Welcome to Canadian Punjabi Post
Follow us on

25

April 2024
ਬ੍ਰੈਕਿੰਗ ਖ਼ਬਰਾਂ :
ਪ੍ਰਧਾਨ ਮੰਤਰੀ ਮੋਦੀ ਤੇ ਰਾਹੁਲ ਦੇ ਚੋਣ ਭਾਸ਼ਣਾਂ 'ਤੇ ਚੋਣ ਕਮਿਸ਼ਨ ਦਾ ਨੋਟਿਸ, ਭਾਸ਼ਣ 'ਚ ਨਫਰਤ ਫੈਲਾਉਣ ਦੇ ਦੋਸ਼ਅਰੁਣਾਚਲ ਪ੍ਰਦੇਸ਼ ਵਿੱਚ ਜ਼ਮੀਨ ਖਿਸਕੀ, ਨੈਸ਼ਨਲ ਹਾਈਵੇ-313 ਦਾ ਵੱਡਾ ਹਿੱਸਾ ਢਹਿ ਗਿਆ, ਦਿਬਾਂਗ ਘਾਟੀ ਦਾ ਦੇਸ਼ ਨਾਲ ਸੰਪਰਕ ਟੁੱਟਿਆਜੈਸਲਮੇਰ ਵਿਚ ਭਾਰਤੀ ਹਵਾਈ ਫੌਜ ਦਾ ਜਾਸੂਸੀ ਜਹਾਜ਼ ਕ੍ਰੈਸ਼ਪਟਨਾ ਦੇ ਇੱਕ ਹੋਟਲ ਵਿਚ ਲੱਗੀ ਭਿਆਨਕ ਅੱਗ `ਚ 6 ਮੌਤਾਂ, 19 ਜ਼ਖਮੀਤਿਹਾੜ ਜੇਲ੍ਹ `ਚ ਹੋਈ ਝੜਪ ਤੋਂ ਬਾਅਦ ‘ਆਪ’ ਨੇ ਅਰਵਿੰਦ ਕੇਜਰੀਵਾਲ ਦੀ ਜਾਨ ਨੂੰ ਦੱਸਿਆ ਖ਼ਤਰਾਭਾਰਤ ਅਰਮੇਨੀਆ ਨੂੰ ਹਥਿਆਰ ਦੇਣਾ ਬੰਦ ਕਰੇ : ਅਜ਼ਰਬੈਜਾਨਲੰਡਨ ਵਿਚ ਬ੍ਰਿਟਿਸ਼ ਸ਼ਾਹੀ ਪਰਿਵਾਰ ਦੀ ਸੁਰੱਖਿਆ ਦਲ ਦੇ ਭੱਜੇ ਜਾ ਰਹੇ ਘੋੜੇ ਬੱਸ ਨਾਲ ਟਕਰਾਏਪਾਕਿਸਤਾਨ ਦੇ ਕਾਰੋਬਾਰੀਆਂ ਨੇ ਭਾਰਤ ਨਾਲ ਕਾਰੋਬਾਰ ਸ਼ੁਰੂ ਕਰਨ ਦੀ ਕੀਤੀ ਮੰਗ, ਪ੍ਰਧਾਨ ਮੰਤਰੀ ਸ਼ਾਹਬਾਜ਼ ਸ਼ਰੀਫ਼ ਨੇ ਕਾਰੋਬਾਰੀਆਂ ਨਾਲ ਕੀਤੀ ਮੀਟਿੰਗ
 
