Welcome to Canadian Punjabi Post
Follow us on

26

April 2024
ਬ੍ਰੈਕਿੰਗ ਖ਼ਬਰਾਂ :
ਮੁੱਖ ਸਕੱਤਰ ਅਨੁਰਾਗ ਵਰਮਾ ਵੱਲੋਂ ਖੰਨਾ ਅਨਾਜ ਮੰਡੀ ਦਾ ਦੌਰਾ, ਕਣਕ ਦੇ ਖਰੀਦ ਪ੍ਰਬੰਧਾਂ ਦਾ ਲਿਆ ਜਾਇਜ਼ਾਮੁੱਖ ਮੰਤਰੀ ਭਗਵੰਤ ਮਾਨ ਨੇ ਪਵਿੱਤਰ ਨਗਰੀ ਅੰਮ੍ਰਿਤਸਰ ਦੇ ਧਾਰਮਿਕ ਸਥਾਨਾਂ 'ਤੇ ਟੇਕਿਆ ਮੱਥਾਰਾਜੂ ਸ਼ੂਟਰ ਫਰਾਰ ਮਾਮਲਾ: ਪੰਜਾਬ ਪੁਲਿਸ ਨੇ ਫਰਾਰ ਗੈਂਗਸਟਰ ਤੇ ਉਸ ਦੇ 10 ਗੁਰਗਿਆਂ ਨੂੰ ਪੰਜਾਬ ਤੇ ਜੰਮੂ-ਕਸ਼ਮੀਰ ਦੇ ਵੱਖ-ਵੱਖ ਹਿੱਸਿਆਂ ਤੋਂ ਕੀਤਾ ਗਿ੍ਰਫ਼ਤਾਰਇੰਟਰਨੈਸ਼ਨਲ ਸਟੂਡੈਂਟਸ ਦੇ ਭਵਿੱਖ ਨੂੰ ਲੈ ਕੇ ਸਿੱਖ ਜਥੇਬੰਦੀਆਂ ਨੇ ਪ੍ਰਗਟਾਈ ਚਿੰਤਾਆਸਟ੍ਰੇਲੀਆ ਦੇ ਤੱਟ 'ਤੇ ਫਸੀਆਂ 160 ਪਾਇਲਟ ਵ੍ਹੇਲ ਮੱਛੀਆਂ, 29 ਦੀ ਹੋਈ ਮੌਤ, 130 ਨੂੰ ਬਚਾਇਆਬੰਗਲਾਦੇਸ਼ ਸਾਡੇ ਤੋਂ ਅੱਗੇ ਨਿਕਲ ਗਿਆ ਹੈ : ਸ਼ਾਹਬਾਜ਼ ਸ਼ਰੀਫਅੰਮ੍ਰਿਤਸਰ ਵਿੱਚ ਮਾਨ ਨੇ ਕਿਹਾ: ਮਾਝੇ ਦੇ ਲੋਕ ਜਦੋਂ ਮਨ ਬਣਾ ਲੈਂਦੇ ਹਨ ਤਾਂ ਫੇਰ ਬਦਲਦੇ ਨਹੀਂ, ਇਸ ਵਾਰ 'ਆਪ' ਨੂੰ ਜਿਤਾਉਣ ਦਾ ਪੂਰਾ ਮਨ ਬਣਾ ਲਿਆ ਹੈਜ਼ਮੀਨ ਦੇ ਇੰਤਕਾਲ ਬਦਲੇ 10,000 ਰੁਪਏ ਰਿਸ਼ਵਤ ਲੈਂਦਾ ਪਟਵਾਰੀ ਵਿਜੀਲੈਂਸ ਬਿਊਰੋ ਵੱਲੋਂ ਕਾਬੂ
 
