਿੱਥੇ ਬੱਚਿਆਂ ਨੂੰ ਮ੍ਰਿਤਕ ਐਲਾਨ ਕਰ ਦਿੱਤਾ ਗਿਆ।

 
Have something to say? Post your comment
ਹੋਰ ਪੰਜਾਬ ਖ਼ਬਰਾਂ
ਕਿਸਾਨ ਮਜ਼ਦੂਰ ਜੱਥੇਬੰਦੀ ਵੱਲੋਂ 26 ਮਾਰਕੀਟ ਕਮੇਟੀਆਂ ਦਾ ਪ੍ਰਬੰਧ 9 ਨਿੱਜੀ ਸਾਇਲੋ ਗੁਦਾਮਾਂ ਨੂੰ ਦੇਣ ਦੀ ਸਖ਼ਤ ਨਿਖੇਦੀ ਪ੍ਰਨੀਤ ਕੌਰ ਤੇ ਸੁਨੀਲ ਜਾਖੜ ਦੀ ਮੌਜੂਦਗੀ 'ਚ ਪਟਿਆਲਾ ਤੋਂ ਕਈ ਪ੍ਰਮੁੱਖ ਆਗੂ ਭਾਜਪਾ 'ਚ ਸ਼ਾਮਿਲ ਪੀ.ਐਸ.ਪੀ.ਸੀ.ਐਲ. ਦਾ ਸਹਾਇਕ ਲਾਈਨ ਮੈਨ 15 ਹਜ਼ਾਰ ਰੁਪਏ ਰਿਸ਼ਵਤ ਲੈਂਦਾ ਵਿਜੀਲੈਂਸ ਬਿਊਰੋ ਵੱਲੋਂ ਕਾਬੂ ਪ੍ਰਸ਼ਾਸਨ, ਕਿਸਾਨਾਂ ਦੀ ਸਹੂਲਤ ਵਜੋਂ ਕਣਕ ਦੀ ਨਿਰਵਿਘਨ ਖਰੀਦ ਨੂੰ ਯਕੀਨੀ ਬਣਾਉਣ ਲਈ ਵਚਨਬੱਧ : ਡਿਪਟੀ ਕਮਿਸ਼ਨਰ ਸਾਹਨੀ ਵਰਧਮਾਨ ਸਪੈਸ਼ਲ ਸਟੀਲਜ਼, ਅੰਤਰਰਾਸ਼ਟਰੀ ਪੈਰਾ-ਕਰਾਟੇ ਚੈਂਪੀਅਨ ਦੀ ਮਦਦ ਲਈ ਆਈ ਅੱਗੇ ਪੰਜਾਬ ਦੇ ਰਾਜਪਾਲ ਵੱਲੋਂ ਵੱਖ-ਵੱਖ ਖੇਤਰਾਂ ਵਿੱਚ ਵਡਮੁੱਲਾ ਯੋਗਦਾਨ ਪਾਉਣ ਵਾਲੀਆਂ 17 ਮਹਿਲਾਵਾਂ ਸਨਮਾਨਿਤ ਅੰਮ੍ਰਿਤਸਰ ਦਾ ਸਰਵਪੱਖੀ ਵਿਕਾਸ ਹੀ ਮੇਰੀ ਪਹਿਲ : ਤਰਨਜੀਤ ਸਿੰਘ ਸੰਧੂ ਸਾਬਕਾ ਰਾਜਦੂਤ ਤਰਨਜੀਤ ਸਿੰਘ ਸੰਧੂ ਦੇ ਭਾਜਪਾ 'ਚ ਸ਼ਾਮਲ ਹੋਣ ’ਤੇ ਭਾਜਪਾ ਪ੍ਰਧਾਨ ਜੇਪੀ ਨੱਡਾ, ਵਿਦੇਸ਼ ਮੰਤਰੀ ਡਾ. ਜੈਸ਼ੰਕਰ ਨੂੰ ਮਿਲੇ ਜ਼ਿਲ੍ਹਾ ਮੋਹਾਲੀ ਵਿੱਚ ਖੁਬਸੂਰਤ ਚਿੱਤਰਕਾਰੀ ਰਾਹੀ ਦਿੱਤਾ ਜਾ ਰਿਹਾ ਹੈ ਵੋਟਰ ਜਾਗਰੂਕਤਾ ਦਾ ਸੁਨੇਹਾ ਐਕਟਿੰਗ ਚੀਫ਼ ਜਸਟਿਸ ਗੁਰਮੀਤ ਸਿੰਘ ਸੰਧਵਾਲੀਆ ਨੇ ਵੀਡੀਓ ਕਾਨਫਰੰਸ ਰਾਹੀਂ ਕੀਤਾ ਨਵੇਂ ਕੋਰਟ ਕੰਪਲੈਕਸ ਦਾ ਉਦਘਾਟਨ