ਪੰਜਾਬ

ਜਲੰਧਰ ਦੇ ਸਾਬਕਾ ਵਿਧਾਇਕ ਭੰਡਾਰੀ ਤੋਂ ਗੈਂਗਸਟਰ ਨੇ ਪੰਜ ਲੱਖ ਦੀ ਫਿਰੌਤੀ ਮੰਗੀ

June 30, 2022 04:51 PM

ਜਲੰਧਰ, 30 ਜੂਨ (ਪੋਸਟ ਬਿਊਰੋ)- ਭਾਜਪਾ ਆਗੂ ਅਤੇ ਜਲੰਧਰ ਦੇ ਸਾਬਕਾ ਵਿਧਾਇਕ ਕੇ ਡੀ ਭੰਡਾਰੀ ਤੋਂ ਪੰਜ ਲੱਖ ਰੁਪਏ ਦੀ ਫਿਰੌਤੀ ਮੰਗੀ ਗਈ ਹੈ। ਕੇ ਡੀ ਭੰਡਾਰੀ ਨੂੰ ਵੱਖ-ਵੱਖ ਨੰਬਰਾਂ ਤੋਂ ਫ਼ੋਨ ਕਰਕੇ ਇਸ ਫਿਰੌਤੀ ਦੀ ਮੰਗ ਕੀਤੀ ਗਈ ਹੈ, ਜਿਸ ਬਾਰੇ ਸਾਬਕਾ ਵਿਧਾਇਕ ਕੇ ਡੀ ਭੰਡਾਰੀ ਨੇ ਪੁਲਸ ਨੂੰ ਸੂਚਿਤ ਕਰ ਦਿੱਤਾ ਹੈ। ਇਸ ਕੇਸ ਦੀ ਜਾਂਚ ਦੌਰਾਨ ਕਮਿਸ਼ਨਰੇਟ ਪੁਲਸ ਨੇ ਕੈਨੇਡਾ ਰਹਿੰਦੇ ਨੌਜਵਾਨ ਜਤਿੰਦਰ ਸਿੰਘ ਉਰਫ਼ ਸੋਨੂੰ ਨੂੰ ਦੋਸ਼ੀ ਨਾਮਜ਼ਦ ਕੀਤਾ ਹੈ।
ਇਸ ਬਾਰੇ ਡੀ ਸੀ ਪੀ ਜਸਕਿਰਨ ਤੇਜਾ ਨੇ ਦੱਸਿਆ ਕਿ ਸਾਬਕਾ ਵਿਧਾਇਕ ਕੇ ਡੀ ਭੰਡਾਰੀ ਨੇ ਸ਼ਿਕਾਇਤ ਕੀਤੀ ਸੀ ਕਿ ਉਨ੍ਹਾਂ ਨੂੰ 25 ਜੂਨ ਦੀ ਸ਼ਾਮ ਨੂੰ ਇੱਕ ਵਟਸਐਪ ਕਾਲ ਆਈ ਸੀ। ਭੰਡਾਰੀ ਨੇ ਪੁਲਸ ਨੂੰ ਦੱਸਿਆ ਕਿ ਵਟਸਐਪ ਕਾਲ ਵਿੱਚ ਨੌਜਵਾਨ ਨੇ ਗੋਲਡੀ ਬਰਾੜ ਦਾ ਸਾਥੀ ਹੋਣ ਦਾ ਦਾਅਵਾ ਕਰ ਕੇ ਉਸ ਤੋਂ ਪੰਜ ਲੱਖ ਰੁਪਏ ਫਿਰੌਤੀ ਮੰਗੀ ਸੀ। ਇਸ ਪਿੱਛੋਂ ਨੌਜਵਾਨ ਨੇ ਉਸ ਨੂੰ ਫ਼ੋਨ ਉੱਤੇ ਧਮਕੀ ਦਿੱਤੀ ਤੇ ਕਿਹਾ ਕਿ ਜੇ ਉਹ ਨਹੀਂ ਚਾਹੁੰਦਾ ਕਿ ਉਸ ਨਾਲ ਕੁਝ ਮਾੜਾ ਹੋਵੇ ਤਾਂ 12 ਵਜੇ ਤਕ ਪੰਜ ਲੱਖ ਰੁਪਏ ਦਾ ਪ੍ਰਬੰਧ ਕਰਕੇ ਉਕਤ ਖਾਤੇ ਵਿੱਚ ਜਮ੍ਹਾ ਕਰਵਾ ਦੇਵੇ। ਪੱਤਰਕਾਰਾਂ ਨੂੰ ਡੀ ਸੀ ਪੀ ਤੇਜਾ ਨੇ ਦੱਸਿਆ ਕਿ ਮਾਮਲੇ ਦੀ ਜਾਂਚ ਸ਼ੁਰੂ ਕਰ ਦਿੱਤੀ ਗਈ ਹੈ। ਜਾਂਚ ਦੌਰਾਨ ਉਨ੍ਹਾਂ ਨੇ ਭੰਡਾਰੀ ਨੂੰ ਪਿਛਲੇ ਤਿੰਨ-ਚਾਰ ਦਿਨਾਂ ਤੋਂ ਵੱਖ-ਵੱਖ ਨੰਬਰਾਂ ਤੋਂ ਆਈਆਂ ਕਾਲਾਂ ਦੀ ਤਕਨੀਕੀ ਢੰਗ ਨਾਲ ਜਾਂਚ ਸ਼ੁਰੂ ਕਰ ਦਿੱਤੀ ਹੈ। ਉਨ੍ਹਾਂ ਦੱਸਿਆ ਕਿ ਜਾਂਚ ਵਿੱਚ ਪੁਲਸ ਵੱਲੋਂ ਜਤਿੰਦਰ ਸਿੰਘ ਉਰਫ਼ ਸੋਨੂੰ ਪੁੱਤਰ ਸਾਧੂ ਸਿੰਘ ਪਿੰਡ ਘੁੱਦੋਵਾਲ ਜ਼ਿਲ੍ਹਾ ਫ਼ਿਰੋਜ਼ਪੁਰ ਨੂੰ ਨਾਮਜ਼ਦ ਕੀਤਾ ਗਿਆ ਅਤੇ ਅਗਲੀ ਕਾਰਵਾਈ ਕੀਤੀ ਜਾ ਰਹੀ ਹੈ।