ਪੰਜਾਬ

ਪਾਕਿ ਰਹਿੰਦੇ ਰਿੰਦਾ ਦੇ ਨਾਂਅ ਉੱਤੇ ਬਠਿੰਡਾ ਜੇਲ੍ਹ ਉਡਾਉਣ ਦੀ ਧਮਕੀ

June 30, 2022 04:50 PM

ਬਠਿੰਡਾ, 30 ਜੂਨ (ਪੋਸਟ ਬਿਊਰੋ)- ਕੇਂਦਰੀ ਜੇਲ੍ਹ ਬਠਿੰਡਾ ਵਿੱਚ ਬੰਦ ਦੋ ਗੈਂਗਸਟਰਾਂ ਨੇ ਨਾਮੀ ਗੈਂਗਸਟਰ ਹਰਵਿੰਦਰ ਰਿੰਦਾ ਦੇ ਨਾਂਅ ਉੱਤੇ ਜੇਲ੍ਹ ਨੂੰ ਬੰਬ ਨਾਲ ਉਡਾਉਣ ਦੀ ਧਮਕੀ ਦਿੱਤੀ ਹੈ। ਇਹ ਧਮਕੀ ਇਨ੍ਹਾਂ ਗੈਂਗਸਟਰਾਂ ਨੇ ਸਪੈਸ਼ਲ ਸੁਰੱਖਿਆ ਬਲਾਕ ਤੋਂ ਭੱਜਣ ਦੀ ਕੋਸ਼ਿਸ਼ ਦੌਰਾਨ ਜੇਲ੍ਹ ਅਧਿਕਾਰੀਆਂ ਨਾਲ ਧੱਕਾਮੁੱਕੀ ਕਰਦੇ ਹੋਏ ਦਿੱਤੀ।
ਥਾਣਾ ਕੈਂਟ ਦੇ ਮੁੱਖ ਅਧਿਕਾਰੀ ਪਰਮਪਾਰਸ ਸਿੰਘ ਚਹਿਲ ਤੇ ਜੇਲ੍ਹ ਚੌਕੀ ਦੇ ਮੁਖੀ ਕਰਮਜੀਤ ਸਿੰਘ ਨੇ ਦੱਸਿਆ ਕਿ ਉਨ੍ਹਾਂ ਕੋਲ ਭੇਜੀ ਸ਼ਿਕਾਇਤ ਵਿੱਚ ਬਠਿੰਡਾ ਜੇਲ੍ਹ ਦੇ ਸਹਾਇਕ ਸੁਪਰਡੈਂਟ ਗੌਰਵਦੀਪ ਸਿੰਘ ਨੇ ਦੱਸਿਆ ਕਿ 26 ਜੂਨ ਨੂੰ ਜਦੋਂ ਸਪੈਸ਼ਲ ਸੁਰੱਖਿਆ ਬਲਾਕ ਦੇ ਵਾਰਡਨ ਗੁਰਮੀਤ ਸਿੰਘ ਵੱਲੋਂ ਕਮਾਂਡੋਜ਼ ਦੀ ਮਦਦ ਨਾਲ ਸ਼ਾਮ ਨੂੰ ਬਲਾਕ ਦੀ ਬੰਦੀ ਕੀਤੀ ਜਾ ਰਹੀ ਤਾਂ ਓਥੇ ਮੌਜੂਦ ਗੈਂਗਸਟਰ ਰਾਜਵੀਰ ਸਿੰਘ ਰਾਜਾ ਤੇ ਗੈਂਗਸਟਰ ਗੁਰਦੀਪ ਸਿੰਘ ਰਾਣੋ ਨੇ ਪਹਿਲਾਂ ਬਣਾਈ ਸਕੀਮ ਤਹਿਤ ਰਾਣੋ ਨੇ ਵਾਰਡਨ ਨੂੰ ਪਿੱਛਿਓਂ ਧੱਕਾ ਮਾਰ ਕੇ ਧਰਤੀ ਉੱਤੇ ਸੁੱਟ ਕੇ ਉਸ ਦੀ ਪੱਗ ਲਾਹ ਦਿੱਤੀ ਤੇ ਵਰਦੀ ਪਾੜ ਦਿੱਤੀ। ਉਸ ਨੂੰ ਧਰਤੀ ਉੱਤੇ ਡਿੱਗੇ ਦੇਖ ਕੇ ਰਾਜੇ ਨੇ ਤਿੱਖੀ ਪੱਤੀ ਨਾਲ ਉਸ ਉੱਤੇ ਵਾਰ ਕੀਤਾ ਅਤੇ ਬਲਾਕ ਵਿੱਚੋਂ ਭੱਜਣ ਦੀ ਕੋਸ਼ਿਸ਼ ਕੀਤੀ, ਜਿਸ ਨੂੰ ਮੌਕੇ ਉੱਤੇ ਪੁੱਜੇ ਬਲਾਕ ਇੰਚਾਰਜ ਗੌਰਵਦੀਪ ਸਿੰਘ (ਸਹਾਇਕ ਸੁਪਰਡੈਂਟ) ਨੇ ਬਲਾਕ ਦਾ ਛੋਟਾ ਗੇਟ ਬੰਦ ਕਰ ਕੇ ਭੱਜਣ ਤੋਂ ਰੋਕ ਲਿਆ ਤੇ ਬਾਕੀ ਮੁਲਾਜ਼ਮਾਂ ਨੇ ਰਾਣੋ ਨੂੰ ਕਾਬੂ ਕੀਤਾ।
ਘਟਨਾ ਸਥਾਨ ਉੱਤੇ ਜਦੋਂ ਡਿਪਟੀ ਸੁਪਰਡੈਂਟ ਸੁਰੱਖਿਆ ਸੁਖਪਾਲ ਸਿੰਘ, ਸਹਾਇਕ ਸੁਪਰਡੈਂਟ ਅਸ਼ੀਸ਼ ਕੁਮਾਰ ਤੇ ਜਸਪਾਲ ਸਿੰਘ ਸਮੇਤ ਹੋਰ ਕਮਾਂਡੋਜ਼ ਪਹੁੰਚੇ ਤਾਂ ਉਨ੍ਹਾਂ ਉੱਤੇ ਵੀ ਗੈਂਗਸਟਰ ਰਾਜਾ ਨੇ ਹਮਲਾ ਕੀਤਾ, ਜਿਸ ਨੂੰ ਉਨ੍ਹਾਂ ਬੜੀ ਜਦੋ-ਜਹਿਦ ਨਾਲ ਕਾਬੂ ਕੀਤਾ ਪਰ ਇਸ ਦੌਰਾਨ ਗੈਂਗਸਟਰ ਰਾਜਾ ਨੇ ਉਕਤ ਅਧਿਕਾਰੀਆਂ ਤੇ ਮੁਲਾਜ਼ਮਾਂ ਨੂੰ ਜਾਨੋ ਮਾਰਨ ਦੀਆਂ ਧਮਕੀਆਂ ਦਿੰਦੇ ਹੋਏ ਉਚੀ-ਉਚੀ ਕਿਹਾ ਕਿ ‘ਪਾਕਿਸਤਾਨ ਵਿੱਚ ਬੈਠਾ ਹਰਿੰਦਰ ਰਿੰਦਾ ਮੇਰਾ ਭਰਾ ਹੈ, ਮੈਂ ਉਸ ਤੋਂ ਜੇਲ੍ਹ ਅਤੇ ਸਾਰੇ ਮੁਲਾਜ਼ਮਾਂ ਨੂੰ ਬੰਬ ਨਾਲ ਉਡਾ ਦੇਵਾਂਗਾ। ਇਸੇ ਤਹਿਤ ਗੈਂਗਸਟਰ ਰਾਜਵੀਰ ਸਿੰਘ ਰਾਜਾ ਵਾਸੀ ਨਾਥਪੁਰਾ (ਗੁਰਦਾਸਪੁਰ) ਤੇ ਗੈਂਗਸਟਰ ਗੁਰਦੀਪ ਸਿੰਘ ਵਾਸੀ ਰਾਣੋ (ਲੁਧਿਆਣਾ) ਖ਼ਿਲਾਫ਼ ਥਾਣਾ ਕੈਂਟ ਵਿਖੇ ਮੁਕੱਦਮਾ ਦਰਜ ਕੀਤਾ ਹੈ। ਗੈਂਗਸਟਰ ਰਾਜਵੀਰ ਕੋਲੋਂ ਕੁਝ ਦਿਨ ਪਹਿਲਾਂ ਜੇਲ੍ਹ ਪ੍ਰਸ਼ਾਸਨ ਨੇ ਇੱਕ ਮੋਬਾਈਲ, ਪੰਜ ਸਿੰਮ ਤੇ ਇੱਕ ਬੈਟਰੀ ਬਰਾਮਦ ਕੀਤੀ ਸੀ, ਜਿਸ ਬਾਰੇ ਉਸ ਖ਼ਿਲਾਫ਼ ਕੇਸ ਦਰਜ ਕੀਤਾ ਸੀ। ਗੈਂਗਸਟਰ ਰਾਜਵੀਰ ਕਤਲ ਤੇ ਅਸਲਾ ਐਕਟ ਸਮੇਤ 11 ਹੋਰ ਮੁਕੱਦਮਿਆਂ ਤਹਿਤ ਬਠਿੰਡਾ ਜੇਲ੍ਹ ਵਿੱਚ ਸੱਤ ਸਾਲ ਦੀ ਸਜ਼ਾ ਅਧੀਨ ਬੰਦ ਹੈ, ਜਦਕਿ ਗੁਰਦੀਪ ਰਾਣੋ ਸਪੈਸ਼ਲ ਟਾਸਕ ਫੋਰਸ ਵੱਲੋਂ ਨਸ਼ਾ ਤਸਕਰੀ ਦੇ ਕੇਸ ਸਮੇਤ ਹੋਰ ਪੰਜ ਕੇਸਾਂ ਤਹਿਤ ਜੇਲ੍ਹ ਵਿੱਚ ਬੰਦ ਹੈ।