 
Have something to say? Post your comment
ਹੋਰ ਪੰਜਾਬ ਖ਼ਬਰਾਂ
ਗੁਰਦੁਆਰਾ ਸ੍ਰੀ ਨਾਨਕ ਮਤਾ ਸਾਹਿਬ ਦੀ ਪ੍ਰਬੰਧਕ ਕਮੇਟੀ ਨੂੰ ਤੰਗ ਪ੍ਰੇਸ਼ਾਨ ਨਾ ਕਰੇ ਉਤਰਾਖੰਡ ਸਰਕਾਰ : ਐਡਵੋਕੇਟ ਧਾਮੀ ਡਿਪਟੀ ਕਮਿਸ਼ਨਰ ਵਿਨੀਤ ਕੁਮਾਰ ਵੱਲੋਂ ਡਿਜ਼ੀਟਲ ਅਖਬਾਰ ‘ਵੰਨ ਸੁਵੰਨੀ ਖੇਤੀ’ ਦਾ ਪਹਿਲਾ ਐਡੀਸ਼ਨ ਕਿਸਾਨਾਂ ਲਈ ਜਾਰੀ ਮਾਰਕਫੈੱਡ ਪੰਜਾਬ ਦੇ ਮੈਨੇਜਿੰਗ ਡਾਇਰੈਕਟਰ ਗਿਰੀਸ਼ ਦਿਆਲਨ ਵੱਲੋਂ ਦਾਣਾ ਮੰਡੀ ਮੋਗਾ ਵਿੱਚ ਖ੍ਰੀਦ ਪ੍ਰਬੰਧਾਂ ਦੀ ਸਮੀਖਿਆ ਬੌਬ ਢਿੱਲੋਂ ਨੂੰ ਪੰਜਾਬੀ ਵਰਲਡ 'ਤੇ ਮਾਣ : ਆਰੀਅਨਜ਼ ਪ੍ਰਸ਼ਾਸ਼ਨ ਵੱਲੋਂ ਪੋਲ ਫ਼ੀਸਦੀ ਵਧਾਉਣ ਲਈ “ਸੀਨੀਅਰ ਸਿਟੀਜ਼ਨ ਮਿਲਣੀ” ਪ੍ਰੋਗਰਾਮ ਆਯੋਜਿਤ ਆਲਮੀ ਤਪਸ਼ ਨੂੰ ਘਟਾਉਣ ਲਈ ਧਰਤ ਦਿਵਸ `ਤੇ ਸਰਕਾਰੀ ਪੌਲੀਟੈਕਨਿਕ ਕਾਲਜ ਮੋਹਾਲੀ ਵਿਖੇ ਬੂਟੇ ਲਗਾਏ ਲੋਕ ਸਭਾ ਚੋਣਾਂ-2024: 100 ਸਾਲ ਤੋਂ ਉੱਤੇ ਉਮਰ ਦੇ 173 ਵੋਟਰ ਪਾਉਣਗੇ ਐਤਕੀ ਵੋਟਾਂ - ਜ਼ਿਲ੍ਹਾ ਚੋਣ ਅਫ਼ਸਰ ਪੰਜਾਬ ਪੁਲਿਸ ਨੇ ਜੰਮੂ-ਕਸ਼ਮੀਰ ਵਿੱਚ ਸੰਭਾਵਿਤ ਟਾਰਗੇਟ ਕਿਲਿੰਗ ਨੂੰ ਟਾਲਿਆ, ਪਾਕਿ-ਅਧਾਰਤ ਦਹਿਸ਼ਤਗਰਦ ਮਾਡਿਊਲ ਦਾ ਇੱਕ ਮੈਂਬਰ ਕੀਤਾ ਕਾਬੂ ਪ੍ਰਸਿੱਧ ਕਵੀ ਅਮਰੀਕ ਪਲਾਹੀ ਨਾਲ ਰੂ-ਬ-ਰੂ ਅਤੇ ਮਹੀਨਾਵਾਰ ਕਵੀ ਦਰਬਾਰ ਜਿ਼ਲ੍ਹਾ ਬਾਲ ਸੁਰੱਖਿਆ ਯੂਨਿਟ ਨੇ 7 ਸਕੂਲੀ ਵਾਹਨਾਂ ਦੇ ਕੱਟੇ ਚਲਾਨ