 

 
Have something to say? Post your comment
ਹੋਰ ਪੰਜਾਬ ਖ਼ਬਰਾਂ
ਮੁੱਖ ਸਕੱਤਰ ਅਨੁਰਾਗ ਵਰਮਾ ਵੱਲੋਂ ਖੰਨਾ ਅਨਾਜ ਮੰਡੀ ਦਾ ਦੌਰਾ, ਕਣਕ ਦੇ ਖਰੀਦ ਪ੍ਰਬੰਧਾਂ ਦਾ ਲਿਆ ਜਾਇਜ਼ਾ ਮੁੱਖ ਮੰਤਰੀ ਭਗਵੰਤ ਮਾਨ ਨੇ ਪਵਿੱਤਰ ਨਗਰੀ ਅੰਮ੍ਰਿਤਸਰ ਦੇ ਧਾਰਮਿਕ ਸਥਾਨਾਂ 'ਤੇ ਟੇਕਿਆ ਮੱਥਾ ਰਾਜੂ ਸ਼ੂਟਰ ਫਰਾਰ ਮਾਮਲਾ: ਪੰਜਾਬ ਪੁਲਿਸ ਨੇ ਫਰਾਰ ਗੈਂਗਸਟਰ ਤੇ ਉਸ ਦੇ 10 ਗੁਰਗਿਆਂ ਨੂੰ ਪੰਜਾਬ ਤੇ ਜੰਮੂ-ਕਸ਼ਮੀਰ ਦੇ ਵੱਖ-ਵੱਖ ਹਿੱਸਿਆਂ ਤੋਂ ਕੀਤਾ ਗਿ੍ਰਫ਼ਤਾਰ ਸ਼ਹਿਬਜਾਦਾ ਅਜੀਤ ਸਿੰਘ ਨਗਰ ਦੇ ਵੋਟਰ ਸ਼ਾਖਰਤਾ ਕਲੱਬ ਦੀ ਸਰਗਰਮ ਭਾਗੀਦਾਰੀ ਨਾਲ ਵੋਟਰ ਜਾਗਰੂਕਤਾ ਮੁਹਿੰਮ ਹੋਈ ਤੇਜ਼ ਅੰਮ੍ਰਿਤਸਰ ਵਿੱਚ ਮਾਨ ਨੇ ਕਿਹਾ: ਮਾਝੇ ਦੇ ਲੋਕ ਜਦੋਂ ਮਨ ਬਣਾ ਲੈਂਦੇ ਹਨ ਤਾਂ ਫੇਰ ਬਦਲਦੇ ਨਹੀਂ, ਇਸ ਵਾਰ 'ਆਪ' ਨੂੰ ਜਿਤਾਉਣ ਦਾ ਪੂਰਾ ਮਨ ਬਣਾ ਲਿਆ ਹੈ ਅਦਾਰਾ ਲੋਹਮਣੀ ਤੇ ਅੰਤਰਾਸ਼ਟਰੀ ਪਾਠਕ ਮੰਚ ਵੱਲੋ ਸ੍ਰੀਮਤੀ ਨਛੱਤਰ ਕੌਰ ਗਿੱਲ ਦੀ ਯਾਦ ਵਿਚ ਸਲਾਨਾ ਸਮਾਗਮ 20,000 ਰੁਪਏ ਰਿਸ਼ਵਤ ਲੈਂਦਾ ਸੀਨੀਅਰ ਸਹਾਇਕ ਵਿਜੀਲੈਂਸ ਬਿਊਰੋ ਵੱਲੋਂ ਕਾਬੂ ਜ਼ਮੀਨ ਦੇ ਇੰਤਕਾਲ ਬਦਲੇ 10,000 ਰੁਪਏ ਰਿਸ਼ਵਤ ਲੈਂਦਾ ਪਟਵਾਰੀ ਵਿਜੀਲੈਂਸ ਬਿਊਰੋ ਵੱਲੋਂ ਕਾਬੂ ਮੋਹਾਲੀ ਵਿਚ ਪੰਜਾਬੀ ਸੁਪਰਸਟਾਰ ਜੱਸੀ ਗਿੱਲ ਨੇ ਟ੍ਰਾਈਸਿਟੀ ਨਿਵਾਸੀਆਂ ਨਾਲ ਕੀਤੀ ਮੁਲਾਕਾਤ ਗੁਰਦੁਆਰਾ ਸ੍ਰੀ ਨਾਨਕ ਮਤਾ ਸਾਹਿਬ ਦੀ ਪ੍ਰਬੰਧਕ ਕਮੇਟੀ ਨੂੰ ਤੰਗ ਪ੍ਰੇਸ਼ਾਨ ਨਾ ਕਰੇ ਉਤਰਾਖੰਡ ਸਰਕਾਰ : ਐਡਵੋਕੇਟ ਧਾਮੀ